Index
Full Screen ?
 

ਪੈਦਾਇਸ਼ 2:7

ਪੈਦਾਇਸ਼ 2:7 ਪੰਜਾਬੀ ਬਾਈਬਲ ਪੈਦਾਇਸ਼ ਪੈਦਾਇਸ਼ 2

ਪੈਦਾਇਸ਼ 2:7
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।

And
the
Lord
וַיִּיצֶר֩wayyîṣerva-yee-TSER
God
יְהוָ֨הyĕhwâyeh-VA
formed
אֱלֹהִ֜יםʾĕlōhîmay-loh-HEEM

אֶתʾetet
man
הָֽאָדָ֗םhāʾādāmha-ah-DAHM
dust
the
of
עָפָר֙ʿāpārah-FAHR
of
מִןminmeen
the
ground,
הָ֣אֲדָמָ֔הhāʾădāmâHA-uh-da-MA
breathed
and
וַיִּפַּ֥חwayyippaḥva-yee-PAHK
into
his
nostrils
בְּאַפָּ֖יוbĕʾappāywbeh-ah-PAV
the
breath
נִשְׁמַ֣תnišmatneesh-MAHT
life;
of
חַיִּ֑יםḥayyîmha-YEEM
and
man
וַֽיְהִ֥יwayhîva-HEE
became
הָֽאָדָ֖םhāʾādāmha-ah-DAHM
a
living
לְנֶ֥פֶשׁlĕnepešleh-NEH-fesh
soul.
חַיָּֽה׃ḥayyâha-YA

Cross Reference

੧ ਕੁਰਿੰਥੀਆਂ 15:45
ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਨੁਖ ਜਿਉਂਦੀ ਹੋਂਦ ਬਣਿਆ” ਪਰ ਆਖਰੀ ਮਨੁਖ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ।

ਅੱਯੂਬ 33:4
ਪਰਮੇਸ਼ੁਰ ਦੇ ਆਤਮੇ ਨੇ ਮੈਨੂੰ ਸਾਜਿਆ ਹੈ। ਮੈਨੂੰ ਮੇਰਾ ਜੀਵਨ ਸਰਬ-ਸ਼ਕਤੀਮਾਨ ਪਰਮੇਸ਼ੁਰ ਤੋਂ ਪ੍ਰਾਪਤ ਹੋਇਆ।

ਯਸਈਆਹ 64:8
ਪਰ ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ। ਅਸੀਂ ਮਿੱਟੀ ਵਾਂਗ ਹਾਂ ਅਤੇ ਤੁਸੀਂ ਕੁਂਭਕਾਰ ਹੋ। ਸਾਨੂੰ ਸਾਰਿਆਂ ਨੂੰ ਤੁਹਾਡੇ ਹੱਥਾਂ ਨੇ ਸਾਜਿਆ।

ਵਾਈਜ਼ 12:7
ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।

ਜ਼ਬੂਰ 103:14
ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ।

ਪੈਦਾਇਸ਼ 3:19
ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਖਾਕ ਨਾਲ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”

ਰਸੂਲਾਂ ਦੇ ਕਰਤੱਬ 17:25
ਇਹ ਉਹ ਪਰਮੇਸ਼ੁਰ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸ ਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸ ਨੂੰ ਜ਼ਰੂਰਤ ਹੈ।

੧ ਕੁਰਿੰਥੀਆਂ 15:47
ਪਹਿਲਾਂ ਮਨੁਖ ਧਰਤੀ ਦੀ ਧੂੜ ਤੋਂ ਬਣਿਆ, ਦੂਸਰਾ ਮਨੁਖ ਸਵਰਗ ਤੋਂ ਆਇਆ।

ਰੋਮੀਆਂ 9:20
ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”

ਅੱਯੂਬ 27:3
ਪਰ ਜਿੰਨਾ ਚਿਰ ਮੇਰੇ ਅੰਦਰ ਜਿਂਦਗੀ ਹੈ ਤੇ ਪਰਮੇਸ਼ੁਰ ਦਾ ਜੀਵਨ ਦੇਣ ਵਾਲਾ ਸਾਹ ਮੇਰੇ ਨੱਕ ਵਿੱਚ ਵਗਦਾ ਹੈ।

ਪੈਦਾਇਸ਼ 7:22

ਯਸਈਆਹ 2:22
ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ-ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ।

ਜ਼ਬੂਰ 100:3
ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ।

ਪੈਦਾਇਸ਼ 3:23
ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ। ਆਦਮ ਨੂੰ ਉਸ ਧਰਤੀ ਨੂੰ ਵਾਹੁਣ ਲਈ ਮਜਬੂਰ ਕਰ ਦਿੱਤਾ ਗਿਆ ਜਿਸ ਵਿੱਚੋਂ ਉਹ ਸਾਜਿਆ ਗਿਆ ਸੀ।

ਇਬਰਾਨੀਆਂ 12:9
ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ।

੨ ਕੁਰਿੰਥੀਆਂ 5:1
ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹੜਾ ਸਦੀਵੀ ਹੈ।

ਜ਼ਿਕਰ ਯਾਹ 12:1
ਯਹੂਦਾਹ ਦੇ ਦੁਆਲੇ ਦੀਆਂ ਕੌਮਾਂ ਦਾ ਦਰਸ਼ਨ ਇਸਰਾਏਲ ਦੇ ਵਿਖੇ ਯਹੋਵਾਹ ਦਾ ਸ਼ੋਕ ਸਮਾਚਾਰ। ਯਹੋਵਾਹ ਨੇ ਧਰਤੀ ਅਤੇ ਆਕਾਸ਼ ਸਿਰਜੇ। ਉਸ ਨੇ ਮਨੁੱਖ ਦਾ ਆਤਮਾ ਉਸ ਦੇ ਵਿੱਚ ਪਾਇਆ ਅਤੇ ਯਹੋਵਾਹ ਨੇ ਇਹ ਗੱਲਾਂ ਆਖੀਆਂ।

ਵਾਈਜ਼ 3:20
ਕੀ ਦੋਵੇਂ ਇੱਕੋ ਬਾਵੇਂ ਨਹੀਂ ਜਾਣਗੇ? ਦੋਵੇਂ ਧੂੜ ਤੋਂ ਬਣੇ ਹਨ, ਅਤੇ ਉਹ ਧੂੜ ਵਿੱਚ ਵਾਪਸ ਚੱਲੇ ਜਾਣਗੇ।

ਜ਼ਬੂਰ 139:14
ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ! ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ। ਇਹ ਬਹੁਤ ਅਦਭੁਤ ਹੈ।

ਅੱਯੂਬ 33:6
ਮੈਂ ਤੇ ਤੂੰ ਪਰਮੇਸ਼ੁਰ ਸਾਹਮਣੇ ਇੱਕੋ ਜਿਹੇ ਹਾਂ। ਪਰਮੇਸ਼ੁਰ ਨੇ ਸਾਨੂੰ ਦੋਹਾਂ ਨੂੰ ਇੱਕੋ ਮਿੱਟੀ ਨਾਲ ਸਾਜਿਆ ਹੈ।

ਗਿਣਤੀ 16:22
ਪਰ ਮੂਸਾ ਅਤੇ ਹਾਰੂਨ ਨੇ ਝੁਕ ਕੇ ਸਿਜਦਾ ਕੀਤਾ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਪਰਮੇਸ਼ੁਰ, ਤੂੰ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ ਕਿਰਪਾ ਕਰਕੇ ਇਨ੍ਹਾਂ ਸਾਰੇ ਲੋਕਾਂ ਉੱਤੇ ਕਰੋਧਵਾਨ ਨਾ ਹੋ। ਅਸਲ ਵਿੱਚ ਸਿਰਫ਼ ਇੱਕ ਆਦਮੀ ਨੇ ਹੀ ਪਾਪ ਕੀਤਾ ਹੈ।”

ਅੱਯੂਬ 4:19
ਇਸ ਲਈ ਅਵੱਸ਼ ਹੀ ਲੋਕ ਬਦਤਰ ਹਨ। ਉਹ ਮਿੱਟੀ ਦੇ ਘਰਾਂ ਅੰਦਰ ਰਹਿੰਦੇ ਹਨ ਅਤੇ ਇਨ੍ਹਾਂ ਘਰਾਂ ਦੀਆਂ ਨੀਹਾਂ ਧੂੜ ਅੰਦਰ ਹਨ। ਉਹ ਭਮਕੱੜ ਨਾਲੋਂ ਵੀ ਵੱਧੇਰੇ ਆਸਾਨੀ ਨਾਲ ਕੁਚਲ ਕੇ ਮਰਦੇ ਨੇ।

ਅਮਸਾਲ 20:27
ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।

ਵਾਈਜ਼ 3:7
ਇੱਥੇ ਕੱਪੜੇ ਨੂੰ ਪਾੜਨ ਦਾ ਸਮਾਂ ਹੈ, ਅਤੇ ਉਸ ਨੂੰ ਸਿਉਣ ਦਾ ਸਮਾਂ ਹੈ। ਇੱਥੇ ਖਾਮੋਸ਼ ਰਹਿਣ ਦਾ ਸਮਾਂ ਹੈ, ਅਤੇ ਬੋਲਣ ਦਾ ਸਮਾਂ ਹੈ।

ਯੂਹੰਨਾ 20:22
ਮਗਰੋਂ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ।

੨ ਕੁਰਿੰਥੀਆਂ 4:7
ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।

ਗਿਣਤੀ 27:16
“ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਇਹ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ। ਯਹੋਵਾਹ, ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਨ੍ਹਾਂ ਲੋਕਾਂ ਦਾ ਆਗੂ ਜ਼ਰੂਰ ਚੁਣੋਗੇ।

Chords Index for Keyboard Guitar