ਖ਼ਰੋਜ 40

1 ਮੂਸਾ ਪਵਿੱਤਰ ਤੰਬੂ ਨੂੰ ਸਥਾਪਿਤ ਕਰਦਾ ਹੈ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

2 “ਪਹਿਲੇ ਮਹੀਨੇ ਦੇ ਪਹਿਲੇ ਦਿਨ ਪਵਿੱਤਰ ਤੰਬੂ, ਅਰਥਾਤ ਮੰਡਲੀ ਵਾਲੇ ਤੰਬੂ ਨੂੰ ਸਥਾਪਿਤ ਕਰੀਂ।

3 ਇਕਰਾਰਨਾਮੇ ਵਾਲੇ ਸੰਦੂਕ ਨੂੰ ਪਵਿੱਤਰ ਤੰਬੂ ਵਿੱਚ ਰੱਖ ਦੇਵੀਂ। ਸੰਦੂਕ ਨੂੰ ਪਰਦੇ ਨਾਲ ਢੱਕ ਦੇਵੀ।

4 ਫ਼ੇਰ ਮੇਜ ਲਿਆਵੀਂ। ਉਹ ਸਾਰੀਆਂ ਚੀਜ਼ਾਂ ਮੇਜ ਉੱਪਰ ਰੱਖ ਦੇਵੀਂ ਜਿਹੜੀਆਂ ਉੱਥੇ ਹੋਣੀਆਂ ਚਾਹੀਦੀਆਂ ਹਨ। ਫ਼ੇਰ ਸ਼ਮਾਦਾਨ ਨੂੰ ਤੰਬੂ ਵਿੱਚ ਰੱਖੀਂ। ਸ਼ਮਾਦਾਨ ਨੂੰ ਸਹੀ ਥਾਵਾਂ ਉੱਤੇ ਦੀਵੇ ਰੱਖੀਂ।

5 ਤੰਬੂ ਵਿੱਚ ਧੂਫ਼ ਧੁਖਾਉਣ ਲਈ ਇਕਰਾਰਨਾਮੇ ਵਲੇ ਸੰਦੂਕ ਦੇ ਸਾਹਮਣੇ ਸੁਨਿਹਰੀ ਜਗਵੇਦੀ ਰੱਖੀਂ। ਫ਼ੇਰ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਤੇ ਪਰਦਾ ਟੰਗੀ।

6 “ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਸਾਹਮਣੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਸਥਾਪਿਤ ਕਰੀਂ।

7 ਤਸਲੇ ਨੂੰ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਰੱਖੀਂ। ਤਸਲੇ ਵਿੱਚ ਪਾਣੀ ਰੱਖੀਂ।

8 ਵਿਹੜੇ ਦੇ ਆਲੇ-ਦੁਆਲੇ ਪਰਦਿਆਂ ਦੀ ਕੰਧ ਉਸਾਰੀ। ਫ਼ੇਰ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਾਵੀਂ।

9 “ਮਸਹ ਵਾਲਾ ਤੇਲ ਲੈ ਕੇ ਇਸ ਨੂੰ ਪਵਿੱਤਰ ਤੰਬੂ ਦੀ ਹਰ ਸੈਅ ਉੱਪਰ ਛਿੜਕ ਦੇਵੀਂ। ਜਦੋਂ ਤੂੰ ਇਨ੍ਹਾਂ ਚੀਜ਼ਾਂ ਉੱਪਰ ਤੇਲ ਛਿੜਕੇਂਗਾ ਤਾਂ ਤੂੰ ਇਨ੍ਹਾਂ ਨੂੰ ਪਵਿੱਤਰ ਬਣਾ ਦੇਵੇਂਗਾ।

10 ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਤੇ ਤੇਲ ਛਿੜਕੀਂ। ਜਗਵੇਦੀ ਦੀ ਹਰ ਚੀਜ਼ ਉੱਤੇ ਤੇਲ ਛਿੜਕੀਂ। ਤੂੰ ਜਗਵੇਦੀ ਨੂੰ ਪਵਿੱਤਰ ਬਣਾ ਦੇਵੇਂਗਾ। ਇਹ ਬਹੁਤ ਪਵਿੱਤਰ ਹੋਵੇਗੀ।

11 ਫ਼ੇਰ ਤੂੰ ਤਸਲੇ ਨੂੰ ਅਤੇ ਇਸਦੀ ਚੌਂਕੀ ਉੱਤੇ ਤੇਲ ਛਿੜਕੀਂ। ਇਨ੍ਹਾਂ ਚੀਜ਼ਾਂ ਨੂੰ ਪਵਿੱਤਰ ਬਨਾਉਣ ਲਈ ਅਜਿਹਾ ਕਰੀਂ।

12 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਕੋਲ ਲੈ ਆਵੀਂ। ਉਨ੍ਹਾਂ ਦਾ ਪਾਣੀ ਨਾਲ ਇਸਨਾਨ ਕਰਾਵੀਂ।

13 ਫ਼ੇਰ ਹਾਰੂਨ ਨੂੰ ਖਾਸ ਵਸਤਰ ਪਹਿਨਾਵੀਂ। ਉਸ ਉੱਪਰ ਤੇਲ ਛਿੜਕੀਂ ਤੇ ਉਸ ਨੂੰ ਪਵਿੱਤਰ ਬਣਾ ਦੇਵੀਂ। ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।

14 ਫ਼ੇਰ ਉਸ ਦੇ ਪੁੱਤਰਾਂ ਨੂੰ ਵਸਤਰ ਪਹਿਨਾਵੀਂ।

15 ਉਸ ਦੇ ਪੁੱਤਰਾਂ ਉੱਤੇ ਵੀ ਓਸੇ ਤਰ੍ਹਾਂ ਤੇਲ ਛਿੜਕੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਉੱਤੇ ਛਿੜਕਿਆ ਸੀ। ਫ਼ੇਰ ਉਹ ਵੀ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣਗੇ। ਜਦੋਂ ਤੂੰ ਉਨ੍ਹਾਂ ਨੂੰ ਮਸਹ ਕਰੇਂਗਾ ਤਾਂ ਉਹ ਜਾਜਕ ਬਣ ਜਾਣਗੇ। ਉਹ ਪਰਿਵਾਰ ਸਾਰੇ ਸਮਿਆਂ ਲਈ ਜਾਜਕਾਂ ਦਾ ਬਣਿਆ ਰਹੇਗਾ।”

16 ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।

17 ਇਸ ਲਈ ਠੀਕ ਸਮੇਂ ਪਵਿੱਤਰ ਤੰਬੂ ਸਥਾਪਿਤ ਕੀਤਾ ਗਿਆ। ਇਹ ਉਸ ਸਮੇਂ ਤੋਂ ਜਦੋਂ ਉਨ੍ਹਾਂ ਨੇ ਮਿਸਰ ਛੱਡਿਆ ਸੀ ਦੂਸਰੇ ਵਰ੍ਹੇ ਦੌਰਾਨ ਪਹਿਲੇ ਮਹੀਨੇ ਦਾ ਪਹਿਲਾ ਦਿਨ ਸੀ।

18 ਮੂਸਾ ਨੇ ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਸਥਾਪਿਤ ਕੀਤਾ ਜਿਵੇਂ ਯਹੋਆਹ ਨੇ ਆਖਿਆ ਸੀ। ਸਭ ਤੋਂ ਪਹਿਲਾਂ, ਉਸ ਨੇ ਚੀਥੀਆਂ ਰੱਖੀਆਂ ਅਤੇ ਫ਼ੇਰ ਚੀਥੀਆਂ ਉੱਤੇ ਫ਼ੱਟੀਆਂ ਰੱਖੀਆਂ। ਫ਼ੇਰ ਉਸ ਨੇ ਬਰੇਸਾਂ ਲਾ ਕੇ ਚੋਬਾਂ ਲਾਈਆਂ।

19 ਇਸਤੋਂ ਮਗਰੋਂ ਪਵਿੱਤਰ ਤੰਬੂ ਉੱਤੇ ਬਾਹਰਲਾ ਤੰਬੂ ਲਾਇਆ। ਫ਼ੇਰ ਉਸ ਨੇ ਬਾਹਰਲੇ ਤੰਬੂ ਉੱਤੇ ਕੱਜਣ ਪਾਇਆ। ਉਸ ਨੇ ਇਹ ਚੀਜ਼ਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।

20 ਮੂਸਾ ਨੇ ਇਕਰਾਰਨਮਾ ਲਿਆ ਅਤੇ ਇਸ ਨੂੰ ਪਵਿੱਤਰ ਸੰਦੂਕ ਵਿੱਚ ਰੱਖ ਦਿੱਤਾ। ਮੂਸਾ ਨੇ ਸੰਦੂਕ ਉੱਤੇ ਚੋਬਾਂ ਰੱਖੀਆਂ। ਫ਼ੇਰ ਉਸ ਨੇ ਸੰਦੂਕ ਉੱਪਰ ਕੱਜਣ ਪਾ ਦਿੱਤਾ।

21 ਫ਼ੇਰ ਮੂਸਾ ਨੇ ਪਵਿੱਤਰ ਸੰਦੂਕ ਨੂੰ ਪਵਿੱਤਰ ਤੰਬੂ ਦੇ ਅੰਦਰ ਰੱਖ ਦਿੱਤਾ। ਉਸ ਨੇ ਇਸਦੀ ਰੱਖਿਆ ਲਈ ਠੀਕ ਥਾਂ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਉਸ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਪਰਦੇ ਦੇ ਪਿੱਛੇ ਸੁਰੱਖਿਅਤ ਕਰ ਦਿੱਤਾ, ਜਿਵੇਂ ਕਿ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।

22 ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਮੇਜ ਨੂੰ ਸਥਾਪਿਤ ਕੀਤਾ। ਉਸ ਨੇ ਇਸ ਨੂੰ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਪਵਿੱਤਰ ਸਥਾਨ ਦੇ ਅੰਦਰ ਪਰਦੇ ਦੇ ਸਾਹਮਣੇ ਰੱਖਿਆ।

23 ਫ਼ੇਰ ਉਸ ਨੇ ਯਹੋਵਾਹ ਦੇ ਸਾਹਮਣੇ ਮੇਜ ਉੱਪਰ ਰੋਟੀ ਰੱਖ ਦਿੱਤੀ ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।

24 ਫ਼ੇਰ ਮੂਸਾ ਨੇ ਸ਼ਮਾਦਾਨ ਨੂੰ ਮੰਡਲੀ ਵਾਲੇ ਤੰਬੂ ਦੇ ਦੱਖਣ ਵਾਲੇ ਪਾਸੇ, ਮੇਜ ਦੇ ਵਿਪਰੀਤ ਸਥਾਪਿਤ ਕੀਤਾ।

25 ਫ਼ੇਰ ਮੂਸਾ ਨੇ ਯਹੋਵਾਹ ਦੇ ਸਾਹਮਣੇ ਸ਼ਮਾਦਾਨ ਉੱਤੇ ਦੀਵੇ ਰੱਖ ਦਿੱਤੇ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।

