ਰਸੂਲਾਂ ਦੇ ਕਰਤੱਬ 2:1
ਪਵਿੱਤਰ ਆਤਮਾ ਦਾ ਆਗਮਨ ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ।
And | Καὶ | kai | kay |
ἐν | en | ane | |
when the fully was | τῷ | tō | toh |
day | συμπληροῦσθαι | symplērousthai | syoom-play-ROO-sthay |
of | τὴν | tēn | tane |
Pentecost | ἡμέραν | hēmeran | ay-MAY-rahn |
come, | τῆς | tēs | tase |
πεντηκοστῆς | pentēkostēs | pane-tay-koh-STASE | |
they | ἦσαν | ēsan | A-sahn |
were | ἅπαντες | hapantes | A-pahn-tase |
all | ὁμοθυμαδὸν | homothymadon | oh-moh-thyoo-ma-THONE |
accord one with | ἐπὶ | epi | ay-PEE |
in | τὸ | to | toh |
one place. | αὐτό | auto | af-TOH |
Cross Reference
੧ ਕੁਰਿੰਥੀਆਂ 16:8
ਪਰੰਤੂ ਪੰਤੇਕੁਸਤ ਤੱਕ ਮੈਂ ਇਫ਼ੇਸੱਸ ਠਹਿਰਾਂਗਾ।
ਰੋਮੀਆਂ 15:6
ਫ਼ਿਰ ਤੁਸੀਂ ਸਭ ਇਕੱਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ।
ਰਸੂਲਾਂ ਦੇ ਕਰਤੱਬ 20:16
ਪੌਲੁਸ ਨੇ ਪਹਿਲਾਂ ਤੋਂ ਹੀ ਅਫ਼ਸੁਸ ਵਿੱਚ ਨਾਂ ਰੁਕਣ ਦਾ ਮਨ ਬਣਾਇਆ ਹੋਇਆ ਸੀ। ਉਹ ਅਸਿਯਾ ਵਿੱਚ ਜ਼ਿਆਦਾ ਦੇਰ ਰੁਕਣਾ ਨਹੀਂ ਚਾਹੁੰਦਾ ਸੀ ਕਿਉਂਕਿ ਜੇਕਰ ਸੰਭਵ ਹੋਵੇ, ਤਾਂ ਉਹ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਹੋਣਾ ਚਾਹੁੰਦਾ ਸੀ।
ਰਸੂਲਾਂ ਦੇ ਕਰਤੱਬ 1:13
ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।
ਰਸੂਲਾਂ ਦੇ ਕਰਤੱਬ 4:32
ਨਿਹਚਾਵਾਨਾਂ ਦਾ ਸਭ ਨਾਲ ਸਾਂਝਾ ਕਰਨਾ ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਇੱਕ ਜਾਨ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।
ਫ਼ਿਲਿੱਪੀਆਂ 1:27
ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਰ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹੜੀ ਖੁਸ਼ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ।
ਫ਼ਿਲਿੱਪੀਆਂ 2:2
ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇੱਕਸਾਥ ਜੁੜਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰੱਖਕੇ ਇਕੱਠੇ ਜਿਉਂਵੋ।
ਖ਼ਰੋਜ 34:22
“ਅੱਠਵਾਰੇ ਦੇ ਪਰਬ ਨੂੰ ਮਨਾਉ। ਇਸ ਤਿਉਹਾਰ ਲਈ ਕਣਕ ਦੀ ਫ਼ਸਲ ਦੇ ਪਹਿਲੇ ਦਾਣੇ ਵਰਤੋਂ। ਅਤੇ ਪਤਝੜ ਵਿੱਚ ਵਾਢੀ ਦਾ ਪਰਬ ਮਨਾਓ।
ਸਫ਼ਨਿਆਹ 3:9
