Micah 6:13
ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ।
Micah 6:13 in Other Translations
King James Version (KJV)
Therefore also will I make thee sick in smiting thee, in making thee desolate because of thy sins.
American Standard Version (ASV)
Therefore I also have smitten thee with a grievous wound; I have made thee desolate because of thy sins.
Bible in Basic English (BBE)
So I have made a start with your punishment; I have made you waste because of your sins.
Darby English Bible (DBY)
Therefore also will I make [thee] sick in smiting thee; I will make [thee] desolate because of thy sins.
World English Bible (WEB)
Therefore I also have struck you with a grievous wound. I have made you desolate because of your sins.
Young's Literal Translation (YLT)
And I also, I have begun to smite thee, To make desolate, because of thy sins.
| Therefore also | וְגַם | wĕgam | veh-ɡAHM |
| will I | אֲנִ֖י | ʾănî | uh-NEE |
| sick thee make | הֶחֱלֵ֣יתִי | heḥĕlêtî | heh-hay-LAY-tee |
| in smiting | הַכּוֹתֶ֑ךָ | hakkôtekā | ha-koh-TEH-ha |
| desolate thee making in thee, | הַשְׁמֵ֖ם | hašmēm | hahsh-MAME |
| because of | עַל | ʿal | al |
| thy sins. | חַטֹּאתֶֽךָ׃ | ḥaṭṭōʾtekā | ha-toh-TEH-ha |
Cross Reference
ਅਹਬਾਰ 26:16
ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ।
ਹੋ ਸੀਅ 13:16
ਸਾਮਰਿਯਾ ਨੂੰ ਸਜ਼ਾ ਮਿਲੇਗੀ ਕਿਉਂ ਕਿ ਉਹ ਆਪਣੇ ਪਰਮੇਸ਼ੁਰ ਤੋਂ ਆਕੀ ਹੋ ਗਈ ਇਸਰਾਏਲੀ ਤਲਵਾਰਾਂ ਨਾਲ ਵੱਢੇ ਜਾਣਗੇ ਉਨ੍ਹਾਂ ਦੇ ਬੱਚਿਆਂ ਦੇ ਟੁਕੜੇ-ਟੁਕੜੇ ਕੀਤੇ ਜਾਣਗੇ। ਉਨ੍ਹਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ।”
ਹੋ ਸੀਅ 5:9
ਦੰਡ ਦੇ ਦਿਨ, ਅਫ਼ਰਾਈਮ ਖਾਲੀ ਅਤੇ ਵੀਰਾਨ ਹੋ ਜਾਵੇਗਾ। ਮੈਂ (ਪਰਮੇਸ਼ੁਰ) ਇਸਰਾਏਲ ਦੇ ਪਰਿਵਾਰਾਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਗੱਲਾਂ ਸੱਚਮੁੱਚ ਵਾਪਰਨਗੀਆਂ।
ਨੂਹ 3:11
ਯਹੋਵਾਹ ਨੇ ਮੈਨੂੰ ਮੇਰੇ ਰਾਹ ਤੋਂ ਭਟਕਾਇਆ। ਉਸ ਨੇ ਮੈਨੂੰ ਟੁਕੜਿਆਂ ਵਿੱਚ ਪਾੜ ਸੁੱਟਿਆਂ ਅਤੇ ਮੈਨੂੰ ਬਰਬਾਦ ਕਰ ਦਿੱਤਾ।
ਨੂਹ 1:13
ਯਹੋਵਾਹ ਨੇ ਉੱਪਰੋਂ ਅੱਗ ਭੇਜੀ। ਉਹ ਅੱਗ ਮੇਰੇ ਹੱਡਾਂ ਅੰਦਰ ਵੜ ਗਈ। ਉਸ ਨੇ ਮੈਨੂੰ ਫ਼ਸਾਉਣ ਲਈ ਜਾਲ ਵਿਛਾਇਆ ਉਸ ਨੇ ਮੈਨੂੰ ਪਿੱਛੇ ਭੁਆ ਦਿੱਤਾ। ਉਸ ਨੇ ਮੈਨੂੰ ਬੇਕਾਰ ਜ਼ਮੀਨ ਵਿੱਚ ਬਦਲ ਦਿੱਤਾ। ਦਿਨ ਭਰ ਰਹਿੰਦੀ ਹਾਂ ਬਿਮਾਰ ਮੈਂ।
ਯਰਮਿਆਹ 14:18
ਜੇ ਮੈਂ ਦੇਸ਼ ਅੰਦਰ ਜਾਂਦਾ ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਦੇਖਦਾ ਹਾਂ ਜਿਹੜੇ ਤਲਵਾਰਾਂ ਨਾਲ ਮਾਰੇ ਗਏ ਸਨ। ਜੇ ਮੈਂ ਸ਼ਹਿਰ ਅੰਦਰ ਜਾਂਦਾ ਹਾਂ। ਮੈਂ ਬਹੁਤ ਬਿਮਾਰੀਆਂ ਦੇਖਦਾ ਹਾਂ ਕਿਉਂ ਕਿ ਲੋਕਾਂ ਕੋਲ ਭੋਜਨ ਨਹੀਂ। ਜਾਜਕ ਅਤੇ ਨਬੀ ਵਿਦੇਸ਼ਾਂ ਅੰਦਰ ਭੇਜ ਦਿੱਤੇ ਗਏ ਨੇ।’”
ਯਸਈਆਹ 6:11
ਫ਼ੇਰ ਮੈਂ ਪੁੱਛਿਆ, “ਪ੍ਰਭੂ ਇਹ ਮੈਂ ਕਿੰਨਾ ਕੁ ਚਿਰ ਕਰਾਂ?” ਯਹੋਵਾਹ ਨੇ ਜਵਾਬ ਦਿੱਤਾ, “ਜਿੰਨਾ ਚਿਰ ਤੱਕ ਸ਼ਹਿਰ ਤਬਾਹ ਨਹੀਂ ਹੋ ਜਾਂਦੇ ਅਤੇ ਲੋਕ ਗੁਜ਼ਰ ਨਹੀਂ ਜਾਂਦੇ ਉਨਾਂ ਚਿਰ ਤੱਕ ਇਹ ਕਰੋ। ਇਹੋ ਕਰੋ ਜਿੰਨਾਂ ਚਿਰ ਤੱਕ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚੋਂ ਕੋਈ ਨਾ ਬਚੇ। ਉਨਾਂ ਚਿਰ ਤੱਕ ਇਹੋ ਕਰੋ ਜਿੰਨਾ ਚਿਰ ਤੱਕ ਕਿ ਧਰਤੀ ਤਬਾਹ ਨਹੀਂ ਹੋ ਜਾਂਦੀ ਅਤੇ ਸੱਖਣੀ ਨਹੀਂ ਹੋ ਜਾਂਦੀ।”
ਯਸਈਆਹ 1:5
ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ।
ਜ਼ਬੂਰ 107:17
ਕੁਝ ਲੋਕੀਂ ਆਪਣੇ ਜਿਉਣ ਦੇ ਪਾਪੀ ਢੰਗਾਂ ਕਾਰਣ ਮੂਰਖ ਬਣ ਗਏ।
ਅੱਯੂਬ 33:19
“ਜਾਂ, ਭਾਵੇਂ ਕੋਈ ਬੰਦਾ ਪਰਮੇਸ਼ੁਰ ਦੀ ਆਵਾਜ਼ ਸੁਣ ਲਵੇ ਜਦੋਂ ਉਹ ਬਿਸਤਰੇ ਵਿੱਚ ਹੋਵੇ ਤੇ ਪਰਮੇਸ਼ੁਰ ਦੇ ਦੰਡ ਦਾ ਦੁੱਖ ਭੋਗ ਰਿਹਾ ਹੋਵੇ। ਪਰਮੇਸ਼ੁਰ ਉਸ ਬੰਦੇ ਨੂੰ ਦੁੱਖ ਰਾਹੀਂ ਚਿਤਾਵਨੀ ਦੇ ਰਿਹਾ ਹੁੰਦਾ ਹੈ। ਉਹ ਬੰਦਾ ਇੰਨਾ ਦਰਦ ਹੰਢਾ ਰਿਹਾ ਹੁੰਦਾ ਹੈ ਕਿ ਉਸ ਦੀਆਂ ਸਾਰੀਆਂ ਹੱਡੀਆਂ ਵੀ ਦੁੱਖ ਰਹੀਆਂ ਹੁੰਦੀਆਂ ਨੇ।
ਅਸਤਸਨਾ 28:21
ਯਹੋਵਾਹ ਤੁਹਾਨੂੰ ਭਿਆਨਕ ਬਿਮਾਰੀਆਂ ਵਿੱਚ ਗਰਕ ਕਰ ਦੇਵੇਗਾ ਜਦੋਂ ਤੱਕ ਕਿ ਤੁਸੀਂ ਖਤਮ ਨਹੀਂ ਹੋ ਜਾਂਦੇ-ਉਸ ਧਰਤੀ ਉੱਤੋਂ ਤਬਾਹ ਨਹੀਂ ਹੋ ਜਾਂਦੇ ਜਿਸ ਨੂੰ ਤੁਸੀਂ ਹਾਸਿਲ ਕਰਨ ਜਾ ਰਹੇ ਹੋ।
ਰਸੂਲਾਂ ਦੇ ਕਰਤੱਬ 12:23
ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ।