Proverbs 23:20
ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ ਜਿਹੜੇ ਬਹੁਤ ਜਿਆਦਾ ਪੀਂਦੇ ਹਨ ਜਾਂ ਜਿਹੜੇ ਬਹੁਤਾ ਭੋਜਨ ਖਾਂਦੇ ਹਨ।
Proverbs 23:20 in Other Translations
King James Version (KJV)
Be not among winebibbers; among riotous eaters of flesh:
American Standard Version (ASV)
Be not among winebibbers, Among gluttonous eaters of flesh:
Bible in Basic English (BBE)
Do not be among those who give themselves to wine-drinking, or among those who make themselves full with meat:
Darby English Bible (DBY)
Be not among winebibbers, among riotous eaters of flesh.
World English Bible (WEB)
Don't be among ones drinking too much wine, Or those who gorge themselves on meat:
Young's Literal Translation (YLT)
Be not thou among quaffers of wine, Among gluttonous ones of flesh,
| Be | אַל | ʾal | al |
| not | תְּהִ֥י | tĕhî | teh-HEE |
| among winebibbers; | בְסֹֽבְאֵי | bĕsōbĕʾê | veh-SOH-veh-ay |
| יָ֑יִן | yāyin | YA-yeen | |
| eaters riotous among | בְּזֹלֲלֵ֖י | bĕzōlălê | beh-zoh-luh-LAY |
| of flesh: | בָשָׂ֣ר | bāśār | va-SAHR |
| לָֽמוֹ׃ | lāmô | LA-moh |
Cross Reference
ਅਫ਼ਸੀਆਂ 5:18
ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।
ਰੋਮੀਆਂ 13:13
ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾਂ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।
ਯਸਈਆਹ 5:22
ਉਹ ਲੋਕ ਸ਼ਰਾਬ ਪੀਣ ਲਈ ਮਸ਼ਹੂਰ ਹਨ। ਉਹ ਸ਼ਰਾਬਾਂ ਨੂੰ ਇੱਕ ਦੂਸਰੇ ਵਿੱਚ ਮਿਲਾਉਣ ਵਿੱਚ ਮਾਹਰ ਹਨ।
ਲੋਕਾ 21:34
ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।
ਯਸਈਆਹ 5:11
ਤੁਸੀਂ ਲੋਕ ਬਹੁਤ ਸਵੇਰੇ ਉੱਠਦੇ ਹੋ ਅਤੇ ਪੀਣ ਲਈ ਬੀਅਰ ਭਾਲਦੇ ਹੋ। ਤੁਸੀਂ ਦੇਰ ਰਾਤ ਤੱਕ ਜਾਗਦੇ ਹੋ, ਸ਼ਰਾਬ ਨਾਲ ਮਧਹੋਸ਼ ਹੁੰਦੇ ਹੋ।
ਅਮਸਾਲ 28:7
ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।
ਮੱਤੀ 24:49
ਫ਼ੇਰ ਉਹ ਦੂਜੇ ਨੋਕਰਾਂ ਨੂੰ ਮਾਰਨਾ ਕੁੱਟਣਾ ਸ਼ੁਰੂ ਕਰ ਦੇਵੇਗਾ ਅਤੇ ਸ਼ਰਾਬੀਆਂ ਨਾਲ ਖਾਣ-ਪੀਣ ਅਤੇ ਆਨੰਦ ਮਾਨਣ ਲੱਗ ਪਵੇਗਾ।
ਅਮਸਾਲ 20:1
ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।
੧ ਪਤਰਸ 4:3
ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਵਿਸ਼ਵਾਸੀ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।
ਲੋਕਾ 16:19
ਅਮੀਰ ਆਦਮੀ ਅਤੇ ਲਾਜ਼ਰ ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।
ਲੋਕਾ 15:13
“ਥੋੜੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚੱਲਿਆ ਗਿਆ। ਉਸ ਨੇ ਉੱਥੇ ਜਾਕੇ ਮੂਰੱਖਾਂ ਵਾਂਗ ਆਪਣਾ ਧਨ ਉਡਾ ਦਿੱਤਾ।
ਯਸਈਆਹ 22:13
ਪਰ ਦੇਖੋ! ਲੋਕ ਹੁਣ ਖੁਸ਼ ਹਨ। ਲੋਕ ਖੁਸ਼ੀ ਮਨਾ ਰਹੇ ਹਨ। “ਲੋਕ ਪਸ਼ੂਆਂ ਅਤੇ ਭੇਡਾਂ ਨੂੰ ਮਾਰ ਰਹੇ ਹਨ, ਉਹ ਇਹ ਆਖਦਿਆਂ ਹੋਇਆਂ ਮਾਸ ਖਾ ਰਹੇ ਹਨ ਅਤੇ ਮੈਅ ਪੀ ਰਹੇ ਹਨ, ਆਪਾਂ ਖਾਈਏ ਪੀਈਏ ਕਿਉਂ ਕਿ ਕੱਲ੍ਹ ਨੂੰ ਅਸਾਂ ਮਰ ਜਾਣਾ ਹੈ।”
ਅਮਸਾਲ 31:6
ਉਨ੍ਹਾਂ ਨੂੰ ਬੀਅਰ ਦਿਓ ਜੋ ਨਸ਼ਟ ਹੋ ਰਹੇ ਨੇ ਅਤੇ ਮੈਅ ਉਨ੍ਹਾਂ ਨੂੰ ਜਿਹੜੇ ਗ਼ਮਗੀਨ ਹਨ।
ਅਮਸਾਲ 23:29
-18- ਕੌਣ ਲੋਕ ਹਨ, ਜੋ ਮੁਸੀਬਤ ਵਿੱਚ ਹਨ? ਜੋ ਉਦਾਸ ਮਹਿਸੂਸ ਕਰ ਰਹੇ ਹਨ? ਜਿਹੜੇ ਝਗੜਿਆਂ ’ਚ ਪੈਂਦੇ ਹਨ? ਜਿਨ੍ਹਾਂ ਕੋਲ ਚਿੰਤਾਵਾਂ ਹਨ? ਜਿਨ੍ਹਾਂ ਦੇ ਝਰੀਟਾਂ ਵੱਜੀਆਂ ਹੋਈਆਂ ਹਨ? ਜਿਨ੍ਹਾਂ ਦੀਆਂ ਅੱਖਾਂ ਲਾਲ ਹਨ? ਉਹ ਜਿਹੜੇ ਬਹੁਤਾ ਸਮਾਂ ਮੈਅ ਦੀ ਬੋਤਲ ਤੇ ਬਰਬਾਦ ਕਰਦੇ ਹਨ, ਉਹ ਜਿਹੜੇ ਮਿਲੇ-ਜੁਲੇ ਜਾਮ ਪੀਂਦੇ ਹਨ।