ਆ ਸਤਰ 7:9
ਫਿਰ ਉਨ੍ਹਾਂ ਖੁਸਰਿਆਂ ਵਿੱਚੋਂ ਇੱਕ ਨੇ ਹਰਬੋਨਾਹ ਨੇ ਪਾਤਸ਼ਾਹ ਨੂੰ ਆਖਿਆ, “ਇੱਕ 75 ਫੁੱਟ ਉੱਚੀ ਝੂਲਦੀ ਚੌਂਕੀ ਹਾਮਾਨ ਨੇ ਮਰਦਕਈ ਨੂੰ ਸੂਲੀ ਚੜ੍ਹਾਉਣ ਲਈ ਆਪਣੇ ਘਰ ਦੇ ਅੱਗੇ ਬਣਾਈ ਹੈ ਮਾਰਦਜਈ ਹੀ ਉਹ ਆਦਮੀ ਹੈ ਜਿਸਨੇ ਤੈਨੂੰ ਮਾਰੇ ਜਾਣ ਦੀ ਵਿਉਂਤ ਬਾਰੇ ਜਾਣਕਾਰੀ ਦੇਕੇ ਤੇਰੀ ਜਾਨ ਬਚਾਈ ਸੀ।” ਪਾਤਸ਼ਾਹ ਨੇ ਕਿਹਾ, “ਇਸੇ ਸੂਲੀ ਤੇ ਹਾਮਾਨ ਨੂੰ ਟੰਗ ਦੇਵੋ।”
And Harbonah, | וַיֹּ֣אמֶר | wayyōʾmer | va-YOH-mer |
one | חַ֠רְבוֹנָה | ḥarbônâ | HAHR-voh-na |
of | אֶחָ֨ד | ʾeḥād | eh-HAHD |
chamberlains, the | מִן | min | meen |
said | הַסָּֽרִיסִ֜ים | hassārîsîm | ha-sa-ree-SEEM |
before | לִפְנֵ֣י | lipnê | leef-NAY |
the king, | הַמֶּ֗לֶךְ | hammelek | ha-MEH-lek |
Behold | גַּ֣ם | gam | ɡahm |
also, | הִנֵּֽה | hinnē | hee-NAY |
the gallows | הָעֵ֣ץ | hāʿēṣ | ha-AYTS |
fifty | אֲשֶׁר | ʾăšer | uh-SHER |
cubits | עָשָׂ֪ה | ʿāśâ | ah-SA |
high, | הָמָ֟ן | hāmān | ha-MAHN |
which | לְֽמָרְדֳּכַ֞י | lĕmordŏkay | leh-more-doh-HAI |
Haman | אֲשֶׁ֧ר | ʾăšer | uh-SHER |
had made | דִּבֶּר | dibber | dee-BER |
Mordecai, for | ט֣וֹב | ṭôb | tove |
who | עַל | ʿal | al |
had spoken | הַמֶּ֗לֶךְ | hammelek | ha-MEH-lek |
good | עֹמֵד֙ | ʿōmēd | oh-MADE |
for | בְּבֵ֣ית | bĕbêt | beh-VATE |
the king, | הָמָ֔ן | hāmān | ha-MAHN |
standeth | גָּבֹ֖הַּ | gābōah | ɡa-VOH-ah |
house the in | חֲמִשִּׁ֣ים | ḥămiššîm | huh-mee-SHEEM |
of Haman. | אַמָּ֑ה | ʾammâ | ah-MA |
king the Then | וַיֹּ֥אמֶר | wayyōʾmer | va-YOH-mer |
said, | הַמֶּ֖לֶךְ | hammelek | ha-MEH-lek |
Hang | תְּלֻ֥הוּ | tĕluhû | teh-LOO-hoo |
him thereon. | עָלָֽיו׃ | ʿālāyw | ah-LAIV |
Cross Reference
ਜ਼ਬੂਰ 7:15
ਉਹ ਹੋਰਾਂ ਨੂੰ ਫ਼ਸਾਉਣ ਅਤੇ ਉਨ੍ਹਾਂ ਨੂੰ ਸੱਟਾਂ ਮਾਰਨ ਦੀਆਂ ਯੋਜਨਾਵਾਂ ਬਣਾਉਂਦੇ ਹਨ। ਪਰ ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਵਣਗੇ।
ਅਮਸਾਲ 11:5
ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।
ਆ ਸਤਰ 5:14
ਹਾਮਾਨ ਦੀ ਪਤਨੀ ਜ਼ਰਸ਼ ਅਤੇ ਹਾਮਾਨ ਦੇ ਸਾਰੇ ਮਿੱਤਰਾਂ ਨੇ ਉਸ ਨੂੰ ਸੁਝਾਵ ਦਿੱਤਾ। ਉਨ੍ਹਾਂ ਕਿਹਾ, “75 ਫੁੱਟ ਉੱਚੀ ਇੱਕ ਝੂਲਦੀ ਚੌਂਕੀ ਬਣਵਾਈ ਜਾਵੇ ਤੇ ਕੱਲ੍ਹ ਤੂੰ ਸਵੇਰੇ ਪਾਤਸ਼ਾਹ ਨੂੰ ਜਾਕੇ ਕਹੀਁ ਕਿ ਉਹ ਮਾਰਦਕਈ ਨੂੰ ਉਸਤੇ ਸੂਲੀ ਚੜ੍ਹਾ ਦੇਵੇੇ ਫ਼ਿਰ ਤੂੰ ਉਪਰੰਤ ਖੁਸ਼ੀ-ਖੁਸ਼ੀ ਪਾਤਸ਼ਾਹ ਨਾਲ ਦਾਅਵਤ ਤੇ ਚੱਲਾ ਜਾਵੀਂ।” ਹਾਮਾਨ ਨੂੰ ਇਹ ਸੁਝਾਵ ਪਸੰਦ ਆਇਆ ਅਤੇ ਉਸ ਨੇ ਉਹ ਸੂਲੀ ਬਨਾਉਣ ਦਾ ਹੁਕਮ ਦਿ
ਜ਼ਬੂਰ 35:8
ਇਸ ਲਈ ਯਹੋਵਾਹ, ਉਨ੍ਹਾਂ ਨੂੰ ਆਪਣੀਆਂ ਚਾਲਾਂ ਵਿੱਚ ਫ਼ਸਣ ਦਿਉ, ਉਨ੍ਹਾਂ ਨੂੰ ਆਪਣੇ ਹੀ ਜਾਲਾਂ ਵਿੱਚ ਡਿੱਗਣ ਦਿਉ। ਕੋਈ ਅਣਪਛਾਣਿਆ ਖਤਰਾ ਉਨ੍ਹਾਂ ਨੂੰ ਫ਼ੜ ਲਵੇ।
ਆ ਸਤਰ 1:10
ਦਾਅਵਤ ਦੇ ਸੱਤਵੇਂ ਦਿਨ ਜਦੋਂ ਪਾਤਸ਼ਾਹ ਪੀਤੀ ਹੋਈ ਮੈਅ ਕਾਰਣ ਮਗਨ ਸੀ ਉਸ ਨੇ ਸੱਤ ਖੁਸਰਿਆਂ ਨੂੰ ਆਪਣੀ ਸੇਵਾ ਵਿੱਚ ਬੁਲਾਇਆ ਇਹ ਸੱਤ ਖੁਸਰਿਆਂ ਦੇ ਨਾਂ ਸਨ ਮਹੂਮਾਨ, ਬਿਜ਼ਬਾ, ਹਰਬੋਨਾ, ਬਿਗਬਾ, ਅਬਗਬਾ, ਜ਼ੇਬਰ ਅਤੇ ਕਰਕਸ । ਉਸ ਨੇ ਇਨ੍ਹਾਂ ਖੁਸਰਿਆਂ ਨੂੰ ਹੁਕਮ ਦਿੱਤਾ ਕਿ ਉਹ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਨਾਲ ਪਾਤਸ਼ਾਹ ਦੇ ਸਨਮੁੱਖ ਲਿਆਉਣ ਤਾਂ ਜੋ ਉਹ ਰਾਣੀ ਦਾ ਸੁਹੱਪਣ ਮਹੱਤਵਪੂਰਣ ਲੋਕਾਂ ਨੂੰ ਅਤੇ ਸਰਦਾਰਾਂ ਨੂੰ ਵਿਖਾਵੇ, ਕਿਉਂ ਕਿ ਉਹ ਵੇਖਣ ਵਿੱਚ ਸੋਹਣੀ ਸੀ।
ਜ਼ਬੂਰ 141:10
ਬਦਚਲਣੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹੀ ਜਾਲਾਂ ਅੰਦਰ ਫ਼ਸਣ ਦਿਉ। ਜਦ ਕਿ ਮੈਂ ਬਿਨਾ ਖਤਰੇ ਤੋਂ ਨਿਕਲ ਜਾਵਾਂ।
ਦਾਨੀ ਐਲ 6:24
ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਲਿਆਉਣ ਦਾ ਆਦੇਸ਼ ਦਿੱਤਾ ਜਿਨ੍ਹਾਂ ਨੇ ਦਾਨੀਏਲ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਣ ਦਾ ਇਲਜ਼ਾਮ ਧਰਿਆ ਸੀ। ਉਹ ਬੰਦੇ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚੇ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਵਾ ਦਿੱਤੇ ਗਏ ਉਹਨਾਂ ਨੇ ਸ਼ੇਰਾਂ ਦੀ ਗੁਫਾ ਫ਼ਰਸ਼ ਉੱਤੇ ਡਿੱਗਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਨ੍ਹਾਂ ਨੂੰ ਦਬੋਚ ਲਿਆ। ਸ਼ੇਰ ਉਨ੍ਹਾਂ ਦੇ ਸਰੀਰਾਂ ਨੂੰ ਖਾ ਗਏ ਅਤੇ ਫ਼ੇਰ ਉਨ੍ਹਾਂ ਦੀਆਂ ਹੱਡੀਆਂ ਨੂੰ ਚਬਾ ਗਏ।
ਦਾਨੀ ਐਲ 6:7
