Proverbs 31:20
ਉਹ ਖੁਲੇ ਦਿਲ ਨਾਲ ਗਰੀਬਾਂ ਨੂੰ ਦਿੰਦੀ ਹੈ ਅਤੇ ਜ਼ਰੂਰਤਮੰਦਾਂ ਦੀ ਸਹਾਇਤਾ ਕਰਦੀ ਹੈ।
Proverbs 31:20 in Other Translations
King James Version (KJV)
She stretcheth out her hand to the poor; yea, she reacheth forth her hands to the needy.
American Standard Version (ASV)
She stretcheth out her hand to the poor; Yea, she reacheth forth her hands to the needy.
Bible in Basic English (BBE)
Her hands are stretched out to the poor; yes, she is open-handed to those who are in need.
Darby English Bible (DBY)
She stretcheth out her hand to the afflicted, and she reacheth forth her hands to the needy.
World English Bible (WEB)
She opens her arms to the poor; Yes, she extends her hands to the needy.
Young's Literal Translation (YLT)
Her hand she hath spread forth to the poor, Yea, her hands she sent forth to the needy.
| She stretcheth out | כַּ֭פָּהּ | kappoh | KA-poh |
| her hand | פָּרְשָׂ֣ה | porśâ | pore-SA |
| poor; the to | לֶעָנִ֑י | leʿānî | leh-ah-NEE |
| forth reacheth she yea, | וְ֝יָדֶ֗יהָ | wĕyādêhā | VEH-ya-DAY-ha |
| her hands | שִׁלְּחָ֥ה | šillĕḥâ | shee-leh-HA |
| to the needy. | לָֽאֶבְיֽוֹן׃ | lāʾebyôn | LA-ev-YONE |
Cross Reference
ਅਫ਼ਸੀਆਂ 4:28
ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
ਇਬਰਾਨੀਆਂ 13:16
ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
ਅਮਸਾਲ 22:9
ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।
ਅੱਯੂਬ 31:16
“ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
ਰੋਮੀਆਂ 12:13
ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
ਰੋਮੀਆਂ 10:21
ਪਰਮੇਸ਼ੁਰ ਨੇ ਗੈਰ ਯਹੂਦੀਆਂ ਲਈ ਇਹ ਗੱਲ ਯਸਾਯਾਹ ਤੋਂ ਅਖਵਾਈ ਪਰ ਯਹੂਦੀਆਂ ਲਈ ਪਰਮੇਸ਼ੁਰ ਆਖਦਾ ਹੈ, “ਸਾਰਾ ਦਿਨ ਮੈਂ ਇਸ ਕੌਮ ਦਾ ਇੰਤਜਾਰ ਕਰ ਰਿਹਾ ਸਾਂ ਜੋ ਅਣ- ਆਗਿਆਕਾਰੀ ਹੈ ਅਤੇ ਮੇਰਾ ਅਨੁਸਰਣ ਕਰਨ ਤੋਂ ਇਨਕਾਰ ਕਰਦੀ ਹੈ।”
ਰਸੂਲਾਂ ਦੇ ਕਰਤੱਬ 20:34
ਤੁਸੀਂ ਜਾਣਦੇ ਹੋ, ਕਿ ਮੈਂ ਆਪਣੀਆਂ ਜ਼ਰੂਰਤਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜੋ ਮੇਰੇ ਨਾਲ ਸਨ।
ਰਸੂਲਾਂ ਦੇ ਕਰਤੱਬ 9:39
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
ਮਰਕੁਸ 14:7
ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸੱਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ।
ਵਾਈਜ਼ 11:1
ਹਿਂਮਤ ਨਾਲ ਭਵਿੱਖ ਦਾ ਸਾਹਮਣਾ ਕਰੋ ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।
ਅਮਸਾਲ 19:17
ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ।
ਅਮਸਾਲ 1:24
“ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਮੈਂ ਤੁਹਾਡੀ ਸਹਾਇਤਾ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਤੁਹਾਡੇ ਵੱਲ ਆਪਣਾ ਹੱਥ ਵੱਧਾਇਆ-ਪਰ ਤੁਸੀਂ ਮੇਰੀ ਸਹਾਇਤਾ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ।
ਜ਼ਬੂਰ 112:9
ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।
ਜ਼ਬੂਰ 41:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ। ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।
ਅਸਤਸਨਾ 15:11
ਧਰਤੀ ਉੱਤੇ ਹਮੇਸ਼ਾ ਹੀ ਗਰੀਬ ਲੋਕ ਹੋਣਗੇ। ਇਹ ਇਸ ਕਿਉਂਕਿ ਮੈਂ ਤੁਹਾਨੂੰ ਆਪਣੇ ਸਂਗੀ ਇਸਰਾਏਲੀਆਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣ ਦਾ ਹੁਕਮ ਦਿੰਦਾ ਹਾਂ। ਆਪਣੀ ਧਰਤੀ ਉੱਤੇ ਲੋੜਵਂਦ ਅਤੇ ਗਰੀਬ ਲੋਕਾਂ ਨੂੰ ਦਯਾਲਤਾ ਨਾਲ ਦਿਉ।