Exodus 24:6
ਮੂਸਾ ਨੇ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰ ਲਿਆ। ਮੂਸਾ ਨੇ ਅੱਧਾ ਖੂਨ ਪਿਆਲਿਆਂ ਵਿੱਚ ਪਾ ਦਿੱਤਾ ਅਤੇ ਬਾਕੀ ਦਾ ਅੱਧਾ ਖੂਨ ਜਗਵੇਦੀ ਉੱਤੇ ਡੋਲ੍ਹ ਦਿੱਤਾ।
Exodus 24:6 in Other Translations
King James Version (KJV)
And Moses took half of the blood, and put it in basins; and half of the blood he sprinkled on the altar.
American Standard Version (ASV)
And Moses took half of the blood, and put it in basins; and half of the blood he sprinkled on the altar.
Bible in Basic English (BBE)
And Moses took half the blood and put it in basins; draining out half of the blood over the altar.
Darby English Bible (DBY)
And Moses took half the blood, and put [it] in basons; and half of the blood he sprinkled on the altar.
Webster's Bible (WBT)
And Moses took half of the blood, and put it in basins; and half of the blood he sprinkled on the altar.
World English Bible (WEB)
Moses took half of the blood and put it in basins, and half of the blood he sprinkled on the altar.
Young's Literal Translation (YLT)
And Moses taketh half of the blood, and putteth in basins, and half of the blood hath he sprinkled on the altar;
| And Moses | וַיִּקַּ֤ח | wayyiqqaḥ | va-yee-KAHK |
| took | מֹשֶׁה֙ | mōšeh | moh-SHEH |
| half | חֲצִ֣י | ḥăṣî | huh-TSEE |
| blood, the of | הַדָּ֔ם | haddām | ha-DAHM |
| and put | וַיָּ֖שֶׂם | wayyāśem | va-YA-sem |
| basons; in it | בָּֽאַגָּנֹ֑ת | bāʾaggānōt | ba-ah-ɡa-NOTE |
| and half | וַֽחֲצִ֣י | waḥăṣî | va-huh-TSEE |
| blood the of | הַדָּ֔ם | haddām | ha-DAHM |
| he sprinkled | זָרַ֖ק | zāraq | za-RAHK |
| on | עַל | ʿal | al |
| the altar. | הַמִּזְבֵּֽחַ׃ | hammizbēaḥ | ha-meez-BAY-ak |
Cross Reference
ਇਬਰਾਨੀਆਂ 9:18
ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ।
੧ ਪਤਰਸ 1:19
ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
੧ ਪਤਰਸ 1:2
ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
ਇਬਰਾਨੀਆਂ 12:24
ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
ਕੁਲੁੱਸੀਆਂ 1:20
ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ, ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ। ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦਾ ਮੇਲ ਮਿਲਾਪ ਕਰਾ ਦਿੱਤਾ।
ਅਹਬਾਰ 4:6
ਜਾਜਕ ਨੂੰ ਚਾਹੀਦਾ ਹੈ ਕਿ ਉਹ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਸਭ ਤੋਂ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਸਨਮੁੱਖ ਸੱਤ ਵਾਰੀ ਖੂਣ ਛਿੜਕੇ।
ਅਹਬਾਰ 3:8
ਉਸ ਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਜਾਨਵਰ ਦਾ ਖੂਨ ਜਗਵੇਦੀ ਉੱਤੇ ਸਾਰੇ ਪਾਸੇ ਛਿੜਕਨਾ ਚਾਹੀਦਾ ਹੈ।
ਅਹਬਾਰ 3:2
ਉਸ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਜ਼ਿਬਾਹ ਕਰਨਾ ਚਾਹੀਦਾ। ਫ਼ੇਰ ਹਰੂਨ ਦੇ ਪੁੱਤਰਾਂ, ਜਾਜਕਾਂ ਨੂੰ ਜਗਵੇਦੀ ਦੇ ਸਾਰੀ ਪਾਸੀਂ ਖੂਨ ਡੋਲ੍ਹਣਾ ਚਾਹੀਦਾ ਹੈ।
ਅਹਬਾਰ 1:11
ਉਸ ਨੂੰ ਜਗਵੇਦੀ ਦੇ ਉੱਤਰ ਵਾਲੇ ਪਾਸੇ ਯਹੋਵਾਹ ਦੇ ਸਾਹਮਣੇ ਉਸ ਜਾਨਵਰ ਨੂੰ ਮਾਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਖੂਨ, ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
ਅਹਬਾਰ 1:5
“ਉਸ ਬੰਦੇ ਨੂੰ ਬਲਦ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਖੂਨ ਲੈ ਕੇ ਆਉਣਾ ਚਾਹੀਦਾ ਹੈ, ਅਤੇ ਇਸ ਨੂੰ ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
ਖ਼ਰੋਜ 29:20
ਉਸ ਭੇਡੂ ਨੂੰ ਮਾਰਕੇ ਉਸਦਾ ਕੁਝ ਖੂਨ ਇਕੱਠਾ ਕਰ ਲੈਣਾ। ਇਹ ਖੂਨ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਹੇਠਲੇ ਹਿੱਸੇ ਉੱਤੇ ਮਲ ਦੇਣਾ। ਕੁਝ ਖੂਨ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਮਲ ਦੇਣਾ, ਫ਼ੇਰ ਖੂਨ ਨੂੰ ਜਗਵੇਦੀ ਦੇ ਚਾਰੇ ਪਾਸੇ ਛਿੜਕ ਦੇਣਾ।
ਖ਼ਰੋਜ 29:16
ਉਸ ਭੇਡੂ ਨੂੰ ਜ਼ਿਬਾਹ ਕਰ ਦੇਣਾ ਅਤੇ ਉਸਦਾ ਖੂਨ ਬਚਾ ਲੈਣਾ ਇਸ ਖੂਨ ਨੂੰ ਜਗਵੇਦੀ ਦੇ ਚਾਰੀ ਪਾਸੀਂ ਨਾਲ-ਨਾਲ ਛਿੜਕ ਦੇਣਾ।
ਖ਼ਰੋਜ 24:8
ਤਾਂ ਮੂਸਾ ਨੇ ਬਲੀਆਂ ਤੋਂ ਭਰੇ ਖੂਨ ਦੇ ਪਿਆਲੇ ਲਈ ਅਤੇ ਇਸ ਨੂੰ ਲੋਕਾਂ ਉੱਤੇ ਛਿੜਕ ਕੇ ਆਖਿਆ, “ਇਹ ਖੂਨ ਦਰਸਾਉਂਦਾ ਹੈ ਕਿ ਤੁਹਾਡੇ ਇਨ੍ਹਾਂ ਸਾਰੇ ਕਾਨੂੰਨਾਂ ਦੇ ਅਧਾਰ ਤੇ ਯਹੋਵਾਹ ਨੇ ਤੁਹਾਡੇ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ।”
ਖ਼ਰੋਜ 12:22
ਜ਼ੂਫ਼ੇ ਦੀਆਂ ਟਾਹਣੀਆਂ ਲੈ ਕੇ ਉਨ੍ਹਾਂ ਨੂੰ ਖੂਨ ਨਾਲ ਭਰੇ ਹੋਏ ਪਿਆਲਿਆਂ ਵਿੱਚ ਡੋਬੋ। ਖੂਨ ਨੂੰ ਆਪਣੇ ਦਰਵਾਜ਼ਿਆਂ ਦੀਆਂ ਸਰਦਲਾਂ ਦੇ ਪਾਸੇ ਤੇ ਅਤੇ ਉੱਪਰ ਮਲੋ। ਸਵੇਰ ਤੀਕ ਕਿਸੇ ਨੂੰ ਵੀ ਉਸ ਦੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ।
ਖ਼ਰੋਜ 12:7
ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰੋ। ਇਸ ਖੂਨ ਨੂੰ ਉਨ੍ਹਾਂ ਘਰਾਂ ਦੀਆਂ ਚੁਗਾਠਾਂ ਦੇ ਉੱਪਰਲੇ ਅਤੇ ਪਾਸਿਆਂ ਉੱਤੇ ਮਲਣਾ ਚਾਹੀਦਾ ਹੈ, ਜਿੱਥੇ ਲੋਕ ਇਹ ਭੋਜਣ ਖਾਣ।