ਨਿਗਰਾਨਾਂ, ਪਰੀਫ਼ੈਟਕਾਂ, ਸਾਟਰਾਪਾਂ, ਸਲਾਹਕਾਰਾਂ ਅਤੇ ਰਾਜਪਾਲਾਂ ਸਾਰਿਆਂ ਨੇ ਕੁਝ ਕਰਨ ਦੀ ਸਹਿਮਤੀ ਦਿੱਤੀ ਹੈ। ਅਸੀਂ ਸੋਚਦੇ ਹਾਂ ਕਿ ਰਾਜੇ ਨੂੰ ਇਹ ਕਨੂੰਨ ਬਨਾਉਣਾ ਚਾਹੀਦਾ ਹੈ। ਹਰ ਕਿਸੇ ਨੂੰ ਇਸ ਕਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ। ਕਨ੍ਨੂਨ ਇਹ ਹੈ: ਰਾਜਨ, ਜੇ ਕੋਈ ਬੰਦਾ, ਤੇਰੇ ਤੋਂ ਇਲਾਵਾ ਅਗਲੇ 30 ਦਿਨਾਂ ਤੱਕ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਪ੍ਰਾਰਥਨਾ ਕਰਦਾ ਹੈ ਤਾਂ ਉਸ ਬੰਦੇ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ ਜਾਣਾ ਚਾਹੀਦਾ।
ਜ਼ਬੂਰ 73:19
ਅਚਾਨਕ ਹੀ ਮੁਸੀਬਤ ਆ ਸੱਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ।
ਜ਼ਬੂਰ 37:35
ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ। ਉਹ ਇੱਕ ਤਕੜੇ ਰੁੱਖ ਵਰਗਾ ਸੀ।
ਜ਼ਬੂਰ 9:15
ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।
ਅੱਯੂਬ 27:20
ਉਹ ਭੈਭੀਤ ਹੋਵੇਗਾ। ਇਹ ਇੰਝ ਹੋਵੇਗਾ ਜਿਵੇਂ ਹੜ੍ਹ ਆਇਆ ਹੋਵੇ, ਜਿਵੇਂ ਤੂਫ਼ਾਨ ਆਇਆ ਹੋਵੇ, ਅਤੇ ਹਰ ਸ਼ੈਅ ਰੁਢ਼ ਗਈ ਹੋਵੇ।
ਆ ਸਤਰ 9:25
ਹਾਮਾਨ ਨੇ ਇਹ ਬੁਰਿਆਈ ਕੀਤੀ ਪਰ ਅਸਤਰ ਪਾਤਸ਼ਾਹ ਕੋਲ ਇਸ ਬਾਰੇ ਗੱਲ ਕਰਨ ਲਈ ਗਈ। ਇਸ ਲਈ ਪਾਤਸ਼ਾਹ ਨੇ ਨਵਾਂ ਹੁਕਮ ਭੇਜਿਆ ਅਤੇ ਉਸ ਨਵੇਂ ਆਦੇਸ਼ ਨੇ ਸਿਰਫ਼ ਹਾਮਾਨ ਦੀ ਵਿਉਂਤ ਨੂੰ ਹੀ ਤਬਾਹ ਨਹੀਂ ਕੀਤਾ ਪਰ ਇਹ ਹਾਮਾਨ ਅਤੇ ਉਸ ਦੇ ਪਰਿਵਾਰ ਤੇ ਲਾਗੂ ਹੋਈ। ਇਵੇਂ ਹਾਮਾਨ ਅਤੇ ਉਸ ਦੇ ਪੁੱਤਰ ਸੂਲੀ ਚਾਢ਼ੇ ਗਏ।
ਆ ਸਤਰ 6:14
ਜਦੋਂ ਇਹ ਲੋਕ ਹਾਮਾਨ ਨਾਲ ਗੱਲਾਂ ਕਰ ਰਹੇ ਸਨ ਤਾਂ ਪਾਤਸ਼ਾਹ ਦਾ ਖੁਸਰਾ ਹਾਮਾਨ ਦੇ ਘਰ ਪੁਹਂਚਿਆ ਅਤੇ ਹਾਮਾਨ ਨੂੰ ਦਾਅਵਤ ਲਈ ਜਿਹੜੀ ਅਸਤਰ ਨੇ ਤਿਆਰ ਕੀਤੀ ਸੀ, ਉਸ ਲਈ ਲੈ ਗਏ।
ਆ ਸਤਰ 6:2
ਪਾਤਸ਼ਾਹ ਨੇ ਸੇਵਾਦਾਰ ਨੇ ਪਾਤਸ਼ਾਹ ਨੂੰ ਪੋਥੀ ਪੜ੍ਹ ਕੇ ਸੁਣਾਈ। ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਨੂੰ ਮਾਰ ਮੁਕਉਣ ਦੀ ਵਿਉਂਤ ਨੂੰ ਵੀ ਪੜ੍ਹਿਆ। ਇਹ ਉਸ ਵੇਲੇ ਦੀ ਵਾਰਦਾਤ ਹੈ ਜਦੋਂ ਮਾਰਦਕਈ ਨੇ ਬਿਗਬਾਨਾ ਅਤੇ ਤਰਸ਼ ਦੀ ਖਬਰ ਦਿੱਤੀ ਸੀ। ਇਹ ਉਹ ਦੋ ਖੁਸਰੇ ਸਨ ਜਿਹੜੇ ਪਾਤਸ਼ਾਹ ਦੇ ਦਰਵਾਜ਼ੇ ਤੇ ਪਹਿਰੇਦਾਰੀ ਕਰਦੇ ਸਨ, ਅਤੇ ਜਿਨ੍ਹਾਂ ਨੇ ਪਾਤਸ਼ਾਹ ਨੂੰ ਮਾਰਨ ਦੀ ਵਿਉਂਤ ਬਣਾਈ ਸੀ। ਮਾਰਦਕਈ ਨੂੰ ਇਸਦੀ ਸੂਹ ਮਿਲ ਗਈ ਅਤੇ ਉਸ ਨੇ ਇਸ ਬਾਰੇ ਕਿਸੇ ਨੂੰ ਸੂਚਨਾ ਦਿੱਤੀ ਸੀ।
ਆ ਸਤਰ 2:21
ਉਸ ਵਕਤ ਜਦੋਂ ਮਾਰਦਕਈ ਪਾਤਾਸ਼ਾਹ ਦੇ ਫਾਟਕ ਕੋਲ ਬੈਠਾ ਹੋਇਆ ਸੀ, ਪਾਤਸ਼ਾਹ ਦੇ ਦੋ ਖੁਸਰਿਆਂ ਬਿਗਬਨਾ ਅਤੇ ਤਰਸ਼ ਨੇ, ਜੋ ਕਿ ਦਰਵਾਜ਼ੇ ਦੀ ਪਹਿਰੇਦਾਰੀ ਕਰਦੇ ਸਨ, ਪਾਤਸ਼ਾਹ ਅਹਸ਼ਵੇਰੋਸ਼ ਨਾਲ ਨਾਰਾਜ਼ ਹੋਕੇ, ਉਸ ਨੂੰ ਮਾਰਨ ਦੀ ਵਿਉਂਤ ਬਣਾਈ।
੨ ਸਲਾਤੀਨ 9:32
ਯੇਹੂ ਨੇ ਬਾਰੀ ਵੱਲ ਤੱਕਿਆ ਅਤੇ ਆਖਿਆ, “ਕੌਣ ਹੈ ਮੇਰੇ ਵੱਲ? ਕੌਣ ਹੈ?” ਤਦ ਯੇਹੂ ਵੱਲ ਬਾਰੀ ਵਿੱਚੋਂ ਦੋ-ਤਿੰਨ ਖੋਜਿਆਂ ਨੇ ਝਾਕਿਆ।
੧ ਸਮੋਈਲ 17:51
ਇਸ ਲਈ ਦਾਊਦ ਭੱਜਕੇ ਫ਼ਲਿਸਤੀ ਦੇ ਉੱਪਰ ਚੜ੍ਹ ਖਲੋਤਾ ਅਤੇ ਉਸਦੀ ਤਲਵਾਰ ਫ਼ੜ੍ਹ ਕੇ ਮਿਆਨੋ ਖਿੱਚ ਲਈ ਅਤੇ ਉਸ ਨੂੰ ਜਾਨੋ ਮਾਰਕੇ ਉਸਦਾ ਸਿਰ ਤਲਵਾਰ ਨਾਲ ਵੱਢ ਸੁੱਟਿਆ। ਇਉਂ ਦਾਊਦ ਨੇ ਫ਼ਲਿਸਤੀ ਨੂੰ ਜਾਨੋਂ ਮਾਰਿਆ। ਜਦੋਂ ਬਾਕੀ ਫ਼ਲਿਸਤੀਆਂ ਨੇ ਵੇਖਿਆ ਕਿ ਉਨ੍ਹਾਂ ਦਾ ਨਾਇਕ ਮਾਰਿਆ ਗਿਆ ਹੈ ਤਾਂ ਉਹ ਉੱਥੋਂ ਭੱਜ ਗਏ।