ਹਿਜ਼ ਕੀ ਐਲ 22:7
ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ।
In thee have they set light | אָ֤ב | ʾāb | av |
father by | וָאֵם֙ | wāʾēm | va-AME |
and mother: | הֵקַ֣לּוּ | hēqallû | hay-KA-loo |
in the midst | בָ֔ךְ | bāk | vahk |
dealt they have thee of | לַגֵּ֛ר | laggēr | la-ɡARE |
by oppression | עָשׂ֥וּ | ʿāśû | ah-SOO |
with the stranger: | בַעֹ֖שֶׁק | baʿōšeq | va-OH-shek |
vexed they have thee in | בְּתוֹכֵ֑ךְ | bĕtôkēk | beh-toh-HAKE |
the fatherless | יָת֥וֹם | yātôm | ya-TOME |
and the widow. | וְאַלְמָנָ֖ה | wĕʾalmānâ | veh-al-ma-NA |
ה֥וֹנוּ | hônû | HOH-noo | |
בָֽךְ׃ | bāk | vahk |
Cross Reference
ਅਸਤਸਨਾ 27:16
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
ਖ਼ਰੋਜ 22:21
“ਚੇਤੇ ਰੱਖੋ, ਅਤੀਤ ਵਿੱਚ ਤੁਸੀਂ ਮਿਸਰ ਦੀ ਧਰਤੀ ਉੱਤੇ ਵਿਦੇਸ਼ੀ ਸੀ। ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਕਿਸੇ ਅਜਿਹੇ ਬੰਦੇ ਨੂੰ ਧੋਖਾ ਨਾ ਦਿਓ ਜਾਂ ਨੁਕਸਾਨ ਨਾ ਪੁਚਾਓ ਜਿਹੜਾ ਤੁਹਾਡੇ ਦੇਸ਼ ਵਿੱਚ ਵਿਦੇਸ਼ੀ ਹੈ।
ਮਲਾਕੀ 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
ਜ਼ਿਕਰ ਯਾਹ 7:10
ਯਤੀਮ ਬੱਚਿਆਂ, ਵਿੱਧਵਾਵਾਂ, ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।”
ਯਰਮਿਆਹ 7:6
ਤੁਹਾਨੂੰ ਅਜਨਬੀਆਂ ਨਾਲ ਚੰਗਾ ਸਲੂਕ ਕਰਨਾ ਚਾਹੀਦਾ ਹੈ। ਤੁਹਾਨੂੰ ਵਿਧਵਾਵਾਂ ਅਤੇ ਯਤੀਮਾਂ ਨਾਲ ਚੰਗਾ ਵਿਹਾਰ ਕਰਨਾ ਚਾਹੀਦਾ ਹੈ। ਮਾਸੂਮ ਲੋਕਾਂ ਨੂੰ ਕਦੇ ਨਾ ਮਾਰੋ! ਹੋਰਨਾਂ ਦੇਵਤੇ ਦੇ ਪਿੱਛੇ ਨਾ ਲੱਗੋ! ਕਿਉਂ? ਕਿਉਂ ਕਿ ਉਹ ਤੁਹਾਡੀਆਂ ਜ਼ਿੰਦਗੀਆਂ ਤਬਾਹ ਕਰ ਦੇਣਗੇ।
ਅਹਬਾਰ 20:9
“ਜੇ ਕੋਈ ਬੰਦਾ ਆਪਣੇ ਪਿਤਾ ਜਾਂ ਮਾਤਾ ਨੂੰ ਗਾਲ੍ਹਾਂ ਕੱਢਦਾ ਹੈ, ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਸ ਨੇ ਆਪਣੇ ਪਿਤਾ ਜਾਂ ਮਾਤਾਂ ਨੂੰ ਗਾਲ੍ਹਾਂ ਕੱਢੀਆਂ, ਇਸ ਲਈ ਉਹ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੈ।
ਮਰਕੁਸ 7:10
ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’
ਮੱਤੀ 15:4
ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’
ਹਿਜ਼ ਕੀ ਐਲ 22:29
“ਆਮ ਆਦਮੀ ਇੱਕ ਦੂਸਰੇ ਦਾ ਲਾਭ ਉੱਠਾਂਦੇ ਹਨ। ਉਹ ਇੱਕ ਦੂਜੇ ਨੂੰ ਧੋਖਾ ਦਿੰਦੇ ਹਨ ਅਤੇ ਚੋਰੀ ਕਰਦੇ ਹਨ। ਉਹ ਗਰੀਬ ਬੇਸਹਾਰਾ ਮਂਗਤਿਆਂ ਦਾ ਲਾਭ ਉੱਠਾਂਦੇ ਹੋਏ ਅਮੀਰ ਹੁੰਦੇ ਹਨ। ਅਤੇ ਉਹ ਸੱਚਮੁੱਚ ਵਿਦੇਸ਼ੀ ਨਿਵਾਸੀਆਂ ਨੂੰ ਧੋਖਾ ਦਿੰਦੇ ਹਨ-ਉਹ ਬਿਲਕੁਲ ਵੀ ਉਨ੍ਹਾਂ ਨਾਲ ਨਿਆਂਈ ਹਨ!
ਹਿਜ਼ ਕੀ ਐਲ 18:12
ਹੋ ਸੱਕਦਾ ਹੈ ਕਿ ਉਹ ਗਰੀਬ ਨਿਆਸਰੇ ਲੋਕਾਂ ਨਾਲ ਬਦਸਲੂਕੀ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਕਿਸੇ ਬੰਦੇ ਦੇ ਕਰਜ਼ੇ ਵਾਪਸ ਕਰਨ ਉੱਤੇ ਅਮਾਨਤੀ ਸਮਾਨ ਵਾਪਸ ਨਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮੰਦਾ ਪੁੱਤਰ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦਾ ਹੋਵੇ ਅਤੇ ਹੋਰ ਭਿਆਨਕ ਗੱਲਾਂ ਕਰਦਾ ਹੋਵੇ।
ਅਮਸਾਲ 30:17
ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।
ਅਮਸਾਲ 30:11
ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।
ਅਮਸਾਲ 22:22
-1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।
ਅਮਸਾਲ 20:20
ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।
ਅਸਤਸਨਾ 27:19
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾਂ ਨਾਲ ਇਨਸਾਫ਼ ਨਹੀਂ ਕਰਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
ਅਸਤਸਨਾ 5:16
‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।
ਖ਼ਰੋਜ 21:17
“ਕੋਈ ਵੀ ਜੋ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਸਰਾਪ ਦਿੰਦਾ ਹੈ, ਮਾਰਿਆ ਜਾਣਾ ਚਾਹੀਦਾ ਹੈ।
ਖ਼ਰੋਜ 20:12
“ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।