Psalm 107:7
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਿੱਧਾ ਉਸ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਨ੍ਹਾਂ ਨੇ ਰਹਿਣਾ ਸੀ।
Psalm 107:7 in Other Translations
King James Version (KJV)
And he led them forth by the right way, that they might go to a city of habitation.
American Standard Version (ASV)
He led them also by a straight way, That they might go to a city of habitation.
Bible in Basic English (BBE)
Guiding them in the right way, so that they might come into the town of their resting-place.
Darby English Bible (DBY)
And he led them forth by a right way, that they might go to a city of habitation.
World English Bible (WEB)
He led them also by a straight way, That they might go to a city to live in.
Young's Literal Translation (YLT)
And causeth them to tread in a right way, To go unto a city of habitation.
| And he led them forth | וַ֭יַּֽדְרִיכֵם | wayyadrîkēm | VA-yahd-ree-hame |
| right the by | בְּדֶ֣רֶךְ | bĕderek | beh-DEH-rek |
| way, | יְשָׁרָ֑ה | yĕšārâ | yeh-sha-RA |
| go might they that | לָ֝לֶ֗כֶת | lāleket | LA-LEH-het |
| to | אֶל | ʾel | el |
| a city | עִ֥יר | ʿîr | eer |
| of habitation. | מוֹשָֽׁב׃ | môšāb | moh-SHAHV |
Cross Reference
ਯਰਮਿਆਹ 31:9
ਉਹ ਲੋਕ ਰੋਦੇ ਹੋਏ ਆਉਣਗੇ। ਪਰ ਮੈਂ ਉਨ੍ਹਾਂ ਦੀ ਅਗਵਾਈ ਕਰਾਂਗਾ ਅਤੇ ਉਨ੍ਹਾਂ ਨੂੰ ਸੱਕੂਨ ਦੇਵਾਂਗਾ। ਮੈਂ ਉਨ੍ਹਾਂ ਲੋਕਾਂ ਦੀ ਅਗਵਾਈ ਪਾਣੀ ਦੀਆਂ ਨਦੀਆਂ ਦੇ ਨਾਲ-ਨਾਲ ਕਰਾਂਗਾ। ਮੈਂ ਉਨ੍ਹਾਂ ਦੀ ਅਗਵਾਈ ਸੌਖੇ ਰਾਹ ਉੱਤੇ ਅਗਵਾਈ ਕਰਾਂਗਾ ਤਾਂ ਜੋ ਉਹ ਠੋਕਰਾਂ ਨਾ ਖਾਣ। ਮੈਂ ਓਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਕਰਾਂਗਾ ਕਿਉਂ ਕਿ ਮੈਂ ਇਸਰਾਏਲ ਦਾ ਪਿਤਾ ਹਾਂ। ਅਤੇ ਅਫ਼ਰਾਈਮ ਮੇਰਾ ਪਹਿਲੋਠਾ ਪੁੱਤਰ ਹੈ।
ਜ਼ਬੂਰ 107:36
ਪਰਮੇਸ਼ੁਰ ਨੇ ਭੁੱਖੇ ਲੋਕਾਂ ਦੀ ਉਸ ਚੰਗੀ ਧਰਤੀ ਵੱਲ ਅਗਵਾਈ ਕੀਤੀ ਅਤੇ ਉਨ੍ਹਾਂ ਨੇ ਰਹਿਣ ਲਈ ਸ਼ਹਿਰ ਬਣਾ ਲਿਆ।
ਜ਼ਬੂਰ 107:4
ਉਨ੍ਹਾਂ ਵਿੱਚੋਂ ਕਈ ਸੁੱਕੇ ਮਾਰੂਥਲ ਵਿੱਚ ਭਟਕਦੇ ਸਨ। ਉਹ ਰਹਿਣ ਦਾ ਟਿਕਾਣਾ ਲੱਭ ਰਹੇ ਸਨ। ਪਰ ਉਨ੍ਹਾਂ ਨੂੰ ਕੋਈ ਸ਼ਹਿਰ ਨਹੀਂ ਮਿਲਿਆ ਸੀ।
ਯਰਮਿਆਹ 33:10
“ਤੁਸੀਂ ਲੋਕ ਆਖ ਰਹੇ ਹੋ, ‘ਸਾਡਾ ਦੇਸ਼ ਸਖਣਾ ਮਾਰੂਬਲ ਹੈ। ਇੱਥੇ ਨਾ ਮਨੁੱਖ ਰਹਿੰਦੇ ਨੇ ਅਤੇ ਨਾ ਪਸ਼ੂ।’ ਇੱਥੇ ਹੁਣ ਯਰੂਸ਼ਲਮ ਦੀਆਂ ਗਲੀਆਂ ਵਿੱਚ ਅਤੇ ਯਹੂਦਾਹ ਦੇ ਕਸਬਿਆਂ ਵਿੱਚ ਚੁੱਪ ਹੈ। ਪਰ ਛੇਤੀ ਹੀ ਇੱਥੇ ਸ਼ੋਰ ਹੋਵੇਗਾ।
ਇਬਰਾਨੀਆਂ 11:9
ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ।
ਇਬਰਾਨੀਆਂ 11:16
ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ – ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
ਇਬਰਾਨੀਆਂ 12:22
ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ।
੨ ਪਤਰਸ 2:15
ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।
੨ ਪਤਰਸ 2:21
ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
ਪਰਕਾਸ਼ ਦੀ ਪੋਥੀ 21:2
ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।
ਪਰਕਾਸ਼ ਦੀ ਪੋਥੀ 21:10
ਦੂਤ ਮੈਨੂੰ ਆਤਮਾ ਨਾਲ ਚੁੱਕਕੇ ਇੱਕ ਬਹੁਤ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ। ਦੂਤ ਨੇ ਮੈਨੂੰ ਯਰੂਸ਼ਲਮ ਦਾ ਪਵਿੱਤਰ ਸ਼ਹਿਰ ਦਿਖਾਇਆ। ਇਹ ਸ਼ਹਿਰ ਪਰਮੇਸ਼ੁਰ ਵੱਲੋਂ ਸਵਰਗ ਤੋਂ ਬਾਹਰ ਆ ਰਿਹਾ ਸੀ।
ਯਰਮਿਆਹ 31:38
ਨਵਾਂ ਯਰੂਸ਼ਲਮ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਉਹ ਦਿਨ ਆ ਰਹੇ ਹਨ ਜਦੋਂ ਯਰੂਸ਼ਲਮ ਦੇ ਸ਼ਹਿਰ ਨੂੰ ਯਹੋਵਾਹ ਲਈ ਫ਼ੇਰ ਉਸਾਰਿਆ ਜਾਵੇਗਾ। ਸਾਰੇ ਸ਼ਹਿਰ ਨੂੰ ਫ਼ੇਰ ਉਸਾਰਿਆ ਜਾਵੇਗਾ-ਹਨਨੇਲ ਦੇ ਮੀਨਾਰ ਤੋਂ ਲੈ ਕੇ ਨੁਕਰ ਦੇ ਦਰਵਾਜ਼ੇ ਤੀਕ।
ਯਰਮਿਆਹ 31:24
“ਯਹੂਦਾਹ ਦੇ ਸਾਰੇ ਕਸਬਿਆਂ ਦੇ ਲੋਕ ਸ਼ਾਂਤੀ ਨਾਲ ਇਕੱਠੇ ਰਹਿਣਗੇ। ਕਿਸਾਨ ਅਤੇ ਉਹ ਲੋਕ ਜਿਹੜੇ ਆਪਣੇ ਇੱਜੜਾਂ ਦੇ ਨਾਲ ਇਧਰ ਓਧਰ ਤੁਰਦੇ ਫ਼ਿਰਦੇ ਨੇ, ਯਹੂਦਾਹ ਵਿੱਚ ਸ਼ਾਂਤੀ ਨਾਲ ਰਲ ਕੇ ਰਹਿਣਗੇ।
ਨਹਮਿਆਹ 11:3
ਸੂਬਿਆਂ ਦੇ ਆਗੂ ਜੋ ਯਰੂਸ਼ਲਮ ਵਿੱਚ ਆਕੇ ਰਹੇ (ਇਸਰਾਏਲੀ, ਜਾਜਕ, ਲੇਵੀ, ਮੰਦਰ ਦੇ ਸੇਵਕ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀ ਯਹੂਦਾਹ ਦੇ ਨਗਰਾਂ ਵਿੱਚ ਰਹਿ ਰਹੇ। ਹਰ ਵਿਅਕਤੀ ਭਿੰਨ-ਭਿੰਨ ਨਗਰਾਂ ਵਿੱਚ ਆਪਣੀ ਖੁਦ ਦੀ ਜਾਇਦਾਦ ਤੇ ਰਿਹਾ।
ਜ਼ਬੂਰ 77:20
ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ ਅਗਵਾਈ ਕਰਨ ਲਈ ਇਸਤੇਮਾਲ ਕੀਤਾ।
ਜ਼ਬੂਰ 78:52
ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।
ਜ਼ਬੂਰ 136:16
ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਯਸਈਆਹ 30:21
ਫ਼ੇਰ, ਜੇ ਤੁਸੀਂ ਬੁਰਾ ਕਰੋਗੇ ਅਤੇ ਗ਼ਲਤ ਢੰਗ ਨਾਲ ਜੀਵੋਗੇ। (ਸੱਜੇ ਜਾਂ ਖੱਬੇ ਪਾਸੇ,) ਤਾਂ ਤੁਸੀਂ ਆਪਣੇ ਪਿੱਛੇ ਇਹ ਆਖਦੀ ਹੋਈ ਆਵਾਜ਼ ਸੁਣੋਗੇ, “ਇਹ ਰਸਤਾ ਠੀਕ ਹੈ। ਤੁਹਾਨੂੰ ਇਸੇ ਰਸਤੇ ਜਾਣਾ ਚਾਹੀਦਾ ਹੈ!”