ਫ਼ਿਰ ਮੈਂ ਦੂਜੀਆਂ ਕੌਮਾਂ ਦੇ ਮਨੁੱਖਾਂ ਨੂੰ ਬਦਲਾਂਗਾ ਤਾਂ ਜੋ ਉਹ ਸਪੱਸ਼ਟ ਬੋਲੀ ’ਚ ਯਹੋਵਾਹ ਦਾ ਨਾਂ ਪੁਕਾਰਣ। ਉਹ ਸਾਰੇ ਮੋਢੇ ਨਾਲ ਮੋਢਾ ਮਿਲਾ ਕੇ ਇੱਕ ਆਵਾਜ਼ ਹੋਕੇ, ਇੱਕ ਮੁੱਠ ਹੋਕੇ ਮੇਰੇ ਨਾਂ ਦੀ ਉਪਾਸਨਾ ਕਰਣਗੇ।
ਯਰਮਿਆਹ 32:39
ਮੈਂ ਉਨ੍ਹਾਂ ਲੋਕਾਂ ਅੰਦਰ ਸੱਚਮੁੱਚ ਵਿੱਚ ਇੱਕ ਹੋਣ ਦੀ ਲੋਚਾ ਪੈਦਾ ਕਰਾਂਗਾ। ਉਨ੍ਹਾਂ ਦਾ ਟੀਚਾ ਇੱਕ ਹੋਵੇਗਾ-ਉਹ ਆਪਣੀ ਸਾਰੀ ਜ਼ਿੰਦਗੀ ਸੱਚਮੁੱਚ ਮੇਰੀ ਹੀ ਉਪਾਸਨਾ ਕਰਨੀ ਚਾਹੁਂਣਗੇ। ਉਹ ਸੱਚਮੁੱਚ ਅਜਿਹਾ ਕਰਨਾ ਲੋਚਣਗੇ ਅਤੇ ਇਹੋ ਗੱਲ ਉਨ੍ਹਾਂ ਦੀ ਸੰਤਾਨ ਵੀ ਲੋਚੇਗੀ।
੨ ਤਵਾਰੀਖ਼ 30:12
ਯਹੂਦਾਹ ਵਿੱਚ ਵੀ ਪਰਮੇਸ਼ੁਰ ਦੀ ਸ਼ਕਤੀ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਹੁਕਮ ਮੰਨਣ। ਇਉਂ ਇਸ ਵਿਧੀ ਉਨ੍ਹਾਂ ਯਹੋਵਾਹ ਦੇ ਬਚਨਾਂ ਹੁਕਮ ਮੰਨਿਆ।
ਅਸਤਸਨਾ 16:9
ਹਫ਼ਤਿਆਂ ਦਾ ਪਰਬ (ਪੁਂਤੇਕੁਸਤ) “ਤੁਹਾਨੂੰ ਅਨਾਜ ਦੀ ਵਾਢੀ ਵਾਲੇ ਦਿਨ ਤੋਂ ਸੱਤ ਹਫ਼ਤੇ ਗਿਨਣੇ ਚਾਹੀਦੇ ਹਨ।
ਅਹਬਾਰ 23:15
ਪੰਤਕੁਸਤ ਦਾ ਪਰਬ “ਸਬਤ ਤੋਂ ਅਗਲੇ ਦਿਨ ਜਿਸ ਦਿਨ ਤੁਸੀਂ ਭਰੀ ਨੂੰ ਹਿਲਾਉਣ ਦੀ ਭੇਟ ਵਜੋਂ ਲਿਆਉਂਦੇ ਹੋ, ਸੱਤ ਹਫ਼ਤੇ ਗਿਣ ਲਵੋ।
ਗਿਣਤੀ 28:16
ਪਸਾਹ “ਯਹੋਵਾਹ ਦਾ ਪਸਾਹ, ਮਹੀਨੇ ਦੀ 14 ਤਰੀਕ ਨੂੰ ਹੋਵੇਗਾ।
੨ ਤਵਾਰੀਖ਼ 5:13
ਜਦੋਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਗਾਈ ਅਤੇ ਉਸਦਾ ਧੰਨਵਾਦ ਕੀਤਾ, ਉਨ੍ਹਾਂ ਸਭ ਨੇ ਇੱਕੋ ਸੁਰ ਵਿੱਚ ਆਵਾਜ਼ ਕੀਤੀ ਅਤੇ ਉਹ ਆਪਣੇ ਸੰਗੀਤਕ ਸਾਜ਼ ਵਜਾਉਂਦੇ ਹੋਏ ਇੱਕੋ ਸੁਰ ਵਿੱਚ ਉੱਚੀ ਆਵਾਜ਼ ਵਿੱਚ ਗਾ ਰਹੇ ਸਨ। ਉਹ ਯਹੋਵਾਹ ਦੀ ਉਸਤਤ ਵਿੱਚ ਗੀਤ ਗਾ ਰਹੇ ਸਨ, “ਉਸਦੇ ਕਿਰਪਾਲਤਾ ਅਤੇ ਉਸ ਦੇ ਅਨਂਤ ਪਿਆਰ ਬਾਰੇ ਗਾ ਰਹੇ ਸਨ।” ਤਦ ਹੀ ਯਹੋਵਾਹ ਦਾ ਮੰਦਰ ਬੱਦਲ ਨਾਲ ਭਰ ਗਿਆ।
ਜ਼ਬੂਰ 133:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ।
ਰਸੂਲਾਂ ਦੇ ਕਰਤੱਬ 2:46
ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
ਰਸੂਲਾਂ ਦੇ ਕਰਤੱਬ 4:24
ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿੱਚਲਾ ਸਭ ਕੁਝ ਬਣਾਇਆ ਹੈ।
ਰਸੂਲਾਂ ਦੇ ਕਰਤੱਬ 5:12
ਪਰਮੇਸ਼ੁਰ ਵੱਲੋਂ ਨਿਸ਼ਾਨੀਆਂ ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੋਏ ਸਨ।
ਖ਼ਰੋਜ 23:16
“ਦੂਸਰੀ ਛੁੱਟੀ ‘ਪਹਿਲੇ ਫ਼ਲਾਂ ਦੇ ਪਰਬ’ ਦੀ ਹੋਵੇਗੀ ਇਹ ਛੁੱਟੀ ਗਰਮੀਆਂ ਦੇ ਸ਼ੁਰੂ ਵਿੱਚ ਹੋਵੇਗੀ ਜਦੋਂ ਤੁਸੀਂ ਉਨ੍ਹਾਂ ਫ਼ਸਲਾਂ ਦੀ ਵਾਢੀ ਸ਼ੁਰੂ ਕਰਦੇ ਹੋ, ਜੋ ਤੁਸੀਂ ਆਪਣੇ ਖੇਤਾਂ ਵਿੱਚ ਬੀਜੀਆਂ ਸਨ। “ਤੀਸਰੀ ਛੁੱਟੀ ‘ਵਾਢੀ ਦੇ ਪਰਬ’ ਦੀ ਹੋਵੇਗੀ ਇਹ ਪਤਝੜ ਦੇ ਮੌਸਮ ਵਿੱਚ ਹੋਵੇਗੀ ਜਦੋਂ ਤੁਸੀਂ ਆਪਣੇ ਖੇਤਾਂ ਦੀਆਂ ਸਾਰਿਆਂ ਫ਼ਸਲਾਂ ਇਕੱਠੀਆਂ ਕਰਦੇ ਹੋ।