ਰਸੂਲਾਂ ਦੇ ਕਰਤੱਬ 10:26
ਪਰ ਪਤਰਸ ਨੇ ਉਸ ਨੂੰ ਉੱਠਾਇਆ ਅਤੇ ਆਖਿਆ, “ਉੱਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।”
ὁ | ho | oh | |
But | δὲ | de | thay |
Peter | Πέτρος | petros | PAY-trose |
took up, | αὐτὸν | auton | af-TONE |
him | ἤγειρεν | ēgeiren | A-gee-rane |
saying, | λέγων, | legōn | LAY-gone |
up; Stand | Ἀνάστηθι· | anastēthi | ah-NA-stay-thee |
I myself | κἀγὼ | kagō | ka-GOH |
also | αὐτὸς | autos | af-TOSE |
am | ἄνθρωπός | anthrōpos | AN-throh-POSE |
a man. | εἰμι | eimi | ee-mee |
Cross Reference
ਪਰਕਾਸ਼ ਦੀ ਪੋਥੀ 19:10
ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।”
ਪਰਕਾਸ਼ ਦੀ ਪੋਥੀ 22:8
ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ।
ਯਸਈਆਹ 42:8
“ਮੈਂ ਯਹੋਵਾਹ ਹਾਂ। ਮੇਰਾ ਨਾਮ ਯਾਹਵੇਹ ਹੈ। ਮੈਂ ਆਪਣਾ ਪਰਤਾਪ ਕਿਸੇ ਹੋਰ ਨੂੰ ਨਹੀਂ ਦੇਵਾਂਗਾ। ਮੈਂ ਮੂਰਤੀਆਂ ਨੂੰ ਉਹ ਵਡਿਆਈ ਨਹੀਂ ਲੈਣ ਦੇਵਾਂਗਾ, ਜਿਹੜੀ ਮੇਰੇ ਲਈ ਹੋਣੀ ਚਾਹੀਦੀ ਹੈ।”
ਯਸਈਆਹ 48:13
ਮੈਂ ਆਪਣੇ ਹੱਥੀਂ ਧਰਤੀ ਸਾਜੀ ਸੀ। ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਸਾਜਿਆ ਸੀ। ਤੇ ਜੇ ਮੈਂ ਉਨ੍ਹਾਂ ਨੂੰ ਬੁਲਾਵਾਂਗਾ, ਉਹ ਇਕੱਠੇ ਹੋਕੇ ਮੇਰੇ ਸਾਹਮਣੇ ਆ ਜਾਣਗੇ।
ਮੱਤੀ 4:10
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
ਰਸੂਲਾਂ ਦੇ ਕਰਤੱਬ 14:14
ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾੜੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌੜ ਪਏ ਅਤੇ ਉੱਚੀ-ਉੱਚੀ ਚਿਲਾਉਣ ਲੱਗ ਪਏ,
੨ ਥੱਸਲੁਨੀਕੀਆਂ 2:3
ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ ਹੈ, ਪ੍ਰਗਟ ਨਹੀਂ ਹੁੰਦਾ।
ਪਰਕਾਸ਼ ਦੀ ਪੋਥੀ 13:8
ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ।