Index
Full Screen ?
 

ਰਸੂਲਾਂ ਦੇ ਕਰਤੱਬ 7:32

Acts 7:32 ਪੰਜਾਬੀ ਬਾਈਬਲ ਰਸੂਲਾਂ ਦੇ ਕਰਤੱਬ ਰਸੂਲਾਂ ਦੇ ਕਰਤੱਬ 7

ਰਸੂਲਾਂ ਦੇ ਕਰਤੱਬ 7:32
ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।

Saying,
I
Ἐγὼegōay-GOH
am
the
hooh
God
θεὸςtheosthay-OSE

of
τῶνtōntone
thy
πατέρωνpaterōnpa-TAY-rone
fathers,
σουsousoo
the
hooh
God
θεὸςtheosthay-OSE
of
Abraham,
Ἀβραὰμabraamah-vra-AM
and
καὶkaikay
the
hooh
God
Θεὸςtheosthay-OSE
of
Isaac,
Ἰσαὰκisaakee-sa-AK
and
καὶkaikay
the
hooh
God
Θεὸςtheosthay-OSE
of
Jacob.
Ἰακώβiakōbee-ah-KOVE
Then
ἔντρομοςentromosANE-troh-mose
Moses
δὲdethay

γενόμενοςgenomenosgay-NOH-may-nose
trembled,
Μωσῆςmōsēsmoh-SASE
and
durst
οὐκoukook
not
ἐτόλμαetolmaay-TOLE-ma
behold.
κατανοῆσαιkatanoēsaika-ta-noh-A-say

Cross Reference

ਖ਼ਰੋਜ 3:6
ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।

ਮੱਤੀ 22:32
‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।”

ਦਾਨੀ ਐਲ 10:7
“ਮੈਂ, ਦਾਨੀਏਲ, ਹੀ ਇੱਕਲਾ ਬੰਦਾ ਸਾਂ ਜਿਸਨੇ ਇਹ ਦਰਸ਼ਨ ਦੇਖਿਆ। ਮੇਰੇ ਨਾਲ ਦੇ ਬੰਦਿਆਂ ਨੇ ਦਰਸ਼ਨ ਨਹੀਂ ਦੇਖਿਆ ਪਰ ਤਾਂ ਵੀ ਉਹ ਭੈਭੀਤ ਸਨ। ਉਹ ਇਤਨੇ ਭੈਭੀਤ ਸਨ ਕਿ ਉਹ ਦੌੜਕੇ ਛੁਪ ਗਏ।

ਮੱਤੀ 17:6
ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।

ਲੋਕਾ 5:8
ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।

ਰਸੂਲਾਂ ਦੇ ਕਰਤੱਬ 3:13
ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।

ਰਸੂਲਾਂ ਦੇ ਕਰਤੱਬ 9:4
ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?”

ਇਬਰਾਨੀਆਂ 11:16
ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ – ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।

ਪਰਕਾਸ਼ ਦੀ ਪੋਥੀ 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।

ਯਸਈਆਹ 6:1
ਪਰਮੇਸ਼ੁਰ ਯਸਾਯਾਹ ਨੂੰ ਨਬੀ ਬਣਾਉਂਦਾ ਹੈ ਜਿਸ ਸਾਲ ਰਾਜਾ ਉਜ਼ੀਯ੍ਯਾਹ ਮਰਿਆ ਸੀ, ਮੈਂ ਆਪਣੇ ਪ੍ਰਭੂ ਨੂੰ ਦੇਖਿਆ ਸੀ। ਉਹ ਬਹੁਤ ਉੱਚੀ ਬਾਵੇਂ ਬੜੇ ਅਦਭੁਤ ਤਖਤ ਉੱਤੇ ਬੈਠਾ ਸੀ। ਉਸਦਾ ਲੰਮਾ ਚੋਲਾ ਮੰਦਰ ਵਿੱਚ ਫ਼ੈਲਿਆ ਹੋਇਆ ਸੀ।

ਜ਼ਬੂਰ 89:7
ਪਰਮੇਸ਼ੁਰ ਇੱਕ ਸਾਥ ਪਵਿੱਤਰ ਇਕੱਠ ਕਰੇਗਾ। ਉਹ ਦੂਤ ਉਸ ਦੇ ਚਾਰ-ਚੁਫ਼ੇਰੇ ਹਨ। ਉਹ ਉਸਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਦੇ ਅੱਗੇ ਸ਼ਰਧਾ ਵਿੱਚ ਖੜਦੇ ਹਨ।

ਪੈਦਾਇਸ਼ 50:24
ਯੂਸੁਫ਼ ਦੀ ਮੌਤ ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਆ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”

ਖ਼ਰੋਜ 3:15
ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’”

ਖ਼ਰੋਜ 4:5
ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਨੂੰ ਇਸੇ ਤਰ੍ਹਾਂ ਵਰਤੀਂ ਅਤੇ ਲੋਕ ਵਿਸ਼ਵਾਸ ਕਰ ਲੈਣਗੇ ਕਿ ਤੂੰ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੂੰ ਦੇਖਿਆ ਹੈ।”

ਖ਼ਰੋਜ 33:20
ਪਰ ਤੂੰ ਮੇਰਾ ਚਿਹਰਾ ਨਹੀਂ ਦੇਖ ਸੱਕੇਂਗਾ। ਕੋਈ ਵੀ ਬੰਦਾ ਮੈਨੂੰ ਦੇਖਕੇ ਜਿਉਂਦਾ ਨਹੀਂ ਰਹਿ ਸੱਕਦਾ।

੧ ਸਲਾਤੀਨ 19:13
ਜਦੋਂ ਏਲੀਯਾਹ ਨੇ ਆਵਾਜ਼ ਸੁਣੀ, ਉਸ ਨੇ ਆਪਣਾ ਚਿਹਰਾ ਢੱਕਣ ਲਈ ਆਪਣੇ ਚੋਲੇ ਦਾ ਇਸਤੇਮਾਲ ਕੀਤਾ। ਫ਼ੇਰ ਉਹ ਗਿਆ ਅਤੇ ਗੁਫ਼ਾ ਦੇ ਪ੍ਰਵੇਸ਼ ਤੇ ਖਲੋ ਗਿਆ। ਫ਼ਿਰ ਇੱਕ ਆਵਾਜ਼ ਨੇ ਉਸ ਨੂੰ ਆਖਿਆ, “ਏਲੀਯਾਹ, ਤੂੰ ਇੱਥੇ ਕਿਉਂ ਹੈਂ?”

ਅੱਯੂਬ 4:14
ਮੈਂ ਡਰ ਗਿਆ ਸਾਂ ਤੇ ਮੈਂ ਕੰਬ ਗਿਆ ਸਾਂ। ਡਰ ਨੇ ਮੇਰੀਆਂ ਸਾਰੀਆਂ ਹੱਡੀਆਂ ਹਿਲਾ ਦਿੱਤੀਆਂ।

ਅੱਯੂਬ 37:1
“ਗਰਜ ਤੇ ਚਮਕ ਮੈਨੂੰ ਭੈਭੀਤ ਕਰਦੇ ਨੇ। ਮੇਰਾ ਦਿਲ ਤੇਜੀ ਨਾਲ ਮੇਰੀ ਛਾਤੀ ਅੰਦਰ ਧੜਕਦਾ ਹੈ।

ਅੱਯੂਬ 42:5
ਯਹੋਵਾਹ ਜੀ ਅਤੀਤ ਵਿੱਚ ਮੈਂ ਤੁਹਾਡੇ ਬਾਰੇ ਸੁਣਿਆ ਸੀ, ਪਰ ਹੁਣ ਮੈਂ ਆਪਣੀਆਂ ਅੱਖਾਂ ਨਾਲ ਤੁਹਾਡਾ ਦੀਦਾਰ ਕੀਤਾ ਹੈ।

ਪੈਦਾਇਸ਼ 28:13
ਅਤੇ ਫ਼ੇਰ ਯਾਕੂਬ ਨੇ ਯਹੋਵਾਹ ਨੂੰ ਪੌੜੀ ਲਾਗੇ ਖਲੋਤਿਆਂ ਦੇਖਿਆ। ਯਹੋਵਾਹ ਨੇ ਆਖਿਆ, “ਮੈਂ ਤੇਰੇ ਦਾਦੇ, ਅਬਰਾਹਾਮ ਦਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਇਸਹਾਕ ਦਾ ਪਰਮੇਸ਼ੁਰ ਹਾਂ। ਮੈਂ ਤੈਨੂੰ ਇਹ ਧਰਤੀ ਦੇਵਾਂਗਾ ਜਿਸ ਉੱਤੇ ਤੂੰ ਹੁਣ ਲੇਟਿਆ ਹੋਇਆ ਹੈਂ। ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਦੇਵਾਂਗਾ।

Chords Index for Keyboard Guitar