Proverbs 11:16
ਇੱਕ ਦਯਾਵਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ।
Proverbs 11:16 in Other Translations
King James Version (KJV)
A gracious woman retaineth honour: and strong men retain riches.
American Standard Version (ASV)
A gracious woman obtaineth honor; And violent men obtain riches.
Bible in Basic English (BBE)
A woman who is full of grace is honoured, but a woman hating righteousness is a seat of shame: those hating work will undergo loss, but the strong keep their wealth.
Darby English Bible (DBY)
A gracious woman retaineth honour; and the violent retain riches.
World English Bible (WEB)
A gracious woman obtains honor, But violent men obtain riches.
Young's Literal Translation (YLT)
A gracious woman retaineth honour, And terrible `men' retain riches.
| A gracious | אֵֽשֶׁת | ʾēšet | A-shet |
| woman | חֵ֭ן | ḥēn | hane |
| retaineth | תִּתְמֹ֣ךְ | titmōk | teet-MOKE |
| honour: | כָּב֑וֹד | kābôd | ka-VODE |
| strong and | וְ֝עָרִיצִ֗ים | wĕʿārîṣîm | VEH-ah-ree-TSEEM |
| men retain | יִתְמְכוּ | yitmĕkû | yeet-meh-HOO |
| riches. | עֹֽשֶׁר׃ | ʿōšer | OH-sher |
Cross Reference
ਅਮਸਾਲ 31:30
ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ। ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ।
੧ ਸਮੋਈਲ 25:32
ਦਾਊਦ ਨੇ ਅਬੀਗੈਲ ਨੂੰ ਉੱਤਰ ’ਚ ਕਿਹਾ, “ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰ। ਉਸਤਤਿ ਕਰ ਉਸ ਪਰਮੇਸ਼ੁਰ ਦੀ ਜਿਸਨੇ ਤੈਨੂੰ ਮੇਰੇ ਨਾਲ ਮਿਲਾਇਆ।
੨ ਯੂਹੰਨਾ 1:1
ਬਜ਼ੁਰਗ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸ ਦੇ ਬੱਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹੜੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ।
ਰੋਮੀਆਂ 16:2
ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸ ਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸ ਨੂੰ ਜ਼ਰੂਰਤ ਹੈ। ਉਸ ਨੇ ਮੇਰੀ ਬੜੀ ਸਹਾਇਤਾ ਕੀਤੀ ਸੀ ਅਤੇ ਉਸ ਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।
ਰਸੂਲਾਂ ਦੇ ਕਰਤੱਬ 16:14
ਉੱਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸ ਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ।
ਰਸੂਲਾਂ ਦੇ ਕਰਤੱਬ 9:39
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
ਲੋਕਾ 21:2
ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।
ਲੋਕਾ 11:21
“ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰ ਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰੱਖਿਅਤ ਹੁੰਦੀ ਹੈ।
ਲੋਕਾ 10:42
ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”
ਲੋਕਾ 8:3
ਇਹ ਔਰਤਾਂ ਵੀ ਨਾਲ ਸਨ: ਹੇਰੋਦੇਸ ਦੇ ਉੱਚ ਅਧਿਕਾਰੀ ਖੂਜ਼ਾਹ, ਦੀ ਪਤਨੀ ਯੋਆਨਾ ਵੀ ਉਨ੍ਹਾਂ ਵਿੱਚੋਂ ਹੀ ਸੀ। ਸੁਸ਼ੰਨਾ ਅਤੇ ਕਈ ਹੋਰ ਔਰਤਾਂ ਉਸ ਦੇ ਨਾਲ ਸਨ। ਇਹ ਔਰਤਾਂ ਆਪਣੇ ਧਨ ਨਾਲ ਯਿਸੂ ਅਤੇ ਉਸ ਦੇ ਰਸੂਲਾਂ ਦੀ ਸੇਵਾ ਕਰ ਰਹੀਆਂ ਸਨ।
ਮੱਤੀ 26:13
ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿੱਥੇ ਕਿਤੇ ਇਹ ਖੁਸ਼ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸ ਨੂੰ ਯਾਦ ਕਰਨਗੇ।”
ਆ ਸਤਰ 9:25
ਹਾਮਾਨ ਨੇ ਇਹ ਬੁਰਿਆਈ ਕੀਤੀ ਪਰ ਅਸਤਰ ਪਾਤਸ਼ਾਹ ਕੋਲ ਇਸ ਬਾਰੇ ਗੱਲ ਕਰਨ ਲਈ ਗਈ। ਇਸ ਲਈ ਪਾਤਸ਼ਾਹ ਨੇ ਨਵਾਂ ਹੁਕਮ ਭੇਜਿਆ ਅਤੇ ਉਸ ਨਵੇਂ ਆਦੇਸ਼ ਨੇ ਸਿਰਫ਼ ਹਾਮਾਨ ਦੀ ਵਿਉਂਤ ਨੂੰ ਹੀ ਤਬਾਹ ਨਹੀਂ ਕੀਤਾ ਪਰ ਇਹ ਹਾਮਾਨ ਅਤੇ ਉਸ ਦੇ ਪਰਿਵਾਰ ਤੇ ਲਾਗੂ ਹੋਈ। ਇਵੇਂ ਹਾਮਾਨ ਅਤੇ ਉਸ ਦੇ ਪੁੱਤਰ ਸੂਲੀ ਚਾਢ਼ੇ ਗਏ।
੨ ਸਮੋਈਲ 20:16
ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸ ਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਕਹਿਣ ਲਗੀ, “ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।”
ਰੋਮੀਆਂ 16:6
ਮਰਿਯਮ ਨੂੰ ਵੀ ਸ਼ੁਭਕਾਮਨਾਵਾਂ ਆਖਣਾ ਉਸ ਨੇ ਤੁਹਾਡੇ ਲਈ ਬੜੀ ਸਖਤ ਮਿਹਨਤ ਕੀਤੀ।