ਦਾਨੀ ਐਲ 6:25
ਫ਼ੇਰ ਰਾਜੇ ਦਾਰਾ ਮਾਦੀ ਨੇ ਸਾਰੇ ਲੋਕਾਂ ਅਤੇ ਕੌਮਾਂ ਅਤੇ ਬੋਲੀਆਂ ਨੂੰ, ਜੋ ਸਲਤਨਤ ਦਰਮਿਆਨ ਰਹਿੰਦੇ ਸਨ, ਇਹ ਚਿੱਠੀ ਸੀ: ਤੁਹਾਨੂੰ ਵੱਧੇਰੇ ਸ਼ਾਤੀ ਮਿਲੇ!
Then | בֵּאדַ֜יִן | bēʾdayin | bay-DA-yeen |
king | דָּרְיָ֣וֶשׁ | doryāweš | dore-YA-vesh |
Darius | מַלְכָּ֗א | malkāʾ | mahl-KA |
wrote | כְּ֠תַב | kĕtab | KEH-tahv |
all unto | לְֽכָל | lĕkol | LEH-hole |
people, | עַֽמְמַיָּ֞א | ʿammayyāʾ | am-ma-YA |
nations, | אֻמַיָּ֧א | ʾumayyāʾ | oo-ma-YA |
and languages, | וְלִשָּׁנַיָּ֛א | wĕliššānayyāʾ | veh-lee-sha-na-YA |
that | דִּֽי | dî | dee |
dwell | דָאְרִ֥ין | dāʾĕrîn | da-eh-REEN |
in all | בְּכָל | bĕkāl | beh-HAHL |
the earth; | אַרְעָ֖א | ʾarʿāʾ | ar-AH |
Peace | שְׁלָמְכ֥וֹן | šĕlomkôn | sheh-lome-HONE |
be multiplied | יִשְׂגֵּֽא׃ | yiśgēʾ | yees-ɡAY |
Cross Reference
ਦਾਨੀ ਐਲ 4:1
ਨਬੂਕਦਨੱਸਰ ਦਾ ਇੱਕ ਰੁੱਖ ਬਾਰੇ ਸੁਪਨਾ ਰਾਜੇ ਨਬੂਕਦਨੱਸਰ ਨੇ ਇਹ ਚਿੱਠੀ ਸਾਰੇ ਲੋਕਾਂ, ਕੌਮਾਂ ਅਤੇ ਬੋਲੀਆਂ ਨੂੰ ਘੱਲੀ, ਜਿਹੜੇ ਸਾਰੀ ਦੁਨੀਆਂ ਵਿੱਚ ਰਹਿੰਦੇ ਹਨ, ਮੁਬਾਰਕਾਂ:
ਅਜ਼ਰਾ 1:1
ਕੋਰਸ਼ ਦੀ ਕੈਦੀਆਂ ਨੂੰ ਵਾਪਸ ਘੱਲਣ ’ਚ ਮਦਦ ਪਹਿਲੇ ਵਰ੍ਹੇ ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪੜ੍ਹਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ:
ਅਜ਼ਰਾ 4:17
ਤਦ ਅਰਤਹਸ਼ਸ਼ਤਾ ਪਾਤਸ਼ਾਹ ਨੇ ਰਹੂਮ, ਕਮਾਨ ਅਧਿਕਾਰੀ, ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਇੱਕ ਜਵਾਬ ਭੇਜਿਆ, ਜੋ ਸਾਮਰਿਯਾ ਦੇ ਸ਼ਹਿਰ ਅਤੇ ਫ਼ਰਾਤ ਦਰਿਆ ਦੇ ਪੱਛਮੀ ਸਥਾਨਾਂ ਤੇ ਰਹਿੰਦੇ ਸਨ। ਸਲਾਮ!
ਆ ਸਤਰ 3:12
ਤਾਂ ਪਾਤਸ਼ਾਹ ਦੇ ਸੱਕੱਤਰ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ ਨੂੰ ਬੁਲਾਏ ਗਏ। ਉਨ੍ਹਾਂ ਨੇ ਹਰ ਸੂਬੇ ਦੀ ਬੋਲੀ ਵਿੱਚ ਹਾਮਾਨ ਦੇ ਆਦੇਸ਼ ਨੂੰ ਲਿਖਿਆ। ਉਨ੍ਹਾਂ ਨੇ ਸਾਰੇ ਲੋਕਾਂ ਦੀ ਬੋਲੀ ਵਿੱਚ ਉਨ੍ਹਾਂ ਆਦੇਸ਼ਾਂ ਨੂੰ ਲਿਖਿਆ। ਉਨ੍ਹਾਂ ਨੇ ਪਾਤਸ਼ਾਹ ਦੇ ਆਗੂਆਂ, ਸੂਬਿਆਂ ਦੇ ਰਾਜਪਾਲਾਂ ਅਤੇ ਲੋਕਾਂ ਦੇ ਵੱਖ-ਵੱਖ ਟੋਲਿਆਂ ਦੇ ਆਗੂਆਂ ਨੂੰ ਵੀ ਲਿਖਿਆ। ਉਨ੍ਹਾਂ ਨੇ ਇਹ ਪਾਤਸ਼ਾਹ ਦੇ ਅਧਿਕਾਰ ਨਾਲ ਲਿਖਿਆ ਅਤੇ ਇਸ ਉੱਤੇ ਪਾਤਸ਼ਾਹ ਦੀ ਮੋਹਰ ਵਾਲੀ ਮੁੰਦਰੀ ਦੀ ਛਾਪ ਲਾ ਦਿੱਤੀ।
ਆ ਸਤਰ 8:9
ਜਲਦੀ ਹੀ ਪਾਤਸ਼ਾਹ ਦੇ ਸੱਕੱਤਰ ਸੱਦੇ ਗਏ। ਇਹ ਸਭ ਕਾਰਜ ਸੀਵਾਨ ਦੇ ਤੀਜੇ ਮਹੀਨੇ ਦੇ ਤੇਈਵੇਂ ਦਿਨ ਨੂੰ ਕੀਤਾ ਗਿਆ। ਉਨ੍ਹਾਂ ਸੱਕੱਤਰਾਂ ਨੇ ਮਾਰਦਕਈ ਦੇ ਹੁਕਮ ਮੁਤਾਬਕ ਯਹੂਦੀਆਂ, ਆਗੂਆਂ, ਰਾਜਪਾਲਾਂ ਅਤੇ ਹਿਂਦ ਤੋਂ ਕੁਸ਼ ਤੀਕ 127 ਸੂਬਿਆਂ ਦੇ ਅਧਿਕਾਰੀਆਂ ਨੂੰ ਲਿਖਿਆ। ਉਹ ਆਦੇਸ਼ ਲੋਕਾਂ ਦੇ ਹਰ ਸਮੂਹ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਅਤੇ ਵਰਨਮਾਲਾ ਵਿੱਚ ਲਿਖੇ ਗਏ ਸਨ।
੧ ਪਤਰਸ 1:2
ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
੨ ਪਤਰਸ 1:2
ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।
ਯਹੂ ਦਾਹ 1:2
ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਤੁਹਾਡਾ ਹੋਵੇ।