Exodus 4:15
ਉਹ ਤੇਰੇ ਨਾਲ ਫ਼ਿਰਊਨ ਕੋਲ ਜਾਵੇਗਾ ਮੈਂ ਤੈਨੂੰ ਦੱਸਾਂਗਾ ਕਿ ਤੂੰ ਕੀ ਬੋਲਣਾ ਹੈ। ਫ਼ੇਰ ਤੂੰ ਹਾਰੂਨ ਨੂੰ ਦੱਸੇਂਗਾ ਅਤੇ ਮੈਂ ਪ੍ਰਪੱਕ ਕਰਾਂਗਾ ਕਿ ਤੇਰਾ ਮੂੰਹ ਅਤੇ ਉਸਦਾ ਮੂੰਹ ਸਹੀ ਗੱਲਾਂ ਆਖਣ।
Exodus 4:15 in Other Translations
King James Version (KJV)
And thou shalt speak unto him, and put words in his mouth: and I will be with thy mouth, and with his mouth, and will teach you what ye shall do.
American Standard Version (ASV)
And thou shalt speak unto him, and put the words in his mouth: and I will be with thy mouth, and with his mouth, and will teach you what ye shall do.
Bible in Basic English (BBE)
Let him give ear to your voice, and you will put my words in his mouth; and I will be with your mouth and with his, teaching you what you have to do.
Darby English Bible (DBY)
And thou shalt speak unto him, and put the words in his mouth; and I will be with thy mouth, and with his mouth, and will teach you what ye shall do.
Webster's Bible (WBT)
And thou shalt speak to him, and put words in his mouth: and I will be with thy mouth, and with his mouth, and will teach you what ye shall do.
World English Bible (WEB)
You shall speak to him, and put the words in his mouth. I will be with your mouth, and with his mouth, and will teach you what you shall do.
Young's Literal Translation (YLT)
and thou hast spoken unto him, and hast set the words in his mouth, and I -- I am with thy mouth, and with his mouth, and have directed you that which ye do;
| And thou shalt speak | וְדִבַּרְתָּ֣ | wĕdibbartā | veh-dee-bahr-TA |
| unto | אֵלָ֔יו | ʾēlāyw | ay-LAV |
| him, and put | וְשַׂמְתָּ֥ | wĕśamtā | veh-sahm-TA |
| אֶת | ʾet | et | |
| words | הַדְּבָרִ֖ים | haddĕbārîm | ha-deh-va-REEM |
| in his mouth: | בְּפִ֑יו | bĕpîw | beh-FEEOO |
| and I | וְאָֽנֹכִ֗י | wĕʾānōkî | veh-ah-noh-HEE |
| be will | אֶֽהְיֶ֤ה | ʾehĕye | eh-heh-YEH |
| with | עִם | ʿim | eem |
| thy mouth, | פִּ֙יךָ֙ | pîkā | PEE-HA |
| and with | וְעִם | wĕʿim | veh-EEM |
| his mouth, | פִּ֔יהוּ | pîhû | PEE-hoo |
| teach will and | וְהֽוֹרֵיתִ֣י | wĕhôrêtî | veh-hoh-ray-TEE |
| you | אֶתְכֶ֔ם | ʾetkem | et-HEM |
| what | אֵ֖ת | ʾēt | ate |
| ye shall do. | אֲשֶׁ֥ר | ʾăšer | uh-SHER |
| תַּֽעֲשֽׂוּן׃ | taʿăśûn | TA-uh-SOON |
Cross Reference
ਯਸਈਆਹ 51:16
“ਮੇਰੇ ਸੇਵਕ, ਮੈਂ ਤੈਨੂੰ ਉਹ ਸ਼ਬਦ ਦੇਵਾਂਗਾ ਜੋ ਮੈਂ ਚਾਹੁਂਨਾ ਕਿ ਤੂੰ ਆਖੇਁ। ਅਤੇ ਮੈਂ ਤੈਨੂੰ ਆਪਣੇ ਹੱਥੀਂ ਛਾਵਾਂ ਕਰਾਂਗਾ ਅਤੇ ਤੇਰੀ ਰੱਖਿਆ ਕਰਾਂਗਾ। ਮੈਂ ਤੇਰਾ ਇਸਤੇਮਾਲ ਨਵੇਂ ਅਕਾਸ਼ ਅਤੇ ਨਵੀਂ ਧਰਤੀ ਸਾਜਣ ਲਈ ਕਰਾਂਗਾ। ਮੈਂ ਤੇਰੀ ਵਰਤੋਂ ਇਸਰਾਏਲ ਨੂੰ ਇਹ ਆਖਣ ਲਈ ਕਰਾਂਗਾ, ‘ਤੁਸੀਂ ਮੇਰੇ ਲੋਕ ਹੋਂ।’”
ਗਿਣਤੀ 23:16
ਇਸ ਤਰ੍ਹਾਂ ਯਹੋਵਾਹ ਬਿਲਆਮ ਨੂੰ ਮਿਲਣ ਲਈ ਆਇਆ ਅਤੇ ਬਿਲਆਮ ਨੂੰ ਦੱਸਿਆ ਕਿ ਉਸ ਨੇ ਕੀ ਆਖਣਾ ਹੈ। ਫ਼ੇਰ ਯਹੋਵਾਹ ਨੇ ਬਿਲਆਮ ਨੂੰ ਬਾਲਾਕ ਕੋਲ ਵਾਪਸ ਜਾਣ ਅਤੇ ਇਹ ਗੱਲਾਂ ਦੱਸਣ ਲਈ ਆਖਿਆ।
ਗਿਣਤੀ 23:12
ਪਰ ਬਿਲਆਮ ਨੇ ਜਵਾਬ ਦਿੱਤਾ, “ਮੈਨੂੰ ਉਹੀ ਗੱਲਾਂ ਆਖਣੀਆਂ ਪੈਂਦੀਆਂ ਹਨ ਜਿਹੜੀਆਂ ਉਹ ਮੇਰੇ ਪਾਸੋਂ ਅਖਵਾਉਂਦਾ ਹੈ।”
ਗਿਣਤੀ 23:5
ਤਾਂ ਯਹੋਵਾਹ ਨੇ ਬਿਲਆਮ ਨੂੰ ਦੱਸਿਆ ਕਿ ਉਸ ਨੂੰ ਕੀ ਆਖਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੇ ਆਖਿਆ, “ਬਾਲਾਕ ਕੋਲ ਵਾਪਸ ਜਾ ਅਤੇ ਉਸ ਨੂੰ ਇਹ ਗੱਲਾਂ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਦੱਸੀਆਂ ਹਨ।”
ਅਸਤਸਨਾ 18:18
ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੋ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸ ਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸ ਨੇ ਤੁਹਾਨੂੰ ਦੱਸਣੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਹੁਕਮ ਦਿੱਤਾ।
ਲੋਕਾ 21:15
ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।
ਯਰਮਿਆਹ 1:9
ਫ਼ੇਰ ਯਹੋਵਾਹ ਨੇ ਆਪਣਾ ਹੱਥ ਵੱਧਾਇਆ ਅਤੇ ਮੇਰੇ ਮੂੰਹ ਨੂੰ ਛੁਹਿਆ। ਅਤੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਆਪਣੇ ਸ਼ਬਦ ਤੇਰੇ ਮੂੰਹ ਅੰਦਰ ਰੱਖ ਰਿਹਾ ਹਾਂ।
ਯਸਈਆਹ 59:21
ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਮੇਰਾ ਵਾਅਦਾ ਹੈ ਕਿ ਮੇਰੀ ਰੂਹ ਤੇ ਮੇਰੇ ਸ਼ਬਦ ਜਿਨ੍ਹਾਂ ਨੂੰ ਮੈਂ ਤੁਹਾਡੇ ਮੂੰਹ ਵਿੱਚ ਪਾਉਂਦਾ ਹਾਂ, ਤੁਹਾਨੂੰ ਕਦੇ ਨਹੀਂ ਛੱਡ ਕੇ ਜਾਣਗੇ। ਉਹ ਤੁਹਾਡੇ ਬੱਚਿਆਂ ਅਤੇ ਤੁਹਾਡੇ ਬੱਚਿਆਂ ਦੇ ਬੱਚਿਆਂ ਸਂਗ ਰਹਿਣਗੇ। ਉਹ ਤੁਹਾਡੇ ਨਾਲ ਹੁਣ ਅਤੇ ਸਦਾ ਲਈ ਰਹਿਣਗੇ।”
੨ ਸਮੋਈਲ 14:3
ਤੂੰ ਪਾਤਸ਼ਾਹ ਕੋਲ ਜਾ ਅਤੇ ਜਿਵੇਂ ਮੈਂ ਤੈਨੂੰ ਸਮਝਾਵਾਂ ਉਸ ਨੂੰ ਉਵੇਂ ਹੀ ਜਾਕੇ ਆਖ।” ਤਦ ਯੋਆਬ ਨੇ ਉਸ ਸਿਆਣੀ ਔਰਤ ਨੂੰ ਸਮਝਾਇਆ ਕਿ ਜਾਕੇ ਕੀ ਆਖਣਾ ਹੈ।
ਗਿਣਤੀ 22:38
ਬਿਲਆਮ ਨੇ ਜਵਾਬ ਦਿੱਤਾ, “ਪਰ ਮੈਂ ਹੁਣ ਇੱਥੇ ਹਾਂ। ਮੈਂ ਆਇਆ ਹਾਂ ਪਰ ਸ਼ਾਇਦ ਮੈਂ ਉਹ ਗੱਲ ਨਾ ਕਰ ਸੱਕਾਂ ਜੋ ਤੁਸੀਂ ਚਾਹੁੰਦੇ ਸੀ। ਮੈਂ ਸਿਰਫ਼ ਉਹੀ ਸ਼ਬਦ ਬੋਲ ਸੱਕਦਾ ਹਾਂ ਜਿਹੜੇ ਯਹੋਵਾਹ ਪਰਮੇਸ਼ੁਰ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।”
ਖ਼ਰੋਜ 7:1
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਦੇ ਰਾਜਦੂਤ ਵਰਗਾ ਬਣਾ ਦੇਵਾਂਗਾ। ਹਾਰੂਨ ਤੇਰਾ ਨਬੀ ਹੋਵੇਗਾ।
੧ ਕੁਰਿੰਥੀਆਂ 15:1
ਮਸੀਹ ਬਾਰੇ ਖੁਸ਼ਖਬਰੀ ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦੱਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸ ਨੂੰ ਮਜ਼ਬੂਤੀ ਨਾਲ ਫ਼ੜੀ ਰੱਖਣਾ ਜਾਰੀ ਰੱਖੋ।
੧ ਕੁਰਿੰਥੀਆਂ 11:23
ਜਿਹੜੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,
ਮੱਤੀ 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
ਅਸਤਸਨਾ 5:31
ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜ੍ਹਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਾਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿੱਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’
ਖ਼ਰੋਜ 4:12
ਇਸ ਲਈ ਜਾਹ। ਜਦੋਂ ਤੂੰ ਬੋਲੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। ਮੈਂ ਤੈਨੂੰ ਆਖਣ ਲਈ ਸ਼ਬਦ ਦੇਵਾਂਗਾ।”