Leviticus 25:43
ਤੁਹਾਨੂੰ ਉਸਤੇ ਕਠੋਰ ਢੰਗ ਨਾਲ ਸ਼ਾਸਨ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਤੋਂ ਡਰਨਾ ਚਾਹੀਦਾ ਹੈ।
Leviticus 25:43 in Other Translations
King James Version (KJV)
Thou shalt not rule over him with rigor; but shalt fear thy God.
American Standard Version (ASV)
Thou shalt not rule over him with rigor, but shalt fear thy God.
Bible in Basic English (BBE)
Do not be a hard master to him, but have the fear of God before you.
Darby English Bible (DBY)
Thou shalt not rule over him with rigour; and thou shalt fear thy God.
Webster's Bible (WBT)
Thou shalt not rule over him with rigor, but shalt fear thy God.
World English Bible (WEB)
You shall not rule over him with harshness, but shall fear your God.
Young's Literal Translation (YLT)
thou rulest not over him with rigour, and thou hast been afraid of thy God.
| Thou shalt not | לֹֽא | lōʾ | loh |
| rule | תִרְדֶּ֥ה | tirde | teer-DEH |
| rigour; with him over | ב֖וֹ | bô | voh |
| but shalt fear | בְּפָ֑רֶךְ | bĕpārek | beh-FA-rek |
| thy God. | וְיָרֵ֖אתָ | wĕyārēʾtā | veh-ya-RAY-ta |
| מֵֽאֱלֹהֶֽיךָ׃ | mēʾĕlōhêkā | MAY-ay-loh-HAY-ha |
Cross Reference
ਕੁਲੁੱਸੀਆਂ 4:1
ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰੱਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।
ਅਹਬਾਰ 25:53
ਪਰ ਉਹ ਬੰਦਾ ਵਿਦੇਸ਼ੀ ਦੇ ਨਾਲ ਇੱਕ ਭਾੜੇ ਦੇ ਕਾਮੇ ਵਾਂਗ ਰਹੇਗਾ। ਉਸ ਵਿਦੇਸ਼ੀ ਨੂੰ ਇੱਕ ਜ਼ਾਲਮ ਮਾਲਕ ਨਾ ਬਨਣ ਦਿਉ।
ਅਹਬਾਰ 25:46
ਤੁਸੀਂ ਇਨ੍ਹਾਂ ਪਰਦੇਸੀ ਗੁਲਾਮਾਂ ਨੂੰ ਆਪਣੇ ਬੱਚਿਆਂ ਨੂੰ ਵੀ ਦੇ ਸੱਕਦੇ ਹੋ ਜੋ ਤੁਹਾਡੇ ਮਰਨ ਤੋਂ ਬਾਦ ਤੁਹਾਡੇ ਬੱਚਿਆਂ ਦੇ ਹੋ ਜਾਣਗੇ। ਉਹ ਹਮੇਸ਼ਾ ਵਾਸਤੇ ਤੁਹਾਡੇ ਗੁਲਾਮ ਰਹਿਣਗੇ। ਤੁਸੀਂ ਇਨ੍ਹਾਂ ਪਰਦੇਸੀਆਂ ਨੂੰ ਗੁਲਾਮ ਬਣਾ ਸੱਕਦੇ ਹੋ। ਪਰ ਤੁਹਾਨੂੰ ਆਪਣੇ ਭਰਾਵਾਂ, ਇਸਰਾਏਲ ਦੇ ਲੋਕਾਂ ਲਈ ਜ਼ਾਲਮ ਸੁਆਮੀ ਨਹੀਂ ਬਨਣਾ ਚਾਹੀਦਾ।
ਅਹਬਾਰ 25:17
ਤੁਹਾਨੂੰ ਇੱਕ ਦੂਸਰੇ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਖ਼ਰੋਜ 1:13
ਤਾਂ ਮਿਸਰੀਆਂ ਨੇ ਇਸਰਾਏਲ ਦੇ ਲੋਕਾਂ ਨੂੰ ਹੋਰ ਵੀ ਵੱਧੇਰੇ ਸਖਤੀ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।
ਅਫ਼ਸੀਆਂ 6:9
ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸ ਦੇ ਵਾਸਤੇ ਹਰ ਕੋਈ ਬਰਾਬਰ ਹੈ।
ਹਿਜ਼ ਕੀ ਐਲ 34:4
ਤੁਸੀਂ ਕਮਜ਼ੋਰਾਂ ਨੂੰ ਮਜ਼ਬੂਤ ਨਹੀਂ ਕੀਤਾ। ਤੁਸੀਂ ਬੀਮਾਰ ਭੇਡਾਂ ਦੀ ਦੇਖਭਾਲ ਨਹੀਂ ਕੀਤੀ। ਤੁਸੀਂ ਜ਼ਖਮੀ ਭੇਡਾਂ ਤੇ ਪਟ੍ਟੀਆਂ ਨਹੀਂ ਬੰਨ੍ਹੀਆਂ। ਕੁਝ ਭੇਡਾਂ ਦੂਰ ਭਟਕ ਗਈਆਂ ਅਤੇ ਤੁਸੀਂ ਉਨ੍ਹਾਂ ਦੇ ਪਿੱਛੇ ਨਹੀਂ ਗਏ ਅਤੇ ਉਨ੍ਹਾਂ ਨੂੰ ਵਾਪਸ ਨਹੀਂ ਲਿਆਂਦਾ। ਤੁਸੀਂ ਉਨ੍ਹਾਂ ਗੁਆਚੀਆਂ ਭੇਡਾਂ ਦੀ ਭਾਲ ਨਹੀਂ ਕੀਤੀ। ਨਹੀਂ ਤੁਸੀਂ ਜ਼ਾਲਮ ਅਤੇ ਗੰਭੀਰ ਸੀ-ਇਸੇ ਢੰਗ ਨਾਲ ਹੀ ਤੁਸੀਂ ਭੇਡਾਂ ਦੀ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ!
ਮਲਾਕੀ 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
ਯਸਈਆਹ 58:3
ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?” ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ।
ਯਸਈਆਹ 47:6
“ਮੈਂ ਆਪਣੇ ਬੰਦਿਆਂ ਉੱਤੇ ਕਹਿਰਵਾਨ ਸਾਂ। ਉਹ ਮੇਰੇ ਬੰਦੇ ਹਨ, ਪਰ ਮੈਂ ਨਾਰਾਜ਼ ਸਾਂ ਇਸ ਲਈ ਮੈਂ ਉਨ੍ਹਾਂ ਨੂੰ ਗੈਰ ਜ਼ਰੂਰੀ ਬਣਾ ਦਿੱਤਾ ਸੀ। ਮੈਂ ਉਨ੍ਹਾਂ ਨੂੰ ਤੇਰੇ ਹਵਾਲੇ ਕਰ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ। ਪਰ ਤੂੰ ਉਨ੍ਹਾਂ ਨੂੰ ਕੋਈ ਦਇਆ ਨਹੀਂ ਦਰਸਾਈ। ਤੂੰ ਤਾਂ ਬੁਢਿਆਂ ਬੰਦਿਆਂ ਨੂੰ ਵੀ ਸਖਤ ਮਿਹਨਤ ਕਰਨ ਲਾ ਦਿੱਤਾ ਸੀ।
ਅਸਤਸਨਾ 25:18
ਅਮਾਲੇਕੀ ਪਰਮੇਸ਼ੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਥੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ।
ਖ਼ਰੋਜ 5:14
ਮਿਸਰੀ ਸੁਆਮੀਆਂ ਨੇ ਇਬਰਾਨੀ ਆਗੂਆਂ ਨੂੰ ਚੁਣਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਬਣਾਇਆ ਹੋਇਆ ਸੀ। ਮਿਸਰੀ ਸੁਆਮੀਆਂ ਨੇ ਇਨ੍ਹਾਂ ਆਗੂਆਂ ਨੂੰ ਕੁੱਟਿਆ ਅਤੇ ਆਖਿਆ, “ਤੁਸੀਂ ਓਨੀਆਂ ਹੀ ਇੱਟਾਂ ਕਿਉਂ ਨਹੀਂ ਬਣਾ ਰਹੇ ਜਿੰਨੀਆਂ ਪਹਿਲਾਂ ਬਣਾਉਂਦੇ ਸੀ? ਜੇ ਤੁਸੀਂ ਪਹਿਲਾਂ ਅਜਿਹਾ ਕਰ ਸੱਕਦੇ ਸੀ ਤਾਂ ਤੁਸੀਂ ਹੁਣ ਵੀ ਕਰ ਸੱਕਦੇ ਹੋ।”
ਖ਼ਰੋਜ 3:9
ਮੈਂ ਇਸਰਾਏਲ ਦੇ ਲੋਕਾਂ ਦੀ ਪੁਕਾਰ ਸੁਣ ਲਈ ਹੈ। ਮੈਂ ਦੇਖ ਲਿਆ ਹੈ ਕਿ ਮਿਸਰੀਆਂ ਨੇ ਕਿਵੇਂ ਉਨ੍ਹਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ।
ਖ਼ਰੋਜ 3:7
ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।
ਖ਼ਰੋਜ 2:23
ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।
ਖ਼ਰੋਜ 1:17
ਪਰ ਦਾਈਆਂ ਨੇ ਪਰਮੇਸ਼ੁਰ ਤੇ ਭਰੋਸਾ ਰੱਖਿਆ ਅਤੇ ਉਹ ਨਹੀਂ ਕੀਤਾ ਜੋ ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਕਰਨ ਲਈ ਕਿਹਾ ਸੀ। ਉਨ੍ਹਾਂ ਨੇ ਮੁੰਡਿਆਂ ਨੂੰ ਜਿਉਣ ਦਿੱਤਾ।