ਰਸੂਲਾਂ ਦੇ ਕਰਤੱਬ 21:19
ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।
And | καὶ | kai | kay |
when he had saluted | ἀσπασάμενος | aspasamenos | ah-spa-SA-may-nose |
them, | αὐτοὺς | autous | af-TOOS |
declared he | ἐξηγεῖτο | exēgeito | ayks-ay-GEE-toh |
particularly | καθ' | kath | kahth |
ἓν | hen | ane | |
ἕκαστον | hekaston | AKE-ah-stone | |
things what | ὧν | hōn | one |
God | ἐποίησεν | epoiēsen | ay-POO-ay-sane |
ὁ | ho | oh | |
had wrought | θεὸς | theos | thay-OSE |
among | ἐν | en | ane |
the | τοῖς | tois | toos |
Gentiles | ἔθνεσιν | ethnesin | A-thnay-seen |
by | διὰ | dia | thee-AH |
his | τῆς | tēs | tase |
διακονίας | diakonias | thee-ah-koh-NEE-as | |
ministry. | αὐτοῦ | autou | af-TOO |
Cross Reference
ਰਸੂਲਾਂ ਦੇ ਕਰਤੱਬ 14:27
ਜਦੋਂ ਉੱਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸੱਕਣ।”
ਰੋਮੀਆਂ 15:18
ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹੜੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।
ਕੁਲੁੱਸੀਆਂ 1:29
ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਰਹੀ ਹੈ।
੨ ਕੁਰਿੰਥੀਆਂ 12:12
ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਉਹ ਗੱਲਾਂ ਕੀਤੀਆਂ ਜਿਨ੍ਹਾਂ ਤੋਂ ਪ੍ਰਮਾਣ ਮਿਲਦਾ ਹੈ ਕਿ ਮੈਂ ਇੱਕ ਰਸੂਲ ਹਾਂ। ਮੈਂ ਚਿਨ੍ਹ ਦਿੱਤੇ, ਅਚੰਭੇ ਕੀਤੇ, ਅਤੇ ਕਰਿਸ਼ਮੇ ਕੀਤੇ। ਇਹ ਸਭ ਗੱਲਾਂ ਮੈਂ ਬਹੁਤ ਤਹਮਾਲ ਨਾਲ ਕੀਤੀਆਂ।
੨ ਕੁਰਿੰਥੀਆਂ 6:1
ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹੜੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।
੧ ਕੁਰਿੰਥੀਆਂ 15:10
ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ।
੧ ਕੁਰਿੰਥੀਆਂ 3:5
ਕੀ ਅਪੁੱਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹੱਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ।
ਰਸੂਲਾਂ ਦੇ ਕਰਤੱਬ 20:24
ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।
ਰਸੂਲਾਂ ਦੇ ਕਰਤੱਬ 15:12
ਤਦ ਸਾਰੀ ਮੰਡਲੀ ਚੁੱਪ ਹੋ ਗਈ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ।
ਰਸੂਲਾਂ ਦੇ ਕਰਤੱਬ 15:4
ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ।
ਰਸੂਲਾਂ ਦੇ ਕਰਤੱਬ 11:4
ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ,