ਅਸਤਸਨਾ 7:3
ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨਾਲ ਵੀ ਵਿਆਹ ਨਾ ਕਰਨਾ, ਅਤੇ ਆਪਣੇ ਧੀਆਂ ਪੁੱਤਰਾਂ ਨੂੰ ਵੀ ਉਨ੍ਹਾਂ ਹੋਰਨਾਂ ਕੌਮਾਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰਨ ਦੇਣਾ।
Neither | וְלֹ֥א | wĕlōʾ | veh-LOH |
shalt thou make marriages | תִתְחַתֵּ֖ן | titḥattēn | teet-ha-TANE |
daughter thy them; with | בָּ֑ם | bām | bahm |
thou shalt not | בִּתְּךָ֙ | bittĕkā | bee-teh-HA |
give | לֹֽא | lōʾ | loh |
unto his son, | תִתֵּ֣ן | tittēn | tee-TANE |
nor | לִבְנ֔וֹ | libnô | leev-NOH |
his daughter | וּבִתּ֖וֹ | ûbittô | oo-VEE-toh |
take thou shalt | לֹֽא | lōʾ | loh |
unto thy son. | תִקַּ֥ח | tiqqaḥ | tee-KAHK |
לִבְנֶֽךָ׃ | libnekā | leev-NEH-ha |
Cross Reference
ਖ਼ਰੋਜ 34:15
“ਹੋਸ਼ਿਆਰ ਰਹਿਣਾ ਕਿ ਜਿਹੜੇ ਲੋਕ ਉਸ ਧਰਤੀ ਉੱਤੇ ਰਹਿੰਦੇ ਹਨ ਉਨ੍ਹਾਂ ਨਾਲ ਕੋਈ ਇਕਰਾਰਨਾਮੇ ਨਹੀਂ ਕਰਨਾ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਨਾਲ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਵਿੱਚ ਵੀ ਸ਼ਾਮਿਲ ਹੋ ਜਾਵੋਂ। ਉਹ ਲੋਕ ਤੁਹਾਨੂੰ ਆਪਣੇ ਵਿੱਚ ਸ਼ਾਮਿਲ ਹੋਣ ਦੀ ਦਾਵਤ ਵੀ ਦੇਣਗੇ ਅਤੇ ਤੁਸੀਂ ਉਨ੍ਹਾਂ ਦੀਆਂ ਬਲੀਆਂ ਦਾ ਭੋਜਨ ਕਰੋਂਗੇ।
੧ ਸਲਾਤੀਨ 11:2
ਇਹ ਉਨ੍ਹਾਂ ਕੌਮਾਂ ਤੋਂ ਸਨ ਜਿਨ੍ਹਾਂ ਬਾਰੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਉਨ੍ਹਾਂ ਦੇ ਨਾਲ ਨਹੀਂ ਮਿਲਣਾ। “ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਇਹ ਕੌਮਾਂ ਤੁਹਾਨੂੰ ਆਪਣੇ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਉਣਗੀਆਂ।” ਪਰ ਰਾਜਾ ਸੁਲੇਮਾਨ ਇਨ੍ਹਾਂ ਔਰਤਾਂ ਨੂੰ ਪਿਆਰ ਕਰਦਾ ਸੀ।
ਯਸ਼ਵਾ 23:12
“ਯਹੋਵਾਹ ਦੇ ਪਿੱਛੇ ਲੱਗਣ ਤੋਂ ਨਾ ਹਟੋ। ਉਨ੍ਹਾਂ ਹੋਰਨਾ ਲੋਕਾਂ ਨਾਲ ਮਿੱਤਰਤਾ ਨਾ ਕਰੋ ਜਿਹੜੇ ਇਸਰਾਏਲ ਦਾ ਅੰਗ ਨਹੀਂ ਹਨ। ਉਨ੍ਹਾਂ ਦੇ ਕਿਸੇ ਬੰਦੇ ਨਾਲ ਵਿਆਹ ਨਾ ਰਚਾਉ। ਪਰ ਜੇ ਤੁਸੀਂ ਇਨ੍ਹਾਂ ਲੋਕਾਂ ਦੇ ਮਿੱਤਰ ਬਣੋਂਗੇ।
ਪੈਦਾਇਸ਼ 6:2
ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ। ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।”
ਕਜ਼ਾૃ 3:6
ਇਸਰਾਏਲ ਦੇ ਲੋਕਾਂ ਨੇ ਇਨ੍ਹਾਂ ਲੋਕਾਂ ਦੀਆਂ ਧੀਆਂ ਨਾਲ ਸ਼ਾਦੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸਰਾਏਲ ਦੇ ਲੋਕਾਂ ਨੇ ਆਪਣੀਆਂ ਧੀਆਂ ਨੂੰ ਵੀ ਉਨ੍ਹਾਂ ਲੋਕਾਂ ਦੇ ਪੁੱਤਰਾਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਦੇ ਦਿੱਤੀ। ਅਤੇ ਇਸਰਾਏਲ ਦੇ ਲੋਕ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗੇ।
ਅਜ਼ਰਾ 9:1
ਗੈਰ-ਯਹੂਦੀ ਲੋਕਾਂ ਨਾਲ ਵਿਆਹ ਜਦੋਂ ਅਸੀਂ ਇਹ ਕਾਰਜ ਕਰ ਚੁੱਕੇ, ਤਾਂ ਆਗੂਆਂ ਨੇ ਮੇਰੇ ਕੋਲ ਆਣ ਕੇ ਆਖਿਆ, “ਹੇ ਅਜ਼ਰਾ! ਇਸਰਾਏਲ ਦੇ ਲੋਕ ਜਾਜਕ ਅਤੇ ਲੇਵੀ ਸਾਡੇ ਦਰਮਿਆਨ ਰਹਿੰਦੇ ਹੋਰਨਾਂ ਦੇਸ਼ਾਂ ਦੇ ਲੋਕਾਂ ਤੋਂ ਵੱਖਰੇ ਨਹੀਂ ਰਹੇ ਹਨ। ਸਗੋਂ ਉਹ, ਕਨਾਨੀਆਂ ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ, ਤੇ ਅਮੋਰੀਆਂ ਦੇ ਘਿਨਾਉਣੇ ਕੰਮਾਂ ਦੇ ਪ੍ਰਭਾਵ ਦੇ ਹੇਠਾਂ ਆਉਂਦੇ ਰਹੇ ਹਨ।
ਨਹਮਿਆਹ 13:23
ਉਨ੍ਹਾਂ ਦਿਨਾਂ ਵਿੱਚ ਮੈਂ ਦੇਖਿਆ ਕਿ ਕੁਝ ਯਹੂਦੀਆਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਔਰਤਾਂ ਨਾਲ ਵਿਆਹ ਕਰਵਾ ਲੇ ਸਨ।
੨ ਕੁਰਿੰਥੀਆਂ 6:14
ਗੈਰ ਮਸੀਹੀਆਂ ਬਾਰੇ ਚੇਤਾਵਨੀ ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ।