Leviticus 1:1
ਸਵੈਇੱਛਤ ਬਲੀਆਂ ਅਤੇ ਭੇਟਾਂ ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਬੁਲਾਇਆ ਅਤੇ ਮੰਡਲੀ ਵਾਲੇ ਤੰਬੂ ਵਿੱਚੋਂ ਉਸ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,
Leviticus 1:1 in Other Translations
King James Version (KJV)
And the LORD called unto Moses, and spake unto him out of the tabernacle of the congregation, saying,
American Standard Version (ASV)
And Jehovah called unto Moses, and spake unto him out of the tent of meeting, saying,
Bible in Basic English (BBE)
And the voice of the Lord came to Moses out of the Tent of meeting, saying,
Darby English Bible (DBY)
And Jehovah called to Moses and spoke to him out of the tent of meeting, saying,
Webster's Bible (WBT)
And the LORD called to Moses, and spoke to him out of the tabernacle of the congregation, saying,
World English Bible (WEB)
Yahweh called to Moses, and spoke to him out of the Tent of Meeting, saying,
Young's Literal Translation (YLT)
And Jehovah calleth unto Moses, and speaketh unto him out of the tent of meeting, saying,
| And the Lord | וַיִּקְרָ֖א | wayyiqrāʾ | va-yeek-RA |
| called | אֶל | ʾel | el |
| unto | מֹשֶׁ֑ה | mōše | moh-SHEH |
| Moses, | וַיְדַבֵּ֤ר | waydabbēr | vai-da-BARE |
| and spake | יְהוָה֙ | yĕhwāh | yeh-VA |
| unto | אֵלָ֔יו | ʾēlāyw | ay-LAV |
| tabernacle the of out him | מֵאֹ֥הֶל | mēʾōhel | may-OH-hel |
| of the congregation, | מוֹעֵ֖ד | môʿēd | moh-ADE |
| saying, | לֵאמֹֽר׃ | lēʾmōr | lay-MORE |
Cross Reference
ਖ਼ਰੋਜ 19:3
ਤਾਂ ਮੂਸਾ ਪਰਮੇਸ਼ੁਰ ਨੂੰ ਮਿਲਣ ਲਈ ਪਰਬਤ ਉੱਤੇ ਚੜ੍ਹ ਗਿਆ ਅਤੇ ਪਰਮੇਸ਼ੁਰ ਨੇ ਉਸ ਨਾਲ ਗੱਲ ਕੀਤੀ ਤੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਯਾਕੂਬ ਦੇ ਪਰਿਵਾਰ ਨੂੰ, ਇਹ ਗੱਲਾਂ ਆਖ;
ਖ਼ਰੋਜ 25:22
ਜਦੋਂ ਮੈਂ ਤੈਨੂੰ ਮਿਲਾਂਗਾ, ਮੈਂ ਢੱਕਣ ਉੱਤੇ ਕਰੂਬੀ ਫ਼ਰਿਸ਼ਤਿਆਂ ਦੇ ਵਿੱਚਕਾਰੋਂ ਬੋਲਾਂਗਾ ਜਿਹੜੇ ਇਕਰਾਰਨਾਮੇ ਦੇ ਸੰਦੂਕ ਉੱਪਰ ਹਨ। ਉਸ ਥਾਂ ਤੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੇ ਸਾਰੇ ਹੁਕਮ ਸੁਣਾਵਾਂਗਾ।
ਖ਼ਰੋਜ 40:34
ਯਹੋਵਾਹ ਦਾ ਪਰਤਾਪ ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।
ਖ਼ਰੋਜ 29:42
“ਤੁਹਾਨੂੰ ਇਹ ਚੀਜ਼ਾਂ ਹਰ ਰੋਜ਼ ਯਹੋਵਾਹ ਨੂੰ ਪੂਰੀ ਹੋਮ ਦੀ ਭੇਟ ਵਜੋਂ ਚੜ੍ਹਾਉਣੀਆਂ ਚਾਹੀਦੀਆਂ ਹਨ। ਇਸ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਕਰੋ। ਹਰ ਸਮੇਂ ਅਜਿਹਾ ਕਰਦੇ ਰਹੋ। ਜਦੋਂ ਤੁਸੀਂ ਭੇਟ ਚੜ੍ਹਾਵੋਂਗੇ, ਮੈਂ, ਯਹੋਵਾਹ, ਤੁਹਾਨੂੰ ਉੱਥੇ ਮਿਲਾਂਗਾ ਅਤੇ ਤੁਹਾਡੇ ਨਾਲ ਗੱਲ ਕਰਾਂਗਾ।
ਯੂਹੰਨਾ 1:17
ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।
ਗਿਣਤੀ 7:89
ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਮੰਡਲੀ ਵਾਲੇ ਤੰਬੂ ਕੋਲ ਗਿਆ। ਉਸ ਸਮੇਂ, ਉਸ ਨੇ ਆਪਣੇ ਨਾਲ ਗੱਲਾਂ ਕਰਦੀ ਯਹੋਵਾਹ ਦੀ ਅਵਾਜ਼ ਸੁਣੀ। ਇਹ ਅਵਾਜ਼ ਇਕਰਾਰਨਾਮੇ ਵਾਲੇ ਸੰਦੂਕ ਦੇ ਖਾਸ ਕੱਜਣ ਦੇ ਉੱਪਰੋਂ, ਕਰੂਬੀ ਫ਼ਰਿਸ਼ਤਿਆ ਵਿੱਚਕਾਰਲੇ ਇਲਾਕੇ ਵਿੱਚੋਂ ਆ ਰਹੀ ਸੀ। ਇਹੀ ਤਰੀਕਾ ਸੀ ਜਿਵੇਂ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ।
ਖ਼ਰੋਜ 39:32
ਮੂਸਾ ਪਵਿੱਤਰ ਤੰਬੂ ਦੀ ਜਾਂਚ ਕਰਦਾ ਹੈ ਇਸ ਤਰ੍ਹਾਂ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦਾ ਸਾਰਾ ਕੰਮ ਮੁੱਕ ਗਿਆ। ਇਸਰਾਏਲ ਦੇ ਲੋਕਾਂ ਨੇ ਹਰ ਕੰਮ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਖ਼ਰੋਜ 33:7
ਮੰਡਲੀ ਵਾਲਾ ਆਰਜ਼ੀ ਤੰਬੂ ਮੂਸਾ ਡੇਰੇ ਤੋਂ ਥੋੜਾ ਜਿਹਾ ਬਾਹਰ ਇਸ ਤੰਬੂ ਕੋਲ ਜਾਂਦਾ ਹੁੰਦਾ ਸੀ। ਉਹ ਇਸ ਨੂੰ “ਮੰਡਲੀ ਵਾਲਾ ਤੰਬੂ” ਬੁਲਾਉਂਦਾ ਸੀ। ਜਿਹੜਾ ਵੀ ਬੰਦਾ ਯਹੋਵਾਹ ਤੋਂ ਕੁਝ ਪੁੱਛਣਾ ਚਾਹੁੰਦਾ ਸੀ ਉਹ ਡੇਰੇ ਤੋਂ ਬਾਹਰ ਇਸ ਮੰਡਲੀ ਵਾਲੇ ਤੰਬੂ ਕੋਲ ਜਾਂਦਾ ਸੀ।
ਖ਼ਰੋਜ 24:12
ਮੂਸਾ ਪਰਮੇਸ਼ੁਰ ਦੀ ਬਿਵਸਥਾ ਲੈਣ ਜਾਂਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਪਰਬਤ ਉੱਤੇ ਆ। ਮੈਂ ਤੈਨੂੰ ਦੋ ਪੱਥਰ ਦੀਆਂ ਤਖਤੀਆਂ ਦੇਵਾਂਗਾ ਜਿਨ੍ਹਾਂ ਉੱਤੇ ਮੈਂ ਆਪਣੀ ਬਿਵਸਥਾ ਅਤੇ ਕਾਨੂੰਨ ਲਿਖੇ ਹਨ ਤਾਂ ਜੋ ਤੂੰ ਲੋਕਾਂ ਨੂੰ ਸਿੱਖਾ ਸੱਕੇਂ।”
ਖ਼ਰੋਜ 24:1
ਪਰਮੇਸ਼ੁਰ ਤੇ ਇਸਰਾਏਲ ਆਪਣਾ ਇਕਰਾਰਨਾਮਾ ਕਰਦੇ ਹਨ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੁਸੀਂ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਪਰਬਤ ਕੋਲ ਆਕੇ ਦੂਰ ਤੋਂ ਮੇਰੀ ਉਪਾਸਨਾ ਕਰੋ।