Proverbs 30:8
ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।
Proverbs 30:8 in Other Translations
King James Version (KJV)
Remove far from me vanity and lies: give me neither poverty nor riches; feed me with food convenient for me:
American Standard Version (ASV)
Remove far from me falsehood and lies; Give me neither poverty nor riches; Feed me with the food that is needful for me:
Bible in Basic English (BBE)
Put far from me all false and foolish things: do not give me great wealth or let me be in need, but give me only enough food:
Darby English Bible (DBY)
Remove far from me vanity and lies; give me neither poverty nor riches; feed me with the bread of my daily need:
World English Bible (WEB)
Remove far from me falsehood and lies. Give me neither poverty nor riches. Feed me with the food that is needful for me;
Young's Literal Translation (YLT)
Vanity and a lying word put far from me, Poverty or wealth give not to me, Cause me to eat the bread of my portion,
| Remove far | שָׁ֤וְא׀ | šāwĕʾ | SHA-veh |
| from | וּֽדְבַר | ûdĕbar | OO-deh-vahr |
| me vanity | כָּזָ֡ב | kāzāb | ka-ZAHV |
| lies: and | הַרְחֵ֬ק | harḥēq | hahr-HAKE |
| מִמֶּ֗נִּי | mimmennî | mee-MEH-nee | |
| give | רֵ֣אשׁ | rēš | raysh |
| neither me | וָ֭עֹשֶׁר | wāʿōšer | VA-oh-sher |
| poverty | אַל | ʾal | al |
| nor riches; | תִּֽתֶּן | titten | TEE-ten |
| feed | לִ֑י | lî | lee |
| food with me | הַ֝טְרִיפֵ֗נִי | haṭrîpēnî | HAHT-ree-FAY-nee |
| convenient | לֶ֣חֶם | leḥem | LEH-hem |
| for me: | חֻקִּֽי׃ | ḥuqqî | hoo-KEE |
Cross Reference
ਮੱਤੀ 6:11
ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ।
੧ ਤਿਮੋਥਿਉਸ 6:6
ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸ ਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।
ਲੋਕਾ 11:3
ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ।
ਜ਼ਬੂਰ 119:29
ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ। ਆਪਣੀਆਂ ਸਿੱਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ।
ਜ਼ਬੂਰ 62:9
ਸੱਚਮੁੱਚ ਸਹਾਇਤਾ ਨਹੀਂ ਕਰ ਸੱਕਦੇ। ਸੱਚਮੁੱਚ ਤੁਸੀਂ ਉਨ੍ਹਾਂ ਉੱਤੇ ਸਹਾਇਤਾ ਲਈ ਵਿਸ਼ਵਾਸ ਨਹੀਂ ਕਰ ਸੱਕਦੇ। ਪਰਮੇਸ਼ੁਰ ਦੇ ਮੁਕਾਬਲੇ ਉਹ ਨਿਗੂਣੇ ਹਨ, ਜਿਵੇਂ ਹਵਾ ਦਾ ਹਲਕਾ ਜਿਹਾ ਬੁੱਲਾ ਹੋਵੇ।
ਵਾਈਜ਼ 1:2
ਪੂਰੀ ਤਰ੍ਹਾਂ ਅਰਬਹੀਣ, ਉਪਦੇਸ਼ਕ ਨੇ ਆਖਿਆ, ਪੂਰੀ ਤਰ੍ਹਾਂ ਅਰਬਹੀਣ, ਸਭ ਕੁਝ ਅਰਬਹੀਣ ਹੈ।
ਯਸਈਆਹ 5:18
ਉਨ੍ਹਾਂ ਲੋਕਾਂ ਵੱਲ ਦੇਖੋ! ਉਹ ਆਪਣੇ ਪਿੱਛੇ ਦੋਸ਼ ਅਤੇ ਪਾਪ ਨੂੰ ਖਿੱਚ ਰਹੇ ਹਨ ਜਿਵੇਂ ਲੋਕੀ ਰੱਸਿਆਂ ਨਾਲ ਗਡਿਆਂ ਨੂੰ ਖਿੱਚਦੇ ਹਨ।
ਯਰਮਿਆਹ 37:21
ਇਸ ਲਈ ਰਾਜੇ ਸਿਦਕੀਯਾਹ ਨੇ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਗਾਰਦ ਦੀ ਨਿਗਰਾਨੀ ਵਿੱਚ ਰੱਖ ਦਿੱਤਾ ਜਾਵੇ। ਅਤੇ ਉਸ ਨੇ ਇਹ ਵੀ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਗਲੀ ਦੇ ਨਾਨਬਾਈਆਂ ਦੀ ਰੋਟੀ ਦਿੱਤੀ ਜਾਵੇ। ਯਿਰਮਿਯਾਹ ਨੂੰ ਉਦੋਂ ਤੀਕ ਰੋਟੀ ਦਿੱਤੀ ਗਈ ਜਦੋਂ ਤੀਕ ਕਿ ਸ਼ਹਿਰ ਵਿੱਚੋਂ ਰੋਟੀ ਮੁੱਕ ਨਹੀਂ ਗਈ। ਇਸ ਲਈ ਯਿਰਮਿਯਾਹ ਵਰਾਂਡੇ ਵਿੱਚ ਨਜ਼ਰ ਬੰਦ ਰਿਹਾ।
ਯਰਮਿਆਹ 52:34
ਬਾਬਲ ਦੇ ਰਾਜੇ ਨੇ ਯੇਹੋਇਚਿਨ ਨੂੰ ਰੋਜ਼ਾਨਾ ਭੱਤਾ ਦਿੱਤਾ। ਇਹ ਯੇਹੋਇਚਿਨ ਦੇ ਮਰਨ ਤੀਕ ਜਾਰੀ ਰਿਹਾ।
ਮੱਤੀ 6:33
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।
ਯੂਹੰਨਾ 2:8
ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
ਰਸੂਲਾਂ ਦੇ ਕਰਤੱਬ 14:15
“ਹੇ ਪੁਰੱਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
ਅਮਸਾਲ 23:5
ਪੈਸਾ ਇਸ ਤਰ੍ਹਾਂ ਤੇਜ਼ੀ ਨਾਲ ਖਰਚ ਹੋ ਜਾਂਦਾ ਹੈ ਜਿਵੇਂ ਇਸਦੇ ਖੰਭ ਉੱਗੇ ਹੋਣ ਅਤੇ ਇਹ ਪੰਛੀਆਂ ਵਾਂਗ ਉੱਡ ਰਿਹਾ ਹੋਵੇ।
ਅਮਸਾਲ 22:8
ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।
ਪੈਦਾਇਸ਼ 28:20
ਫ਼ੇਰ ਯਾਕੂਬ ਨੇ ਇੱਕ ਇਕਰਾਰ ਕੀਤਾ। ਉਸ ਨੇ ਆਖ਼ਿਆ, “ਜੇ ਪਰਮੇਸ਼ੁਰ ਮੇਰੇ ਨਾਲ ਹੈ, ਅਤੇ ਜੇ ਪਰਮੇਸ਼ੁਰ ਮੇਰੀ ਇਸ ਯਾਤਰਾ ਉੱਤੇ ਰੱਖਿਆ ਕਰੇਗਾ, ਅਤੇ ਜੇ ਪਰਮੇਸ਼ੁਰ ਮੈਨੂੰ ਖਾਣ-ਪੀਣ ਅਤੇ ਪਹਿਨਣ ਲਈ ਦਿੰਦਾ ਹੈ,
ਪੈਦਾਇਸ਼ 48:15
ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, “ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ। ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।
ਖ਼ਰੋਜ 16:15
ਇਸਰਾਏਲ ਦੇ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਇੱਕ ਦੂਜੇ ਨੂੰ ਪੁੱਛਣ ਲੱਗੇ, “ਇਹ ਕੀ ਹੈ? ” ਉਹ ਇਹ ਸਵਾਲ ਪੁੱਛ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਕੀ ਸੀ। ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਉਹ ਭੋਜਨ ਹੈ ਜੋ ਯਹੋਵਾਹ ਤੁਹਾਨੂੰ ਖਾਣ ਲਈ ਦੇ ਰਿਹਾ ਹੈ।
ਖ਼ਰੋਜ 16:18
ਲੋਕਾਂ ਨੇ ਘਰ ਦੇ ਹਰ ਜੀਅ ਨੂੰ ਭੋਜਨ ਦਿੱਤਾ। ਜਦੋਂ ਭੋਜਨ ਮਾਪਿਆ ਜਾਂਦਾ, ਹਰੇਕ ਬੰਦੇ ਲਈ ਕਾਫ਼ੀ ਹੁੰਦਾ, ਪਰ ਕਦੇ ਵੀ ਬਹੁਤਾ ਜ਼ਿਆਦਾ ਨਹੀਂ। ਹਰ ਬੰਦਾ ਸਿਰਫ਼ ਓਨਾ ਹੀ ਇਕੱਠਾ ਕਰਦਾ ਸੀ ਜਿੰਨਾ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਕਾਫ਼ੀ ਹੁੰਦਾ ਸੀ।
ਖ਼ਰੋਜ 16:21
ਹਰ ਸਵੇਰ ਲੋਕ ਭੋਜਨ ਇਕੱਠਾ ਕਰਦੇ ਸਨ। ਹਰੇਕ ਬੰਦਾ ਓਨਾ ਹੀ ਜਮ੍ਹਾਂ ਕਰਦਾ ਜਿੰਨਾ ਉਹ ਖਾ ਸੱਕਦਾ ਸੀ। ਪਰ ਦੁਪਿਹਰ ਵੇਲੇ ਭੋਜਨ ਪਿਘਲ ਜਾਂਦਾ ਅਤੇ ਚੱਲਿਆ ਜਾਂਦਾ।
ਖ਼ਰੋਜ 16:29
ਦੇਖੋ, ਯਹੋਵਾਹ ਨੇ ਸਬਤ ਨੂੰ ਤੁਹਾਡੇ ਲਈ ਅਰਾਮ ਕਰਨ ਦਾ ਦਿਨ ਬਣਾਇਆ ਹੈ। ਇਸ ਲਈ, ਸ਼ੁਕਰਵਾਰ ਨੂੰ ਯਹੋਵਾਹ ਤੁਹਾਨੂੰ ਦੋ ਦਿਨਾਂ ਲਈ ਕਾਫ਼ੀ ਭੋਜਨ ਦੇਵੇਗਾ। ਫ਼ੇਰ ਸਬਤ ਦੇ ਦਿਨ, ਤੁਹਾਡੇ ਵਿੱਚੋਂ ਹਰੇਕ ਨੂੰ ਬਹਿ ਕੇ ਅਰਾਮ ਕਰਨਾ ਚਾਹੀਦਾ ਹੈ। ਓੱਥੇ ਹੀ ਠਹਿਰੋ ਜਿੱਥੇ ਤੁਸੀਂ ਹੋ।”
ਖ਼ਰੋਜ 16:35
ਇਸਰਾਏਲ ਦੇ ਲੋਕਾਂ ਨੇ 40 ਸਾਲਾਂ ਤੀਕ ਮੰਨ ਖਾਧਾ। ਜਦੋਂ ਤੱਕ ਉਹ ਰਹਿਣ ਯੋਗ ਧਰਤੀ ਤੇ ਨਹੀਂ ਪਹੁੰਚ ਗਏ, ਜੋ ਕਿ ਕਨਾਨ ਦੀ ਧਰਤੀ ਦੀ ਸੀਮਾ ਤੇ ਹੈ।
੨ ਸਲਾਤੀਨ 25:30
ਇਉਂ ਅਵੀਲ ਮਰੋਦਕ ਨੇ ਰਹਿੰਦੀ ਉਮਰ ਯਹੋਯਾਕੀਨ ਨੂੰ ਉਸਦਾ ਰਾਸ਼ਨ ਹਮੇਸ਼ਾ ਲਈ ਦਿੱਤਾ।
ਅੱਯੂਬ 23:12
ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ। ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।
ਜ਼ਬੂਰ 119:37
ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ। ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ।
ਅਮਸਾਲ 21:6
ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।
ਯਸਈਆਹ 59:4
ਕੋਈ ਵੀ ਬੰਦਾ ਹੋਰਾਂ ਲੋਕਾਂ ਬਾਰੇ ਸੱਚ ਨਹੀਂ ਬੋਲਦਾ। ਲੋਕ ਅਜਿਹੇ ਲੋਕਾਂ ਉੱਪਰ ਕਚਿਹਰੀ ਵਿੱਚ ਮੁਕੱਦਮਾ ਕਰਦੇ ਹਨ, ਅਤੇ ਉਹ ਆਪਣਾ ਮੁਕੱਦਮਾ ਜਿੱਤਣ ਲਈ ਝੂਠੀਆਂ ਦਲੀਲਾਂ ਦਾ ਸਹਾਰਾ ਲੈਂਦੇ ਹਨ। ਉਹ ਇੱਕ ਦੂਜੇ ਬਾਰੇ ਝੂਠ ਬੋਲਦੇ ਹਨ। ਉਹ ਮੁਸੀਬਤ ਨਾਲ ਭਰੇ ਹੋਏ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।