Proverbs 10:25
ਦੁਸ਼ਟ ਆਦਮੀ ਅਚਾਨਕ ਆਲੋਪ ਹੋ ਜਾਣਗੇ ਜਿਵੇਂ ਕਿ ਹਨੇਰੀ ਦੁਆਰਾ ਉਡਾਏ ਗਏ ਹੋਣ, ਪਰ ਇੱਕ ਧਰਮੀ ਆਦਮੀ ਹਮੇਸ਼ਾ ਲਈ ਖੜ੍ਹਾ ਰਹੇਗਾ।
Proverbs 10:25 in Other Translations
King James Version (KJV)
As the whirlwind passeth, so is the wicked no more: but the righteous is an everlasting foundation.
American Standard Version (ASV)
When the whirlwind passeth, the wicked is no more; But the righteous is an everlasting foundation.
Bible in Basic English (BBE)
When the storm-wind is past, the sinner is seen no longer, but the upright man is safe for ever.
Darby English Bible (DBY)
As a whirlwind passeth, so is the wicked no [more]; but the righteous is an everlasting foundation.
World English Bible (WEB)
When the whirlwind passes, the wicked is no more; But the righteous stand firm forever.
Young's Literal Translation (YLT)
As the passing by of a hurricane, So the wicked is not, And the righteous is a foundation age-during.
| As the whirlwind | כַּעֲב֣וֹר | kaʿăbôr | ka-uh-VORE |
| passeth, | ס֭וּפָה | sûpâ | SOO-fa |
| so is the wicked | וְאֵ֣ין | wĕʾên | veh-ANE |
| no | רָשָׁ֑ע | rāšāʿ | ra-SHA |
| more: but the righteous | וְ֝צַדִּ֗יק | wĕṣaddîq | VEH-tsa-DEEK |
| is an everlasting | יְס֣וֹד | yĕsôd | yeh-SODE |
| foundation. | עוֹלָֽם׃ | ʿôlām | oh-LAHM |
Cross Reference
ਜ਼ਬੂਰ 15:5
ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ। ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ। ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ, ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ।
ਜ਼ਬੂਰ 58:9
ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।
ਅਮਸਾਲ 12:3
ਇੱਕ ਜਣਾ ਬਦੀ ਰਾਹੀਂ ਆਪਣੇ-ਆਪ ਨੂੰ ਸਥਾਪਿਤ ਨਹੀਂ ਕਰ ਸੱਕਦਾ, ਪਰ ਧਰਮੀ ਬੰਦੇ ਨੂੰ ਕਦੇ ਵੀ ਉਖਾੜਿਆ ਨਹੀਂ ਜਾ ਸੱਕਦਾ।
ਅਮਸਾਲ 10:30
ਇੱਕ ਧਰਮੀ ਆਦਮੀ ਨੂੰ ਕਦੇ ਵੀ ਉਜਾੜਿਆ ਨਹੀਂ ਜਾਵੇਗਾ ਪਰ ਦੁਸ਼ਟ ਲੋਕਾਂ ਨੂੰ ਧਰਤੀ ਉੱਤੇ ਨਹੀਂ ਰਹਿਣ ਦਿੱਤਾ ਜਾਵੇਗਾ।
੨ ਤਿਮੋਥਿਉਸ 2:19
ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”
੧ ਤਿਮੋਥਿਉਸ 6:19
ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ।
ਅਫ਼ਸੀਆਂ 2:20
ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।
ਮੱਤੀ 16:18
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।
ਮੱਤੀ 7:24
ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
ਯਸਈਆਹ 40:24
ਉਹ ਹਾਕਮ ਪੌਦਿਆਂ ਵਰਗੇ ਹਨ, ਉਹ ਧਰਤੀ ਉੱਤੇ ਬੀਜੇ ਹੁੰਦੇ ਹਨ ਪਰ ਇਸਤੋਂ ਪਹਿਲਾਂ ਕਿ ਉਹ ਜਢ਼ਾਂ ਆਪਣੀਆਂ ਧਰਤੀ ਅੰਦਰ ਲਾ ਦੇਣ, ਪਰਮੇਸ਼ੁਰ ਉਨ੍ਹਾਂ “ਪੌਦਿਆਂ” ਉੱਤੇ ਵਗਦਾ ਹੈ ਤੇ ਉਹ ਮੁਰਦਾ ਅਤੇ ਖੁਸ਼ਕ ਹੋ ਜਾਂਦੇ ਨੇ, ਤੇ ਹਵਾ ਉਨ੍ਹਾਂ ਨੂੰ ਲੈ ਜਾਂਦੀ ਹੈ ਉਡਾਕੇ, ਤਿਨਕਿਆਂ ਵਾਂਗੂ ਦੂਰ।
ਅਮਸਾਲ 12:7
ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ।
ਅਮਸਾਲ 1:27
ਜਦੋਂ ਮੁਸੀਬਤਾਂ ਭਿਆਨਕ ਤੂਫ਼ਾਨ ਵਾਂਗ ਤੁਹਾਡੇ ਉੱਤੇ ਟੁੱਟ ਪੈਣਗੀਆਂ, ਜਦੋਂ ਮੁਸੀਬਤਾਂ ਤੁਹਾਡੇ ਉੱਪਰ ਆਉਣਗੀਆਂ ਜਦੋਂ ਮੁਸੀਬਤ ਅਤੇ ਗ਼ਮ ਤੁਹਾਨੂੰ ਦਬਾ ਲੈਣਗੇ।
ਜ਼ਬੂਰ 73:18
ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਉਨ੍ਹਾਂ ਲੋਕਾਂ ਨੂੰ ਖਤਰਨਾਕ ਸਥਿਤੀ ਵਿੱਚ ਪਾ ਦਿੱਤਾ ਹੈ। ਉਨ੍ਹਾਂ ਲਈ ਡਿੱਗ ਪੈਣਾ ਅਤੇ ਤਬਾਹ ਹੋ ਜਾਣਾ ਕਿੰਨਾ ਆਸਾਨ ਹੈ।
ਜ਼ਬੂਰ 37:9
ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ। ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ।
ਅੱਯੂਬ 27:19
ਹੋ ਸੱਕਦਾ ਕਿ ਜਦੋਂ ਬਦ ਆਦਮੀ ਬਿਸਤਰੇ ਤੇ ਜਾਵੇ ਉਹ ਅਮੀਰ ਹੋਵੇ, ਪਰ ਜਦੋਂ ਉਸ ਦੀਆਂ ਅੱਖਾਂ ਖੁੱਲ੍ਹਣ ਉਸ ਦੀ ਤਮਾਮ ਦੌਲਤ ਚਲੀ ਗਈ ਹੋਵੇਗੀ।
ਅੱਯੂਬ 21:18
ਕੀ ਪਰਮੇਸ਼ੁਰ ਬੁਰੇ ਬੰਦਿਆਂ ਨੂੰ ਦੂਰ ਉਡਾ ਦਿੰਦਾ ਹੈ, ਜਿਵੇਂ ਹਵਾ ਤਿਨਕੇ ਨੂੰ ਉਡਾਉਂਦੀ ਹੈ, ਜਿਵੇਂ ਤੇਜ਼ ਹਵਾ ਅਨਾਜ ਦੀ ਤੂੜੀ ਨੂੰ ਉਡਾਉਂਦੀ ਹੈ।