Colossians 3:19
ਪਤੀਓ, ਆਪਣੀਆਂ ਪਤਨੀਆਂ ਨੂੰ ਪਿਆਰ ਕਰੋ ਅਤੇ ਉਨ੍ਹਾਂ ਨਾਲ ਬਤਮੀਜ਼ੀ ਨਾ ਕਰੋ।
Colossians 3:19 in Other Translations
King James Version (KJV)
Husbands, love your wives, and be not bitter against them.
American Standard Version (ASV)
Husbands, love your wives, and be not bitter against them.
Bible in Basic English (BBE)
Husbands, have love for your wives, and be not bitter against them.
Darby English Bible (DBY)
Husbands, love your wives, and be not bitter against them.
World English Bible (WEB)
Husbands, love your wives, and don't be bitter against them.
Young's Literal Translation (YLT)
the husbands! love your wives, and be not bitter with them;
| Οἱ | hoi | oo | |
| Husbands, | ἄνδρες | andres | AN-thrase |
| love | ἀγαπᾶτε | agapate | ah-ga-PA-tay |
| your | τὰς | tas | tahs |
| wives, | γυναῖκας | gynaikas | gyoo-NAY-kahs |
| and | καὶ | kai | kay |
| be not | μὴ | mē | may |
| bitter | πικραίνεσθε | pikrainesthe | pee-KRAY-nay-sthay |
| against | πρὸς | pros | prose |
| them. | αὐτάς | autas | af-TAHS |
Cross Reference
੧ ਪਤਰਸ 3:7
ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।
ਅਫ਼ਸੀਆਂ 5:25
ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।
ਅਫ਼ਸੀਆਂ 4:31
ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।
ਪੈਦਾਇਸ਼ 2:23
ਆਦਮੀ ਨੇ ਆਖਿਆ, “ਆਖਿਰਕਾਰ! ਮੇਰੇ ਵਰਗਾ ਇੱਕ ਇਨਸਾਨ! ਉਸ ਦੀਆਂ ਹੱਡੀਆਂ ਮੇਰੀਂ ਹੱਡੀਆਂ ਤੋਂ ਹਨ। ਉਸਦਾ ਸ਼ਰੀਰ ਮੇਰੇ ਸ਼ਰੀਰ ਤੋਂ ਹੈ। ਉਸ ਨੂੰ ਆਦਮੀ ਤੋਂ ਲਿਆ ਗਿਆ ਸੀ, ਇਸ ਲਈ ਉਹ ‘ਔਰਤ’ ਸਦਾਈ ਜਾਵੇਗੀ।”
ਯਾਕੂਬ 3:14
ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।
ਕੁਲੁੱਸੀਆਂ 3:21
ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।
ਅਫ਼ਸੀਆਂ 5:33
ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
ਅਫ਼ਸੀਆਂ 5:28
ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।
ਰੋਮੀਆਂ 3:14
“ਉਨ੍ਹਾਂ ਦੇ ਮੂੰਹ ਫ਼ਿਟਕਾਰ ਅਤੇ ਕੁੜੱਤਣ ਨਾਲ ਭਰੇ ਹਨ।”
ਲੋਕਾ 14:26
“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬੱਚਿਆਂ ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸੱਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਆਪਣੀ ਜ਼ਿੰਦਗੀ ਨਾਲੋਂ ਵੀ ਵੱਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
ਮਲਾਕੀ 2:14
ਤੁਸੀਂ ਆਖਦੇ ਹੋ, “ਸਾਡੀਆਂ ਭੇਟਾ ਯਹੋਵਾਹ ਵੱਲੋਂ ਕਿਉਂ ਪ੍ਰਵਾਣ ਨਹੀਂ?” ਕਿਉਂ ਕਿ ਉਹ ਤੁਹਾਡੀਆਂ ਬਦੀਆਂ ਨੂੰ ਵੇਖਦਾ ਹੈ, ਅਤੇ ਉਹ ਤੁਹਾਡੀ ਬਦੀ ਦੇ ਖਿਲਾਫ਼ ਚਸ਼ਮਦੀਦ ਗਵਾਹ ਹੈ। ਉਸ ਨੇ ਤੈਨੂੰ ਤੇਰੀ ਪਤਨੀ ਨਾਲ ਬੇਵਫ਼ਾਈ ਕਰਦਿਆਂ ਵੇਖਿਆ। ਤੇਰੀ ਜਵਾਨੀ ਵਿੱਚ ਤੂੰ ਉਸ ਮੁਟਿਆਰ ਨਾਲ ਦੋਸਤੀ ਕੀਤੀ, ਆਪਣੀ ਸਾਬਣ-ਸਖੀ ਨੂੰ ਆਪਣੀ ਪਤਨੀ ਬਣਾਇਆ ਫ਼ਿਰ ਇੱਕ ਦੂਜੇ ਨਾਲ ਸੌਂਹਾਂ ਖਾਕੇ ਪਤੀ-ਪਤਨੀ ਬਣੇ ਪਰ ਫ਼ਿਰ ਤੂੰ ਉਸ ਨਾਲ ਧੋਖਾ ਕੀਤਾ।
ਵਾਈਜ਼ 9:9
ਆਪਣਾ ਜੀਵਨ ਆਪਣੀ ਪਤਨੀ ਨਾਲ ਬਿਤਾਓ, ਜਿਸ ਨੂੰ ਤੁਸੀਂ ਪਿਆਰ ਕਰਦੇ ਹੋਂ, ਆਪਣੀ ਜ਼ਿੰਦਗੀ ਦਾ ਹਰ ਅਰਬਹੀਣ ਦਿਨ, ਜਿਹੜਾ ਪਰਮੇਸ਼ੁਰ ਨੇ ਤੁਹਾਨੂੰ ਇਸ ਦੁਨੀਆਂ ਵਿੱਚ ਦਿੱਤਾ, ਕਿਉਂ ਜੋ ਤੁਹਾਡੇ ਕੰਮ ਦੇ ਨਤੀਜੇ ਤੋਂ ਇਹੀ ਸੀਮਿਤ ਨਫ਼ਾ ਹੈ, ਜਿਸ ਲਈ ਤੁਸੀਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹੋ।
ਅਮਸਾਲ 5:18
ਤੁਹਾਡੀ ਪਤਨੀ ਸੁੰਦਰ ਹਿਰਨੀ ਹੋਵੇ ਉਸ ਪਤਨੀ ਵਿੱਚ ਆਨੰਦ ਮਾਣੋ ਜਿਸ ਨਾਲ ਤੁਸੀਂ ਜਦੋਂ ਜਵਾਨ ਸੀ ਵਿਆਹ ਕੀਤਾ ਸੀ।
ਪੈਦਾਇਸ਼ 24:67
ਫ਼ੇਰ ਇਸਹਾਕ ਕੁੜੀ ਨੂੰ ਆਪਣੀ ਮਾਂ ਦੇ ਤੰਬੂ ਵਿੱਚ ਲੈ ਆਇਆ। ਰਿਬਕਾਹ ਉਸੇ ਦਿਨ ਇਸਹਾਕ ਦੀ ਪਤਨੀ ਬਣ ਗਈ। ਇਸਹਾਕ ਉਸ ਨੂੰ ਬਹੁਤ ਪਿਆਰ ਕਰਦਾ ਸੀ ਇਸ ਲਈ ਇਸਹਾਕ ਨੂੰ ਆਪਣੀ ਮਾਂ ਦੇ ਦੇਹਾਂਤ ਤੋਂ ਬਾਦ ਹੌਂਸਲਾ ਮਿਲਿਆ।