Lamentations 3:40
ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ। ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ।
Lamentations 3:40 in Other Translations
King James Version (KJV)
Let us search and try our ways, and turn again to the LORD.
American Standard Version (ASV)
Let us search and try our ways, and turn again to Jehovah.
Bible in Basic English (BBE)
Let us make search and put our ways to the test, turning again to the Lord;
Darby English Bible (DBY)
Let us search and try our ways, and turn again to Jehovah.
World English Bible (WEB)
Let us search and try our ways, and turn again to Yahweh.
Young's Literal Translation (YLT)
We search our ways, and investigate, And turn back unto Jehovah.
| Let us search | נַחְפְּשָׂ֤ה | naḥpĕśâ | nahk-peh-SA |
| and try | דְרָכֵ֙ינוּ֙ | dĕrākênû | deh-ra-HAY-NOO |
| ways, our | וְֽנַחְקֹ֔רָה | wĕnaḥqōrâ | veh-nahk-KOH-ra |
| and turn again | וְנָשׁ֖וּבָה | wĕnāšûbâ | veh-na-SHOO-va |
| to | עַד | ʿad | ad |
| the Lord. | יְהוָֽה׃ | yĕhwâ | yeh-VA |
Cross Reference
੨ ਕੁਰਿੰਥੀਆਂ 13:5
ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।
ਜ਼ਬੂਰ 119:59
ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ।
ਜ਼ਬੂਰ 139:23
ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ। ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।
ਅੱਯੂਬ 11:13
ਪਰ ਅੱਯੂਬ, ਜੇਕਰ ਤੂੰ ਆਪਣਾ ਦਿਲ ਤਿਆਰ ਕਰ ਸੱਕਦਾ, ਤਾਂ ਤੂੰ ਉਸ ਅੱਗੇ ਆਪਣੇ ਹੱਥ ਫ਼ੈਲਾ ਸੱਕਦਾ ਹੋਣਾ ਸੀ।
੨ ਤਵਾਰੀਖ਼ 30:6
ਤਾਂ ਫ਼ਿਰ ਪਾਤਸ਼ਾਹ ਦੇ ਹਲਕਾਰਿਆਂ ਨੇ ਇਹ ਸੱਦੇ-ਪੱਤਰ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਵੰਡੇ। ਉਨ੍ਹਾਂ ਪੱਤਰਾਂ ਵਿੱਚ ਇਉਂ ਲਿਖਿਆ ਹੋਇਆ ਸੀ: “ਹੇ ਇਸਰਾਏਲ ਦੇ ਲੋਕੋ, ਤੁਸੀਂ ਯਹੋਵਾਹ ਪਰਮੇਸ਼ੁਰ ਵੱਲ ਨੂੰ ਪਰਤ ਆਵੋ, ਜਿਹੜਾ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ, ਇਨ੍ਹਾਂ ਨੇ ਯਹੋਵਾਹ ਨੂੰ ਮੰਨਿਆ। ਜਿਹੜੇ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚ ਗਏ ਹਨ, ਤਾਂ ਪਰਮੇਸ਼ੁਰ ਫਿਰ ਤੁਹਾਡੇ ਵੱਲ ਮੁੜੇਗਾ।
ਜ਼ਿਕਰ ਯਾਹ 1:3
ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, “ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਰਸੂਲਾਂ ਦੇ ਕਰਤੱਬ 26:20
ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਜੀਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।
੧ ਕੁਰਿੰਥੀਆਂ 11:28
ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ।
੧ ਕੁਰਿੰਥੀਆਂ 11:31
ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਨੂੰ ਪਰੱਖਿਆ ਹੁੰਦਾ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰੱਖੇਗਾ।
ਹਜਿ 1:5
ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, ‘ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।
ਯਵਾਐਲ 2:12
ਯਹੋਵਾਹ ਦਾ ਲੋਕਾਂ ਨੂੰ ਬਦਲਣ ਲਈ ਸਮਝਾਉਣਾ ਯਹੋਵਾਹ ਦਾ ਇਹ ਸੰਦੇਸ਼ ਹੈ: “ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ। ਤੁਸੀਂ ਪਾਪ ਕੀਤੇ ਇਸ ਲਈ ਰੋਵੋ, ਖੂਬ ਰੋਵੋ ਅਤੇ ਅੰਨ ਵੀ ਨਾ ਛਕੋ!
ਹੋ ਸੀਅ 14:1
ਯਹੋਵਾਹ ਵੱਲ ਵਾਪਸੀ ਹੇ ਇਸਰਾਏਲ! ਤੂੰ ਡਿੱਗਿਆ ਅਤੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਇਸ ਲਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਵਾਪਿਸ ਮੁੜ।
ਅਸਤਸਨਾ 4:30
ਜਦੋਂ ਤੁਸੀਂ ਮੁਸ਼ਕਿਲ ਵਿੱਚ ਹੋਵੋ-ਜਦੋਂ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਵਾਪਰਨ-ਤਾਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਕੋਲ ਵਾਪਸ ਆ ਜਾਵੋਂਗੇ ਅਤੇ ਉਸਦਾ ਹੁਕਮ ਮੰਨੋਗੇ।
੨ ਤਵਾਰੀਖ਼ 30:9
ਜੇਕਰ ਤੁਸੀਂ ਪਰਤ ਕੇ ਯਹੋਵਾਹ ਵੱਲ ਮੁੜ ਆਵੋਂਗੇ, ਤਾਂ ਤੁਹਾਡੇ ਪੁੱਤਰਾਂ, ਤੁਹਾਡੇ ਭਰਾਵਾਂ, ਅਤੇ ਸੰਬੰਧੀਆਂ ਨਾਲ ਜਿਨ੍ਹਾਂ ਨੂੰ ਬੰਦੀ ਬਣਾ ਲਿਆ ਗਿਆ ਸੀ, ਉਨ੍ਹਾਂ ਨੂੰ ਬੰਦੀ ਬਨਾਉਣ ਵਾਲਿਆਂ ਦੁਆਰਾ ਨਿਮਰਤਾ ਦਾ ਵਿਹਾਰ ਹੋਵੇਗਾ, ਅਤੇ ਉਹ ਇਸ ਧਰਤੀ ਤੇ ਵਾਪਸ ਆ ਜਾਣਗੇ। ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਅਤੇ ਕਿਰਪਾਲੂ ਹੈ। ਜੇਕਰ ਤੁਸੀਂ ਉਸ ਵੱਲ ਪਰਤ ਆਵੋਂਗੇ ਤਾਂ ਉਹ ਆਪਣਾ ਮੂੰਹ ਤੁਹਾਡੇ ਵੱਲੋਂ ਕਦੇ ਨਹੀਂ ਮੋੜੇਗਾ।”
ਅੱਯੂਬ 34:31
“ਇਵੇਂ ਹੀ ਵਾਪਰੇਗਾ ਜਿੰਨਾ ਚਿਰ ਉਹ ਪਰਮੇਸ਼ੁਰ ਨੂੰ ਨਹੀਂ ਆਖਦਾ, ‘ਮੈਂ ਦੋਸ਼ੀ ਹਾਂ, ਮੈਂ ਹੋਰ ਪਾਪ ਨਹੀਂ ਕਰਾਂਗਾ।
ਜ਼ਬੂਰ 4:4
ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ। ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ।
ਯਸਈਆਹ 55:7
ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
ਹਿਜ਼ ਕੀ ਐਲ 18:28
ਉਸ ਬੰਦੇ ਨੇ ਇਹ ਦੇਖ ਲਿਆ ਕਿ ਉਹ ਕਿੰਨਾ ਬੁਰਾ ਸੀ ਅਤੇ ਮੇਰੇ ਵੱਲ ਵਾਪਸ ਪਰਤ ਆਇਆ। ਉਸ ਨੇ ਉਹ ਮਾੜੇ ਕੰਮ ਕਰਨੇ ਛੱਡ ਦਿੱਤੇ ਜਿਹੜੇ ਉਹ ਅਤੀਤ ਵਿੱਚ ਕਰਦਾ ਸੀ। ਇਸ ਲਈ ਉਹ ਜੀਵੇਗਾ! ਉਹ ਮਰੇਗਾ ਨਹੀਂ!”
ਹੋ ਸੀਅ 6:1
ਯਹੋਵਾਹ ਵੱਲ ਪਰਤਣ ਦੇ ਇਨਾਮ “ਆਓ, ਆਪਾਂ ਯਹੋਵਾਹ ਵੱਲ ਮੁੜੀਏ। ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ। ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।
ਹੋ ਸੀਅ 12:6
ਤਾਂ ਆ ਆਪਣੇ ਪਰਮੇਸ਼ੁਰ ਵੱਲ ਪਰਤ ਨਿਆਂ ਅਤੇ ਦਯਾ ਨੂੰ ਬਣਾਈ ਰੱਖ ਅਤੇ ਹਮੇਸ਼ਾ ਆਪਣੇ ਪਰਮੇਸ਼ੁਰ ਤੇ ਨਿਰਭਰ ਕਰ।
੧ ਤਵਾਰੀਖ਼ 15:12
ਦਾਊਦ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰ-ਸਮੂਹ ਦੇ ਆਗੂ ਹੋ, ਤੁਹਾਨੂੰ ਅਤੇ ਬਾਕੀ ਲੇਵੀਆਂ ਨੂੰ ਆਪਣੇ-ਆਪ ਨੂੰ ਪਵਿੱਤਰ ਕਰਨਾ ਚਾਹੀਦਾ ਹੈ, ਫ਼ੇਰ ਜਿਹੜੀ ਜਗ੍ਹਾ ਮੈਂ ਨੇਮ ਦੇ ਸੰਦੂਕ ਲਈ ਬਣਾਈ ਹੈ, ਸੰਦੂਕ ਨੂੰ ਉੱਥੇ ਲੈ ਕੇ ਆਓ।