Daniel 7:16
ਮੈਂ ਉਨ੍ਹਾਂ ਵਿੱਚੋਂ ਇੱਕ ਦੇ ਨੇੜੇ ਗਿਆ, ਜਿਹੜਾ ਉੱਥੇ ਖੜ੍ਹਾ ਸੀ। ਮੈਂ ਉਸ ਨੂੰ ਪੁੱਛਿਆ ਕਿ ਇਸ ਸਾਰੇ ਕੁਝ ਦਾ ਕੀ ਅਰਬ ਸੀ। ਇਸ ਲਈ ਉਸ ਨੇ ਮੈਨੂੰ ਦੱਸਿਆ। ਉਸ ਨੇ ਮੈਨੂੰ ਸਮਝਾਇਆ ਕਿ ਇਨ੍ਹਾਂ ਚੀਜ਼ਾਂ ਦਾ ਕੀ ਅਰਬ ਸੀ।
Daniel 7:16 in Other Translations
King James Version (KJV)
I came near unto one of them that stood by, and asked him the truth of all this. So he told me, and made me know the interpretation of the things.
American Standard Version (ASV)
I came near unto one of them that stood by, and asked him the truth concerning all this. So he told me, and made me know the interpretation of the things.
Bible in Basic English (BBE)
I came near to one of those who were waiting there, questioning him about what all this was. And he said to me that he would make clear to me the sense of these things.
Darby English Bible (DBY)
I came near unto one of them that stood by, and asked him the certainty of all this. And he told me, and made me know the interpretation of the things:
World English Bible (WEB)
I came near to one of those who stood by, and asked him the truth concerning all this. So he told me, and made me know the interpretation of the things.
Young's Literal Translation (YLT)
I have drawn near unto one of those standing, and the certainty I seek from him of all this; and he hath said to me, yea, the interpretation of the things he hath caused me to know:
| I came near | קִרְבֵ֗ת | qirbēt | keer-VATE |
| unto | עַל | ʿal | al |
| one | חַד֙ | ḥad | hahd |
| of | מִן | min | meen |
| by, stood that them | קָ֣אֲמַיָּ֔א | qāʾămayyāʾ | KA-uh-ma-YA |
| and asked | וְיַצִּיבָ֥א | wĕyaṣṣîbāʾ | veh-ya-tsee-VA |
| him | אֶבְעֵֽא | ʾebʿēʾ | ev-A |
| the truth | מִנֵּ֖הּ | minnēh | mee-NAY |
| of | עַֽל | ʿal | al |
| all | כָּל | kāl | kahl |
| this. | דְּנָ֑ה | dĕnâ | deh-NA |
| So he told | וַאֲמַר | waʾămar | va-uh-MAHR |
| know me made and me, | לִ֕י | lî | lee |
| the interpretation | וּפְשַׁ֥ר | ûpĕšar | oo-feh-SHAHR |
| of the things. | מִלַּיָּ֖א | millayyāʾ | mee-la-YA |
| יְהוֹדְעִנַּֽנִי׃ | yĕhôdĕʿinnanî | yeh-hoh-deh-ee-NA-nee |
Cross Reference
ਪਰਕਾਸ਼ ਦੀ ਪੋਥੀ 7:13
ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?”
ਪਰਕਾਸ਼ ਦੀ ਪੋਥੀ 5:5
ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ। “ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।”
ਜ਼ਿਕਰ ਯਾਹ 3:7
ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ: “ਜਿਵੇਂ ਮੈਂ ਤੈਨੂੰ ਕਹਾਂ ਉਸੇ ਤਰ੍ਹਾਂ ਹੀ ਰਹਿ ਅਤੇ ਤੈਨੂੰ ਦਿੱਤੇ ਹੋਏ ਮੇਰੇ ਫ਼ਰਜਾਂ ਨੂੰ ਕਰ, ਫ਼ੇਰ ਤੂੰ ਮੇਰੇ ਮੰਦਰ ਦਾ ਮੁਖੀਆ ਹੋਵੇਂਗਾ ਤੂੰ ਇਸਦੇ ਵਿਹੜੇ ਦੀ ਰਾਖੀ ਕਰੇਂਗਾ ਅਤੇ ਤੈਨੂੰ ਮੰਦਰ ਵਿੱਚ ਕਿਸੇ ਵੀ ਥਾਂ ਤੇ ਜਾਣ ਦਾ ਹੱਕ ਹੋਵੇਗਾ। ਬਿਲਕੁਲ ਜਿਵੇਂ ਇਨ੍ਹਾਂ ਦੂਤਾਂ ਕੋਲ ਯਹੋਵਾਹ ਦੇ ਅੱਗੇ ਆਉਣ ਦਾ ਹੱਕ ਹੈ।
ਜ਼ਿਕਰ ਯਾਹ 2:3
ਤਦ ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ, ਬਾਹਰ ਚੱਲਾ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ।
ਜ਼ਿਕਰ ਯਾਹ 1:8
ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿੱਚਕਾਰ ਖੜੋਤਾ ਸੀ। ਉਸ ਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ।
ਦਾਨੀ ਐਲ 12:5
“ਫ਼ੇਰ, ਮੈਂ, ਦਾਨੀਏਲ ਨੇ, ਦੇਖਿਆ ਅਤੇ ਦੋ ਹੋਰਨਾਂ ਬੰਦਿਆਂ ਨੂੰ ਦੇਖਿਆ। ਇੱਕ ਆਦਮੀ ਨਦੀ ਵਾਲੇ ਮੇਰੇ ਪਾਸੇ ਖਲੋਤਾ ਸੀ। ਅਤੇ ਦੂਸਰਾ ਆਦਮੀ ਨਦੀ ਦੇ ਦੂਸਰੇ ਪਾਸੇ ਖਲੋਤਾ ਸੀ।
ਦਾਨੀ ਐਲ 10:11
ਦਰਸ਼ਨ ਵਿੱਚਲੇ ਆਦਮੀ ਨੇ ਮੈਨੂੰ ਆਖਿਆ, ‘ਦਾਨੀਏਲ, ਪਰਮੇਸ਼ੁਰ ਤੈਨੂੰ ਬਹੁਤ ਪਿਆਰ ਕਰਦਾ ਹੈ। ਜਿਹੜੇ ਸ਼ਬਦ ਮੈਂ ਤੈਨੂੰ ਆਖ ਰਿਹਾ ਹਾਂ ਉਨ੍ਹਾਂ ਬਾਰੇ ਬਹੁਤ ਧਿਆਨ ਨਾਲ ਸੋਚ। ਉੱਠ ਖਲੋ, ਮੈਨੂੰ ਤੇਰੇ ਕੋਲ ਭੇਜਿਆ ਗਿਆ ਹੈ।’ ਅਤੇ ਜਦੋਂ ਉਸ ਨੇ ਇਹ ਆਖਿਆ, ਮੈਂ ਉੱਠ ਕੇ ਖੜ੍ਹਾ ਹੋ ਗਿਆ। ਮੈਂ ਹਾਲੇ ਵੀ ਕੰਬ ਰਿਹਾ ਸਾਂ ਕਿਉਂ ਕਿ ਮੈਂ ਭੈਭੀਤ ਸਾਂ।
ਦਾਨੀ ਐਲ 10:5
ਜਦੋਂ ਮੈਂ ਓੱਥੇ ਖਲੋਤਾ ਹੋਇਆ ਸਾਂ, ਮੈਂ ਉੱਪਰ ਵੱਲ ਵੇਖਿਆ। ਅਤੇ ਮੈਂ ਇੱਕ ਆਦਮੀ ਨੂੰ ਆਪਣੇ ਸਾਹਮਣੇ ਖਲੋਤਿਆ ਦੇਖਿਆ। ਉਸ ਨੇ ਸੂਤੀ ਕੱਪੜੇ ਪਾਏ ਹੋਏ ਸਨ। ਉਸ ਦੇ ਲੱਕ ਦੁਆਲੇ ਸ਼ੁੱਧ ਸੋਨੇ ਦੀ ਪੇਟੀ ਬੰਨ੍ਹ ਹੋਈ ਸੀ।
ਦਾਨੀ ਐਲ 9:22
ਜਬਰਾਈਲ ਨੇ ਉਨ੍ਹਾਂ ਗੱਲਾਂ ਨੂੰ ਸਮਝਣ ਵਿੱਚ ਮੇਰੀ ਸਹਾਇਤਾ ਕੀਤੀ ਜਿਨ੍ਹਾਂ ਬਾਰੇ ਮੈਂ ਜਾਨਣਾ ਚਾਹੁੰਦਾ ਸਾਂ। ਜਬਰਾਈਲ ਨੇ ਆਖਿਆ, “ਦਾਨੀਏਲ, ਮੈਂ ਤੈਨੂੰ ਸਿਆਣਪ ਦੇਣ ਲਈ ਅਤੇ ਸਮਝਣ ਵਿੱਚ ਤੇਰੀ ਸਹਾਇਤਾ ਕਰਨ ਲਈ ਆਇਆ ਹਾਂ।
ਦਾਨੀ ਐਲ 8:13
ਫ਼ੇਰ ਮੈਂ ਪਵਿੱਤਰ ਹਸਤੀਆਂ ਵਿੱਚੋਂ ਇੱਕ ਨੂੰ ਬੋਲਦਿਆਂ ਸੁਣਿਆ। ਫ਼ੇਰ ਮੈਂ ਦੂਸਰੀ ਪਵਿੱਤਰ ਹਸਤੀ ਨੂੰ ਪਹਿਲੀ ਨੂੰ ਜਵਾਬ ਦਿੰਦਿਆਂ ਸੁਣਿਆ। ਪਹਿਲੀ ਪਵਿੱਤਰ ਹਸਤੀ ਨੇ ਆਖਿਆ, “ਇਹ ਦਰਸ਼ਨ ਇਹ ਦਰਸਾਉਂਦਾ ਹੈ ਕਿ ਰੋਜ਼ਾਨਾ ਦੀ ਬਲੀ ਨਾਲ ਕੀ ਵਾਪਰੇਗਾ। ਇਹ ਉਸ ਭਿਆਨਕ ਪਾਪ ਬਾਰੇ ਹੈ ਜੋ ਤਬਾਹ ਕਰਦਾ ਹੈ। ਇਹ ਦਰਸਾਉਂਦਾ ਹੈ ਕਿ ਜਦੋਂ ਲੋਕ ਉਸ ਥਾਂ ਨੂੰ ਤਬਾਹ ਕਰ ਦੇਣਗੇ ਜਿੱਥੇ ਹਾਕਮ ਦੀ ਉਪਾਸਨਾ ਹੁੰਦੀ ਹੈ, ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਜਦੋਂ ਉਹ ਲੋਕ ਉਸ ਥਾਂ ਨੂੰ ਕੁਚਲ ਦੇਣਗੇ ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਉਦੋਂ ਕੀ ਵਾਪਰੇਗਾ ਜਦੋਂ ਲੋਕ ਤਾਰਿਆਂ ਨੂੰ ਕੁਚਲ ਦੇਣਗੇ। ਪਰ ਕਿੰਨਾ ਕੁ ਚਿਰ ਇਹ ਗੱਲਾਂ ਵਾਪਰਨਗੀਆਂ?”
ਦਾਨੀ ਐਲ 7:10
ਅਗ੍ਗ ਦਾ ਦਰਿਆ ਇੱਕ ਸੀ ਵਗਦਾ ਪਿਆ ਸਾਹਮਣੇ ਪਰਾਚੀਨ ਰਾਜੇ ਦੇ। ਹਜਾਰਾਂ ਦੇ ਹਜਾਰਾਂ ਲੋਕ ਉਸਦੀ ਸੇਵਾ ਕਰ ਰਹੇ ਸਨ। ਦਸ ਹਜ਼ਾਰ ਵਾਰੀ ਦਸ ਹਜ਼ਾਰ ਲੋਕ ਉਸ ਦੇ ਅੱਗੇ ਖਲੋਤੇ ਹੋਏ ਸਨ। ਇਹ ਸੀ ਜਿਵੇਂ ਕਚਿਹਰੀ ਹੋਵੇ ਸ਼ੁਰੂ ਹੋਣ ਵਾਲੀ ਅਤੇ ਕਿਤਾਬਾਂ ਹੋਣ ਖੁਲ੍ਹੀਆਂ।