Micah 7:13
ਧਰਤੀ ਉੱਥੋਂ ਦੇ ਲੋਕਾਂ ਦੇ ਬੁਰੇ ਕੰਮਾਂ ਕਾਰਣ, ਜਿਹੜੇ ਉੱਥੇ ਵੱਸਦੇ ਸਨ, ਤਬਾਹ ਹੋਈ।
Micah 7:13 in Other Translations
King James Version (KJV)
Notwithstanding the land shall be desolate because of them that dwell therein, for the fruit of their doings.
American Standard Version (ASV)
Yet shall the land be desolate because of them that dwell therein, for the fruit of their doings.
Bible in Basic English (BBE)
But the land will become a waste because of its people, as the fruit of their works.
Darby English Bible (DBY)
But the land shall be desolate because of them that dwell therein, for the fruit of their doings.
World English Bible (WEB)
Yet the land will be desolate because of those who dwell therein, For the fruit of their doings.
Young's Literal Translation (YLT)
And the land hath been for a desolation, Because of its inhabitants, Because of the fruit of their doings.
| Notwithstanding the land | וְהָיְתָ֥ה | wĕhāytâ | veh-hai-TA |
| shall be | הָאָ֛רֶץ | hāʾāreṣ | ha-AH-rets |
| desolate | לִשְׁמָמָ֖ה | lišmāmâ | leesh-ma-MA |
| because of | עַל | ʿal | al |
| dwell that them | יֹֽשְׁבֶ֑יהָ | yōšĕbêhā | yoh-sheh-VAY-ha |
| therein, for the fruit | מִפְּרִ֖י | mippĕrî | mee-peh-REE |
| of their doings. | מַֽעַלְלֵיהֶֽם׃ | maʿallêhem | MA-al-lay-HEM |
Cross Reference
ਯਸਈਆਹ 3:10
ਚਂਗੇ ਲੋਕਾਂ ਨੂੰ ਦੱਸੋ ਕਿ ਉਨ੍ਹਾਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਨੂੰ ਆਪਣੀ ਨੇਕੀ ਦਾ ਇਨਾਮ ਮਿਲੇਗਾ।
ਯਰਮਿਆਹ 25:11
ਉਹ ਸਾਰਾ ਇਲਾਕਾ ਸਖਣਾ ਮਾਰੂਬਲ ਹੋਵੇਗਾ। ਉਹ ਸਾਰੇ ਲੋਕ 70 ਵਰ੍ਹਿਆਂ ਤੀਕ ਬਾਬਲ ਦੇ ਰਾਜੇ ਦੇ ਗੁਲਾਮ ਬਣੇ ਰਹਿਣਗੇ।
ਗਲਾਤੀਆਂ 6:7
ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ।
ਲੋਕਾ 21:20
ਯਰੂਸ਼ਲਮ ਦਾ ਨਾਸ਼ “ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।
ਮੀਕਾਹ 6:13
ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ।
ਮੀਕਾਹ 3:12
ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ। ਯਰੂਸ਼ਲਮ ਬੇਹ ਹੋ ਜਾਵੇਗਾ ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ।
ਦਾਨੀ ਐਲ 4:26
“ਰੁੱਖ ਦੇ ਮੁੱਢ ਅਤੇ ਇਸਦੀਆਂ ਜਢ਼ਾਂ ਨੂੰ ਧਰਤੀ ਵਿੱਚ ਲੱਗੇ ਰਹਿਣ ਦੇ ਆਦੇਸ਼ ਦਾ ਅਰਬ ਇਹ ਹੈ: ਤੁਹਾਡਾ ਰਾਜ ਤੁਹਾਨੂੰ ਵਾਪਸ ਮਿਲੇਗਾ। ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਜਾਣ ਜਾਵੋਂਗੇ ਕਿ ਅੱਤ ਮਹਾਨ ਪਰਮੇਸ਼ੁਰ ਤੁਹਾਡੇ ਰਾਜ ਉੱਤੇ ਹਕੂਮਤ ਕਰਦਾ ਹੈ।
ਯਰਮਿਆਹ 32:19
ਯਹੋਵਾਹ ਜੀ ਤੁਸੀਂ ਵਿਉਂਤਾਂ ਬਣਾਉਂਦੇ ਹੋ ਅਤੇ ਮਹਾਨ ਗੱਲਾਂ ਕਰਦੇ ਹੋ। ਤੁਸੀਂ ਲੋਕਾਂ ਦੀ ਕੀਤੀ ਹਰ ਗੱਲ ਦੇਖਦੇ ਹੋ। ਤੁਸੀਂ ਨੇਕੀ ਕਰਨ ਵਾਲਿਆਂ ਨੂੰ ਇਨਾਮ ਦਿੰਦੇ ਹੋ ਅਤੇ ਬਦੀ ਕਰਨ ਵਾਲਿਆਂ ਨੂੰ ਸਜ਼ਾ ਦਿੰਦੇ ਹੋ-ਤੁਸੀਂ ਉਨ੍ਹਾਂ ਨੂੰ ਓਹੋ ਕੁਝ ਦਿੰਦੇ ਹੋ ਜਿਸਦੇ ਉਹ ਅਧਿਕਾਰੀ ਹਨ।
ਯਰਮਿਆਹ 21:14
“ਤੁਸੀਂ ਉਹੀ ਸਜ਼ਾ ਪਾਵੋਂਗੇ, ਜਿਸਦੇ ਤੁਸੀਂ ਅਧਿਕਾਰੀ ਹੋ। ਮੈਂ ਤੁਹਾਡੇ ਜੰਗਲਾਂ ਅੰਦਰ ਅੱਗ ਲਾ ਦਿਆਂਗਾ। ਉਹ ਅੱਗ ਤੁਹਾਡੇ ਚਾਰ-ਚੁਫ਼ੇਰੇ ਦੀ ਹਰ ਸ਼ੈਅ ਨੂੰ ਸਾੜ ਦੇਵੇਗੀ।”
ਯਰਮਿਆਹ 17:10
ਪਰ ਮੈਂ, ਯਹੋਵਾਹ ਹਾਂ, ਤੇ ਮੈਂ ਬੰਦੇ ਦੇ ਦਿਲ ਅੰਦਰ ਦੇਖ ਸੱਕਦਾ ਹਾਂ। ਮੈਂ ਬੰਦੇ ਦੇ ਮਨ ਨੂੰ ਪਰੱਖ ਸੱਕਦਾ ਹਾਂ। ਮੈਂ ਨਿਆਂ ਕਰ ਸੱਕਦਾ ਹਾਂ ਕਿ ਹਰ ਬੰਦੇ ਨੂੰ ਕੀ ਚਾਹੀਦਾ ਹੈ। ਮੈਂ ਹਰ ਬੰਦੇ ਨੂੰ, ਉਸ ਦੇ ਕੰਮਾਂ ਬਦਲੇ ਢੁਕਵੀਂ ਅਦਾਇਗੀ ਕਰ ਸੱਕਦਾ ਹਾਂ।
ਯਸਈਆਹ 24:3
ਸਾਰੇ ਹੀ ਲੋਕ ਧਰਤੀ ਤੋਂ ਧੱਕ ਦਿੱਤੇ ਜਾਣਗੇ। ਸਾਰੀ ਦੌਲਤ ਖੋਹ ਲਈ ਜਾਵੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਦਾ ਆਦੇਸ਼ ਸੀ।
ਯਸਈਆਹ 6:11
ਫ਼ੇਰ ਮੈਂ ਪੁੱਛਿਆ, “ਪ੍ਰਭੂ ਇਹ ਮੈਂ ਕਿੰਨਾ ਕੁ ਚਿਰ ਕਰਾਂ?” ਯਹੋਵਾਹ ਨੇ ਜਵਾਬ ਦਿੱਤਾ, “ਜਿੰਨਾ ਚਿਰ ਤੱਕ ਸ਼ਹਿਰ ਤਬਾਹ ਨਹੀਂ ਹੋ ਜਾਂਦੇ ਅਤੇ ਲੋਕ ਗੁਜ਼ਰ ਨਹੀਂ ਜਾਂਦੇ ਉਨਾਂ ਚਿਰ ਤੱਕ ਇਹ ਕਰੋ। ਇਹੋ ਕਰੋ ਜਿੰਨਾਂ ਚਿਰ ਤੱਕ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚੋਂ ਕੋਈ ਨਾ ਬਚੇ। ਉਨਾਂ ਚਿਰ ਤੱਕ ਇਹੋ ਕਰੋ ਜਿੰਨਾ ਚਿਰ ਤੱਕ ਕਿ ਧਰਤੀ ਤਬਾਹ ਨਹੀਂ ਹੋ ਜਾਂਦੀ ਅਤੇ ਸੱਖਣੀ ਨਹੀਂ ਹੋ ਜਾਂਦੀ।”
ਅਮਸਾਲ 31:31
ਉਸ ਨੂੰ ਉਹ ਇਨਾਮ ਦਿਓ ਜਿਸਦੀ ਉਹ ਅਧਿਕਾਰਨ ਹੈ। ਜਿਹੜੀਆਂ ਗੱਲਾਂ ਉਸ ਨੇ ਕੀਤੀਆਂ ਉਨ੍ਹਾਂ ਲਈ ਉਸ ਦੀ ਜਣ-ਸਾਧਾਰਣ ਵਿੱਚ ਉਸਤਤ ਕਰੋ।
ਅਮਸਾਲ 5:22
ਬੁਰੇ ਬੰਦੇ ਦੀਆਂ ਕਰਨੀਆਂ ਉਸ ਨੂੰ ਫ਼ਸਾ ਲੈਂਦੀਆਂ ਹਨ, ਉਹ ਆਪਣੇ ਪਾਪਾਂ ਨਾਲ ਬੰਨ੍ਹਿਆ ਜਾਂਦਾ ਹੈ ਜਿਵੇਂ ਇੱਕ ਰੱਸੀ ਨਾਲ ਬੰਨ੍ਹਿਆ ਗਿਆ ਹੋਵੇ।
ਅਮਸਾਲ 1:31
ਉਹ ਆਪਣੇ ਰਾਹਾਂ ਦਾ ਫ਼ਲ ਖਾਣਗੇ, ਅਤੇ ਆਪਣੀਆਂ ਹੀ ਸੱਕੀਮਾਂ ਨਾਲ ਭਰ ਜਾਣਗੇ!
ਅੱਯੂਬ 4:8
ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ।
ਅਹਬਾਰ 26:33
ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨੋ ਖਿੱਚਾਂਗਾ ਅਤੇ ਤੁਹਾਨੂੰ ਨਸ਼ਟ ਕਰ ਦਿਆਂਗਾ। ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਅਤੇ ਤੁਹਾਡੇ ਸ਼ਹਿਰ ਬਰਬਾਦ ਹੋ ਜਾਣਗੇ।