Proverbs 28:14
ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।
Proverbs 28:14 in Other Translations
King James Version (KJV)
Happy is the man that feareth alway: but he that hardeneth his heart shall fall into mischief.
American Standard Version (ASV)
Happy is the man that feareth alway; But he that hardeneth his heart shall fall into mischief.
Bible in Basic English (BBE)
Happy is the man in whom is the fear of the Lord at all times; but he whose heart is hard will come into trouble.
Darby English Bible (DBY)
Happy is the man that feareth always; but he that hardeneth his heart shall fall into evil.
World English Bible (WEB)
Blessed is the man who always fears; But one who hardens his heart falls into trouble.
Young's Literal Translation (YLT)
O the happiness of a man fearing continually, And whoso is hardening his heart falleth into evil.
| Happy | אַשְׁרֵ֣י | ʾašrê | ash-RAY |
| is the man | אָ֭דָם | ʾādom | AH-dome |
| that feareth | מְפַחֵ֣ד | mĕpaḥēd | meh-fa-HADE |
| alway: | תָּמִ֑יד | tāmîd | ta-MEED |
| hardeneth that he but | וּמַקְשֶׁ֥ה | ûmaqše | oo-mahk-SHEH |
| his heart | לִ֝בּ֗וֹ | libbô | LEE-boh |
| shall fall | יִפּ֥וֹל | yippôl | YEE-pole |
| into mischief. | בְּרָעָֽה׃ | bĕrāʿâ | beh-ra-AH |
Cross Reference
ਅਮਸਾਲ 23:17
-14- ਪਾਪੀਆਂ ਨਾਲ ਈਰਖਾ ਨਾ ਕਰੋ, ਪਰ ਇਸਦੀ ਜਗ੍ਹਾ ਹਮੇਸ਼ਾ ਯਹੋਵਾਹ ਤੋਂ ਡਰੋ।
ਯਸਈਆਹ 66:2
ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।
ਯਰਮਿਆਹ 32:40
“‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਹਮੇਸ਼ਾ ਰਹੇਗਾ। ਇਸ ਇਕਰਾਰਨਾਮੇ ਵਿੱਚ, ਮੈਂ ਕਦੇ ਵੀ ਉਨ੍ਹਾਂ ਲੋਕਾਂ ਤੋਂ ਮੂੰਹ ਨਹੀਂ ਮੋੜਾਂਗਾ। ਮੈਂ ਹਮੇਸ਼ਾ ਉਨ੍ਹਾਂ ਨਾਲ ਨੇਕੀ ਕਰਾਂਗਾ। ਮੈਂ ਉਨ੍ਹਾਂ ਅੰਦਰ ਲੋਚਾ ਪੈਦਾ ਕਰਾਂਗਾ ਕਿ ਮੇਰੀ ਇੱਜ਼ਤ ਕਰਨ। ਫ਼ੇਰ ਉਹ ਕਦੇ ਵੀ ਮੇਰੇ ਕੋਲੋਂ ਮੂੰਹ ਨਹੀਂ ਮੋੜਨਗੇ।
੧ ਪਤਰਸ 1:17
ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸ ਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪੱਖਪਾਤ ਦੇ ਹਰ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਨਿਆਂ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
ਇਬਰਾਨੀਆਂ 4:1
ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹੜਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸੱਕੀਏ। ਇਸ ਲਈ ਸਾਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।
ਰੋਮੀਆਂ 11:20
ਇਹ ਸੱਚ ਹੈ ਕਿ ਉਹ ਉਨ੍ਹਾਂ ਦੀ ਬੇਪਰਤੀਤੀ ਕਾਰਣ ਤੋੜਿਆਂ ਗਈਆਂ ਸਨ। ਜਿਵੇਂ ਤੇਰੇ ਲਈ, ਤੂੰ ਉਸ ਰੁੱਖ ਤੇ ਅਪਣੀ ਵਿਸ਼ਵਾਸ ਕਾਰਣ ਠਹਿਰਿਆ ਹੈਂ। ਘਮੰਡ ਨਾ ਕਰ ਸਗੋਂ ਡਰ ਕੇ ਰਹਿ।
ਰੋਮੀਆਂ 2:4
ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
ਅਮਸਾਲ 29:1
ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।
ਜ਼ਬੂਰ 112:1
ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
ਜ਼ਬੂਰ 95:8
ਪਰਮੇਸ਼ੁਰ ਆਖਦਾ ਹੈ, “ਜ਼ਿੱਦੀ ਨਾ ਬਣੋ ਜਿਵੇਂ ਤੁਸੀਂ ਮਰੀਬਾਹ ਵਿੱਚ ਸੀ, ਜਿਵੇਂ ਤੁਸੀਂ ਮਾਰੂਥਲ ਅੰਦਰ ਮਾਸਾ ਵਿਖੇ ਸੀ।
ਜ਼ਬੂਰ 16:8
ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
ਜ਼ਬੂਰ 2:11
ਯਹੋਵਾਹ ਨੂੰ ਸ਼ਰਧਾ ਨਾਲ ਮੰਨੋ।
ਅੱਯੂਬ 9:4
ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ। ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸੱਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸੱਕਦਾ।
ਖ਼ਰੋਜ 14:23
ਫ਼ੇਰ ਫ਼ਿਰਊਨ ਦੇ ਸਾਰੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਨੇ ਉਨ੍ਹਾਂ ਦਾ ਸਮੁੰਦਰ ਵਿੱਚ ਪਿੱਛਾ ਕੀਤਾ।
ਖ਼ਰੋਜ 7:22
ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਓਹੀ ਗੱਲ ਕੀਤੀ। ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਨਹੀਂ ਸੁਣੀ, ਬਿਲਕੁਲ ਜਿਵੇਂ ਯਹੋਵਾਹ ਨੇ ਆਖਿਆ ਸੀ।