Psalm 107:2
ਹਰ ਵਿਅਕਤੀ ਨੂੰ ਜਿਸ ਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ। ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ।
Psalm 107:2 in Other Translations
King James Version (KJV)
Let the redeemed of the LORD say so, whom he hath redeemed from the hand of the enemy;
American Standard Version (ASV)
Let the redeemed of Jehovah say `so', Whom he hath redeemed from the hand of the adversary,
Bible in Basic English (BBE)
Let those whose cause the Lord has taken up say so, his people whom he has taken out of the hands of their haters;
Darby English Bible (DBY)
Let the redeemed of Jehovah say so, whom he hath redeemed from the hand of the oppressor,
World English Bible (WEB)
Let the redeemed by Yahweh say so, Whom he has redeemed from the hand of the adversary,
Young's Literal Translation (YLT)
Let the redeemed of Jehovah say, Whom He redeemed from the hand of an adversary.
| Let the redeemed | יֹ֭אמְרוּ | yōʾmĕrû | YOH-meh-roo |
| Lord the of | גְּאוּלֵ֣י | gĕʾûlê | ɡeh-oo-LAY |
| say | יְהוָ֑ה | yĕhwâ | yeh-VA |
| so, whom | אֲשֶׁ֥ר | ʾăšer | uh-SHER |
| redeemed hath he | גְּ֝אָלָ֗ם | gĕʾālām | ɡEH-ah-LAHM |
| from the hand | מִיַּד | miyyad | mee-YAHD |
| of the enemy; | צָֽר׃ | ṣār | tsahr |
Cross Reference
ਗਲਾਤੀਆਂ 3:13
ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰੱਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸ ਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ।”
ਜ਼ਬੂਰ 106:10
ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਬਚਾਇਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਵੈਰੀਆਂ ਤੋਂ ਬਚਾਇਆ।
੧ ਪਤਰਸ 1:18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
ਯਸਈਆਹ 35:9
ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।
ਅਸਤਸਨਾ 7:8
ਪਰ ਯਹੋਵਾਹ ਤੁਹਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ। ਉਸ ਨੇ ਤੁਹਾਨੂੰ ਗੁਲਾਮੀ ਤੋਂ ਅਤੇ ਫ਼ਿਰਊਨ, ਮਿਸਰ ਦੇ ਰਾਜੇ ਦੀ ਪਕੜ ਤੋਂ ਆਜ਼ਾਦ ਕਰਵਾਇਆ। ਕਿਉਂ ਜੋ ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ ਅਤੇ ਉਹ ਤੁਹਾਡੇ ਪੁਰਖਿਆਂ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਨਾ ਚਾਹੁੰਦਾ ਸੀ।
ਲੋਕਾ 1:74
ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ
ਤੀਤੁਸ 2:14
ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
ਲੋਕਾ 24:21
ਪਰ ਸਾਨੂੰ ਆਸ ਸੀ ਕਿ ਉਹੀ ਸੀ ਜੋ ਇਸਰਾਏਲ ਨੂੰ ਛੁਟਕਾਰਾ ਦੇ ਦਿੰਦਾ। ਪਰ ਉਸੇ ਦੌਰਾਨ ਇਹ ਸਭ ਵਾਪਰ ਗਿਆ। “ਯਿਸੂ ਨੂੰ ਮਰਿਆਂ ਤਿੰਨ ਦਿਨ ਹੋ ਗਏ ਹਨ।
ਲੋਕਾ 1:68
“ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ, ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।
ਮੀਕਾਹ 4:10
ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ ਆਪਣੇ ‘ਬੱਚੇ’ ਨੂੰ ਜਨਮ ਦੇ। ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ) ਤੂੰ ਖੇਤਾਂ ਵਿੱਚ ਰਹੇਂਗੀ। ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ। ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ।
ਯਰਮਿਆਹ 31:11
ਯਹੋਵਾਹ ਯਾਕੂਬ ਨੂੰ ਵਾਪਸ ਲਿਆਵੇਗਾ। ਯਾਕੂਬ ਆਪਣੇ ਲੋਕਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲੋਂ ਤਾਕਤਵਰ ਨੇ।
ਅਸਤਸਨਾ 15:15
ਦਿਮਾਗ ਵਿੱਚ ਰੱਖੋ, ਕਿ ਤੁਸੀਂ ਵੀ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਜ਼ਾਦ ਕੀਤਾ ਸੀ। ਇਸੇ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦੇ ਰਿਹਾ ਹਾਂ।
ਜ਼ਬੂਰ 31:5
ਯਹੋਵਾਹ, ਤੁਸੀਂ ਹੀ ਪਰਮੇਸ਼ੁਰ ਹੋ ਜਿਸਤੇ ਸਾਨੂੰ ਭਰੋਸਾ ਹੈ। ਮੈਂ ਤੁਹਾਡੇ ਹੱਥਾਂ ਵਿੱਚ ਆਪਣੀ ਜਿੰਦ ਸੌਂਪਦਾ ਹਾਂ। ਮੈਨੂੰ ਬਚਾਉ।
ਜ਼ਬੂਰ 130:8
ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।
ਯਸਈਆਹ 43:1
ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।
ਯਸਈਆਹ 44:22
ਤੁਹਾਡੇ ਪਾਪ ਵੱਡੇ ਬੱਦਲ ਵਰਗੇ ਸਨ। ਪਰ ਮੈਂ ਉਹ ਪਾਪ ਮਿਟਾ ਦਿੱਤੇ। ਤੁਹਾਡੇ ਪਾਪ ਧੁੰਦ ਵਾਗ ਗਾਇਬ ਹੋ ਗਏ ਨੇ। ਮੈਂ ਬਚਾਇਆ ਅਤੇ ਮੈਂ ਤੇਰੀ ਰਾਖੀ ਕੀਤੀ, ਇਸ ਲਈ ਮੇਰੇ ਕੋਲ ਵਾਪਸ ਆ ਜਾ!”
ਯਸਈਆਹ 62:12
ਉਸ ਦੇ ਬੰਦੇ “ਪਵਿੱਤਰ ਲੋਕ”, ਅਤੇ “ਯਹੋਵਾਹ ਦੇ ਬਖਸ਼ੇ ਹੋਏ ਬੰਦੇ” ਸੱਦੇ ਜਾਣਗੇ। ਅਤੇ ਯਰੂਸ਼ਲਮ ਨੂੰ “ਨਗਰੀ, ਜਿਸ ਨੂੰ ਪਰਮੇਸ਼ੁਰ ਚਾਹੁੰਦਾ ਹੈ”, “ਨਗਰੀ, ਜਿਸਦੇ ਨਾਲ ਪਰਮੇਸ਼ੁਰ ਹੈ” ਸੱਦਿਆ ਜਾਵੇਗਾ।”
ਯਸਈਆਹ 63:4
ਮੈਂ ਲੋਕਾਂ ਨੂੰ ਸਜ਼ਾ ਦੇਣ ਲਈ ਇੱਕ ਸਮਾਂ ਚੁਣਿਆ। ਹੁਣ ਮੇਰਾ, ਆਪਣੇ ਬੰਦਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਰਾਖੀ ਕਰਨ ਦਾ ਸਮਾਂ ਆ ਰਿਹਾ ਹੈ।
ਯਰਮਿਆਹ 15:21
“ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ। ਉਹ ਲੋਕ ਤੈਨੂੰ ਭੈਭੀਤ ਕਰਦੇ ਨੇ। ਪਰ ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ।”
ਖ਼ਰੋਜ 15:16
ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ ਉਹ ਤੇਰੀ ਤਾਕਤ ਦੇਖਣਗੇ। ਉਹ ਯਹੋਵਾਹ ਦੇ ਲੋਕਾਂ, ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।