Proverbs 6:16
ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।
Proverbs 6:16 in Other Translations
King James Version (KJV)
These six things doth the LORD hate: yea, seven are an abomination unto him:
American Standard Version (ASV)
There are six things which Jehovah hateth; Yea, seven which are an abomination unto him:
Bible in Basic English (BBE)
Six things are hated by the Lord; seven things are disgusting to him:
Darby English Bible (DBY)
These six [things] doth Jehovah hate, yea, seven are an abomination unto him:
World English Bible (WEB)
There are six things which Yahweh hates; Yes, seven which are an abomination to him:
Young's Literal Translation (YLT)
These six hath Jehovah hated, Yea, seven `are' abominations to His soul.
| These | שֶׁשׁ | šeš | shesh |
| six | הֵ֭נָּה | hēnnâ | HAY-na |
| things doth the Lord | שָׂנֵ֣א | śānēʾ | sa-NAY |
| hate: | יְהוָ֑ה | yĕhwâ | yeh-VA |
| seven yea, | וְ֝שֶׁ֗בַע | wĕšebaʿ | VEH-SHEH-va |
| are an abomination | תּוֹעֲבַ֥ות | tôʿăbǎwt | toh-uh-VAHV-t |
| unto him: | נַפְשֽׁוֹ׃ | napšô | nahf-SHOH |
Cross Reference
ਅਮਸਾਲ 30:21
ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:
ਅਸਤਸਨਾ 18:10
ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜ੍ਹਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁੱਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ।
ਅਸਤਸਨਾ 25:16
ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਨਾਪ-ਤੋਲ ਵਿੱਚ ਧੋਖਾ ਕਰਦੇ ਹਨ। ਹਾਂ, ਉਹ ਉਨ੍ਹਾਂ ਸਾਰਿਆਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।
ਜ਼ਬੂਰ 11:5
ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ, ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮੰਜ਼ੂਰ ਕਰਦਾ ਹੈ।
ਅਮਸਾਲ 3:32
ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ।
ਅਮਸਾਲ 8:13
ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ, ਮੈਂ ਹੰਕਾਰ, ਆਕੜ, ਬਦ, ਵਿਹਾਰ, ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।
ਅਮਸਾਲ 11:1
ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।
ਅਮਸਾਲ 11:20
ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।
ਅਮਸਾਲ 15:8
ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
ਅਮਸਾਲ 17:15
ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।
ਅਮਸਾਲ 30:18
ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।
ਪਰਕਾਸ਼ ਦੀ ਪੋਥੀ 21:27
ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।
ਆਮੋਸ 2:6
ਇਸਰਾਏਲ ਲਈ ਸਜ਼ਾ ਯਹੋਵਾਹ ਇਉਂ ਆਖਦਾ ਹੈ: “ਮੈਂ ਇਸਰਾਏਲ ਨੂੰ ਵੀ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਸਜ਼ਾ ਅਵੱਸ਼ ਦੇਵਾਂਗਾ ਕਿਉਂ ਕਿ ਉਨ੍ਹਾਂ ਨੇ ਬੋੜੇ ਜਿਹੇ ਚਾਂਦੀ ਦੇ ਸਿੱਕਿਆਂ ਬਦਲੇ ਮਾਸੂਮ ਤੇ ਚੰਗੇ ਲੋਕਾਂ ਨੂੰ ਵੇਚਿਆ। ਇੱਕ ਜੋੜੇ ਬੂਟਾਂ ਬਦਲੇ ਉਨ੍ਹਾਂ ਗਰੀਬ ਲੋਕਾਂ ਨੂੰ ਵੇਚਿਆ।
ਆਮੋਸ 2:4
ਯਹੂਦਾਹ ਲਈ ਸਜ਼ਾ ਯਹੋਵਾਹ ਨੇ ਇਉਂ ਕਿਹਾ: “ਮੈਂ ਯਹੂਦਾਹ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਜ਼ਰੂਰ ਦੰਡ ਦੇਵਾਂਗਾ ਉਨ੍ਹਾਂ ਨੇ ਯਹੋਵਾਹ ਦੇ ਆਦੇਸਾਂ ਦੀ ਪਾਲਣਾ ਨਹੀਂ ਕੀਤੀ ਅਤੇ ਨਾ ਹੀ ਉਸ ਦੇ ਅਸੂਲਾਂ ਨੂੰ ਮੰਨਿਆ। ਉਨ੍ਹਾਂ ਦੇ ਪੁਰਖਿਆਂ ਨੇ ਝੂਠੇ ਦੇਵਤਿਆਂ ’ਚ ਵਿਸ਼ਵਾਸ ਕਰਨਾ ਜਾਰੀ ਰੱਖਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਸਹੀ ਰਾਹ ਤੋਂ ਭਟਕਾਇਆ ਗਿਆ ਹੈ। ਅਤੇ ਇਸਨੇ ਉਨ੍ਹਾਂ ਤੋਂ ਉਨ੍ਹਾਂ ਦੇ ਪਰਮੇਸ਼ੁਰ ਨੂੰ ਛੁਡਾ ਦਿੱਤਾ।
ਅਮਸਾਲ 20:10
ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।
ਅਮਸਾਲ 20:23
ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।
ਅਮਸਾਲ 30:24
ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:
ਅਮਸਾਲ 30:29
ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।
ਆਮੋਸ 1:3
ਯਹੋਵਾਹ ਇਹ ਫ਼ੁਰਮਾਉਂਦਾ ਹੈ: “ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ।
ਆਮੋਸ 1:6
ਫ਼ਲਿਸਤੀਆਂ ਲਈ ਸਜ਼ਾ ਯਹੋਵਾਹ ਨੇ ਇਹ ਆਖਿਆ: “ਮੈਂ ਅੱਜ਼ਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉੱਮਤ ਨੂੰ ਅਸੀਰ ਕਰਕੇ ਅਦੋਮ ’ਚ ਲੈ ਗਏ।
ਆਮੋਸ 1:9
ਫ਼ੀਨੀਸ਼ ਲਈ ਸਜ਼ਾ ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਸੂਰ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਦੰਡਿਤ ਕਰਾਂਗਾ ਉਨ੍ਹਾਂ ਨੇ ਪੂਰੀ ਕੌਮ ਨੂੰ ਗੁਲਾਮ ਬਣਾ ਕੇ ਅਦੋਮ ਦੇ ਹਵਾਲੇ ਕੀਤਾ। ਉਹ ਆਪਣੇ ਭਰਾਵਾਂ ਨਾਲ ਕੀਤਾ ਕੌਲ ਭੁੱਲ ਗਏ।
ਆਮੋਸ 1:11
ਅਦੋਮੀਆਂ ਲਈ ਸਜ਼ਾ ਯਹੋਵਾਹ ਨੇ ਇਹ ਇਕਰਾਰ ਕੀਤਾ: “ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ।
ਆਮੋਸ 2:1
ਮੋਆਬ ਲਈ ਸਜ਼ਾ ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਮੋਆਬ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਅਵੱਸ਼ ਦੇਵਾਂਗਾ ਉਨ੍ਹਾਂ ਨੇ ਅਦੋਮ ਦੇ ਪਾਤਸ਼ਾਹ ਦੀਆਂ ਹੱਡੀਆਂ ਨੂੰ ਸਾੜਕੇ ਚੂਨਾ ਕਰ ਦਿੱਤਾ ਸੀ।
ਅਸਤਸਨਾ 24:4
ਜੇ ਉਹ ਆਦਮੀ ਉਸ ਨੂੰ ਤਲਾਕ ਦੇ ਦਿੰਦਾ, ਤਾਂ ਹੋ ਸੱਕਦਾ ਹੈ ਕਿ ਉਸਦਾ ਪਹਿਲਾ ਪਤੀ ਉਸ ਨੂੰ ਫ਼ਿਰ ਤੋਂ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਜਾਂ ਜੇ ਨਵਾਂ ਪਤੀ ਮਰ ਜਾਵੇ, ਤਾਂ ਹੋ ਸੱਕਦਾ ਹੈ ਕਿ ਪਹਿਲਾ ਪਤੀ ਉਸ ਨੂੰ ਦੋਬਾਰਾ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਉਹ ਪਲੀਤ ਹੋ ਚੁੱਕੀ ਹੈ, ਅਤੇ ਜੇ ਉਸ ਨੇ ਉਸ ਨਾਲ ਫ਼ੇਰ ਵਿਆਹ ਕੀਤਾ, ਉਹ ਕੁਝ ਅਜਿਹਾ ਕਰ ਰਿਹਾ ਹੋਵੇਗਾ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਤੁਹਾਨੂੰ ਉਸ ਧਰਤੀ ਨੂੰ ਪਾਪ ਦੀ ਦੋਸ਼ੀ ਨਹੀਂ ਬਨਾਉਣਾ ਚਾਹੀਦਾ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।
ਅਸਤਸਨਾ 23:18
ਮਰਦ ਜਾਂ ਔਰਤ ਵੇਸਵਾ ਦੇ ਕਮਾਏ ਹੋਏ ਧੰਨ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਖਾਸ ਸਥਾਨ ਉੱਤੇ ਨਹੀਂ ਲਿਆਉਣਾ ਚਾਹੀਦਾ। ਕੋਈ ਬੰਦਾ ਉਸ ਧੰਨ ਨੂੰ ਉਨ੍ਹਾਂ ਚੀਜ਼ਾਂ ਲਈ ਨਹੀਂ ਵਰਤ ਸੱਕਦਾ ਜਿਹੜੀਆਂ ਉਸ ਨੇ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਜਿਨਸੀ ਪਾਪ ਲਈ ਆਪਣੇ ਜਿਸਮਾ ਦਾ ਵਪਾਰ ਕਰਦੇ ਹਨ।