26 ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਸੁਨਿਹਰੀ ਜਗਵੇਦੀ ਸਥਾਪਿਤ ਕੀਤੀ। ਉਸ ਨੇ ਜਗਵੇਦੀ ਨੂੰ ਪਰਦੇ ਦੇ ਸਾਹਮਣੇ ਰੱਖ ਦਿੱਤਾ।

27 ਫ਼ੇਰ ਉਸ ਨੇ ਜਗਵੇਦੀ ਉੱਤੇ ਸੁਗੰਧਤ ਧੂਫ਼ ਧੁਖਾਈ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।

28 ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ।

29 ਮੂਸਾ ਨੇ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਸਥਾਪਿਤ ਕਰ ਦਿੱਤੀ। ਫ਼ੇਰ ਮੂਸਾ ਨੇ ਉਸ ਜਗਵੇਦੀ ਉੱਤੇ ਹੋਮ ਦੀ ਭੇਟ ਅਰਪਨ ਕੀਤੀ। ਉਸ ਨੇ ਯਹੋਵਾਹ ਨੂੰ ਅਨਾਜ ਦੀ ਭੇਟ ਵੀ ਚੜ੍ਹਾਈ। ਉਸ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।

30 ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਤਸਲਾ ਰੱਖ ਦਿੱਤਾ। ਮੂਸਾ ਨੇ ਤਸਲੇ ਵਿੱਚ ਹੱਥ-ਪੈਰ ਧੋਣ ਲਈ ਪਾਣੀ ਰੱਖ ਦਿੱਤਾ।

31 ਮੂਸਾ, ਹਾਰੂਨ ਅਤੇ ਹਾਰੂਨ ਦੇ ਪੁੱਤਰਾਂ ਨੇ ਇਸ ਤਸਲੇ ਨੂੰ ਆਪਣੇ ਹੱਥ ਪੈਰ ਧੋਣ ਲਈ ਵਰਤਿਆ।

32 ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੁੰਦੇ ਸਨ, ਉਹ ਆਪਣੇ ਹੱਥ ਪੈਰ ਧੋਂਦੇ ਸਨ। ਹਰ ਵਾਰੀ ਜਦੋਂ ਉਹ ਜਗਵੇਦੀ ਦੇ ਨੇੜੇ ਜਾਂਦੇ ਸਨ ਤਾਂ ਵੀ ਉਹ ਹੱਥ ਪੈਰ ਧੋਂਦੇ ਸਨ। ਉਨ੍ਹਾਂ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।

33 ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਵਿਹੜੇ ਦੇ ਆਲੇ-ਦੁਆਲੇ ਪਰਦੇ ਸਥਾਪਿਤ ਕਰ ਦਿੱਤੇ। ਮੂਸਾ ਨੇ ਜਗਵੇਦੀ ਦਾ ਵਿਹੜਾ ਵੀ ਸਥਾਪਿਤ ਕੀਤਾ। ਫ਼ੇਰ ਉਸ ਨੇ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਮੂਸਾ ਨੇ ਇਹ ਸਾਰਾ ਕੰਮ ਮੁਕਾ ਲਿਆ ਜਿਹੜਾ ਯਹੋਵਾਹ ਨੇ ਉਸ ਨੂੰ ਕਰਨ ਲਈ ਦਿੱਤਾ ਸੀ।

34 ਯਹੋਵਾਹ ਦਾ ਪਰਤਾਪ ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।

35 ਮੂਸਾ ਮੰਡਲੀ ਵਾਲੇ ਤੰਬੂ ਵਿੱਚ ਨਹੀਂ ਜਾ ਸੱਕਦਾ ਸੀ ਕਿਉਂਕਿ ਇਸ ਉੱਤੇ ਬੱਦਲ ਠਹਿਰ ਗਿਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ ਸੀ।

36 ਇਹ ਉਹੀ ਬੱਦਲ ਸੀ ਜਿਹੜਾ ਲੋਕਾਂ ਨੂੰ ਇਹ ਦਰਸਾਉਂਦਾ ਸੀ ਕਿ ਉਨ੍ਹਾਂ ਨੇ ਕਦੋਂ ਕੂਚ ਕਰਨਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਤੋਂ ਉੱਪਰ ਉੱਠਦਾ, ਇਸਰਾਏਲ ਦੇ ਲੋਕ ਸਫ਼ਰ ਸ਼ੁਰੂ ਕਰ ਦਿੰਦੇ।

37 ਪਰ ਜਦੋਂ ਬੱਦਲ ਪਵਿੱਤਰ ਤੰਬੂ ਉੱਪਰ ਠਹਿਰਿਆ ਹੁੰਦਾ, ਲੋਕ ਜਾਣ ਦੀ ਕੋਸ਼ਿਸ਼ ਨਾ ਕਰਦੇ। ਉਹ ਓਨੀ ਦੇਰ ਉਸੇ ਥਾਂ ਟਿਕੇ ਰਹਿੰਦੇ ਜਦੋਂ ਤੱਕ ਕਿ ਬੱਦਲ ਉੱਪਰ ਨਹੀਂ ਉੱਠ ਜਾਂਦਾ ਸੀ।

38 ਇਸ ਤਰ੍ਹਾ ਯਹੋਵਾਹ ਦਾ ਬੱਦਲ ਦਿਨ ਵੇਲੇ ਪਵਿੱਤਰ ਤੰਬੂ ਦੇ ਉੱਪਰ ਟਿਕਿਆ ਹੋਇਆ ਸੀ। ਅਤੇ ਰਾਤ ਵੇਲੇ ਬੱਦਲ ਵਿੱਚ ਅੱਗ ਹੁੰਦੀ ਸੀ। ਇਸ ਲਈ ਇਸਰਾਏਲ ਦੇ ਸਾਰੇ ਲੋਕ ਸਫ਼ਰ ਕਰਦੇ ਸਮੇਂ ਬੱਦਲ ਨੂੰ ਦੇਖ ਸੱਕਦੇ ਸਨ।

1 And the Lord spake unto Moses, saying,

2 On the first day of the first month shalt thou set up the tabernacle of the tent of the congregation.

3 And thou shalt put therein the ark of the testimony, and cover the ark with the vail.

4 And thou shalt bring in the table, and set in order the things that are to be set in order upon it; and thou shalt bring in the candlestick, and light the lamps thereof.

5 And thou shalt set the altar of gold for the incense before the ark of the testimony, and put the hanging of the door to the tabernacle.

6 And thou shalt set the altar of the burnt offering before the door of the tabernacle of the tent of the congregation.

7 And thou shalt set the laver between the tent of the congregation and the altar, and shalt put water therein.

8 And thou shalt set up the court round about, and hang up the hanging at the court gate.

9 And thou shalt take the anointing oil, and anoint the tabernacle, and all that is therein, and shalt hallow it, and all the vessels thereof: and it shall be holy.

10 And thou shalt anoint the altar of the burnt offering, and all his vessels, and sanctify the altar: and it shall be an altar most holy.

11 And thou shalt anoint the laver and his foot, and sanctify it.

12 And thou shalt bring Aaron and his sons unto the door of the tabernacle of the congregation, and wash them with water.

13 And thou shalt put upon Aaron the holy garments, and anoint him, and sanctify him; that he may minister unto me in the priest’s office.

14 And thou shalt bring his sons, and clothe them with coats:

15 And thou shalt anoint them, as thou didst anoint their father, that they may minister unto me in the priest’s office: for their anointing shall surely be an everlasting priesthood throughout their generations.

16 Thus did Moses: according to all that the Lord commanded him, so did he.

17 And it came to pass in the first month in the second year, on the first day of the month, that the tabernacle was reared up.

18 And Moses reared up the tabernacle, and fastened his sockets, and set up the boards thereof, and put in the bars thereof, and reared up his pillars.

19 And he spread abroad the tent over the tabernacle, and put the covering of the tent above upon it; as the Lord commanded Moses.

20 And he took and put the testimony into the ark, and set the staves on the ark, and put the mercy seat above upon the ark:

21 And he brought the ark into the tabernacle, and set up the vail of the covering, and covered the ark of the testimony; as the Lord commanded Moses.

22 And he put the table in the tent of the congregation, upon the side of the tabernacle northward, without the vail.

23 And he set the bread in order upon it before the Lord; as the Lord had commanded Moses.

24 And he put the candlestick in the tent of the congregation, over against the table, on the side of the tabernacle southward.

25 And he lighted the lamps before the Lord; as the Lord commanded Moses.

26 And he put the golden altar in the tent of the congregation before the vail:

27 And he burnt sweet incense thereon; as the Lord commanded Moses.

28 And he set up the hanging at the door of the tabernacle.

29 And he put the altar of burnt offering by the door of the tabernacle of the tent of the congregation, and offered upon it the burnt offering and the meat offering; as the Lord commanded Moses.

30 And he set the laver between the tent of the congregation and the altar, and put water there, to wash withal.

31 And Moses and Aaron and his sons washed their hands and their feet thereat:

32 When they went into the tent of the congregation, and when they came near unto the altar, they washed; as the Lord commanded Moses.

33 And he reared up the court round about the tabernacle and the altar, and set up the hanging of the court gate. So Moses finished the work.

34 Then a cloud covered the tent of the congregation, and the glory of the Lord filled the tabernacle.

35 And Moses was not able to enter into the tent of the congregation, because the cloud abode thereon, and the glory of the Lord filled the tabernacle.

36 And when the cloud was taken up from over the tabernacle, the children of Israel went onward in all their journeys:

37 But if the cloud were not taken up, then they journeyed not till the day that it was taken up.

38 For the cloud of the Lord was upon the tabernacle by day, and fire was on it by night, in the sight of all the house of Israel, throughout all their journeys.

Exodus 10 in Tamil and English

1 ਟਿੱਡੀ ਦਲ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ। ਮੈਂ ਉਸ ਨੂੰ ਅਤੇ ਉਸ ਦੇ ਅਧਿਕਾਰੀਆਂ ਨੂੰ ਜ਼ਿੱਦੀ ਬਣਾਇਆ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਆਪਣੇ ਤਾਕਤਵਰ ਕਰਿਸ਼ਮੇ ਦਿਖਾ ਸੱਕਾਂ।
And the Lord said unto Moses, Go in unto Pharaoh: for I have hardened his heart, and the heart of his servants, that I might shew these my signs before him:

2 ਅਜਿਹਾ ਮੈਂ ਇਸ ਲਈ ਵੀ ਕੀਤਾ ਤਾਂ ਜੋ ਤੁਸੀਂ ਆਪਣੇ ਪੁੱਤਾਂ-ਪੋਤਿਆਂ ਨੂੰ ਉਨ੍ਹਾਂ ਕਰਿਸ਼ਮਿਆਂ ਅਤੇ ਕਾਰਨਾਮਿਆਂ ਬਾਰੇ ਦੱਸ ਸੱਕੋਂ ਜੋ ਮੈਂ ਮਿਸਰ ਵਿੱਚ ਕੀਤੇ ਹਨ। ਫ਼ੇਰ ਤੁਸੀਂ ਸਾਰੇ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ।”
And that thou mayest tell in the ears of thy son, and of thy son’s son, what things I have wrought in Egypt, and my signs which I have done among them; that ye may know how that I am the Lord.

3 ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।
And Moses and Aaron came in unto Pharaoh, and said unto him, Thus saith the Lord God of the Hebrews, How long wilt thou refuse to humble thyself before me? let my people go, that they may serve me.

4 ਜੇ ਤੁਸੀਂ ਮੇਰੇ ਲੋਕਾਂ ਨੂੰ ਨਹੀਂ ਜਾਣ ਦਿਉਂਗੇ ਤਾਂ ਮੈਂ ਕਲ ਨੂੰ ਤੁਹਾਡੇ ਦੇਸ਼ ਉੱਤੇ ਟਿੱਡੀ ਦਲ ਛੱਡਾਂਗਾ।
Else, if thou refuse to let my people go, behold, to morrow will I bring the locusts into thy coast:

5 ਟਿੱਡੀਆਂ ਸਾਰੀ ਧਰਤੀ ਤੇ ਫ਼ੈਲ ਜਾਣਗੀਆਂ। ਟਿੱਡੀਆਂ ਇੰਨੀਆਂ ਹੋਣਗੀਆਂ ਕਿ ਤੁਹਾਨੂੰ ਜ਼ਮੀਨ ਨਜ਼ਰ ਨਹੀਂ ਆਵੇਗੀ। ਜੋ ਕੁਝ ਵੀ ਗੜ੍ਹੇਮਾਰ ਤੋਂ ਬਚ ਗਿਆ ਸੀ ਉਸ ਨੂੰ ਟਿੱਡੀਆਂ ਖਾ ਜਾਣਗੀਆਂ। ਟਿੱਡੀਆਂ ਖੇਤਾਂ ਵਿੱਚਲੇ ਹਰ ਰੁੱਖ ਦੇ ਪੱਤੇ ਖਾ ਜਾਣਗੀਆਂ।
And they shall cover the face of the earth, that one cannot be able to see the earth: and they shall eat the residue of that which is escaped, which remaineth unto you from the hail, and shall eat every tree which groweth for you out of the field:

6 ਟਿੱਡੀਆਂ ਤੁਹਾਡੇ ਘਰਾਂ, ਤੁਹਾਡੇ ਅਧਿਕਾਰੀਆਂ ਦੇ ਘਰਾਂ, ਅਤੇ ਮਿਸਰ ਦੇ ਸਾਰੇ ਘਰਾਂ ਵਿੱਚ ਹੋਣਗੀਆਂ। ਉਹ ਇੰਨੀਆਂ ਜ਼ਿਆਦਾ ਹੋਣਗੀਆਂ ਕਿ ਤੁਹਾਡੇ ਪਿਉ-ਦਾਦਿਆਂ ਨੇ ਕਦੇ ਵੀ ਟਿੱਡੀਆਂ ਦੀ ਇੰਨੀ ਵੱਡੀ ਤੌਣ ਨਹੀਂ ਵੇਖੀ ਹੋਵੇਗੀ ਜਦੋਂ ਤੋਂ ਕਿ ਮਿਸਰੀ ਇੱਥੇ ਵਸੇ ਹਨ।’” ਫ਼ੇਰ ਮੂਸਾ ਫ਼ਿਰਊਨ ਤੋਂ ਪਰ੍ਹਾਂ ਮੁੜਿਆ ਅਤੇ ਚੱਲਾ ਗਿਆ।
And they shall fill thy houses, and the houses of all thy servants, and the houses of all the Egyptians; which neither thy fathers, nor thy fathers’ fathers have seen, since the day that they were upon the earth unto this day. And he turned himself, and went out from Pharaoh.

7 ਤਾਂ ਅਧਿਕਾਰੀਆਂ ਨੇ ਫ਼ਿਰਊਨ ਨੂੰ ਪੁੱਛਿਆ, “ਕਿੰਨਾ ਕੁ ਚਿਰ ਤੱਕ ਅਸੀਂ ਇਨ੍ਹਾਂ ਲੋਕਾਂ ਦੇ ਜਾਲ ਵਿੱਚ ਫ਼ਸੇ ਰਹਾਂਗੇ। ਇਨ੍ਹਾਂ ਆਦਮੀਆਂ ਨੂੰ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਦਿਓ। ਜੇ ਤੁਸੀਂ ਉਨ੍ਹਾਂ ਨੂੰ ਨਹੀਂ ਜਾਣ ਦਿਉਂਗੇ ਤਾਂ ਤੁਹਾਨੂੰ ਪਤਾ ਲੱਗਣ ਤੋਂ ਪਹਿਲਾਂ ਹੀ ਮਿਸਰ ਤਬਾਹ ਹੋ ਜਾਵੇਗਾ।”
And Pharaoh’s servants said unto him, How long shall this man be a snare unto us? let the men go, that they may serve the Lord their God: knowest thou not yet that Egypt is destroyed?

8 ਇਸ ਲਈ ਫ਼ਿਰਊਨ ਨੇ ਆਪਣੇ ਅਧਿਕਾਰੀਆਂ ਨੂੰ ਮੂਸਾ ਤੇ ਹਾਰੂਨ ਨੂੰ ਆਪਣੇ ਕੋਲ ਵਾਪਸ ਲਿਆਉਣ ਲਈ ਆਖਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਜਾਓ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ। ਪਰ ਮੈਨੂੰ ਇਹ ਦੱਸੋ ਕਿ ਕੌਣ-ਕੌਣ ਜਾ ਰਿਹਾ ਹੈ?”
And Moses and Aaron were brought again unto Pharaoh: and he said unto them, Go, serve the Lord your God: but who are they that shall go?

9 ਮੂਸਾ ਨੇ ਜਵਾਬ ਦਿੱਤਾ, “ਸਾਡੇ ਸਾਰੇ ਲੋਕ, ਜੁਆਨ ਤੇ ਬੁੱਢੇ, ਜਾਣਗੇ। ਅਤੇ ਆਪਣੇ ਪੁੱਤਾਂ-ਧੀਆਂ ਅਤੇ ਆਪਣੀਆਂ ਭੇਡਾਂ ਤੇ ਪਸ਼ੂਆਂ ਨੂੰ ਨਾਲ ਲੈ ਜਾਣਗੇ। ਅਸੀਂ ਸਾਰੇ ਹੀ ਜਾਵਾਂਗੇ ਕਿਉਂਕਿ ਯਹੋਵਾਹ ਦੀ ਦਾਵਤ ਸਾਡੇ ਸਾਰਿਆਂ ਵਾਸਤੇ ਹੈ।”
And Moses said, We will go with our young and with our old, with our sons and with our daughters, with our flocks and with our herds will we go; for we must hold a feast unto the Lord.

10 ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੂੰ ਸੱਚਮੁੱਚ ਤੁਹਾਡੇ ਅੰਗ-ਸੰਗ ਹੋਣਾ ਪਵੇਗਾ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਮਿਸਰ ਛੱਡ ਜਾਣ ਦੀ ਇਜਾਜ਼ਤ ਦਿਆਂ। ਤੁਸੀਂ ਕਿਸੇ ਦੁਸ਼ਟ ਗੱਲ ਦੀ ਯੋਜਨਾ ਬਣਾ ਰਹੇ ਲੱਗਦੇ ਹੋ।
And he said unto them, Let the Lord be so with you, as I will let you go, and your little ones: look to it; for evil is before you.

11 ਆਦਮੀ ਜਾਕੇ ਯਹੋਵਾਹ ਦੀ ਉਪਾਸਨਾ ਕਰ ਸੱਕਦੇ ਹਨ। ਇਹੀ ਸੀ ਜੋ ਤੁਸੀਂ ਸ਼ੁਰੂ ਵਿੱਚ ਮੰਗਿਆ ਸੀ। ਪਰ ਤੁਹਾਡੇ ਸਾਰੇ ਲੋਕ ਨਹੀਂ ਜਾ ਸੱਕਦੇ।” ਫ਼ੇਰ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਵਾਪਸ ਤੋਰ ਦਿੱਤਾ।
Not so: go now ye that are men, and serve the Lord; for that ye did desire. And they were driven out from Pharaoh’s presence.

12 ਯਹੋਵਾਹ ਨੇ ਮੂਸਾ ਨੂੰ ਆਖਿਆ, “ਮਿਸਰ ਦੀ ਧਰਤੀ ਉੱਪਰ ਆਪਣਾ ਹੱਥ ਉੱਠਾ ਅਤੇ ਟਿੱਡੀ ਦਲ ਆ ਜਾਵੇਗਾ। ਟਿੱਡੀਆਂ ਮਿਸਰ ਦੀ ਧਰਤੀ ਉੱਤੇ ਫ਼ੈਲ ਜਾਣਗੀਆਂ। ਟਿੱਡੀਆਂ ਉਹ ਸਾਰੇ ਪੌਦੇ ਖਾ ਜਾਣਗੀਆਂ ਜਿਹੜੇ ਗੜਿਆਂ ਨੇ ਤਬਾਹ ਕੀਤੇ ਸਨ।”
And the Lord said unto Moses, Stretch out thine hand over the land of Egypt for the locusts, that they may come up upon the land of Egypt, and eat every herb of the land, even all that the hail hath left.

13 ਇਸ ਲਈ ਮੂਸਾ ਨੇ ਆਪਣੀ ਸੋਟੀ ਮਿਸਰ ਦੀ ਧਰਤੀ ਉੱਪਰ ਉੱਠਾਈ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਸਾਰਾ ਦਿਨ ਤੇ ਸਾਰੀ ਰਾਤ ਵਗਦੀ ਰਹੀ। ਜਦੋਂ ਸਵੇਰ ਹੋਈ ਹਵਾ ਮਿਸਰ ਦੀ ਧਰਤੀ ਉੱਪਰ ਟਿੱਡੀਆਂ ਲੈ ਆਈ।
And Moses stretched forth his rod over the land of Egypt, and the Lord brought an east wind upon the land all that day, and all that night; and when it was morning, the east wind brought the locusts.

14 ਟਿੱਡੀਆਂ ਉੱਡਕੇ ਮਿਸਰ ਦੇ ਦੇਸ਼ ਵਿੱਚ ਆ ਗਈਆਂ ਅਤੇ ਧਰਤੀ ਤੇ ਬੈਠ ਗਈਆਂ। ਇੰਨੀਆਂ ਟਿੱਡੀਆਂ ਮਿਸਰ ਵਿੱਚ ਕਦੇ ਨਹੀਂ ਦੇਖੀਆਂ ਗਈਆਂ ਸਨ। ਅਤੇ ਇੰਨੀਆਂ ਟਿੱਡੀਆਂ ਫ਼ੇਰ ਕਦੇ ਵੀ ਨਹੀਂ ਹੋਣਗੀਆਂ।
And the locusts went up over all the land of Egypt, and rested in all the coasts of Egypt: very grievous were they; before them there were no such locusts as they, neither after them shall be such.

15 ਟਿੱਡੀਆਂ ਨੇ ਸਾਰੀ ਜ਼ਮੀਨ ਢੱਕ ਦਿੱਤੀ ਅਤੇ ਸਾਰੇ ਦੇਸ਼ ਅੰਦਰ ਹਨੇਰਾ ਛਾ ਗਿਆ। ਟਿੱਡੀਆਂ ਨੇ ਧਰਤੀ ਦਾ ਹਰ ਪੌਦਾ ਅਤੇ ਰੁੱਖਾਂ ਦਾ ਹਰ ਉਹ ਫ਼ਲ ਖਾ ਲਿਆ ਜਿਹੜਾ ਗੜਿਆਂ ਨੇ ਤਬਾਹ ਨਹੀਂ ਕੀਤਾ ਸੀ। ਮਿਸਰ ਵਿੱਚ ਕਿੱਧਰੇ ਵੀ ਰੁੱਖਾਂ ਜਾਂ ਪੌਦਿਆਂ ਉੱਤੇ ਪੱਤੇ ਨਹੀਂ ਬਚੇ।
For they covered the face of the whole earth, so that the land was darkened; and they did eat every herb of the land, and all the fruit of the trees which the hail had left: and there remained not any green thing in the trees, or in the herbs of the field, through all the land of Egypt.

16 ਫ਼ਿਰਊਨ ਨੇ ਛੇਤੀ ਨਾਲ ਮੂਸਾ ਅਤੇ ਹਾਰੂਨ ਨੂੰ ਬੁਲਾਇਆ। ਫ਼ਿਰਊਨ ਨੇ ਆਖਿਆ, “ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਖਿਲਾਫ਼ ਪਾਪ ਕੀਤਾ ਹੈ।
Then Pharaoh called for Moses and Aaron in haste; and he said, I have sinned against the Lord your God, and against you.

17 ਹੁਣ ਇਸ ਵਾਰੀ ਮੈਨੂੰ ਮੇਰੇ ਪਾਪਾਂ ਲਈ ਮਾਫ਼ੀ ਦਿਓ। ਯਹੋਵਾਹ ਨੂੰ ਆਖੋ ਕਿ ਇਸ ਮੌਤ (ਟਿੱਡੀ ਦਲ) ਨੂੰ ਮੇਰੇ ਕੋਲੋਂ ਦੂਰ ਕਰ ਦੇਵੇ।”
Now therefore forgive, I pray thee, my sin only this once, and intreat the Lord your God, that he may take away from me this death only.

18 ਮੂਸਾ ਫ਼ਿਰਊਨ ਕੋਲੋਂ ਚੱਲਾ ਗਿਆ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।
And he went out from Pharaoh, and intreated the Lord.

19 ਇਸ ਲਈ ਯਹੋਵਾਹ ਨੇ ਹਵਾ ਦਾ ਰੁੱਖ ਮੋੜ ਦਿੱਤਾ। ਯਹੋਵਾਹ ਨੇ ਪੱਛਮ ਵੱਲੋਂ ਬਹੁਤ ਤੇਜ਼ ਹਵਾ ਵਗਾਈ ਅਤੇ ਇਹ ਟਿੱਡੀਆਂ ਨੂੰ ਮਿਸਰ ਤੋਂ ਉਡਾਕੇ ਲਾਲ ਸਾਗਰ ਵਿੱਚ ਲੈ ਗਈ। ਮਿਸਰ ਵਿੱਚ ਇੱਕ ਵੀ ਟਿੱਡੀ ਨਹੀਂ ਬਚੀ।
And the Lord turned a mighty strong west wind, which took away the locusts, and cast them into the Red sea; there remained not one locust in all the coasts of Egypt.

20 ਪਰ ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਅਤੇ ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਜਾਣ ਨਹੀਂ ਦਿੱਤਾ।
But the Lord hardened Pharaoh’s heart, so that he would not let the children of Israel go.

21 ਹਨੇਰਾ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਨੇਰਾ ਛਾ ਜਾਵੇਗਾ। ਇਹ ਇੰਨਾ ਘੁੱਪ ਹਨੇਰਾ ਹੋਵੇਗਾ ਕਿ ਤੁਸੀਂ ਇਸ ਨੂੰ ਮਹਿਸੂਸ ਕਰ ਸੱਕੋਂਗੇ।”
And the Lord said unto Moses, Stretch out thine hand toward heaven, that there may be darkness over the land of Egypt, even darkness which may be felt.

22 ਇਸ ਲਈ ਮੂਸਾ ਨੇ ਹਵਾ ਵਿੱਚ ਆਪਣਾ ਹੱਥ ਉੱਠਾਇਆ ਅਤੇ ਹਨੇਰੇ ਦੇ ਇੱਕ ਬੱਦਲ ਨੇ ਮਿਸਰ ਨੂੰ ਢੱਕ ਲਿਆ। ਹਨੇਰਾ ਮਿਸਰ ਵਿੱਚ ਤਿੰਨ ਦਿਨ ਰਿਹਾ।
And Moses stretched forth his hand toward heaven; and there was a thick darkness in all the land of Egypt three days:

23 ਕੋਈ ਵੀ ਬੰਦਾ ਇੱਕ ਦੂਜੇ ਨੂੰ ਨਹੀਂ ਦੇਖ ਸੱਕਦਾ ਸੀ। ਅਤੇ ਕੋਈ ਵੀ ਤਿੰਨ ਦਿਨਾਂ ਤੱਕ ਉੱਠ ਕੇ ਕਿਸੇ ਥਾਂ ਨਹੀਂ ਗਿਆ। ਪਰ ਜਿਨ੍ਹਾਂ ਥਾਵਾਂ ਉੱਤੇ ਇਸਰਾਏਲ ਦੇ ਲੋਕ ਰਹਿੰਦੇ ਸਨ ਓੱਥੇ ਰੌਸ਼ਨੀ ਸੀ।
They saw not one another, neither rose any from his place for three days: but all the children of Israel had light in their dwellings.

24 ਫ਼ਿਰਊਨ ਨੇ ਮੂਸਾ ਨੂੰ ਫ਼ੇਰ ਬੁਲਾਇਆ। ਫ਼ਿਰਊਨ ਨੇ ਆਖਿਆ, “ਜਾਓ ਅਤੇ ਆਪਣੇ ਯਹੋਵਾਹ ਦੀ ਉਪਾਸਨਾ ਕਰੋ। ਤੁਸੀਂ ਆਪਣੇ ਬੱਚੇ ਆਪਣੇ ਨਾਲ ਲਿਜਾ ਸੱਕਦੇ ਹੋ। ਪਰ ਤੁਹਾਨੂੰ ਆਪਣੀਆਂ ਭੇਡਾਂ ਤੇ ਪਸ਼ੂ ਇੱਥੇ ਹੀ ਛੱਡਣੇ ਪੈਣਗੇ।”
And Pharaoh called unto Moses, and said, Go ye, serve the Lord; only let your flocks and your herds be stayed: let your little ones also go with you.

25 ਮੂਸਾ ਨੇ ਆਖਿਆ, “ਨਾ ਸਿਰਫ਼ ਅਸੀਂ ਆਪਣੀਆਂ ਭੇਡਾਂ ਅਤੇ ਪਸ਼ੂ ਹੀ ਆਪਣੇ ਨਾਲ ਲੈ ਜਾਵਾਂਗੇ, ਸਗੋਂ ਜਦੋਂ ਅਸੀਂ ਜਾਵਾਂਗੇ, ਤੁਸੀਂ ਸਾਨੂੰ ਭੇਟਾ ਤੇ ਬਲੀਆਂ ਵੀ ਦੇਵੋਂਗੇ।
And Moses said, Thou must give us also sacrifices and burnt offerings, that we may sacrifice unto the Lord our God.

26 ਹਾਂ, ਅਸੀਂ ਆਪਣੇ ਯਹੋਵਾਹ ਦੀ ਉਪਾਸਨਾ ਲਈ ਆਪਣੇ ਪਸ਼ੂ ਆਪਣੇ ਨਾਲ ਲੈ ਜਾਵਾਂਗੇ। ਕੋਈ ਖੁਰ ਵੀ ਪਿੱਛੇ ਨਹੀਂ ਛੱਡਿਆ ਜਾਵੇਗਾ। ਹਾਲੇ ਤੱਕ ਸਾਨੂੰ ਪੱਕਾ ਪਤਾ ਨਹੀਂ ਕਿ ਯਹੋਵਾਹ ਦੀ ਉਪਾਸਨਾ ਲਈ ਸਾਨੂੰ ਕੀ ਕੁਝ ਚਾਹੀਦਾ ਹੋਵੇਗਾ। ਇਸਦਾ ਸਾਨੂੰ ਉਦੋਂ ਹੀ ਪਤਾ ਚੱਲੇਗਾ ਜਦੋਂ ਅਸੀਂ ਉੱਥੇ ਜਾਵਾਂਗੇ ਜਿੱਥੇ ਅਸੀਂ ਜਾ ਰਹੇ ਹਾਂ। ਇਸ ਲਈ ਸਾਨੂੰ ਇਹ ਸਾਰੀਆਂ ਚੀਜ਼ਾਂ ਆਪਣੇ ਲਈ ਲਿਜਾਣੀਆਂ ਪੈਣਗੀਆਂ।”
Our cattle also shall go with us; there shall not an hoof be left behind; for thereof must we take to serve the Lord our God; and we know not with what we must serve the Lord, until we come thither.

27 ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।
But the Lord hardened Pharaoh’s heart, and he would not let them go.

28 ਤਾਂ ਫ਼ਿਰਊਨ ਨੇ ਮੂਸਾ ਨੂੰ ਆਖਿਆ, “ਇੱਥੋਂ ਚੱਲਿਆ ਜਾਹ। ਮੈਂ ਨਹੀਂ ਚਾਹੁੰਦਾ ਕਿ ਤੂੰ ਫ਼ੇਰ ਇੱਥੇ ਆਵੇਂ। ਅਗਲੀ ਵਾਰ ਜਦੋਂ ਤੂੰ ਮਿਲਣ ਆਵੇਂਗਾ, ਤੂੰ ਮਾਰਿਆ ਜਾਵੇਂਗਾ।”
And Pharaoh said unto him, Get thee from me, take heed to thyself, see my face no more; for in that day thou seest my face thou shalt die.

29 ਤਾਂ ਮੂਸਾ ਨੇ ਫ਼ਿਰਊਨ ਨੂੰ ਆਖਿਆ, “ਤੂੰ ਇੱਕ ਗੱਲ ਬਾਰੇ ਬਿਲਕੁਲ ਠੀਕ ਹੈਂ। ਮੈਂ ਦੋਬਾਰਾ ਤੈਨੂੰ ਮਿਲਣ ਨਹੀਂ ਆਵਾਂਗਾ।”
And Moses said, Thou hast spoken well, I will see thy face again no more.