ਰਸੂਲਾਂ ਦੇ ਕਰਤੱਬ 20:3 in Punjabi

ਪੰਜਾਬੀ ਪੰਜਾਬੀ ਬਾਈਬਲ ਰਸੂਲਾਂ ਦੇ ਕਰਤੱਬ ਰਸੂਲਾਂ ਦੇ ਕਰਤੱਬ 20 ਰਸੂਲਾਂ ਦੇ ਕਰਤੱਬ 20:3

Acts 20:3
ਤਿੰਨ ਮਹੀਨੇ ਰਿਹਾ ਤੇ ਜਦੋਂ ਉਹ ਜਹਾਜ਼ ਤੇ ਚੜ੍ਹ੍ਹਕੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਾਂ ਉਸ ਵਕਤ ਕੁਝ ਯਹੂਦੀ ਉਸ ਦੇ ਵਿਰੁੱਧ ਕੁਝ ਘਾੜਤ ਘੜ ਰਹੇ ਸਨ। ਇਸ ਲਈ ਪੌਲੁਸ ਨੇ ਮਕਦੂਨਿਯਾ ਰਾਹੀਂ ਸੁਰਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ।

Acts 20:2Acts 20Acts 20:4

Acts 20:3 in Other Translations

King James Version (KJV)
And there abode three months. And when the Jews laid wait for him, as he was about to sail into Syria, he purposed to return through Macedonia.

American Standard Version (ASV)
And when he had spent three months `there,' and a plot was laid against him by Jews as he was about to set sail for Syria, he determined to return through Macedonia.

Bible in Basic English (BBE)
And when he had been there three months, because the Jews had made a secret design against him when he was about to take ship for Syria, he made a decision to go back through Macedonia.

Darby English Bible (DBY)
And having spent three months [there], a treacherous plot against him having been set on foot by the Jews, as he was going to sail to Syria, [the] resolution was adopted of returning through Macedonia.

World English Bible (WEB)
When he had spent three months there, and a plot was made against him by Jews as he was about to set sail for Syria, he determined to return through Macedonia.

Young's Literal Translation (YLT)
having made also three months' `stay' -- a counsel of the Jews having been against him -- being about to set forth to Syria, there came `to him' a resolution of returning through Macedonia.

there
ποιήσαςpoiēsaspoo-A-sahs
abode
And
τεtetay
months.
μῆναςmēnasMAY-nahs
three
τρεῖς·treistrees

when
And
for
γενομένηςgenomenēsgay-noh-MAY-nase
him,
αὐτῷautōaf-TOH
laid
ἐπιβουλῆςepiboulēsay-pee-voo-LASE
wait

ὑπὸhypoyoo-POH
the
τῶνtōntone
Jews
Ἰουδαίωνioudaiōnee-oo-THAY-one
about
was
he
as
μέλλοντιmellontiMALE-lone-tee
to
sail
ἀνάγεσθαιanagesthaiah-NA-gay-sthay
into
εἰςeisees

τὴνtēntane
Syria,
Συρίανsyriansyoo-REE-an
to

he
ἐγένετοegenetoay-GAY-nay-toh
purposed
γνώμῃgnōmēGNOH-may

τοῦtoutoo
return
ὑποστρέφεινhypostrepheinyoo-poh-STRAY-feen
through
διὰdiathee-AH
Macedonia.
Μακεδονίαςmakedoniasma-kay-thoh-NEE-as

Cross Reference

ਰਸੂਲਾਂ ਦੇ ਕਰਤੱਬ 20:19
ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।

ਰਸੂਲਾਂ ਦੇ ਕਰਤੱਬ 9:23
ਸੌਲੁਸ ਦਾ ਯਹੂਦੀਆਂ ਤੋਂ ਬਚਣਾ ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।

੨ ਕੁਰਿੰਥੀਆਂ 11:26
ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ।

ਰਸੂਲਾਂ ਦੇ ਕਰਤੱਬ 25:3
ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁੜ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।

ਗਲਾਤੀਆਂ 1:21
ਬਾਦ ਵਿੱਚ ਮੈਂ ਸੁਰਿਯਾ ਤੋਂ ਕਿਲਿਕਿਯਾ ਦੇ ਇਲਾਕੇ ਵੱਲ ਚੱਲਾ ਗਿਆ।

੨ ਕੁਰਿੰਥੀਆਂ 7:5
ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕੜਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲੜਾਈਆਂ ਸਨ ਅਤੇ ਸਾਡੇ ਅੰਦਰ ਡਰ।

੨ ਕੁਰਿੰਥੀਆਂ 1:15
ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸੱਕਦੇ ਸੀ।

ਰਸੂਲਾਂ ਦੇ ਕਰਤੱਬ 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।

ਰਸੂਲਾਂ ਦੇ ਕਰਤੱਬ 21:3
ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।

ਰਸੂਲਾਂ ਦੇ ਕਰਤੱਬ 19:21
ਪੌਲੁਸ ਵੱਲੋਂ ਇੱਕ ਸਫ਼ਰ ਦੀ ਵਿਉਂਤ ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸ ਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਜਾਣ ਦੀ ਵਿਉਂਤ ਬਣਾਈ। ਉਸ ਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”

ਰਸੂਲਾਂ ਦੇ ਕਰਤੱਬ 18:18
ਪੌਲੁਸ ਦਾ ਅੰਤਾਕਿਯਾ ਵੱਲ ਮੁੜਨਾ ਪੌਲੁਸ ਉੱਥੇ ਬਹੁਤ ਦਿਨ ਠਹਿਰਿਆ। ਫ਼ੇਰ ਉਸ ਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ ਵਿੱਚ ਸਫ਼ਰ ਕੀਤਾ। ਪ੍ਰਿਸੱਕਿੱਲਾ ਅਤੇ ਅਕੂਲਾ ਵੀ ਉਸ ਦੇ ਨਾਲ ਸਨ। ਕੰਖਰਿਯਾ ਵਿੱਚ ਪੌਲੁਸ ਨੇ ਆਪਣੇ ਵਾਲ ਕਟਾ ਲਏ, ਕਿਉਂਕਿ ਉਸ ਨੇ ਮੰਨਤ ਮੰਨੀ ਸੀ।

ਰਸੂਲਾਂ ਦੇ ਕਰਤੱਬ 16:9
ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸ ਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸ ਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।”

ਯਰਮਿਆਹ 5:26
ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ।

ਅਮਸਾਲ 1:11
ਜੇ ਉਹ ਆਖਣ, “ਸਾਡੇ ਨਾਲ ਆਓ! ਆਓ ਆਪਾਂ ਲੁਕ ਜਾਈਏ ਅਤੇ ਕਿਸੇ ਨੂੰ ਮਾਰਨ ਲਈ ਇੰਤਜ਼ਾਰ ਕਰੀਏ। ਆਓ ਆਪਾਂ ਬਿਨਾ ਕਾਰਣ ਕਿਸੇ ਬੇਗੁਨਾਹ ਬੰਦੇ ਉੱਤੇ ਹਮਲਾ ਕਰੀਏ।

ਅਜ਼ਰਾ 8:31
ਪਹਿਲੇ ਮਹੀਨੇ ਦੇ ਬਾਰ੍ਹਵੇਂ ਦਿਨ ਅਸੀਂ ਅਹਵਾ ਨਦੀ ਤੋਂ ਤੁਰ ਪਏ ਅਤੇ ਯਰੂਸ਼ਲਮ ਵੱਲ ਨੂੰ ਚੱਲ ਪਏ। ਪਰਮੇਸ਼ੁਰ ਦੀ ਕਿਰਪਾ ਸਾਡੇ ਨਾਲ ਸੀ ਜਿਸ ਨੇ ਸਾਨੂੰ ਰਾਹ ਦੇ ਵੈਰੀਆਂ ਤੇ ਡਾਕੂਆਂ ਤੋਂ ਬਚਾਇਆ।