Psalm 31:9
ਯਹੋਵਾਹ, ਮੈਂ ਵੱਡੇ ਸੰਕਟਾਂ ਵਿੱਚ ਪਿਆ ਹਾਂ। ਇਸ ਲਈ ਮੇਰੇ ਉੱਤੇ ਮਿਹਰਬਾਨ ਹੋਵੋ। ਕਿਉਂਕਿ ਮੈਂ ਬਹੁਤ ਪਰੇਸ਼ਾਨ ਹਾਂ, ਮੇਰੀਆਂ ਅੱਖਾਂ ਵੀ, ਗਲਾ ਅਤੇ ਮਿਹਦਾ ਵੀ ਦੁੱਖ ਰਹੇ ਹਨ।
Psalm 31:9 in Other Translations
King James Version (KJV)
Have mercy upon me, O LORD, for I am in trouble: mine eye is consumed with grief, yea, my soul and my belly.
American Standard Version (ASV)
Have mercy upon me, O Jehovah, for I am in distress: Mine eye wasteth away with grief, `yea', my soul and my body.
Bible in Basic English (BBE)
Have mercy on me, O Lord, for I am in trouble; my eyes are wasted with grief, I am wasted in soul and body.
Darby English Bible (DBY)
Be gracious unto me, Jehovah, for I am in trouble: mine eye wasteth away with vexation, my soul and my belly.
Webster's Bible (WBT)
And hast not shut me up into the hand of the enemy: thou hast set my foot in a large room.
World English Bible (WEB)
Have mercy on me, Yahweh, for I am in distress. My eye, my soul, and my body waste away with grief.
Young's Literal Translation (YLT)
Favour me, O Jehovah, for distress `is' to me, Mine eye, my soul, and my body Have become old by provocation.
| Have mercy | חָנֵּ֥נִי | ḥonnēnî | hoh-NAY-nee |
| upon me, O Lord, | יְהוָה֮ | yĕhwāh | yeh-VA |
| for | כִּ֤י | kî | kee |
| I am in trouble: | צַ֫ר | ṣar | tsahr |
| eye mine | לִ֥י | lî | lee |
| is consumed | עָשְׁשָׁ֖ה | ʿoššâ | ohsh-SHA |
| with grief, | בְכַ֥עַס | bĕkaʿas | veh-HA-as |
| soul my yea, | עֵינִ֗י | ʿênî | ay-NEE |
| and my belly. | נַפְשִׁ֥י | napšî | nahf-SHEE |
| וּבִטְנִֽי׃ | ûbiṭnî | oo-veet-NEE |
Cross Reference
ਜ਼ਬੂਰ 6:7
ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।
ਜ਼ਬੂਰ 88:9
