Proverbs 22:5
ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।
Proverbs 22:5 in Other Translations
King James Version (KJV)
Thorns and snares are in the way of the froward: he that doth keep his soul shall be far from them.
American Standard Version (ASV)
Thorns `and' snares are in the way of the perverse: He that keepeth his soul shall be far from them.
Bible in Basic English (BBE)
Thorns and nets are in the way of the twisted: he who keeps watch over his soul will be far from them.
Darby English Bible (DBY)
Thorns [and] snares are in the way of the perverse: he that keepeth his soul holdeth himself far from them.
World English Bible (WEB)
Thorns and snares are in the path of the wicked: Whoever guards his soul stays from them.
Young's Literal Translation (YLT)
Thorns -- snares `are' in the way of the perverse, Whoso is keeping his soul is far from them.
| Thorns | צִנִּ֣ים | ṣinnîm | tsee-NEEM |
| and snares | פַּ֭חִים | paḥîm | PA-heem |
| way the in are | בְּדֶ֣רֶךְ | bĕderek | beh-DEH-rek |
| of the froward: | עִקֵּ֑שׁ | ʿiqqēš | ee-KAYSH |
| keep doth that he | שׁוֹמֵ֥ר | šômēr | shoh-MARE |
| his soul | נַ֝פְשׁ֗וֹ | napšô | NAHF-SHOH |
| shall be far | יִרְחַ֥ק | yirḥaq | yeer-HAHK |
| from them. | מֵהֶֽם׃ | mēhem | may-HEM |
Cross Reference
ਅਮਸਾਲ 15:19
ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।
੧ ਯੂਹੰਨਾ 5:18
ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖਦਾ। ਪਰਮੇਸ਼ੁਰ ਦਾ ਪੁੱਤਰ ਉਸ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸੱਕਦਾ।
ਯਹੂ ਦਾਹ 1:20
ਪਰ ਪਿਆਰੇ ਮਿੱਤਰੋ, ਤੁਸੀਂ ਉਸ ਅੱਤ ਪਵਿੱਤਰ ਨਿਹਚਾ ਦੀ ਵਰਤੋਂ ਕਰੋ ਜੋ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਨਾਉਣ ਲਈ ਪ੍ਰਾਪਤ ਕੀਤੀ ਹੈ। ਪਵਿੱਤਰ ਆਤਮਾ ਨਾਲ ਪ੍ਰਾਰਥਨਾ ਕਰੋ।
ਅਮਸਾਲ 19:16
ਜਿਹੜਾ ਵਿਅਕਤੀ ਹੁਕਮ ਨੂੰ ਪੂਰਦਾ ਆਪਣੇ ਜੀਵਨ ਦਾ ਬਚਾਉ ਕਰੇਗਾ, ਪਰ ਉਹ ਜਿਹੜਾ ਆਪਣਾ ਜੀਵਨ ਬਾਰੇ ਧਿਆਨ ਨਹੀਂ ਦਿੰਦਾ ਮਾਰਿਆ ਜਾਵੇਗਾ।
ਅਮਸਾਲ 16:17
ਇਮਾਨਦਾਰ ਲੋਕਾਂ ਦਾ ਰਸਤਾ ਬਦੀ ਤੋਂ ਕਿਨਾਰਾ ਕਰਦਾ ਹੈ। ਜਿਹੜਾ ਬੰਦਾ ਆਪਣੇ ਜੀਵਨ ਬਾਰੇ ਸਾਵੱਧਾਨ ਹੈ ਉਹ ਆਪਣੀ ਰੂਹ ਦੀ ਰਾਖੀ ਕਰ ਰਿਹਾ ਹੈ।
ਅਮਸਾਲ 13:15
ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।
ਅਮਸਾਲ 13:3
ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
ਜ਼ਬੂਰ 91:1
ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸੱਕਦੇ ਹੋ। ਤੁਸੀਂ ਸੁਰੱਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸੱਕਦੇ ਹੋ।
ਜ਼ਬੂਰ 18:26
ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਲਈ ਸ਼ੁਭ ਤੇ ਪਵਿੱਤਰ ਹੋ ਜਿਹੜੇ ਸ਼ੁਭ ਤੇ ਪਵਿੱਤਰ ਹਨ। ਪਰ ਤੁਸੀਂ ਕਮੀਨੇ ਅਤੇ ਮੀਸਣੇ ਲੋਕਾਂ ਲਈ ਵੱਧੇਰੇ ਚਤੁਰ ਬਣ ਜਾਂਦੇ ਹੋਂ।
ਜ਼ਬੂਰ 11:6
ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।
ਅੱਯੂਬ 18:8
ਉਸ ਦੇ ਆਪਣੇ ਕਦਮ ਉਸ ਨੂੰ ਸ਼ਿਕਂਜੇ ਵਿੱਚ ਲੈ ਜਾਣਗੇ। ਉਹ ਆਪਣੇ ਹੀ ਸ਼ਿਕਂਜੇ ਵਿੱਚ ਫ਼ਸ ਜਾਵੇਗਾ।
ਯਸ਼ਵਾ 23:13
ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਨਹੀਂ ਕਰੇਗਾ। ਇਹ ਲੋਕ ਤੁਹਾਡੇ ਲਈ ਇੱਕ ਕੁੜਿਕੀ ਵਰਗੇ ਬਣ ਜਾਣਗੇ। ਉਹ ਤੁਹਾਡੇ ਲਈ ਦੁੱਖ ਦਾ ਕਾਰਣ ਬਣਨਗੇ-ਜਿਵੇਂ ਤੁਹਾਡੀਆਂ ਅੱਖਾਂ ਵਿੱਚ ਧੂੰਆਂ ਅਤੇ ਘੱਟਾ ਪੈ ਜਾਂਦਾ ਹੈ। ਅਤੇ ਤੁਹਾਨੂੰ ਇਹ ਚੰਗੀ ਧਰਤੀ ਛੱਡਣ ਲਈ ਮਜ਼ਬੂਰ ਹੋਣਾ ਪਵੇਗਾ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਸੀ। ਪਰ ਜੇ ਤੁਸੀਂ ਇਹ ਆਦੇਸ਼ ਨਹੀਂ ਮੰਨੋਗੇ ਤਾਂ ਤੁਸੀਂ ਇਸ ਨੂੰ ਗਵਾ ਸੱਕਦੇ ਹੋ।