ਯਸਈਆਹ 35:8
ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।
ਯਸਈਆਹ 48:17
ਯਹੋਵਾਹ, ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਉਂਦਾ ਹਾਂ, ਜਿਹੜੀਆਂ ਸਹਾਇਕ ਹਨ। ਮੈਂ ਓਸ ਰਾਹ ਉੱਤੇ ਤੁਹਾਡੀ ਅਗਵਾਈ ਕਰਦਾ ਹਾਂ ਜਿੱਥੇ ਤੁਹਾਨੂੰ ਜਾਣਾ ਚਾਹੀਦਾ ਹੈ।
ਯਸਈਆਹ 49:8
ਮੁਕਤੀ ਦਾ ਦਿਨ ਯਹੋਵਾਹ ਆਖਦਾ ਹੈ, “ਇੱਥੇ ਖਾਸ ਸਮਾਂ ਹੋਵੇਗਾ ਜਦੋਂ ਮੈਂ ਆਪਣੀ ਮਿਹਰ ਦਰਸਾਵਾਂਗਾ। ਉਸ ਵੇਲੇ ਮੈਂ ਤੁਹਾਡੀਆਂ ਪ੍ਰਾਰਥਨਾਵਾਂ ਸੁਣ ਲਵਾਂਗਾ। ਉਹ ਖਾਸ ਦਿਹਾੜਾ ਹੋਵੇਗਾ ਜਦੋਂ ਮੈਂ ਤੁਹਾਨੂੰ ਬਚਾ ਲਵਾਂਗਾ। ਉਸ ਵੇਲੇ ਮੈਂ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਡੀ ਰਾਖੀ ਕਰਾਂਗਾ। ਅਤੇ ਤੁਸੀਂ ਇਸਦਾ ਪ੍ਰਮਾਣ ਹੋਵੋਂਗੇ ਕਿ ਮੈਂ ਲੋਕਾਂ ਨਾਲ ਇਕਰਾਰਨਾਮਾ ਕੀਤਾ। ਹੁਣ ਦੇਸ਼ ਤਬਾਹ ਹੋ ਗਿਆ ਹੈ ਪਰ ਤੁਸੀਂ ਉਸ ਧਰਤ ਨੂੰ ਉਨ੍ਹਾਂ ਲੋਕਾਂ ਨੂੰ ਵਾਪਸ ਦੇ ਦਿਓਗੇ ਜੋ ਇਸਦੇ ਮਾਲਕ ਸਨ।
ਯਸਈਆਹ 63:13
ਯਹੋਵਾਹ ਨੇ ਡੂੰਘੇ ਸਮੁੰਦਰਾਂ ਵਿੱਚੋਂ ਲੋਕਾਂ ਦੀ ਅਗਵਾਈ ਕੀਤੀ। ਲੋਕੀ ਬਿਨਾ ਡੋਲੇ ਤੁਰਦੇ ਗਏ ਜਿਵੇਂ ਘੋੜਾ ਮਾਰੂਬਲ ਵਿੱਚ ਤੁਰਦਾ ਹੈ।
ਯਰਮਿਆਹ 6:16
ਯਹੋਵਾਹ ਇਹ ਗੱਲਾਂ ਆਖਦਾ ਹੈ: “ਚੁਰਾਹਿਆਂ ਉੱਤੇ ਖਲੋ ਜਾਵੋ ਅਤੇ ਦੇਖੋ। ਪੁੱਛੋ ਕਿ ਪੁਰਾਣੀ ਰਾਹ ਕਿੱਥੋ ਹੈ। ਪੁੱਛੋ ਕਿ ਚੰਗੀ ਰਾਹ ਕਿਹੜੀ ਹੈ ਅਤੇ ਓਸੇ ਰਾਹ ਉੱਤੇ ਤੁਰੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਹਾਨੂੰ ਆਪਣੇ ਲਈ ਅਰਾਮ ਮਿਲੇਗਾ। ਪਰ ਤੁਸੀਂ ਲੋਕਾਂ ਨੇ ਆਖਿਆ ਹੈ, ‘ਅਸੀਂ ਨੇਕੀ ਦੇ ਰਾਹ ਉੱਤੇ ਨਹੀਂ ਤੁਰਾਂਗੇ!’
ਅਜ਼ਰਾ 8:21
ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਹਮਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸੱਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰੱਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ।