Zephaniah 1:16
ਇਹ ਦਿਨ ਯੁੱਧ ਦੇ ਦਿਨ ਦੀ ਤਰ੍ਹਾਂ ਹੋਵੇਗਾ ਜਦੋਂ ਲੋਕ ਬੁਰਜਾਂ ਅਤੇ ਕਿਲ੍ਹੇਬੰਦ ਸ਼ਹਿਰਾਂ ਨੂੰ ਚਿਤਾਵਨੀ ਦੇਣ ਲਈ ਤੁਰ੍ਹੀਆਂ ਅਤੇ ਨਰਸਿੰਗਿਆਂ ਦੀਆਂ ਆਵਾਜ਼ਾਂ ਸੁਣਦੇ ਹਨ।
Zephaniah 1:16 in Other Translations
King James Version (KJV)
A day of the trumpet and alarm against the fenced cities, and against the high towers.
American Standard Version (ASV)
a day of the trumpet and alarm, against the fortified cities, and against the high battlements.
Bible in Basic English (BBE)
A day of sounding the horn and the war-cry against the walled towns and the high towers.
Darby English Bible (DBY)
a day of the trumpet and alarm, against the fenced cities and against the high battlements.
World English Bible (WEB)
a day of the trumpet and alarm, against the fortified cities, and against the high battlements.
Young's Literal Translation (YLT)
A day of trumpet and shouting against the fenced cities, And against the high corners.
| A day | י֥וֹם | yôm | yome |
| of the trumpet | שׁוֹפָ֖ר | šôpār | shoh-FAHR |
| and alarm | וּתְרוּעָ֑ה | ûtĕrûʿâ | oo-teh-roo-AH |
| against | עַ֚ל | ʿal | al |
| fenced the | הֶעָרִ֣ים | heʿārîm | heh-ah-REEM |
| cities, | הַבְּצֻר֔וֹת | habbĕṣurôt | ha-beh-tsoo-ROTE |
| and against | וְעַ֖ל | wĕʿal | veh-AL |
| the high | הַפִּנּ֥וֹת | happinnôt | ha-PEE-note |
| towers. | הַגְּבֹהֽוֹת׃ | haggĕbōhôt | ha-ɡeh-voh-HOTE |
Cross Reference
ਯਸਈਆਹ 2:12
ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।
ਹਬਕੋਕ 3:6
ਯਹੋਵਾਹ ਖੜੋਤਾ ਤੇ ਧਰਤੀ ਦਾ ਨਿਆਂ ਕੀਤਾ ਉਸ ਨੇ ਉੱਠ ਕੇ ਸਭ ਦੇਸ਼ਾਂ ਦੇ ਲੋਕਾਂ ਨੂੰ ਤੱਕਿਆ ਅਤੇ ਉਹ ਡਰ ਨਾਲ ਕੰਬ ਉੱਠੇ। ਇਹ ਪਰਬਤ ਜਿਹੜੇ ਯੁਗਾਂ ਤੋਂ ਅਟਲ ਖੜ੍ਹੇ ਸਨ ਡਿੱਗਕੇ ਚਕਨਾਚੂਰ ਹੋ ਗਏ। ਪੁਰਾਣੀਆਂ ਤੋਂ ਪੁਰਾਣੀਆਂ ਪਹਾੜੀਆਂ ਢਹਿ ਗਈਆਂ ਇਹ ਉੱਥੇ ਵਾਪਰਿਆ ਜਿੱਥੇ ਕਿਤੇ ਵੀ ਪਰਮੇਸ਼ੁਰ ਗਿਆ।
ਹਬਕੋਕ 1:6
ਮੈਂ ਬੇਬੀਲੋਨ ਦੇ ਕਸਦੀਆਂ ਨੂੰ ਮਜ਼ਬੂਤ ਕੌਮ ਬਣਾਵਾਂਗਾ ਜਿਹੜੀ ਕਿ ਕਮੀਨ ਅਤੇ ਬਹਾਦੁਰ ਲੜਾਈ ਕੌਮ ਹੈ। ਉਹ ਧਰਤੀ ਦੀ ਚੌੜਾਈ ’ਚ ਤੁਰ ਪੈਣਗੇ ਅਤੇ ਉਹ ਪਰਾਏ ਸ਼ਹਿਰਾਂ ਅਤੇ ਘਰਾਂ ਉੱਤੇ ਕਬਜ਼ਾ ਕਰ ਲੈਣਗੇ।
ਆਮੋਸ 3:6
ਜੇਕਰ ਤੁਰ੍ਹੀ ਸ਼ਹਿਰ ਵਿੱਚ ਚੇਤਾਵਨੀ ਦੇਵੇ ਜ਼ਰੂਰ ਹੀ ਲੋਕ ਡਰ ਨਾਲ ਕੰਬ ਉੱਠਣਗੇ। ਜੇਕਰ ਸਹਿਰ ਵਿੱਚ ਕੋਈ ਦੁਰਘਟਨਾ ਘਟ ਜਾਵੇ ਤਾਂ ਅਵੱਸ਼ ਇਹ ਯਹੋਵਾਹ ਹੀ ਕਰਦਾ ਹੈ।
ਹੋ ਸੀਅ 8:1
ਬੁੱਤ ਉਪਾਸਨਾ ਕਾਰਣ ਹੁੰਦਾ ਨਾਸ “ਆਪਣੇ ਬੁੱਲ੍ਹਾਂ ਨਾਲ ਤੁਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇੱਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।
ਹੋ ਸੀਅ 5:8
ਇਸਰਾਏਲ ਦੀ ਤਬਾਹੀ ਦੀ ਭਵਿੱਖਬਾਣੀ “ਗਿਬਆਹ ਵਿੱਚ ਸਿੰਗ ਵਜਾਓ! ਰਾਮਾਹ ਵਿੱਚ ਤੁਰ੍ਹੀ ਵਜਾਓ! ਬੈਤ-ਆਵਾਨ ਵਿਖੇ ਚਿਤਾਵਨੀ ਦਿਓ। ਹੇ ਬਿਨਯਾਮੀਨ, ਦੁਸ਼ਮਣ ਤੇਰੇ ਪਿੱਛੇ ਹੈ!
ਯਰਮਿਆਹ 8:16
ਦਾਨ ਦੇ ਪਰਿਵਾਰ-ਸਮੂਹ ਦੇ ਦੇਸ਼ ਵੱਲੋਂ ਅਸੀਂ ਦੁਸ਼ਮਣ ਦੇ ਘੋੜਿਆਂ ਦੇ ਖੁਰ੍ਰਾਟੇ ਸੁਣ ਰਹੇ ਹਾਂ। ਧਰਤੀ ਉਨ੍ਹਾਂ ਦੇ ਸੁਂਮਾਂ ਦੀ ਟਾਪ ਤੋਂ ਕੰਬਦੀ ਹੈ। ਉਹ ਧਰਤੀ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਤਬਾਹ ਕਰਨ ਲਈ ਆਏ ਨੇ। ਉਹ ਸ਼ਹਿਰ ਨੂੰ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਲਈ ਆਏ ਨੇ, ਜਿਹੜੇ ਓੱਥੇ ਰਹਿੰਦੇ ਨੇ।’”
ਯਰਮਿਆਹ 6:1
ਦੁਸ਼ਮਣ ਯਰੂਸ਼ਲਮ ਨੂੰ ਘੇਰ ਲੈਂਦਾ “ਬਿਨਯਾਮੀਨ ਦੇ ਲੋਕੋ, ਜਾਨ ਬਚਾਉਣ ਲਈ ਭੱਜ ਜਾਓ, ਯਰੂਸ਼ਲਮ ਸ਼ਹਿਰ ਤੋਂ ਭੱਜ ਜਾਓ! ਤਿਕਊ ਸ਼ਹਿਰ ਵਿੱਚ ਜੰਗ ਦੀ ਤੁਰ੍ਹੀ ਵਜਾ ਦਿਓ। ਬੈਤ-ਹਕਰਮ ਦੇ ਸ਼ਹਿਰ ਵਿੱਚ ਚਿਤਾਵਨੀ ਦਾ ਝੰਡਾ ਉੱਚਾ ਕਰ ਦਿਓ! ਇਹੀ ਗੱਲਾਂ ਕਰੋ ਕਿਉਂ ਕਿ ਉੱਤਰ ਵੱਲੋਂ ਤਬਾਹੀ ਆਉਣ ਵਾਲੀ ਹੈ। ਤੁਹਾਡੇ ਲਈ ਭਿਆਨਕ ਤਬਾਹੀ ਆ ਰਹੀ ਹੈ।
ਯਰਮਿਆਹ 4:19
ਯਿਰਮਿਯਾਹ ਦੀ ਪੁਕਾਰ ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!
ਯਸਈਆਹ 59:10
ਅਸੀਂ ਨੇਤਰਹੀਣ ਬੰਦਿਆਂ ਵਰਗੇ ਹਾਂ। ਅਸੀਂ ਇਨ੍ਹਾਂ ਕੰਧਾਂ ਨਾਲ ਅੰਨ੍ਹਿਆਂ ਵਾਂਗ ਠੋਕਰਾਂ ਖਾਂਦੇ ਹਾਂ। ਅਸੀਂ ਡਿੱਗਦੇ-ਢਹਿਂਦੇ ਫ਼ਿਰਦੇ ਹਾਂ ਜਿਵੇਂ ਰਾਤ ਹੋਵੇ। ਦਿਨ ਦੇ ਚਾਨਣ ਵਿੱਚ ਵੀ ਅਸੀਂ ਨਹੀਂ ਦੇਖ ਸੱਕਦੇ। ਦੁਪਿਹਰ ਵੇਲੇ ਵੀ ਅਸੀਂ ਮੁਰਦਿਆਂ ਵਾਂਗ ਡਿੱਗ ਪੈਂਦੇ ਹਾਂ।
ਯਸਈਆਹ 32:14
ਲੋਕ ਰਾਜਧਾਨੀ ਨੂੰ ਛੱਡ ਜਾਣਗੇ। ਮਹਿਲ ਅਤੇ ਮੁਨਾਰੇ ਖਾਲੀ ਛੱਡ ਦਿੱਤੇ ਜਾਣਗੇ। ਲੋਕ ਉਨ੍ਹਾਂ ਘਰਾਂ ਵਿੱਚ ਨਹੀਂ ਰਹਿਣਗੇ-ਉਹ ਗੁਫ਼ਾਵਾਂ ਵਿੱਚ ਰਹਿਣਗੇ। ਆਵਾਰਾ ਗਧੇ ਅਤੇ ਭੇਡਾਂ ਸ਼ਹਿਰ ਵਿੱਚ ਰਹਿਣਗੇ-ਜਾਨਵਰ ਓੱਥੇ ਘਾਹ ਖਾਣ ਲਈ ਜਾਣਗੇ।
ਜ਼ਬੂਰ 48:12
ਸੀਯੋਨ ਪਰਬਤ ਦੇ ਆਲੇ-ਦੁਆਲੇ ਫ਼ਿਰੋ। ਸ਼ਹਿਰ ਵੱਲ ਵੇਖੋ। ਬੁਰਜਾਂ ਨੂੰ ਗਿਣੋ।