Leviticus 25:24
ਸਾਰੇ ਦੇਸ਼ ਵਿੱਚ, ਜ਼ਮੀਨ ਉਸ ਆਦਮੀ ਦੁਆਰਾ ਵਾਪਸ ਖਰੀਦੀ ਜਾਣ ਦੇਣੀ ਚਾਹੀਦੀ ਹੈ ਜਿਸਨੇ ਇਸ ਨੂੰ ਵੇਚਿਆ ਸੀ।
Leviticus 25:24 in Other Translations
King James Version (KJV)
And in all the land of your possession ye shall grant a redemption for the land.
American Standard Version (ASV)
And in all the land of your possession ye shall grant a redemption for the land.
Bible in Basic English (BBE)
Wherever there is property in land, the owner is to have the right of getting it back.
Darby English Bible (DBY)
And in all the land of your possession ye shall grant a redemption for the land.
Webster's Bible (WBT)
And in all the land of your possession ye shall grant a redemption for the land.
World English Bible (WEB)
In all the land of your possession you shall grant a redemption for the land.
Young's Literal Translation (YLT)
and in all the land of your possession a redemption ye do give to the land.
| And in all | וּבְכֹ֖ל | ûbĕkōl | oo-veh-HOLE |
| the land | אֶ֣רֶץ | ʾereṣ | EH-rets |
| of your possession | אֲחֻזַּתְכֶ֑ם | ʾăḥuzzatkem | uh-hoo-zaht-HEM |
| grant shall ye | גְּאֻלָּ֖ה | gĕʾullâ | ɡeh-oo-LA |
| a redemption | תִּתְּנ֥וּ | tittĕnû | tee-teh-NOO |
| for the land. | לָאָֽרֶץ׃ | lāʾāreṣ | la-AH-rets |
Cross Reference
ਅਹਬਾਰ 25:27
ਫ਼ੇਰ ਉਸ ਨੂੰ ਜ਼ਮੀਨ ਵੇਚਣ ਤੋਂ ਬਾਦ ਦੇ ਵਰ੍ਹੇ ਗਿਨਣੇ ਚਾਹੀਦੇ ਹਨ। ਉਸ ਨੂੰ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਫ਼ੇਰ ਉਸ ਨੂੰ ਜ਼ਮੀਨ ਵਾਪਸ ਖਰੀਦਕੇ ਇਸਤੇ ਵਾਪਸ ਆ ਜਾਣਾ ਚਾਹੀਦਾ ਹੈ।
ਅਹਬਾਰ 25:31
ਚਾਰਦੀਵਾਰੀ ਤੋਂ ਬਿਨਾ ਨਗਰਾਂ ਨੂੰ ਖੁਲ੍ਹੇ ਖੇਤ ਮੰਨਿਆ ਜਾਵੇਗਾ। ਇਸ ਲਈ ਇਨ੍ਹਾਂ ਛੋਟਿਆਂ ਨਗਰਾਂ ਵਿੱਚ ਵੇਚੇ ਗਏ ਘਰ ਕਿਸੇ ਵੀ ਵਕਤ ਵਾਪਸ ਖਰੀਦੇ ਜਾ ਸੱਕਣਗੇ ਅਤੇ ਜੁਬਲੀ ਵਰ੍ਹੇ ਦੇ ਸਮੇਂ ਆਪਣੇ ਪਹਿਲੇ ਮਾਲਕਾਂ ਕੋਲ ਵਾਪਸ ਚੱਲੇ ਜਾਣਗੇ।
ਅਹਬਾਰ 25:51
ਜੇਕਰ ਹਾਲੇ ਵੀ ਜੁਬਲੀ ਵਰ੍ਹੇ ਤੀਕ ਬਹੁਤ ਸਾਲ ਰਹਿੰਦੇ ਹਨ, ਉਸ ਨੂੰ ਲਗਭੱਗ ਉਹੀ ਕੀਮਤ ਅਦਾ ਕਰਨੀ ਚਾਹੀਦੀ ਹੈ ਜਿੰਨੀ ਉਸ ਨੂੰ ਆਪਣੇ-ਆਪ ਨੂੰ ਵੇਚਦਿਆਂ ਸਮੇਂ ਮਿਲੀ ਸੀ।
ਰੋਮੀਆਂ 8:23
ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ।
੧ ਕੁਰਿੰਥੀਆਂ 1:30
ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।
ਅਫ਼ਸੀਆਂ 1:7
ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
ਅਫ਼ਸੀਆਂ 1:14
ਇਹ ਪਵਿੱਤਰ ਆਤਮਾ ਦੀ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਇਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹੜੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ।
ਅਫ਼ਸੀਆਂ 4:30
ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।