Psalm 73:23
ਮੇਰੇ ਕੋਲ ਲੋੜੀਂਦੀ ਹਰ ਚੀਜ਼ ਹੈ। ਮੈਂ ਸਦਾ ਤੁਹਾਡੇ ਨਾਲ ਹਾਂ। ਹੇ ਪਰਮੇਸ਼ੁਰ, ਤੁਸੀਂ ਮੇਰਾ ਹੱਥ ਫ਼ੜਿਆ ਹੈ।
Psalm 73:23 in Other Translations
King James Version (KJV)
Nevertheless I am continually with thee: thou hast holden me by my right hand.
American Standard Version (ASV)
Nevertheless I am continually with thee: Thou hast holden my right hand.
Bible in Basic English (BBE)
But still I am ever with you; you have taken me by my right hand.
Darby English Bible (DBY)
Nevertheless I am continually with thee: thou hast holden my right hand;
Webster's Bible (WBT)
Nevertheless I am continually with thee: thou hast held me by my right hand.
World English Bible (WEB)
Nevertheless, I am continually with you. You have held my right hand.
Young's Literal Translation (YLT)
And I `am' continually with Thee, Thou hast laid hold on my right hand.
| Nevertheless I | וַאֲנִ֣י | waʾănî | va-uh-NEE |
| am continually | תָמִ֣יד | tāmîd | ta-MEED |
| with | עִמָּ֑ךְ | ʿimmāk | ee-MAHK |
| holden hast thou thee: | אָ֝חַ֗זְתָּ | ʾāḥaztā | AH-HAHZ-ta |
| me by my right | בְּיַד | bĕyad | beh-YAHD |
| hand. | יְמִינִֽי׃ | yĕmînî | yeh-mee-NEE |
Cross Reference
ਯਸਈਆਹ 41:13
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਤੇਰਾ ਸੱਜਾ ਹੱਥ ਫ਼ੜਿਆ ਹੋਇਆ ਹੈ। ਅਤੇ ਮੈਂ ਤੈਨੂੰ ਆਖਦਾ ਹਾਂ: ਭੈਭੀਤ ਨਾ ਹੋ। ਮੈਂ ਤੇਰੀ ਸਹਾਇਤਾ ਕਰਾਂਗਾ।
ਜ਼ਬੂਰ 63:8
ਮੇਰੀ ਰੂਹ ਤੁਹਾਡੇ ਨਾਲ ਚੁੰਬੜੀ ਹੈ ਅਤੇ ਤੁਸੀਂ ਮੇਰਾ ਹੱਥ ਫ਼ੜਿਆ ਹੋਇਆ ਹੈ।
ਜ਼ਬੂਰ 139:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
ਜ਼ਬੂਰ 23:4
ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।
ਜ਼ਬੂਰ 16:8
ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
ਇਬਰਾਨੀਆਂ 13:5
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”
ਮੱਤੀ 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
ਮੱਤੀ 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
ਯਸਈਆਹ 42:1
ਯਹੋਵਾਹ ਦਾ ਖਾਸ ਸੇਵਕ “ਮੇਰੇ ਸੇਵਕ ਵੱਲ ਵੇਖੋ! ਮੈਂ ਉਸ ਨੂੰ ਆਸਰਾ ਦਿੰਦਾ ਹਾਂ। ਉਹੀ ਹੈ ਜਿਸਦੀ ਮੈਂ ਚੋਣ ਕੀਤੀ ਸੀ। ਤੇ ਮੈਂ ਉਸ ਉੱਤੇ ਬਹੁਤ ਹੀ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਅੰਦਰ ਰੱਖ ਦਿੱਤਾ ਸੀ। ਉਹ ਨਿਰਪੱਖ ਹੋਕੇ ਕੌਮਾਂ ਦਾ ਨਿਆਂ ਕਰੇਗਾ।
ਯਸਈਆਹ 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
ਜ਼ਬੂਰ 139:18
ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ। ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।
ਜ਼ਬੂਰ 37:24
ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ। ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
ਜ਼ਬੂਰ 37:17
ਕਿਉਂ? ਕਿਉਂਕਿ ਮਾੜੇ ਬੰਦੇ ਤਬਾਹ ਕਰ ਦਿੱਤੇ ਜਾਣਗੇ। ਪਰ ਯਹੋਵਾਹ ਨੇਕ ਬੰਦਿਆਂ ਦਾ ਧਿਆਨ ਰੱਖਦਾ ਹੈ।
ਪੈਦਾਇਸ਼ 17:1
ਇਕਰਾਰਨਾਮੇ ਦਾ ਸਬੂਤ ਸੁੰਨਤ ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ।