Proverbs 25:26
ਇੱਕ ਧਰਮੀ ਵਿਅਕਤੀ ਦਾ ਦੁਸ਼ਟ ਆਦਮੀ ਦੇ ਅੱਗੇ ਡਿੱਗਣਾ ਮੈਲੇ ਝਰਨੇ ਜਾਂ ਦੂਸ਼ਿਤ ਖੂਹ ਵਾਂਗ ਹੋਵੇਗਾ।
Proverbs 25:26 in Other Translations
King James Version (KJV)
A righteous man falling down before the wicked is as a troubled fountain, and a corrupt spring.
American Standard Version (ASV)
`As' a troubled fountain, and a corrupted spring, `So is' a righteous man that giveth way before the wicked.
Bible in Basic English (BBE)
Like a troubled fountain and a dirty spring, is an upright man who has to give way before evil-doers.
Darby English Bible (DBY)
A troubled fountain, and a defiled well, is a righteous [man] that giveth way before the wicked.
World English Bible (WEB)
Like a muddied spring, and a polluted well, So is a righteous man who gives way before the wicked.
Young's Literal Translation (YLT)
A spring troubled, and a fountain corrupt, `Is' the righteous falling before the wicked.
| A righteous | מַעְיָ֣ן | maʿyān | ma-YAHN |
| man falling down | נִ֭רְפָּשׂ | nirpoś | NEER-pose |
| before | וּמָק֣וֹר | ûmāqôr | oo-ma-KORE |
| the wicked | מָשְׁחָ֑ת | mošḥāt | mohsh-HAHT |
| troubled a as is | צַ֝דִּ֗יק | ṣaddîq | TSA-DEEK |
| fountain, | מָ֣ט | māṭ | maht |
| and a corrupt | לִפְנֵֽי | lipnê | leef-NAY |
| spring. | רָשָֽׁע׃ | rāšāʿ | ra-SHA |
Cross Reference
ਪੈਦਾਇਸ਼ 4:8
ਕਇਨ ਨੇ ਆਪਣੇ ਭਰਾ ਹਾਬਲ ਨੂੰ ਆਖਿਆ, “ਆ, ਖੇਤ ਵਿੱਚ ਚੱਲੀਏ।” ਇਸ ਲਈ ਕਇਨ ਤੇ ਹਾਬਲ ਖੇਤ ਨੂੰ ਚੱਲੇ ਗਏ। ਫ਼ੇਰ ਕਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ।
੧ ਥੱਸਲੁਨੀਕੀਆਂ 2:15
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।
ਰਸੂਲਾਂ ਦੇ ਕਰਤੱਬ 7:52
ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।
ਮੱਤੀ 26:69
ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”
ਮੱਤੀ 23:34
ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।
ਹਿਜ਼ ਕੀ ਐਲ 34:18
ਤੁਸੀਂ ਚੰਗੀ ਧਰਤੀ ਉੱਤੇ ਉੱਗਣ ਵਾਲੀ ਘਾਹ ਚਰ ਸੱਕਦੇ ਹੋ। ਇਸ ਲਈ ਤੁਸੀਂ ਉਸ ਘਾਹ ਨੂੰ ਕਿਉਂ ਲਿਤਾੜਦੇ ਹੋ ਜਿਸ ਨੂੰ ਹੋਰ ਭੇਡਾਂ ਖਾਣਾ ਚਾਹੁੰਦੀਆਂ ਹਨ? ਤੁਸੀਂ ਬਹੁਤ ਸਾਰਾ ਸਾਫ਼ ਪਾਣੀ ਪੀ ਸੱਕਦੇ ਹੋ। ਇਸ ਲਈ ਤੁਸੀ ਉਸ ਪਾਣੀ ਨੂੰ ਕਿਉਂ ਗੰਧਲਾ ਕਰਦੇ ਹੋ ਜਿਸ ਨੂੰ ਹੋਰ ਭੇਡਾਂ ਪੀਣਾ ਚਾਹੁੰਦੀਆਂ ਹਨ?
ਹਿਜ਼ ਕੀ ਐਲ 32:2
“ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ, ਫਿਰਊਨ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ: “‘ਤੂੰ ਸੋਚਿਆ ਕਿ ਤੂੰ ਸ਼ਕਤੀਸ਼ਾਲੀ ਸ਼ੇਰ ਵਰਗਾ ਹੈ ਜੋ ਕੌਮਾਂ ਅੰਦਰ ਗੁਮਾਨ ਨਾਲ ਚੱਲ ਰਿਹਾ ਹੋਵੇ। ਪਰ ਤੂੰ ਹੈਂ ਅਸਲ ਵਿੱਚ ਝੀਲਾਂ ਦੇ ਅਜਗਰ ਵਰਗਾ। ਤੂੰ ਨਾਲਿਆਂ ਰਾਹੀਂ ਆਪਣਾ ਰਾਹ ਬਣਾ ਲੈਂਦਾ ਹੈਂ। ਗੰਧਲਾ ਕਰਦਾ ਹੈਂ ਤੂੰ ਪਾਣੀ ਨੂੰ ਪੈਰਾਂ ਆਪਣਿਆਂ ਨਾਲ। ਤੂੰ ਮਿਸਰ ਦੇ ਦਰਿਆਵਾਂ ਨੂੰ ਭੜਕਾਉਂਦਾ।’”
੨ ਤਵਾਰੀਖ਼ 24:21
ਪਰ ਲੋਕਾਂ ਨੇ ਜ਼ਕਰਯਾਹ ਦੇ ਵਿਰੁੱਧ ਵਿਉਂਤਾ ਘੜ ਲਈਆਂ ਅਤੇ ਆਪਣੀਆਂ ਸਾਜਿਸ਼ਾਂ ਨਾਲ ਪਾਤਸ਼ਾਹ ਦੇ ਹੁਕਮ ਨਾਲ ਉਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੱਥਰਾਂ ਨਾਲ ਮਾਰ ਸੁੱਟਿਆ।
੧ ਸਮੋਈਲ 22:14
ਅਹੀਮਲਕ ਨੇ ਜਵਾਬ ਦਿੱਤਾ, “ਦਾਊਦ ਤੇਰੇ ਨਾਲ ਵਫ਼ਾਦਾਰ ਹੈ। ਤੇਰੇ ਕਿਸੇ ਵੀ ਹੋਰ ਅਫ਼ਸਰਾਂ ਵਿੱਚੋਂ ਕੋਈ ਇੰਨਾ ਭਰੋਸੇਮਂਦ ਨਹੀਂ ਜਿੰਨਾ ਕਿ ਦਾਊਦ। ਉਹ ਤੇਰਾ ਆਪਣਾ ਜੁਆਈ ਹੈ ਅਤੇ ਦਾਊਦ ਤੇਰੇ ਦਰਬਾਨਾਂ ਦਾ ਵੀ ਕਪਤਾਨ ਹੈ ਅਤੇ ਤੇਰਾ ਆਪਣਾ ਸਾਰਾ ਪਰਿਵਾਰ ਵੀ ਉਸਦੀ ਬੜੀ ਇੱਜ਼ਤ ਕਰਦਾ ਹੈ।
ਪਰਕਾਸ਼ ਦੀ ਪੋਥੀ 17:6
ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਵਿਸ਼ਵਾਸ ਪ੍ਰਗਟ ਕੀਤੀ ਸੀ। ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ।