Proverbs 11:12
ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।
Proverbs 11:12 in Other Translations
King James Version (KJV)
He that is void of wisdom despiseth his neighbour: but a man of understanding holdeth his peace.
American Standard Version (ASV)
He that despiseth his neighbor is void of wisdom; But a man of understanding holdeth his peace.
Bible in Basic English (BBE)
He who has a poor opinion of his neighbour has no sense, but a wise man keeps quiet.
Darby English Bible (DBY)
He that despiseth his neighbour is void of heart; but a man of understanding holdeth his peace.
World English Bible (WEB)
One who despises his neighbor is void of wisdom, But a man of understanding holds his peace.
Young's Literal Translation (YLT)
Whoso is despising his neighbour lacketh heart, And a man of understanding keepeth silence.
| He that is void | בָּז | bāz | bahz |
| of wisdom | לְרֵעֵ֥הוּ | lĕrēʿēhû | leh-ray-A-hoo |
| despiseth | חֲסַר | ḥăsar | huh-SAHR |
| neighbour: his | לֵ֑ב | lēb | lave |
| but a man | וְאִ֖ישׁ | wĕʾîš | veh-EESH |
| of understanding | תְּבוּנ֣וֹת | tĕbûnôt | teh-voo-NOTE |
| holdeth his peace. | יַחֲרִֽישׁ׃ | yaḥărîš | ya-huh-REESH |
Cross Reference
ਅਮਸਾਲ 14:21
ਜਿਹੜਾ ਵਿਅਕਤੀ ਆਪਣੇ ਗੁਆਂਢੀ ਦੇ ਪਾਪਾਂ ਨੂੰ ਤਿਆਗਦਾ, ਪਰ ਜੋ ਕੋਈ ਵੀ ਗਰੀਬ ਲਈ ਦਯਾਲੂ ਹੋਵੇਗਾ ਧੰਨ ਹੈ।
੧ ਪਤਰਸ 2:23
ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸ ਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁੱਖ ਸਹਾਰੇ, ਪਰ ਉਸ ਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।
ਯੂਹੰਨਾ 7:48
ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!
ਲੋਕਾ 18:9
ਪਰਮੇਸ਼ੁਰ ਨੂੰ ਨਿਮ੍ਰਤਾ ਨਾਲ ਬੇਨਤੀ ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।
ਲੋਕਾ 16:14
ਪਰਮੇਸ਼ੁਰ ਦਾ ਨੇਮ ਨਹੀਂ ਬਦਲਿਆ ਜਾ ਸੱਕਦਾ ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।
ਅਮਸਾਲ 10:19
ਬਹੁਤ ਜ਼ਿਆਦਾ ਬੋਲਣ ਦਾ ਨਤੀਜਾ, ਬਹੁਤਾ ਪਾਪ ਹੁੰਦਾ ਹੈ, ਪਰ ਜਿਹੜਾ ਆਪਣਾ ਮੂੰਹ ਬੰਦ ਰੱਖਦਾ, ਸਿਆਣਾ ਬਣ ਜਾਵੇਗਾ।
ਜ਼ਬੂਰ 123:3
ਯਹੋਵਾਹ, ਸਾਡੇ ਉੱਪਰ ਮਿਹਰ ਕਰੋ; ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।
ਨਹਮਿਆਹ 4:2
ਸਨਬੱਲਟ ਨੇ ਆਪਣੇ ਮਿੱਤਰਾਂ ਅਤੇ ਸਾਮਰਿਯਾ ਦੀ ਸੈਨਾ ਨਾਲ ਇਸ ਬਾਰੇ ਗੱਲ ਕੀਤੀ। ਉਸ ਨੇ ਕਿਹਾ, “ਇਹ ਕਮਜ਼ੋਰ ਜਿਹੇ ਯਹੂਦੀ ਇੱਥੇ ਕੀ ਕਰ ਰਹੇ ਹਨ? ਕੀ ਉਹ ਇਹ ਸੋਚ ਰਹੇ ਹਨ ਕਿ ਅਸੀਂ ਉਨ੍ਹਾਂ ਨੂੰ ਇੱਕਲੇ ਛੱਡ ਦੇਵਾਂਗੇ? ਕੀ ਉਹ ਸੋਚਦੇ ਹਨ ਕਿ ਉਹ ਬਲੀਆਂ ਚੜ੍ਹਾਉਣਗੇ? ਸ਼ਾਇਦ ਉਹ ਇਹ ਸੋਚਦੇ ਹਨ ਕਿ ਉਹ ਇੱਕੇ ਦਿਨ ਵਿੱਚ ਸਾਰੀ ਉਸਾਰੀ ਕਰ ਲੈਣਗੇ। ਉਹ ਇਸ ਸੁਆਹ ਤੇ ਕੂੜੇ ਦੇ ਢੇਰ ਵਿੱਚੋਂ ਪੱਥਰ ’ਚ ਮੁੜ ਨਵੀਂ ਉਸਾਰੀ ’ਚ ਜਾਨ ਨਹੀਂ ਪਾ ਸੱਕਦੇ। ਕਿਉਂ ਕਿ ਇਹ ਤਾਂ ਰਾਖ ਦੀ ਢੇਰੀ ਹੈ।”
੨ ਸਲਾਤੀਨ 18:36
ਪਰ ਲੋਕ ਚੁੱਪ ਸਨ। ਉਨ੍ਹਾਂ ਨੇ ਕਮਾਂਡਰ ਅੱਗੇ ਇੱਕ ਸ਼ਬਦ ਵੀ ਨਾ ਬੋਲਿਆ ਕਿਉਂ ਕਿ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੁਕਮ ਦੇ ਰੱਖਿਆ ਸੀ। ਉਸ ਨੇ ਕਿਹਾ, “ਉਸ ਨੂੰ ਇੱਕ ਸ਼ਬਦ ਵੀ ਨਾ ਆਖਣਾ।”
੧ ਸਮੋਈਲ 10:27
ਪਰ ਕੁਝ ਫ਼ਸਾਦੀ ਲੋਕਾਂ ਨੇ ਕਿਹਾ, “ਇਹ ਆਦਮੀ ਸਾਨੂੰ ਕਿਵੇਂ ਬਚਾ ਸੱਕਦਾ?” ਉਨ੍ਹਾਂ ਨੇ ਸ਼ਾਊਲ ਦੀ ਨਿੰਦਿਆ ਕੀਤੀ ਅਤੇ ਉਸ ਨੂੰ ਤੋਹਫ਼ੇ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਸ਼ਾਊਲ ਨੇ ਕੁਝ ਨਾ ਕਿਹਾ। ਨਾਹਾਸ਼, ਅੰਮੋਨੀਆਂ ਦਾ ਰਾਜਾ ਅੰਮੋਨ ਦਾ ਰਾਜਾ ਨਾਹਾਸ਼, ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਲਈ ਮੁਸੀਬਤਾਂ ਖੜੀਆਂ ਕਰ ਰਿਹਾ ਸੀ। ਨਾਹਾਸ਼ ਨੇ ਉਨ੍ਹਾਂ ਨੇ ਪਰਿਵਾਰ-ਸਮੂਹ ਦੇ ਹਰ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ ਅਤੇ ਉਸ ਨੇ ਯਰਦਨ ਦਰਿਆ ਦੇ ਪੂਰਬ ਵਾਲੇ ਪਾਸੇ ਰਹਿਣ ਵਾਲੇ ਹਰ ਇਸਰਾਏਲੀ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ। ਪਰ ਇਸਰਾਏਲ ਦੇ 7,000 ਆਦਮੀ ਅੰਮੋਨੀਆਂ ਕੋਲੋਂ ਬਚ ਗਏ ਅਤੇ ਯਾਬੇਸ਼ ਗਿਲਆਦ ਨੂੰ ਆ ਗਏ।
ਕਜ਼ਾૃ 9:38
ਜ਼ਬੂਲ ਨੇ ਗਆਲ ਨੂੰ ਆਖਿਆ, “ਤੂੰ ਹੁਣ ਫ਼ੜਾਂ ਕਿਉਂ ਨਹੀਂ ਮਾਰ ਰਿਹਾ? ਤੂੰ ਆਖਿਆ ਸੀ, ‘ਅਬੀਮਲਕ ਕੌਣ ਹੈ? ਅਸੀਂ ਉਸਦਾ ਹੁਕਮ ਕਿਉਂ ਮੰਨੀਏ?’ ਤੂੰ ਉਨ੍ਹਾਂ ਲੋਕਾਂ ਨੂੰ ਤ੍ਰਿਸੱਕਾਰਿਆ ਸੀ। ਹੁਣ ਬਾਹਰ ਜਾਕੇ ਉਨ੍ਹਾਂ ਨਾਲ ਲੜ।”
ਕਜ਼ਾૃ 9:27
ਇੱਕ ਦਿਨ ਸ਼ਕਮ ਦੇ ਲੋਕ ਖੇਤਾਂ ਵਿੱਚ ਅੰਗੂਰ ਤੋੜਨ ਗਏ। ਲੋਕਾਂ ਨੇ ਅੰਗੂਰਾਂ ਨੂੰ ਮੈਅ ਬਨਾਉਣ ਲਈ ਨਿਚੋੜਿਆ। ਅਤੇ ਫ਼ੇਰ ਉਨ੍ਹਾਂ ਨੇ ਆਪਣੇ ਦੇਵਤੇ ਦੇ ਮੰਦਰ ਵਿਖੇ ਦਾਵਤ ਕੀਤੀ। ਲੋਕਾਂ ਨੇ ਖਾਧਾ-ਪੀਤਾ ਅਤੇ ਅਬੀਮਲਕ ਨੂੰ ਬੁਰਾ ਭਲਾ ਆਖਿਆ।