Proverbs 13:5
ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।
Proverbs 13:5 in Other Translations
King James Version (KJV)
A righteous man hateth lying: but a wicked man is loathsome, and cometh to shame.
American Standard Version (ASV)
A righteous man hateth lying; But a wicked man is loathsome, and cometh to shame.
Bible in Basic English (BBE)
The upright man is a hater of false words: the evil-doer gets a bad name and is put to shame.
Darby English Bible (DBY)
A righteous [man] hateth lying; but the wicked maketh himself odious and cometh to shame.
World English Bible (WEB)
A righteous man hates lies, But a wicked man brings shame and disgrace.
Young's Literal Translation (YLT)
A false word the righteous hateth, And the wicked causeth abhorrence, and is confounded.
| A righteous | דְּבַר | dĕbar | deh-VAHR |
| man hateth | שֶׁ֭קֶר | šeqer | SHEH-ker |
| lying: | יִשְׂנָ֣א | yiśnāʾ | yees-NA |
| צַדִּ֑יק | ṣaddîq | tsa-DEEK | |
| wicked a but | וְ֝רָשָׁ֗ע | wĕrāšāʿ | VEH-ra-SHA |
| man is loathsome, | יַבְאִ֥ישׁ | yabʾîš | yahv-EESH |
| and cometh to shame. | וְיַחְפִּֽיר׃ | wĕyaḥpîr | veh-yahk-PEER |
Cross Reference
ਕੁਲੁੱਸੀਆਂ 3:9
ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।
ਅਮਸਾਲ 3:35
ਸਿਆਣੇ ਲੋਕਾਂ ਨੂੰ ਇੱਜ਼ਤ ਮਿਲੇਗੀ, ਪਰ ਪਰਮੇਸ਼ੁਰ ਮੂਰੱਖਾਂ ਦੀ ਬੇਇੱਜ਼ਤੀ ਕਰੇਗਾ।
ਪਰਕਾਸ਼ ਦੀ ਪੋਥੀ 21:8
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”
ਅਫ਼ਸੀਆਂ 4:25
ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।
ਜ਼ਿਕਰ ਯਾਹ 11:8
ਮੈਂ ਇੱਕ ਮਹੀਨੇ ਵਿੱਚ ਤਿੰਨਾਂ ਆਜੜੀਆਂ ਨੂੰ ਸਾੜ ਦਿੱਤਾ। ਮੈਂ ਉਨ੍ਹਾਂ ਭੇਡਾਂ ਨਾਲ ਨਾਰਾਜ ਹੋ ਗਿਆ ਅਤੇ ਉਨ੍ਹਾਂ ਨੇ ਮੈਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ।
ਦਾਨੀ ਐਲ 12:2
ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ।
ਹਿਜ਼ ਕੀ ਐਲ 36:31
ਤੁਸੀਂ ਆਪਣੇ ਮੰਦੇ ਕੰਮਾਂ ਨੂੰ ਯਾਦ ਕਰੋਂਗੇ। ਤੁਸੀਂ ਯਾਦ ਕਰੋਗੇ ਕਿ ਉਹ ਗੱਲਾਂ ਚੰਗੀਆਂ ਨਹੀਂ ਸਨ। ਫ਼ੇਰ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਭਿਆਨਕ ਕਾਰਿਆਂ ਕਾਰਣ ਆਪਣੇ ਆਪਨੂੰ ਨਫ਼ਰਤ ਕਰੋਂਗੇ।”
ਹਿਜ਼ ਕੀ ਐਲ 20:43
ਉਸ ਦੇਸ਼ ਵਿੱਚ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਨੂੰ ਚੇਤੇ ਕਰੋਂਗੇ ਜਿਹੜੀਆਂ ਤੁਸੀਂ ਕੀਤੀਆਂ ਸਨ ਅਤੇ ਜਿਨ੍ਹਾਂ ਨੇ ਤੁਹਾਨੂੰ ਨਾਪਾਕ ਬਣਾਇਆ ਸੀ। ਅਤੇ ਤੁਸੀਂ ਆਪਣੀਆਂ ਕੀਤੀਆਂ ਬਦ-ਗੱਲਾਂ ਕਾਰਣ ਆਪਣੇ-ਆਪ ਨਾਲ ਨਫ਼ਰਤ ਕਰੋਂਗੇ।
ਹਿਜ਼ ਕੀ ਐਲ 6:9
ਫ਼ੇਰ ਉਹ ਬਚੇ ਹੋਏ ਲੋਕਾਂ ਨੂੰ ਬੰਦੀ ਬਣਾ ਲਿਆ ਜਾਵੇਗਾ। ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਪਰ ਉਹ ਬਚੇ ਹੋਏ ਲੋਕ ਮੈਨੂੰ ਚੇਤੇ ਕਰਨਗੇ। ਮੈਂ ਉਨ੍ਹਾਂ ਦਾ ਬੇਵਫਾ ਆਤਮਾ ਤੋੜ ਦਿੱਤਾ ਸੀ। ਉਹ ਆਪਣੇ ਕੀਤੇ ਹੋਏ ਮੰਦੇ ਕੰਮਾਂ ਲਈ ਖੁਦ ਨੂੰ ਨਫ਼ਰਤ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ ਅਤੇ ਮੈਨੂੰ ਛੱਡ ਦਿੱਤਾ ਸੀ। ਉਹ ਆਪਣੇ ਬੁੱਤਾਂ ਦੇ ਪਿੱਛੇ ਭੱਜੇ ਸਨ। ਉਹ ਉਸ ਔਰਤ ਵਾਂਗ ਸਨ ਜਿਹੜੀ ਆਪਣੇ ਪਤੀ ਨੂੰ ਛੱਡ ਕੇ ਕਿਸੇ ਹੋਰ ਆਦਮੀ ਦੇ ਪਿੱਛੇ ਭੱਜਦੀ ਹੈ। ਉਨ੍ਹਾਂ ਨੇ ਅਨੇਕਾਂ ਭਿਆਨਕ ਗੱਲਾਂ ਕੀਤੀਆਂ।
ਅਮਸਾਲ 30:8
ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।
ਅਮਸਾਲ 6:17
ਘੁਮੰਡੀ ਅੱਖਾਂ, ਝੂਠੀ ਜੀਭ, ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।
ਜ਼ਬੂਰ 119:163
ਮੈਂ ਝੂਠ ਨੂੰ ਨਫ਼ਰਤ ਕਰਦਾ ਹਾਂ, ਮੈਂ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ। ਪਰ ਹੇ ਯਹੋਵਾਹ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ।