ਹਿਜ਼ ਕੀ ਐਲ 14
1 Warnings Against Idol Worship ਇਸਰਾਏਲ ਦੇ ਕੁਝ ਆਗੂ ਮੇਰੇ ਕੋਲ ਆਏ ਉਹ ਮੇਰੇ ਨਾਲ ਗੱਲ ਬਾਤ ਕਰਨ ਲਈ ਬੈਠ ਗਏ।
2 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
3 “ਆਦਮੀ ਦੇ ਪੁੱਤਰ, ਇਹ ਲੋਕ ਤੇਰੇ ਨਾਲ ਗੱਲ ਕਰਨ ਲਈ ਆਏ ਹਨ। ਉਹ ਤੈਥੋਂ ਮੇਰੀ ਸਲਾਹ ਲੈਣੀ ਚਾਹੁੰਦੇ ਹਨ। ਪਰ ਇਨ੍ਹਾਂ ਲੋਕਾਂ ਦੇ ਪਾਸ ਹਾਲੇ ਤੀਕ ਗੰਦੇ ਬੁੱਤ ਹਨ। ਉਨ੍ਹਾਂ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹਨ ਜਿਨ੍ਹਾਂ ਨੇ ਇਨ੍ਹਾਂ ਤੋਂ ਪਾਪ ਕਰਵਾਏ। ਉਹ ਹਾਲੇ ਤੀਕ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦੇ ਹਨ। ਇਸ ਲਈ ਉਹ ਮੇਰੇ ਕੋਲ ਸਲਾਹ ਲਈ ਕਿਉਂ ਆਉਂਦੇ ਹਨ? ਕੀ ਮੈਨੂੰ ਇਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ? ਨਹੀਂ!
4 ਪਰ ਮੈਂ ਇਨ੍ਹਾਂ ਨੂੰ ਜਵਾਬ ਦਿਆਂਗਾ। ਮੈਂ ਇਨ੍ਹਾਂ ਨੂੰ ਸਜ਼ਾ ਦਿਆਂਗਾ! ਤੈਨੂੰ ਚਾਹੀਦਾ ਹੈ ਕਿ ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਦੱਸੇਁ। ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਜੇ ਕੋਈ ਇਸਰਾਏਲੀ ਕਿਸੇ ਨਬੀ ਪਾਸ ਆਉਂਦਾ ਹੈ ਅਤੇ ਮੇਰੀ ਸਲਾਹ ਮਂਗਦਾ ਹੈ, ਤਾਂ ਨਬੀ ਉਸ ਬੰਦੇ ਨੂੰ ਜਵਾਬ ਨਹੀਂ ਦੇਵੇਗਾ ਮੈਂ ਖੁਦ ਉਸ ਬੰਦੇ ਦੇ ਸਵਾਲ ਦਾ ਜਵਾਬ ਦੇਵਾਂਗਾ। ਮੈਂ ਉਸ ਨੂੰ ਜਵਾਬ ਦੇਵਾਂਗਾ ਭਾਵੇਂ ਉਸ ਦੇ ਕੋਲ ਹਾਲੇ ਵੀ ਬੁੱਤ ਹੋਣ, ਭਾਵੇਂ ਉਸ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹੋਣ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਏ, ਅਤੇ ਭਾਵੇਂ ਉਹ ਹਾਲੇ ਵੀ ਉਨ੍ਹਾਂ ਮੂਰਤੀਆਂ ਦੀ ਉਪਸਨਾ ਕਰਦਾ ਹੋਵੇ। ਮੈਂ ਉਸ ਨਾਲ ਉਸ ਦੇ ਇਨ੍ਹਾਂ ਸਾਰੇ ਬੁੱਤਾਂ ਦੇ ਬਾਵਜੂਦ ਗੱਲ ਕਰਾਂਗਾ।
5 ਕਿਉਂ ਕਿ ਮੈਂ ਉਨ੍ਹਾਂ ਦੇ ਦਿਲਾਂ ਨੂੰ ਛੁਹਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਇਹ ਦਰਸਾਉਣਾ ਚਾਹੁੰਦਾ ਹਾਂ ਕਿ ਮੈਂ ਉਨ੍ਹਾਂ ਨੂੰ ਪਿਆਰ ਕਰਦਾ ਹਾਂ, ਭਾਵੇਂ ਉਨ੍ਹਾਂ ਨੇ ਮੈਨੂੰ ਬੁੱਤਾਂ ਕਾਰਣ ਛੱਡ ਦਿੱਤਾ ਹੈ।’
6 “ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਇਹ ਗੱਲਾਂ ਦੱਸ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਵਾਪਸ ਆ ਜਾਓ ਮੇਰੇ ਵੱਲ ਅਤੇ ਆਪਣੇ ਬੁੱਤਾਂ ਨੂੰ ਛੱਡ ਦਿਓ। ਉਨ੍ਹਾਂ ਭਿਆਨਕ ਝੂਠੇ ਦੇਵਤਿਆਂ ਤੋਂ ਮੂੰਹ ਮੋੜ ਲਵੋ।
7 ਜੇ ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਵਿਦੇਸ਼ੀ ਮੇਰੇ ਕੋਲ ਸਲਾਹ ਲੈਣ ਆਵੇਗਾ ਤਾਂ ਮੈਂ ਉਸ ਨੂੰ ਜਵਾਬ ਦਿਆਂਗਾ। ਮੈਂ ਉਸ ਨੂੰ ਜਵਾਬ ਦਿਆਂਗਾ ਭਾਵੇਂ ਉਸ ਦੇ ਪਾਸ ਹਾਲੇ ਵੀ ਬੁੱਤ ਹੋਣ ਅਤੇ ਭਾਵੇਂ ਉਸ ਨੇ ਉਨ੍ਹਾਂ ਚੀਜ਼ਾਂ ਨੂੰ ਰੱਖਿਆ ਹੋਇਆ ਹੋਵੇ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਇਆ ਅਤੇ ਭਾਵੇਂ ਉਹ ਉਨ੍ਹਾਂ ਮੂਰਤੀਆਂ ਦੀ ਉਪਾਸਨਾ ਕਰਦਾ ਹੋਵੇ। ਅਤੇ ਇਹ ਜਵਾਬ ਹੈ ਜੋ ਮੈਂ ਉਨ੍ਹਾਂ ਨੂੰ ਦਿਆਂਗਾ:
8 ਮੈਂ ਉਸ ਬੰਦੇ ਦੇ ਖਿਲਾਫ਼ ਹੋ ਜਾਵਾਂਗਾ। ਮੈਂ ਉਸ ਨੂੰ ਬਰਬਾਦ ਕਰ ਦਿਆਂਗਾ। ਉਹ ਹੋਰਨਾਂ ਲੋਕਾਂ ਲਈ ਇੱਕ ਮਿਸਾਲ ਹੋਵੇਗਾ। ਲੋਕ ਉਸ ਉੱਤੇ ਹੱਸਣਗੇ। ਮੈਂ ਉਸ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!
9 ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸ ਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸ ਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ।
10 ਇਸ ਲਈ ਦੋਵੇਂ ਜਣੇ, ਜਿਹੜਾ ਬੰਦਾ ਸਲਾਹ ਮੰਗਣ ਆਇਆ ਅਤੇ ਉਹ ਨਬੀ ਜਿਸਨੇ ਜਵਾਬ ਦਿੱਤਾ, ਇੱਕੋ ਜਿਹੀ ਸਜ਼ਾ ਪਾਉਣਗੇ।
11 ਕਿਉਂ ਕਿ ਉਹ ਨਬੀ ਲੋਕਾਂ ਨੂੰ ਮੇਰੇ ਕੋਲੋਂ ਦੂਰ ਕਰਨ ਤੋਂ ਹਟ ਜਾਣ। ਅਤੇ ਇਸ ਲਈ ਕਿ ਮੇਰੇ ਬੰਦੇ ਆਪਣੇ ਪਾਪਾਂ ਨਾਲ ਨਾਪਾਕ ਹੋਣ ਤੋਂ ਹਟ ਜਾਣ। ਫ਼ੇਰ ਉਹ ਮੇਰੇ ਖਾਸ ਬੰਦੇ ਬਣ ਜਾਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
12 Jerusalem Will Be Punished ਫਿਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਉਸ ਉੱਤੇ ਉਸ ਨੇ ਆਖਿਆ,
13 “ਆਦਮੀ ਦੇ ਪੁੱਤਰ, ਮੈਂ ਉਸ ਕਿਸੇ ਵੀ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਮੈਨੂੰ ਛੱਡ ਦੇਵੇਗੀ ਅਤੇ ਮੇਰੇ ਖਿਲਾਫ਼ ਪਾਪ ਕਰੇਗੀ ਮੈਂ ਉਨ੍ਹਾਂ ਦੇ ਭੋਜਨ ਦੀ ਪੂਰਤੀ ਰੋਕ ਦਿਆਂਗਾ। ਸ਼ਾਇਦ ਮੈਂ ਭੁੱਖਮਰੀ ਪੈਦਾ ਕਰ ਦਿਆਂ ਅਤੇ ਉਸ ਦੇਸ ਵਿੱਚੋਂ ਬੰਦਿਆਂ ਅਤੇ ਜਾਨਵਰਾਂ ਨੂੰ ਹਟਾ ਦਿਆਂ।
14 ਮੈਂ ਉਸ ਦੇਸ ਨੂੰ ਸਜ਼ਾ ਦਿਆਂਗਾ ਭਾਵੇਂ ਓੱਥੇ ਨੂਹ, ਦਾਨੀਏਲ ਅਤੇ ਅੱਯੂਬ ਰਹਿ ਰਹੇ ਹੁੰਦੇ। ਉਨ੍ਹਾਂ ਆਦਮੀਆਂ ਨੇ ਆਪਣੀ ਧਰਮੀਅਤਾ ਕਾਰਣ ਆਪਣੀਆਂ ਜਾਨਾਂ ਬਚਾ ਲਈਆਂ ਹੋਣੀਆਂ ਸਨ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
15 ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਵਿੱਚ ਜੰਗਲੀ ਜਾਨਵਰਾਂ ਨੂੰ ਭੇਜ ਦਿਆਂ। ਅਤੇ ਹੋ ਸੱਕਦਾ ਹੈ ਕਿ ਉਹ ਜਾਨਵਰ ਸਭ ਲੋਕਾਂ ਨੂੰ ਮਾਰ ਦੇਣ। ਉਨ੍ਹਾਂ ਜੰਗਲੀ ਜਾਨਵਰਾਂ ਕਾਰਣ ਕੋਈ ਬੰਦਾ ਵੀ ਉਸ ਦੇਸ ਵਿੱਚੋਂ ਹੋਕੇ ਨਹੀਂ ਲੰਘੇਗਾ।
16 ਜੇ ਨੂਹ, ਦਾਨੀਏਲ ਅਤੇ ਅੱਯੂਬ ਉੱਥੇ ਰਹਿੰਦੇ ਹੁੰਦੇ, (ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਣਾ ਸੀ।) ਉਹ ਤਿੰਨ ਬੰਦੇ ਆਪਣੀਆਂ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ ਸਨ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਬਦੀ ਭਰਿਆ ਦੇਸ਼ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
17 ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਨਾਲ ਲੜਨ ਲਈ ਕੋਈ ਦੁਸ਼ਮਣ ਫ਼ੌਜ ਭੇਜਾਂ। ਉਹ ਫ਼ੌਜੀ ਉਸ ਦੇਸ ਨੂੰ ਤਬਾਹ ਕਰ ਦੇਣਗੇ-ਮੈਂ ਉਸ ਦੇਸ ਵਿੱਚ ਸਾਰੇ ਬੰਦਿਆਂ ਅਤੇ ਜਾਨਵਰਾਂ ਨੂੰ ਦੂਰ ਕਰ ਦਿਆਂਗਾ।
18 ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਂਦਾ। ਉਹ ਤਿੰਨੇ ਬੰਦੇ ਆਪਣੀ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜਾਨਾਂ ਨਾ ਬਚਾ ਸੱਕਦੇ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਮੰਦਾ ਦੇਸ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
19 ਪਰਮੇਸ਼ੁਰ ਨੇ ਆਖਿਆ, “ਹੋ ਸੱਕਦਾ ਮੈਂ ਉਸ ਦੇਸ ਦੇ ਵਿਰੁੱਧ ਕੋਈ ਬੀਮਾਰੀ ਭੇਜਾਂ। ਮੈਂ ਉਨ੍ਹਾਂ ਲੋਕਾਂ ਉੱਤੇ ਆਪਣਾ ਕਹਿਰ ਵਰਸਾਵਾਂਗਾ। ਮੈਂ ਉਸ ਦੇਸ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ।
20 ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ (ਤਾਂ ਮੈਂ ਉਨ੍ਹਾਂ ਤਿੰਨਾਂ ਬੰਦਿਆਂ ਨੂੰ ਬਚਾ ਲੈਂਦਾ।) ਕਿਉਂ ਕਿ ਉਹ ਨੇਕ ਬੰਦੇ ਹਨ। ਉਹ ਤਿੰਨੇ ਬੰਦੇ ਆਪਣੀਆਂ ਜਾਨਾਂ ਬਚਾ ਲੈਂਦੇ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ-ਆਪਣੇ ਪੁੱਤਰਾਂ ਜਾਂ ਧੀਆਂ ਦੀਆਂ ਵੀ ਨਹੀਂ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
21 ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ!
22 ਕੁਝ ਲੋਕ ਉਸ ਸ਼ਹਿਰ ਵਿੱਚੋਂ ਬਚਕੇ ਨਿਕਲ ਜਾਣਗੇ! ਉਹ ਆਪਣੇ ਧੀਆਂ ਪੁੱਤਰਾਂ ਨੂੰ ਨਾਲ ਲਿਆਉਣਗੇ ਅਤੇ ਤੇਰੇ ਪਾਸ ਸਹਾਇਤਾ ਲਈ ਆਉਣਗੇ। ਫ਼ੇਰ ਤੂੰ ਦੇਖੇਂਗਾ ਕਿ ਉਹ ਸੱਚ ਮੁੱਚ ਕਿੰਨੇ ਬੁਰੇ ਹਨ। ਅਤੇ ਤੂੰ ਉਨ੍ਹਾਂ ਸਾਰੀਆਂ ਮੁਸੀਬਤਾਂ ਬਾਰੇ ਚੰਗਾ ਮਹਿਸੂਸ ਕਰੇਂਗਾ ਜਿਹੜੀਆਂ ਮੈਂ ਯਰੂਸ਼ਲਮ ਲਈ ਲਿਆਵਾਂਗਾ।
23 ਤੂੰ ਦੇਖੇਂਗਾ ਕਿ ਉਹ ਕਿਵੇਂ ਰਹਿੰਦੇ ਹਨ ਅਤੇ ਕਿਹੜੀਆਂ ਮੰਦੀਆਂ ਗੱਲਾਂ ਕਰਦੇ ਹਨ। ਅਤੇ ਫ਼ੇਰ ਤੂੰ ਜਾਣ ਜਾਵੇਂਗਾ ਕਿ ਮੇਰੇ ਕੋਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਚੰਗਾ ਕਾਰਣ ਸੀ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
1 Then came certain of the elders of Israel unto me, and sat before me.
2 And the word of the Lord came unto me, saying,
3 Son of man, these men have set up their idols in their heart, and put the stumblingblock of their iniquity before their face: should I be inquired of at all by them?
4 Therefore speak unto them, and say unto them, Thus saith the Lord God; Every man of the house of Israel that setteth up his idols in his heart, and putteth the stumblingblock of his iniquity before his face, and cometh to the prophet; I the Lord will answer him that cometh according to the multitude of his idols;
5 That I may take the house of Israel in their own heart, because they are all estranged from me through their idols.
6 Therefore say unto the house of Israel, Thus saith the Lord God; Repent, and turn yourselves from your idols; and turn away your faces from all your abominations.
7 For every one of the house of Israel, or of the stranger that sojourneth in Israel, which separateth himself from me, and setteth up his idols in his heart, and putteth the stumblingblock of his iniquity before his face, and cometh to a prophet to inquire of him concerning me; I the Lord will answer him by myself:
8 And I will set my face against that man, and will make him a sign and a proverb, and I will cut him off from the midst of my people; and ye shall know that I am the Lord.
9 And if the prophet be deceived when he hath spoken a thing, I the Lord have deceived that prophet, and I will stretch out my hand upon him, and will destroy him from the midst of my people Israel.
10 And they shall bear the punishment of their iniquity: the punishment of the prophet shall be even as the punishment of him that seeketh unto him;
11 That the house of Israel may go no more astray from me, neither be polluted any more with all their transgressions; but that they may be my people, and I may be their God, saith the Lord God.
12 The word of the Lord came again to me, saying,
13 Son of man, when the land sinneth against me by trespassing grievously, then will I stretch out mine hand upon it, and will break the staff of the bread thereof, and will send famine upon it, and will cut off man and beast from it:
14 Though these three men, Noah, Daniel, and Job, were in it, they should deliver but their own souls by their righteousness, saith the Lord God.
15 If I cause noisome beasts to pass through the land, and they spoil it, so that it be desolate, that no man may pass through because of the beasts:
16 Though these three men were in it, as I live, saith the Lord God, they shall deliver neither sons nor daughters; they only shall be delivered, but the land shall be desolate.
17 Or if I bring a sword upon that land, and say, Sword, go through the land; so that I cut off man and beast from it:
18 Though these three men were in it, as I live, saith the Lord God, they shall deliver neither sons nor daughters, but they only shall be delivered themselves.
19 Or if I send a pestilence into that land, and pour out my fury upon it in blood, to cut off from it man and beast:
20 Though Noah, Daniel, and Job, were in it, as I live, saith the Lord God, they shall deliver neither son nor daughter; they shall but deliver their own souls by their righteousness.
21 For thus saith the Lord God; How much more when I send my four sore judgments upon Jerusalem, the sword, and the famine, and the noisome beast, and the pestilence, to cut off from it man and beast?
22 Yet, behold, therein shall be left a remnant that shall be brought forth, both sons and daughters: behold, they shall come forth unto you, and ye shall see their way and their doings: and ye shall be comforted concerning the evil that I have brought upon Jerusalem, even concerning all that I have brought upon it.
23 And they shall comfort you, when ye see their ways and their doings: and ye shall know that I have not done without cause all that I have done in it, saith the Lord God.
1 Then I looked, and, behold, in the firmament that was above the head of the cherubims there appeared over them as it were a sapphire stone, as the appearance of the likeness of a throne.
2 And he spake unto the man clothed with linen, and said, Go in between the wheels, even under the cherub, and fill thine hand with coals of fire from between the cherubims, and scatter them over the city. And he went in in my sight.
3 Now the cherubims stood on the right side of the house, when the man went in; and the cloud filled the inner court.
4 Then the glory of the Lord went up from the cherub, and stood over the threshold of the house; and the house was filled with the cloud, and the court was full of the brightness of the Lord’s glory.
5 And the sound of the cherubims’ wings was heard even to the outer court, as the voice of the Almighty God when he speaketh.
6 And it came to pass, that when he had commanded the man clothed with linen, saying, Take fire from between the wheels, from between the cherubims; then he went in, and stood beside the wheels.
7 And one cherub stretched forth his hand from between the cherubims unto the fire that was between the cherubims, and took thereof, and put it into the hands of him that was clothed with linen: who took it, and went out.
8 And there appeared in the cherubims the form of a man’s hand under their wings.
9 And when I looked, behold the four wheels by the cherubims, one wheel by one cherub, and another wheel by another cherub: and the appearance of the wheels was as the colour of a beryl stone.
10 And as for their appearances, they four had one likeness, as if a wheel had been in the midst of a wheel.
11 When they went, they went upon their four sides; they turned not as they went, but to the place whither the head looked they followed it; they turned not as they went.
12 And their whole body, and their backs, and their hands, and their wings, and the wheels, were full of eyes round about, even the wheels that they four had.
13 As for the wheels, it was cried unto them in my hearing, O wheel.
14 And every one had four faces: the first face was the face of a cherub, and the second face was the face of a man, and the third the face of a lion, and the fourth the face of an eagle.
15 And the cherubims were lifted up. This is the living creature that I saw by the river of Chebar.
16 And when the cherubims went, the wheels went by them: and when the cherubims lifted up their wings to mount up from the earth, the same wheels also turned not from beside them.
17 When they stood, these stood; and when they were lifted up, these lifted up themselves also: for the spirit of the living creature was in them.
18 Then the glory of the Lord departed from off the threshold of the house, and stood over the cherubims.
19 And the cherubims lifted up their wings, and mounted up from the earth in my sight: when they went out, the wheels also were beside them, and every one stood at the door of the east gate of the Lord’s house; and the glory of the God of Israel was over them above.
20 This is the living creature that I saw under the God of Israel by the river of Chebar; and I knew that they were the cherubims.
21 Every one had four faces apiece, and every one four wings; and the likeness of the hands of a man was under their wings.
22 And the likeness of their faces was the same faces which I saw by the river of Chebar, their appearances and themselves: they went every one straight forward.