ਮੇਰੀਆਂ ਅੱਖਾਂ ਮੇਰੇ ਦੁੱਖਾਂ ਬਾਰੇ ਰੋਂਦੀਆਂ ਦੁੱਖ ਰਹੀਆਂ ਹਨ। ਹੇ ਪਰਮੇਸ਼ੁਰ, ਮੈਂ ਨਿਰੰਤਰ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਪ੍ਰਾਰਥਨਾ ਲਈ ਤੁਹਾਡੇ ਵੱਲ ਆਪਣੇ ਹੱਥ ਉੱਠਾਉਂਦਾ ਹਾਂ।
ਨੂਹ 5:17
ਇਨ੍ਹਾਂ ਗੱਲਾਂ ਕਰਕੇ ਸਾਡੇ ਦਿਲ ਬਿਮਾਰ ਹੋ ਗਏ ਹਨ ਸਾਡੀ ਅੱਖੀਆਂ ਨੂੰ ਠੀਕ ਤਰ੍ਹਾਂ ਨਾਲ ਦਿਖਦਾ ਨਹੀਂ।
ਨੂਹ 4:17
ਸਹਾਇਤਾ ਲਈ ਤੱਕਦਿਆਂ ਅਸੀਂ ਆਪਣੀਆਂ ਅੱਖਾਂ ਖਰਾਬ ਕਰ ਲਈਆਂ ਨੇ, ਪਰ ਕੋਈ ਸਹਾਇਤਾ ਨਹੀਂ ਮਿਲਦੀ। ਅਸੀਂ ਕਿਸੇ ਕੌਮ ਵੱਲ ਸਹਾਇਤਾ ਲਈ ਦੇਖਦੇ ਰਹੇ। ਅਸੀਂ ਆਪਣੇ ਮੁਨਾਰੇ ਤੋਂ ਨਿਗਾਹ ਰੱਖੀ, ਪਰ ਕੋਈ ਵੀ ਕੌਮ ਸਾਡੇ ਲਈ ਨਹੀਂ ਬੌਹੜੀ।
ਜ਼ਬੂਰ 107:10
ਪਰਮੇਸ਼ੁਰ ਦੇ ਕੁਝ ਲੋਕ, ਕੈਦ ਦੀਆਂ ਸਲਾਖਾਂ ਦੇ ਪਿੱਛੇ ਹਨੇਰਮਈ ਕੈਦ ਵਿੱਚ ਬੰਦ ਸਨ।
ਜ਼ਬੂਰ 102:3
ਮੇਰੀ ਜ਼ਿੰਦਗੀ ਧੂੰਏ ਦੇ ਵਾਂਗ ਬੀਤ ਰਹੀ ਹੈ। ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।
ਜ਼ਬੂਰ 88:3
ਮੇਰੀ ਰੂਹ ਨੇ ਇਸ ਦਰਦ ਨੂੰ ਬਹੁਤ ਝੱਲਿਆ ਹੈ। ਮੈਂ ਛੇਤੀ ਹੀ ਮਰ ਜਾਵਾਂਗਾ।
ਜ਼ਬੂਰ 73:26
ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ। ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।
ਜ਼ਬੂਰ 73:14
ਹੇ ਪਰਮੇਸ਼ੁਰ, ਮੈਂ ਸਾਰਾ ਦਿਨ ਦੁੱਖ ਭੋਗਦਾ ਹਾਂ। ਅਤੇ ਤੁਸੀਂ ਹਰ ਸਵੇਰ ਮੈਨੂੰ ਦੁੱਖ ਦਿੰਦੇ ਹੋ।
ਜ਼ਬੂਰ 44:25
ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।
ਜ਼ਬੂਰ 38:1
ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ, ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।
ਜ਼ਬੂਰ 22:14
ਮੇਰੀ ਤਾਕਤ ਮੁੱਕ ਗਈ ਹੈ, ਜਿਵੇਂ ਧਰਤੀ ਤੇ ਪਾਣੀ ਡੁੱਲ੍ਹ ਜਾਂਦਾ ਹੈ। ਮੇਰੀਆਂ ਸਾਰੀਆਂ ਹੱਡੀਆਂ ਅਲੱਗ-ਅਲੱਗ ਕਰ ਦਿੱਤੀਆਂ ਗਈਆਂ ਹਨ ਅਤੇ ਮੇਰਾ ਹੌਂਸਲਾ ਚੱਲਿਆ ਗਿਆ ਹੈ।
ਜ਼ਬੂਰ 6:1
ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।
ਅੱਯੂਬ 33:19
“ਜਾਂ, ਭਾਵੇਂ ਕੋਈ ਬੰਦਾ ਪਰਮੇਸ਼ੁਰ ਦੀ ਆਵਾਜ਼ ਸੁਣ ਲਵੇ ਜਦੋਂ ਉਹ ਬਿਸਤਰੇ ਵਿੱਚ ਹੋਵੇ ਤੇ ਪਰਮੇਸ਼ੁਰ ਦੇ ਦੰਡ ਦਾ ਦੁੱਖ ਭੋਗ ਰਿਹਾ ਹੋਵੇ। ਪਰਮੇਸ਼ੁਰ ਉਸ ਬੰਦੇ ਨੂੰ ਦੁੱਖ ਰਾਹੀਂ ਚਿਤਾਵਨੀ ਦੇ ਰਿਹਾ ਹੁੰਦਾ ਹੈ। ਉਹ ਬੰਦਾ ਇੰਨਾ ਦਰਦ ਹੰਢਾ ਰਿਹਾ ਹੁੰਦਾ ਹੈ ਕਿ ਉਸ ਦੀਆਂ ਸਾਰੀਆਂ ਹੱਡੀਆਂ ਵੀ ਦੁੱਖ ਰਹੀਆਂ ਹੁੰਦੀਆਂ ਨੇ।
ਅੱਯੂਬ 17:7
ਮੇਰੀਆਂ ਅੱਖਾਂ ਲੱਗਭਗ ਅੰਨ੍ਹੀਆਂ ਹੋ ਗਈਆਂ ਹਨ ਕਿਉਂਕਿ ਮੈਂ ਉਦਾਸ ਤੇ ਬਹੁਤ ਦੁੱਖੀ ਹਾਂ। ਮੇਰਾ ਸਾਰਾ ਸ਼ਰੀਰ ਪਰਛਾਵੇਂ ਵਾਂਗ ਪਤਲਾ ਹੋ ਗਿਆ।