ਹਿਜ਼ ਕੀ ਐਲ 31:12
ਅਜਨਬੀਆਂ-ਦੁਨੀਆਂ ਦੇ ਸਭ ਤੋਂ ਜ਼ੁਲਮੀ ਲੋਕਾਂ ਨੇ ਇਸ ਨੂੰ ਵੱਢ ਕੇ ਇਸਦੀਆਂ ਟਾਹਣੀਆਂ ਨੂੰ ਪਰਬਤਾਂ ਉੱਤੇ ਅਤੇ ਵਾਦੀਆਂ ਵਿੱਚ ਖਿੰਡਾ ਦਿੱਤਾ। ਇਸਦੇ ਟੁੱਟੇ ਅੰਗ ਉਸ ਧਰਤੀ ਰਾਹੀਂ ਵਗਦੀਆਂ ਨਦੀਆਂ ਦੁਆਰਾ ਹੇਠਾਂ ਨੂੰ ਰੁਢ਼ ਗਏ। ਹੁਣ ਰੁੱਖ ਹੇਠਾਂ ਕੋਈ ਛਾਂ ਨਹੀਂ ਸੀ ਇਸ ਲਈ ਸਾਰੇ ਲੋਕ ਚੱਲੇ ਗਏ।
And strangers, | וַיִּכְרְתֻ֧הוּ | wayyikrĕtuhû | va-yeek-reh-TOO-hoo |
the terrible | זָרִ֛ים | zārîm | za-REEM |
of the nations, | עָרִיצֵ֥י | ʿārîṣê | ah-ree-TSAY |
off, him cut have | גוֹיִ֖ם | gôyim | ɡoh-YEEM |
and have left | וַֽיִּטְּשֻׁ֑הוּ | wayyiṭṭĕšuhû | va-yee-teh-SHOO-hoo |
upon him: | אֶל | ʾel | el |
the mountains | הֶ֠הָרִים | hehārîm | HEH-ha-reem |
and in all | וּבְכָל | ûbĕkāl | oo-veh-HAHL |
valleys the | גֵּ֨אָי֜וֹת | gēʾāyôt | ɡAY-ah-YOTE |
his branches | נָפְל֣וּ | noplû | nofe-LOO |
are fallen, | דָלִיּוֹתָ֗יו | dāliyyôtāyw | da-lee-yoh-TAV |
boughs his and | וַתִּשָּׁבַ֤רְנָה | wattiššābarnâ | va-tee-sha-VAHR-na |
are broken | פֹֽרֹאתָיו֙ | pōrōʾtāyw | FOH-roh-tav |
by all | בְּכֹל֙ | bĕkōl | beh-HOLE |
rivers the | אֲפִיקֵ֣י | ʾăpîqê | uh-fee-KAY |
of the land; | הָאָ֔רֶץ | hāʾāreṣ | ha-AH-rets |
and all | וַיֵּרְד֧וּ | wayyērĕdû | va-yay-reh-DOO |
people the | מִצִּלּ֛וֹ | miṣṣillô | mee-TSEE-loh |
of the earth | כָּל | kāl | kahl |
are gone down | עַמֵּ֥י | ʿammê | ah-MAY |
shadow, his from | הָאָ֖רֶץ | hāʾāreṣ | ha-AH-rets |
and have left | וַֽיִּטְּשֻֽׁהוּ׃ | wayyiṭṭĕšuhû | VA-yee-teh-SHOO-hoo |
Cross Reference
ਹਿਜ਼ ਕੀ ਐਲ 28:7
ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ। ਉਹ ਕੌਮਾਂ ਅੱਤ ਭਿਆਨਕ ਨੇ! ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ। ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ ।
ਹਿਜ਼ ਕੀ ਐਲ 35:8
ਮੈਂ ਇਸਦੇ ਪਰਬਤਾਂ ਨੂੰ ਲਾਸ਼ਾਂ ਨਾਲ ਢੱਕੱ ਦਿਆਂਗਾ। ਉਹ ਲਾਸ਼ਾਂ ਤੇਰੀਆਂ ਸਾਰੀਆਂ ਪਹਾੜੀਆਂ, ਵਾਦੀਆਂ ਤੇ ਤੇਰੀਆਂ ਸਾਰੀਆਂ ਘਾਟੀਆਂ ਵਿੱਚ ਹੋਣਗੀਆਂ।
ਹਬਕੋਕ 1:6
ਮੈਂ ਬੇਬੀਲੋਨ ਦੇ ਕਸਦੀਆਂ ਨੂੰ ਮਜ਼ਬੂਤ ਕੌਮ ਬਣਾਵਾਂਗਾ ਜਿਹੜੀ ਕਿ ਕਮੀਨ ਅਤੇ ਬਹਾਦੁਰ ਲੜਾਈ ਕੌਮ ਹੈ। ਉਹ ਧਰਤੀ ਦੀ ਚੌੜਾਈ ’ਚ ਤੁਰ ਪੈਣਗੇ ਅਤੇ ਉਹ ਪਰਾਏ ਸ਼ਹਿਰਾਂ ਅਤੇ ਘਰਾਂ ਉੱਤੇ ਕਬਜ਼ਾ ਕਰ ਲੈਣਗੇ।
ਨਾ ਹੋਮ 3:17
ਤੇਰੇ ਸ਼ਾਹੀ ਲੋਕ ਵੀ ਉਨ੍ਹਾਂ ਟਿੱਡੀਆਂ ਵਾਂਗ ਹਨ। ਤੇਰੇ ਸੈਨਾਪਤੀ ਸਲ੍ਹਾ ਦੇ ਦਲਾਂ ਵਾਂਗ ਹਨ ਜੋ ਸਰਦੀਆਂ ਦੇ ਦਿਨਾਂ ਵਿੱਚ ਪੱਥਰ ਦੀਆਂ ਦੀਵਾਰਾਂ ਤੇ ਟਿਕਦਾ ਹੈ, ਜਦੋਂ ਸੂਰਜ ਚੜ੍ਹਦਾ ਹੈ, ਦੀਵਾਰ ਗਰਮ ਹੋਣ ਲੱਗਦੀ ਹੈ, ਤਾਂ ਉੱਡ ਜਾਂਦਾ ਹੈ ਤੇ ਕਿਸੇ ਨੂੰ ਪਤਾ ਨਹੀਂ ਲਗਦਾ ਕਿ ਉਹ ਕਿੱਥੋ ਗਿਆ। ਤੇਰੇ ਸੈਨਾਪਤੀ ਤੇ ਸ਼ਾਹੀ ਅਫ਼ਸਰ ਵੀ ਇਵੇਂ ਹੀ ਹਨ।
ਹਿਜ਼ ਕੀ ਐਲ 30:11
ਨਬੂਕਦਨੱਸਰ ਅਤੇ ਉਸ ਦੇ ਲੋਕ ਸਭ ਤੋਂ ਭਿਆਨਕ, ਕੌਮਾਂ ਵਿੱਚੋਂ ਹਨ। ਅਤੇ ਮੈਂ ਉਨ੍ਹਾਂ ਨੂੰ ਲਿਆਵਾਂਗਾ ਮਿਸਰ ਨੂੰ ਤਬਾਹ ਕਰਨ ਲਈ। ਸੂਤ ਲੈਣਗੇ ਉਹ ਤਲਵਾਰਾਂ ਆਪਣੀਆਂ ਮਿਸਰ ਦੇ ਖਿਲਾਫ਼। ਭਰ ਦੇਣਗੇ ਉਹ ਧਰਤੀ ਨੂੰ ਲਾਸ਼ਾਂ ਨਾਲ।
ਪਰਕਾਸ਼ ਦੀ ਪੋਥੀ 17:16
ਜਾਨਵਰ ਅਤੇ ਉਹ ਦਸ ਸਿੰਗ ਜਿਹੜੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸ ਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸ ਦੇ ਸਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸ ਦੇ ਸਰੀਰ ਨੂੰ ਸਾੜ ਦੇਣਗੇ।
ਹਬਕੋਕ 1:11
ਇਸ ਉਪਰੰਤ, ਉਹ ਹਨੇਰੀ ਵਾਂਗ ਉਸ ਥਾਂ ਤੋਂ ਦੂਜੀ ਥਾਂ ਤੇ ਉਨ੍ਹਾਂ ਨੂੰ ਹਰਾਉਣ ਲਈ ਅਗਾਂਹ ਵੱਧਣਗੇ। ਉਹ ਕਸਦੀ ਲੋਕ, ਇਹ ਸਭ ਕੁਝ ਕਰਨ ਲਈ ਆਪਣੀ ਤਾਕਤ ਤੇ ਨਿਰਭਰ ਕਰਦੇ ਹਨ।”
ਦਾਨੀ ਐਲ 4:12
ਰੁੱਖ੍ਖ ਦੇ ਪੱਤੇ ਬਹੁਤ ਖੂਬਸੂਰਤ ਸਨ। ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਅਤੇ ਰੁੱਖ ਉੱਤੇ ਹਰ ਕਿਸੇ ਲਈ ਕਾਫ਼ੀ ਭੋਜਨ ਸੀ, ਜੰਗਲੀ ਜਾਨਵਰਾਂ ਨੂੰ ਇਸਦੇ ਹੇਠਾਂ ਠਾਹਰ ਮਿਲਦੀ ਸੀ: ਅਤੇ ਪੰਛੀ ਇਸ ਦੀਆਂ ਟਾਹਣੀਆਂ ਉੱਤੇ ਰਹਿੰਦੇ ਸਨ। ਹਰ ਜਾਨਵਰ ਇਸ ਰੁੱਖ ਤੋਂ ਭੋਜਨ ਪ੍ਰਾਪਤ ਕਰਦਾ ਸੀ।
ਹਿਜ਼ ਕੀ ਐਲ 39:4
ਤੂੰ ਇਸਰਾਏਲ ਦੇ ਪਰਬਤਾਂ ਉੱਤੇ ਮਾਰਿਆ ਜਾਵੇਂਗਾ। ਤੂੰ ਅਤੇ ਤੇਰੇ ਸਿਪਾਹੀਆਂ ਦੇ ਸਮੂਹ, ਅਤੇ ਤੇਰੇ ਨਾਲ ਦੀਆਂ ਹੋਰ ਸਾਰੀਆਂ ਕੌਮਾਂ ਜੰਗ ਵਿੱਚ ਮਾਰੀਆਂ ਜਾਣਗੀਆਂ। ਮੈਂ ਤੈਨੂੰ ਮਾਸ ਖਾਣ ਵਾਲੇ ਹਰ ਤਰ੍ਹਾਂ ਦੇ ਪੰਛੀ ਅਤੇ ਸਾਰੇ ਜੰਗਲੀ ਜਾਨਵਰਾਂ ਨੂੰ ਭੋਜਨ ਵਜੋਂ ਉਨ੍ਹਾਂ ਨੂੰ ਦੇ ਦਿਆਂਗਾ।
ਹਿਜ਼ ਕੀ ਐਲ 35:5
“‘ਕਿਉਂ ਕਿ ਤੂੰ ਹਮੇਸ਼ਾ ਰਿਹਾ ਹੈਂ ਖਿਲਾਫ਼ ਮੇਰੇ ਲੋਕਾਂ ਦੇ। ਇਸਤੇਮਾਲ ਕੀਤੀ ਤੂੰ ਆਪਣੀ ਤਲਵਾਰ ਇਸਰਾਏਲ ਦੇ ਵਿਰੁੱਧ ਉਨ੍ਹਾਂ ਦੇ ਮੁਸੀਬਤ ਵੇਲੇ। ਉਨ੍ਹਾਂ ਦੀ ਆਖਰੀ ਸਜ਼ਾ ਵੇਲੇ।’”
ਹਿਜ਼ ਕੀ ਐਲ 32:12
ਮੈਂ ਉਨ੍ਹਾਂ ਸਿਪਾਹੀਆਂ ਦੀ ਵਰਤੋਂ ਜੰਗ ਵਿੱਚ ਤੇਰੇ ਲੋਕਾਂ ਨੂੰ ਮਾਰਨ ਲਈ ਕਰਾਂਗਾ। ਉਹ ਸਿਪਾਹੀ ਸਭ ਤੋਂ ਭਿਆਨਕ ਕੌਮਾਂ ਵਿੱਚੋਂ ਹਨ। ਉਹ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦੇਣਗੇ ਜਿਨ੍ਹਾਂ ਉੱਤੇ ਮਿਸਰ ਮਾਣ ਕਰਦਾ ਹੈ। ਮਿਸਰ ਦੇ ਲੋਕ ਤਬਾਹ ਹੋ ਜਾਣਗੇ।
ਹਿਜ਼ ਕੀ ਐਲ 32:4
ਸੁੱਟ ਦਿਆਂਗਾ ਮੈਂ ਫ਼ੇਰ ਤੈਨੂੰ ਸੁੱਕੀ ਧਰਤ ਉੱਤੇ। ਸੁੱਟ ਦਿਆਂਗਾ ਮੈਂ ਤੈਨੂੰ ਖੇਤਾਂ ਅੰਦਰ। ਆਉਣ ਦਿਆਂਗਾ ਮੈਂ ਸਾਰੇ ਪੰਛੀਆਂ ਨੂੰ ਤੈਨੂੰ ਖਾਣ ਲਈ। ਜੰਗਲੀ ਜਾਨਵਰਾਂ ਨੂੰ ਮੈਂ ਆਉਣ ਦੇਵਾਂਗਾ ਹਰ ਥਾਂ ਤੋਂ ਅਤੇ ਰੱਜਕੇ ਖਾਣ ਦੇਵਾਂਗਾ ਤੈਨੂੰ।
ਯਸਈਆਹ 34:5
ਯਹੋਵਾਹ ਆਖਦਾ ਹੈ, “ਅਜਿਹਾ ਓਦੋਁ ਵਾਪਰੇਗਾ ਜਦੋਂ ਅਕਾਸ਼ ਵਿੱਚ ਮੇਰੀ ਤਲਵਾਰ ਖੂਨ ਨਾਲ ਲਬਪਬ ਹੋ ਜਾਵੇਗੀ।” ਦੇਖੋ! ਯਹੋਵਾਹ ਦੀ ਤਲਵਾਰ ਅਦੋਮ ਦੇ ਆਰ-ਪਾਰ ਹੋ ਜਾਵੇਗੀ। ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਮਰਨਾ ਪੈਣਾ ਹੈ।