Lamentations 3:24
ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”
Lamentations 3:24 in Other Translations
King James Version (KJV)
The LORD is my portion, saith my soul; therefore will I hope in him.
American Standard Version (ASV)
Jehovah is my portion, saith my soul; therefore will I hope in him.
Bible in Basic English (BBE)
I said to myself, The Lord is my heritage; and because of this I will have hope in him.
Darby English Bible (DBY)
Jehovah is my portion, saith my soul; therefore will I hope in him.
World English Bible (WEB)
Yahweh is my portion, says my soul; therefore will I hope in him.
Young's Literal Translation (YLT)
My portion `is' Jehovah, hath my soul said, Therefore I hope for Him.
| The Lord | חֶלְקִ֤י | ḥelqî | hel-KEE |
| is my portion, | יְהוָה֙ | yĕhwāh | yeh-VA |
| saith | אָמְרָ֣ה | ʾomrâ | ome-RA |
| soul; my | נַפְשִׁ֔י | napšî | nahf-SHEE |
| therefore | עַל | ʿal | al |
| כֵּ֖ן | kēn | kane | |
| will I hope | אוֹחִ֥יל | ʾôḥîl | oh-HEEL |
| in him. | לֽוֹ׃ | lô | loh |
Cross Reference
ਜ਼ਬੂਰ 16:5
ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ। ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ ਦਿੱਤਾ ਹੈ।
ਜ਼ਬੂਰ 73:26
ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ। ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।
ਨੂਹ 3:21
ਪਰ ਫ਼ੇਰ ਮੈਂ ਕਿਸੇ ਹੋਰ ਚੀਜ਼ ਬਾਰੇ ਸੋਚਦਾ ਹਾਂ, ਮੈਨੂੰ ਫ਼ੇਰ ਉਮੀਦ ਹੁੰਦੀ ਹੈ। ਜੋ ਮੈਂ ਸੋਚਦਾ ਹਾਂ ਇਹ ਹੈ:
ਜ਼ਬੂਰ 33:18
ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
੧ ਪਤਰਸ 1:21
ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
ਰੋਮੀਆਂ 15:12
ਅਤੇ ਯਸਾਯਾਹ ਆਖਦਾ ਹੈ, “ਕੋਈ ਯੱਸੀ ਦੇ ਪਰਿਵਾਰ ਵਿੱਚੋਂ ਉੱਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।”
ਯਰਮਿਆਹ 51:19
ਪਰ ਯਾਕੂਬ ਦਾ ਉਹ ਹਿੱਸਾ (ਪਰਮੇਸ਼ੁਰ) ਉਨ੍ਹਾਂ ਨਿਕੰਮੇ ਬੁੱਤਾਂ ਵਾਂਗ ਨਹੀਂ ਹੈ, ਲੋਕਾਂ ਨੇ ਪਰਮੇਸ਼ੁਰ ਨੂੰ ਨਹੀਂ ਬਣਾਇਆ, ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਬਣਾਇਆ, ਪਰਮੇਸ਼ੁਰ ਨੇ ਹਰ ਸ਼ੈਅ ਸਾਜੀ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਯਰਮਿਆਹ 10:16
ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਜ਼ਬੂਰ 142:5
ਇਸ ਲਈ ਮੈਂ ਰੋ-ਰੋ ਕੇ ਯਹੋਵਾਹ ਅੱਗੇ ਮਦਦ ਲਈ ਪ੍ਰਾਰਥਨਾ ਕਰਦਾ ਹਾਂ। “ਯਹੋਵਾਹ ਤੁਸੀਂ ਮੇਰਾ ਸੁਰੱਖਿਅਤ ਟਿਕਾਣਾ ਹੋ। ਯਹੋਵਾਹ, ਤੁਸੀਂ ਮੈਨੂੰ ਜਿਉਂਦਾ ਰਹਿਣ ਦੇ ਸੱਕਦੇ ਹੋ।”
ਜ਼ਬੂਰ 130:7
ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
ਜ਼ਬੂਰ 84:12
ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚਮੁੱਚ ਪ੍ਰਸੰਨ ਹਨ।
ਜ਼ਬੂਰ 62:8
ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।
ਜ਼ਬੂਰ 43:5
ਮੈਂ ਇੰਨਾ ਉਦਾਸ ਕਿਉਂ ਹਾਂ? ਮੈਂ ਇੰਨਾ ਪਰੇਸ਼ਾਨ ਕਿਉਂ ਹਾਂ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕ ਕਰਨੀ ਚਾਹੀਦੀ ਹੈ। ਮੈਨੂੰ ਅਜੇ ਪਰਮੇਸ਼ੁਰ ਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।
ਜ਼ਬੂਰ 42:11
ਮੈਂ ਇੰਨਾ ਉਦਾਸ ਕਿਉਂ ਹੋਵਾਂ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕਣਾ ਚਾਹੀਦਾ ਹੈ। ਅਜੇ ਮੈਨੂੰ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।
ਜ਼ਬੂਰ 31:24
ਤੁਸੀਂ ਸਾਰੇ ਜਿਹੜੇ ਪਰਮੇਸ਼ੁਰ ਦੀ ਮਦਦ ਲਈ ਇੰਤਜ਼ਾਰ ਕਰ ਰਹੇ ਹੋਂ, ਤਕੜੇ ਅਤੇ ਬਹਾਦੁਰ ਬਣੋ।
ਅੱਯੂਬ 13:15
ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ। ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।
੧ ਤਵਾਰੀਖ਼ 5:20
ਅਤੇ ਉਹ ਲੋਕ ਜਿਹੜੇ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਥ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ।
੧ ਸਮੋਈਲ 30:6
ਫ਼ੌਜ ਦੇ ਸਾਰੇ ਹੀ ਆਦਮੀ ਬੜੇ ਉਦਾਸ ਅਤੇ ਦੁੱਖੀ ਸਨ ਕਿਉਂਕਿ ਉਨ੍ਹਾਂ ਦੀਆਂ ਧੀਆਂ ਪੁੱਤਰਾਂ ਨੂੰ ਉਹ ਕੈਦੀ ਬਣਾਕੇ ਲੈ ਗਏ ਸਨ। ਆਦਮੀਆਂ ਨੇ ਦਾਊਦ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀ ਸੋਚੀ। ਇਸ ਨਾਲ ਦਾਊਦ ਬੜਾ ਪਰੇਸ਼ਾਨ ਹੋਇਆ, ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਕੋਲੋਂ ਤਾਕਤ ਪਾਈ।
ਜ਼ਬੂਰ 119:57
ਹੇਥ ਯਹੋਵਾਹ, ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਆਦੇਸ਼ਾ ਨੂੰ ਮੰਨਣਾ ਮੇਰਾ ਫ਼ਰਜ਼ ਹੈ।