ਰੋਮੀਆਂ 8:14 in Punjabi

ਪੰਜਾਬੀ ਪੰਜਾਬੀ ਬਾਈਬਲ ਰੋਮੀਆਂ ਰੋਮੀਆਂ 8 ਰੋਮੀਆਂ 8:14

Romans 8:14
ਪਰਮੇਸ਼ੁਰ ਦੀ ਸੱਚੀ ਔਲਾਦ ਉਹੀ ਹਨ ਜੋ ਪਰਮੇਸ਼ੁਰ ਦੇ ਆਤਮਾ ਦੇ ਮਗਰ ਚੱਲਦੇ ਹਨ।

Romans 8:13Romans 8Romans 8:15

Romans 8:14 in Other Translations

King James Version (KJV)
For as many as are led by the Spirit of God, they are the sons of God.

American Standard Version (ASV)
For as many as are led by the Spirit of God, these are sons of God.

Bible in Basic English (BBE)
And all those who are guided by the Spirit of God are sons of God.

Darby English Bible (DBY)
for as many as are led by [the] Spirit of God, *these* are sons of God.

World English Bible (WEB)
For as many as are led by the Spirit of God, these are children of God.

Young's Literal Translation (YLT)
for as many as are led by the Spirit of God, these are the sons of God;

For
ὅσοιhosoiOH-soo
as
many
as
γὰρgargahr
are
led
πνεύματιpneumatiPNAVE-ma-tee
Spirit
the
by
θεοῦtheouthay-OO
of
God,
ἄγονταιagontaiAH-gone-tay
they
οὗτοιhoutoiOO-too
are
εἰσινeisinees-een
the
sons
υἱοὶhuioiyoo-OO
of
God.
θεοῦtheouthay-OO

Cross Reference

ਗਲਾਤੀਆਂ 5:18
ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨੂੰ ਆਗਿਆ ਦੇਵੋ ਤਾਂ ਤੁਸੀਂ ਨੇਮ ਦੇ ਅਧੀਨ ਨਹੀਂ ਹੋ।

ਗਲਾਤੀਆਂ 3:26
ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇਸ ਨਿਹਚਾ ਦੁਆਰਾ ਪਰਮੇਸ਼ੁਰ ਦੇ ਬੱਚੇ ਹੋ।

੨ ਕੁਰਿੰਥੀਆਂ 6:18
“ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।”

ਯਸਈਆਹ 48:16
ਇੱਥੇ ਆ ਤੇ ਮੇਰੀ ਗੱਲ ਸੁਣ! ਮੈਂ ਓੱਥੇ ਹੀ ਸਾਂ ਜਦੋਂ ਬਾਬਲ ਦਾ ਜਨਮ ਇੱਕ ਕੌਮ ਵਜੋਂ ਹੋਇਆ। ਤੇ ਆਦਿ ਤੋਂ ਹੀ, ਮੈਂ ਸਾਫ਼ ਤੌਰ ਤੇ ਆਖਿਆ ਸੀ ਤਾਂ ਜੋ ਲੋਕ ਜਾਣ ਸੱਕਣ ਕਿ ਮੈਂ ਕੀ ਆਖਿਆ ਸੀ।” ਫ਼ੇਰ ਯਸਾਯਾਹ ਨੇ ਆਖਿਆ, “ਹੁਣ, ਮੇਰਾ ਪ੍ਰਭੂ ਯਹੋਵਾਹ, ਮੈਨੂੰ ਅਤੇ ਉਸ ਦੇ ਆਤਮੇ ਨੂੰ, ਤੁਹਾਨੂੰ ਇਹ ਗੱਲਾਂ ਦੱਸਣ ਲਈ ਭੇਜਦਾ ਹੈ।

ਜ਼ਬੂਰ 143:10
ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ। ਤੁਸੀਂ ਮੇਰੇ ਪਰਮੇਸ਼ੁਰ ਹੋ।

ਪਰਕਾਸ਼ ਦੀ ਪੋਥੀ 21:7
ਜਿਹੜਾ ਵੀ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਇਸ ਸਭ ਕੁਝ ਨੂੰ ਪ੍ਰਾਪਤ ਕਰੇਗਾ। ਅਤੇ ਮੈਂ ਉਸਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।

ਗਲਾਤੀਆਂ 5:22
ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,

ਰੋਮੀਆਂ 8:5
ਜਿਹੜੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹੜੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ।

ਯੂਹੰਨਾ 1:12
ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।

੧ ਯੂਹੰਨਾ 3:1
ਅਸੀਂ ਪਰਮੇਸ਼ੁਰ ਦੇ ਬੱਚੇ ਹਾਂ ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁੱਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।

ਰੋਮੀਆਂ 9:26
“ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ ‘ਤੁਸੀਂ ਮੇਰੇ ਲੋਕ ਨਹੀਂ ਹੋ’ ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।”

ਗਲਾਤੀਆਂ 4:6
ਤੁਸੀਂ ਪਰਮੇਸ਼ੁਰ ਦੇ ਬੱਚੇ ਹੋ ਉਸੇ ਲਈ ਪਰਮੇਸ਼ੁਰ ਨੇ ਸਾਡੇ ਹਿਰਦਿਆਂ ਵਿੱਚ ਆਪਣੇ ਪੁੱਤਰ ਦੇ ਆਤਮਾ ਨੂੰ ਘੱਲਿਆ। ਆਤਮਾ ਕੁਰਲਾਉਂਦਾ ਹੈ, “ਅੱਬਾ, ਪਿਆਰੇ ਪਿਤਾ।”

ਰੋਮੀਆਂ 9:8
ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹੜੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹੜਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।

ਰੋਮੀਆਂ 8:19
ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬੱਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ।

ਰੋਮੀਆਂ 8:16
ਅਤੇ ਉਹ ਆਤਮਾ ਆਪੇ ਹੀ ਸਾਡੇ ਆਤਮਾ ਨਾਲ ਜੁੜ ਜਾਂਦਾ ਹੈ ਅਤੇ ਤਸਦੀਕ ਕਰਦਾ ਹੈ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ।

ਰੋਮੀਆਂ 8:9
ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ।

ਹੋ ਸੀਅ 1:10
ਯਹੋਵਾਹ ਪਰਮੇਸ਼ੁਰ ਦਾ ਇਕਰਾਰ ਇੱਥੇ ਬਹੁਤ ਸਾਰੇ ਇਸਰਾਏਲੀ ਹੋਣਗੇ “ਭਵਿੱਖ ਵਿੱਚ, ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗ ਅਣਗਿਣਤ ਹੋਵੇਗੀ। ਅਤੇ ਇਹ ਉਬੇ ਹੀ ਵਾਪਰੇਗਾ ਜਿੱਥੇ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ।’ ਉੱਥੇ ਉਨ੍ਹਾਂ ਨੂੰ ਕਿਹਾ ਜਾਵੇਗਾ, ‘ਤੁਸੀਂ ਜਿਉਂਦੇ ਪਰਮੇਸ਼ੁਰ ਦੇ ਬੱਚੇ ਹੋਂ!’

ਅਫ਼ਸੀਆਂ 5:9
ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ।

ਅਫ਼ਸੀਆਂ 1:5
ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਫੈਸਲਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸ ਨੂੰ ਪ੍ਰਸੰਨ ਕੀਤਾ ਹੈ।

ਗਲਾਤੀਆਂ 5:16
ਆਤਮਾ ਅਤੇ ਮਨੁੱਖੀ ਸਭਾ ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ।

ਅਮਸਾਲ 8:20
ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।