Jude 1:8
ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।
Jude 1:8 in Other Translations
King James Version (KJV)
Likewise also these filthy dreamers defile the flesh, despise dominion, and speak evil of dignities.
American Standard Version (ASV)
Yet in like manner these also in their dreamings defile the flesh, and set at nought dominion, and rail at dignities.
Bible in Basic English (BBE)
In the same way these dreamers make the flesh unclean, having no respect for authorities, and say evil of rulers.
Darby English Bible (DBY)
Yet in like manner these dreamers also defile [the] flesh, and despise lordship, and speak railingly against dignities.
World English Bible (WEB)
Yet in like manner these also in their dreaming defile the flesh, despise authority, and slander celestial beings.
Young's Literal Translation (YLT)
In like manner, nevertheless, those dreaming also the flesh indeed do defile, and lordship they put away, and dignities they speak evil of,
| Likewise | Ὁμοίως | homoiōs | oh-MOO-ose |
| μέντοι | mentoi | MANE-too | |
| also | καὶ | kai | kay |
| these | οὗτοι | houtoi | OO-too |
| filthy dreamers | ἐνυπνιαζόμενοι | enypniazomenoi | ane-yoo-pnee-ah-ZOH-may-noo |
| σάρκα | sarka | SAHR-ka | |
| defile | μὲν | men | mane |
| flesh, the | μιαίνουσιν | miainousin | mee-A-noo-seen |
| κυριότητα | kyriotēta | kyoo-ree-OH-tay-ta | |
| despise | δὲ | de | thay |
| dominion, | ἀθετοῦσιν | athetousin | ah-thay-TOO-seen |
| and | δόξας | doxas | THOH-ksahs |
| speak evil of | δὲ | de | thay |
| dignities. | βλασφημοῦσιν | blasphēmousin | vla-sfay-MOO-seen |
Cross Reference
ਇਬਰਾਨੀਆਂ 13:17
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
੧ ਪਤਰਸ 2:17
ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।
ਰਸੂਲਾਂ ਦੇ ਕਰਤੱਬ 7:39
“ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ।
ਰਸੂਲਾਂ ਦੇ ਕਰਤੱਬ 23:5
ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’”
੧ ਕੁਰਿੰਥੀਆਂ 3:17
ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ।
੧ ਥੱਸਲੁਨੀਕੀਆਂ 4:8
ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
੧ ਤਿਮੋਥਿਉਸ 1:10
ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
੨ ਪਤਰਸ 2:10
ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
ਯਹੂ ਦਾਹ 1:9
ਪਰ ਮਹਾਂ ਦੂਤ ਮੀਕਾਏਲ ਨੇ ਵੀ ਇਸ ਤਰ੍ਹਾਂ ਦਾ ਵਿਹਾਰ ਨਹੀਂ ਕੀਤਾ। ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਵਿਵਾਦ ਕੀਤਾ ਕਿ ਮੂਸਾ ਦੇ ਸਰੀਰ ਨੂੰ ਕੌਣ ਆਪਣੇ ਕੋਲ ਰੱਖੇਗਾ। ਪਰ ਮੀਕਾਏਲ ਨੇ ਸ਼ੈਤਾਨ ਦੇ ਖਿਲਾਫ਼ ਬਦਨਾਮੀ ਦੇ ਇਲਜ਼ਾਮ ਲਾਉਣ ਦਾ ਹੌਂਸਲਾ ਨਹੀਂ ਕੀਤਾ। ਪਰ ਮੀਕਾਏਲ ਨੇ ਆਖਿਆ, “ਪ੍ਰਭੂ ਤੈਨੂੰ ਸਜ਼ਾ ਦੇਵੇਗਾ।”
ਰਸੂਲਾਂ ਦੇ ਕਰਤੱਬ 7:27
ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ?
ਲੋਕਾ 19:14
ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’
ਯਰਮਿਆਹ 38:25
ਉਹ ਅਧਿਕਾਰੀ ਸ਼ਾਇਦ ਇਹ ਸੂਹ ਕੱਢ ਲੈਣ ਕਿ ਮੈਂ ਤੁਹਾਡੇ ਨਾਲ ਗੱਲ ਕੀਤੀ ਹੈ। ਤਾਂ ਉਹ ਤੁਹਾਡੇ ਕੋਲ ਆਉਣਗੇ ਅਤੇ ਆਖਣਗੇ, ‘ਯਿਰਮਿਯਾਹ ਦੱਸ ਸਾਨੂੰ ਕੀ ਤੂੰ ਰਾਜੇ ਸਿਦਕੀਯਾਹ ਨੂੰ ਕੀ ਆਖਿਆ। ਅਤੇ ਸਾਨੂੰ ਇਹ ਵੀ ਦੱਸ ਕਿ ਰਾਜੇ ਸਿਦਕੀਯਾਹ ਨੇ ਤੈਨੂੰ ਕੀ ਆਖਿਆ। ਸਾਡੇ ਨਾਲ ਇਮਾਨਦਾਰੀ ਨਾਲ ਹਰ ਗੱਲ ਕਰੀਂ ਨਹੀਂ ਤਾਂ ਅਸੀਂ ਤੈਨੂੰ ਮਾਰ ਦਿਆਂਗੇ।’
ਖ਼ਰੋਜ 22:28
“ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਜਾਂ ਆਪਣੇ ਨਿਆਂਕਾਰਾਂ ਨੂੰ ਕੁਝ ਗਲਤ ਨਹੀਂ ਆਖਣਾ ਚਾਹੀਦਾ।
ਗਿਣਤੀ 16:3
ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੋਲਣ ਲਈ ਇੱਕ ਟੋਲੇ ਵਿੱਚ ਆਏ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਬਹੁਤ ਦੂਰ ਚੱਲੇ ਗਏ ਹੋ! ਇਸਰਾਏਲ ਦੇ ਸਾਰੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਦਰਮਿਆਨ ਹੈ! ਤੁਸੀਂ ਆਪਣੇ-ਆਪ ਨੂੰ ਯਹੋਵਾਹ ਦੇ ਹੋਰਨਾਂ ਲੋਕਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ।”
ਗਿਣਤੀ 16:12
ਫ਼ੇਰ ਮੂਸਾ ਨੇ ਅਲੀਆਬ ਦੇ ਪੁੱਤਰਾਂ, ਦਾਥਾਨ ਅਤੇ ਅਬੀਰਾਮ ਨੂੰ ਸੱਦਿਆ। ਪਰ ਉਨ੍ਹਾਂ ਦੋਹਾ ਆਦਮੀਆਂ ਨੇ ਆਖਿਆ, “ਅਸੀਂ ਨਹੀਂ ਆਵਾਂਗੇ!
ਜ਼ਬੂਰ 2:1
ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?
ਜ਼ਬੂਰ 12:3
ਯਹੋਵਾਹ, ਉਨ੍ਹਾਂ ਚਾਪਲੂਸੀ ਭਰੇ ਬੁਲ੍ਹਾਂ ਅਤੇ ਸ਼ੇਖੀ ਮਾਰਦੀਆਂ ਜੀਭਾਂ ਵਾਲੇ ਲੋਕਾਂ ਨੂੰ ਤੜੀਪਾਰ ਕਰ ਦੇਵੇ।
ਅਮਸਾਲ 30:11
ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।
ਅਮਸਾਲ 30:17
ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।
ਵਾਈਜ਼ 10:20
ਨਿੰਦਿਆ ਰਾਜੇ ਦੀ ਨਿੰਦਿਆ ਨਾ ਕਰੋ, ਆਪਣੀਆਂ ਸੋਚਾਂ ਵਿੱਚ ਵੀ ਨਹੀਂ। ਅਤੇ ਭਾਵੇਂ ਤੁਸੀਂ ਘਰ ਵਿੱਚ ਇੱਕਲੇ ਹੀ ਹੋਵੋਁ, ਅਮੀਰਾਂ ਬਾਰੇ ਮੰਦਾ ਨਾ ਬੋਲੋ। ਕਿਉਂ ਕਿ ਹੋ ਸੱਕਦਾ ਕਿ ਇੱਕ ਛੋਟਾ ਜਿਹਾ ਪੰਛੀ ਹੀ ਉੱਡ ਕੇ ਉਨ੍ਹਾਂ ਨੂੰ ਉਹ ਦੱਸ ਦੇਵੇ ਜੋ ਤੁਸੀਂ ਆਖਿਆ ਸੀ।
ਪੈਦਾਇਸ਼ 3:5
ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।”