ਰਸੂਲਾਂ ਦੇ ਕਰਤੱਬ 15:40
ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ।
And | Παῦλος | paulos | PA-lose |
Paul | δὲ | de | thay |
chose | ἐπιλεξάμενος | epilexamenos | ay-pee-lay-KSA-may-nose |
Silas, | Σιλᾶν | silan | see-LAHN |
and departed, | ἐξῆλθεν | exēlthen | ayks-ALE-thane |
being recommended | παραδοθεὶς | paradotheis | pa-ra-thoh-THEES |
by | τῇ | tē | tay |
the | χάριτι | chariti | HA-ree-tee |
brethren | τοῦ | tou | too |
unto the | Θεοῦ | theou | thay-OO |
grace | ὑπὸ | hypo | yoo-POH |
of | τῶν | tōn | tone |
God. | ἀδελφῶν· | adelphōn | ah-thale-FONE |
Cross Reference
ਰਸੂਲਾਂ ਦੇ ਕਰਤੱਬ 15:22
ਗੈਰ-ਯਹੂਦੀ ਨਿਹਚਾਵਾਨਾਂ ਨੂੰ ਚਿੱਠੀ ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੀ ਮੰਡਲੀ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹੜਾ ਬਰਸਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ।
ਰਸੂਲਾਂ ਦੇ ਕਰਤੱਬ 14:26
ਉੱਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿੱਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।
ਰਸੂਲਾਂ ਦੇ ਕਰਤੱਬ 11:23
ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।
੨ ਯੂਹੰਨਾ 1:10
ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ
ਤੀਤੁਸ 3:15
ਇੱਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹੜੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ। ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
੨ ਤਿਮੋਥਿਉਸ 4:22
ਪ੍ਰਭੂ ਤੁਹਾਡੇ ਆਤਮਾ ਦੇ ਅੰਗ-ਸੰਗ ਹੋਵੇ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਨਾਲ ਹੋਵੇ।
੧ ਕੁਰਿੰਥੀਆਂ 15:10
ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ।
ਰਸੂਲਾਂ ਦੇ ਕਰਤੱਬ 20:32
“ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ।
ਰਸੂਲਾਂ ਦੇ ਕਰਤੱਬ 16:1
ਤਿਮੋਥਿਉਸ ਦਾ ਪੌਲੁਸ ਅਤੇ ਸੀਲਾਸ ਨਾਲ ਜਾਣਾ ਪੌਲੁਸ ਦਰਬੇ ਅਤੇ ਲੁਸਤ੍ਰਾ ਸ਼ਹਿਰ ਵਿੱਚ ਗਿਆ। ਯਿਸੂ ਦਾ ਇੱਕ ਚੇਲਾ ਜਿਸ ਦਾ ਨਾਂ ਤਿਮੋਥਿਉਸ ਸੀ, ਉੱਥੇ ਸੀ, ਜਿਸਦੀ ਮਾਂ ਨਿਹਚਾਵਾਨ ਯਹੂਦਣ ਸੀ, ਪਰ ਉਸਦਾ ਪਿਉ ਯੂਨਾਨੀ ਸੀ।
ਰਸੂਲਾਂ ਦੇ ਕਰਤੱਬ 15:32
ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕੜੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ।
ਰਸੂਲਾਂ ਦੇ ਕਰਤੱਬ 13:3
ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।