ਰਸੂਲਾਂ ਦੇ ਕਰਤੱਬ 4:4
ਪਰ ਉਨ੍ਹਾਂ ਵਿੱਚੋਂ, ਜਿਨ੍ਹਾਂ ਨੇ ਵਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਹਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ।
Howbeit | πολλοὶ | polloi | pole-LOO |
many | δὲ | de | thay |
τῶν | tōn | tone | |
heard which them of | ἀκουσάντων | akousantōn | ah-koo-SAHN-tone |
the | τὸν | ton | tone |
word | λόγον | logon | LOH-gone |
believed; | ἐπίστευσαν | episteusan | ay-PEE-stayf-sahn |
and | καὶ | kai | kay |
the | ἐγενήθη | egenēthē | ay-gay-NAY-thay |
number | ὁ | ho | oh |
of the | ἀριθμὸς | arithmos | ah-reeth-MOSE |
men | τῶν | tōn | tone |
was | ἀνδρῶν | andrōn | an-THRONE |
about | ὡσεὶ | hōsei | oh-SEE |
five | χιλιάδες | chiliades | hee-lee-AH-thase |
thousand. | πέντε | pente | PANE-tay |
Cross Reference
ਰਸੂਲਾਂ ਦੇ ਕਰਤੱਬ 2:41
ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।
ਪੈਦਾਇਸ਼ 49:10
ਯਹੂਦਾਹ ਦੇ ਪਰਿਵਾਰ ਵਿੱਚੋਂ ਆਦਮੀ ਰਾਜੇ ਹੋਣਗੇ। ਅਸਲੀ ਰਾਜੇ ਦੇ ਆਉਣ ਤੀਕ ਸ਼ਾਹੀ ਰਾਜ-ਦੰਡ, ਉਸ ਦੇ ਪਰਿਵਾਰ ਨੂੰ ਨਹੀਂ ਛੱਡੇਗਾ। ਫ਼ੇਰ ਕੌਮਾਂ ਉਸਦਾ ਪਾਲਣ ਕਰਨਗੀਆਂ।
ਯਸਈਆਹ 45:24
ਲੋਕ ਆਖਣਗੇ, ‘ਨੇਕੀ ਅਤੇ ਸ਼ਕਤੀ ਸਿਰਫ਼ ਯਹੋਵਾਹ ਵੱਲੋਂ ਆਉਂਦੀ ਹੈ।’” ਕੁਝ ਲੋਕ ਯਹੋਵਾਹ ਉੱਤੇ ਨਾਰਾਜ਼ ਹਨ। ਪਰ ਯਹੋਵਾਹ ਦੇ ਗਵਾਹ ਆਉਣਗੇ ਅਤੇ ਉਨ੍ਹਾਂ ਗੱਲਾਂ ਬਾਰੇ ਦੱਸਣਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਹਨ। ਇਸ ਲਈ ਉਹ ਨਾਰਾਜ਼ ਲੋਕ ਸ਼ਰਮਸਾਰ ਹੋ ਜਾਣਗੇ।
ਯਸਈਆਹ 53:12
ਇਸ ਕਾਰਣ ਮੈਂ ਆਪਣੇ ਬੰਦਿਆਂ ਵਿੱਚੋਂ ਉਸ ਨੂੰ ਇਨਾਮ ਦੇਵਾਂਗਾ। ਉਹ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਵਿੱਚੋਂ ਹਿੱਸਾ ਲਵੇਗਾ ਜਿਹੜੇ ਤਾਕਤਵਰ ਹਨ। ਮੈਂ ਉਸ ਦੇ ਲਈ ਹੀ ਅਜਿਹਾ ਕਰਾਂਗਾ ਕਿਉਂ ਕਿ ਉਹ ਮਰ ਗਿਆ ਅਤੇ ਲੋਕਾਂ ਨੂੰ ਆਪਣਾ ਜੀਵਨ ਦੇ ਦਿੱਤਾ। ਲੋਕਾਂ ਨੇ ਆਖਿਆ ਕਿ ਉਹ ਮੁਜਰਿਮ ਸੀ। ਪਰ ਸੱਚ ਇਹ ਹੈ ਕਿ ਉਸ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਆਪਣੇ ਉੱਤੇ ਲੈ ਲੇ। ਅਤੇ ਹੁਣ ਉਹ ਉਨ੍ਹਾਂ ਲੋਕਾਂ ਲਈ ਗੱਲ ਕਰਦਾ ਹੈ ਜਿਨ੍ਹਾਂ ਨੇ ਪਾਪ ਕੀਤੇ ਹਨ।”
ਯੂਹੰਨਾ 12:24
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
ਰਸੂਲਾਂ ਦੇ ਕਰਤੱਬ 28:24
ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ।
੨ ਕੁਰਿੰਥੀਆਂ 2:14
ਮਸੀਹ ਰਾਹੀਂ ਜਿੱਤ ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ।
ਫ਼ਿਲਿੱਪੀਆਂ 1:12
ਪੌਲੁਸ ਦੀਆਂ ਮੁਸ਼ਕਿਲਾਂ ਪ੍ਰਭੂ ਦੇ ਕਾਰਜ ਵਿੱਚ ਸਹਾਈ ਹੁੰਦੀਆਂ ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹੜੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵੱਧ ਤੋਂ ਵੱਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।
੨ ਤਿਮੋਥਿਉਸ 2:9
ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾੜਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸੱਕਦੀਆਂ।