Genesis 41:16
ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਅਜਿਹਾ ਨਹੀਂ ਕਰ ਸੱਕਦਾ। ਪਰ ਸ਼ਾਇਦ ਪਰਮੇਸ਼ੁਰ ਤੁਹਾਨੂੰ ਉਨ੍ਹਾਂ ਬਾਰੇ ਸਮਝਾ ਸੱਕੇ, ਫ਼ਿਰਊਨ।”
Genesis 41:16 in Other Translations
King James Version (KJV)
And Joseph answered Pharaoh, saying, It is not in me: God shall give Pharaoh an answer of peace.
American Standard Version (ASV)
And Joseph answered Pharaoh, saying, It is not in me: God will give Pharaoh an answer of peace.
Bible in Basic English (BBE)
Then Joseph said, Without God there will be no answer of peace for Pharaoh.
Darby English Bible (DBY)
And Joseph answered Pharaoh, saying, It is not in me: God will give Pharaoh an answer of peace.
Webster's Bible (WBT)
And Joseph answered Pharaoh, saying, It is not in me: God will give Pharaoh an answer of peace.
World English Bible (WEB)
Joseph answered Pharaoh, saying, "It isn't in me. God will give Pharaoh an answer of peace."
Young's Literal Translation (YLT)
and Joseph answereth Pharaoh, saying, `Without me -- God doth answer Pharaoh with peace.'
| And Joseph | וַיַּ֨עַן | wayyaʿan | va-YA-an |
| answered | יוֹסֵ֧ף | yôsēp | yoh-SAFE |
| אֶת | ʾet | et | |
| Pharaoh, | פַּרְעֹ֛ה | parʿō | pahr-OH |
| saying, | לֵאמֹ֖ר | lēʾmōr | lay-MORE |
| me: in not is It | בִּלְעָדָ֑י | bilʿādāy | beel-ah-DAI |
| God | אֱלֹהִ֕ים | ʾĕlōhîm | ay-loh-HEEM |
| Pharaoh give shall | יַֽעֲנֶ֖ה | yaʿăne | ya-uh-NEH |
| an answer | אֶת | ʾet | et |
| of | שְׁל֥וֹם | šĕlôm | sheh-LOME |
| peace. | פַּרְעֹֽה׃ | parʿō | pahr-OH |
Cross Reference
ਪੈਦਾਇਸ਼ 40:8
ਦੋਹਾਂ ਆਦਮੀਆਂ ਨੇ ਜਵਾਬ ਦਿੱਤਾ, “ਸਾਨੂੰ ਰਾਤੀ ਸੁਪਨਾ ਆਇਆ ਹੈ, ਪਰ ਸਾਨੂੰ ਇਸ ਗੱਲ ਦੀ ਸਮਝ ਨਹੀਂ ਕਿ ਇਸਦਾ ਕੀ ਅਰਥ ਹੈ। ਇੱਥੇ ਕੋਈ ਵੀ ਅਜਿਹਾ ਨਹੀਂ ਜਿਹੜਾ ਸਾਨੂੰ ਸੁਪਨਿਆਂ ਦੀ ਗੱਲ ਸਮਝਾਵੇ ਅਤੇ ਉਨ੍ਹਾਂ ਦੀ ਵਿਆਖਿਆ ਕਰੇ।” ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਹੀ ਹੈ ਜਿਹੜਾ ਸੁਪਨਿਆਂ ਨੂੰ ਸਮਝਦਾ ਹੈ ਅਤੇ ਸਮਝਾ ਸੱਕਦਾ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੈਨੂੰ ਆਪਣੇ ਸੁਪਨੇ ਦੱਸੋ।”
੨ ਕੁਰਿੰਥੀਆਂ 3:5
ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।
ਰਸੂਲਾਂ ਦੇ ਕਰਤੱਬ 3:12
ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸ ਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?
ਦਾਨੀ ਐਲ 2:47
ਫ਼ੇਰ ਰਾਜੇ ਨੇ ਦਾਨੀਏਲ ਨੂੰ ਆਖਿਆ, “ਮੈਨੂੰ ਪੱਕਾ ਪਤਾ ਹੈ ਕਿ ਤੇਰਾ ਪਰਮੇਸ਼ੁਰ ਸਭ ਤੋਂ ਜ਼ਿਆਦਾ ਮਹੱਤਵਪੂਰਣ ਅਤੇ ਤਾਕਤਵਰ ਪਰਮੇਸ਼ੁਰ ਹੈ। ਅਤੇ ਉਹ ਸਾਰੇ ਰਾਜਿਆਂ ਦਾ ਯਹੋਵਾਹ ਹੈ। ਉਹ ਲੋਕਾਂ ਨੂੰ ਅਜਿਹੀਆਂ ਗੱਲਾਂ ਬਾਰੇ ਦੱਸਦਾ ਹੈ ਜਿਹੜੀਆਂ ਲੋਕ ਜਾਣ ਨਹੀਂ ਸੱਕਦੇ। ਮੈਂ ਜਾਣਦਾ ਹਾਂ ਕਿ ਇਹ ਸੱਚ ਹੈ ਕਿਉਂ ਕਿ ਤੂੰ ਮੈਨੂੰ ਇਹ ਗੁਝ੍ਝੀਆਂ ਗੱਲਾਂ ਦੱਸ ਸੱਕਿਆ ਸੀ।”
ਗਿਣਤੀ 12:6
ਪਰਮੇਸ਼ੁਰ ਨੇ ਆਖਿਆ, “ਮੇਰੀ ਗੱਲ ਸੁਣੋ! ਜੇਕਰ ਤੁਹਾਡੇ ਦਰਮਿਆਨ ਕੋਈ ਵੀ ਨਬੀ ਹੈ, ਮੈਂ, ਯਹੋਵਾਹ, ਉਸ ਨੂੰ ਦਰਸ਼ਨ ਵਿੱਚ ਆਪਣੇ-ਆਪ ਨੂੰ ਦਿਖਾਵਾਂਗਾ। ਮੈਂ ਉਸ ਨਾਲ ਸੁਪਨਿਆਂ ਵਿੱਚ ਗੱਲਾਂ ਕਰਾਂਗਾ।
੧ ਕੁਰਿੰਥੀਆਂ 15:10
ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ।
ਰਸੂਲਾਂ ਦੇ ਕਰਤੱਬ 14:14
ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾੜੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌੜ ਪਏ ਅਤੇ ਉੱਚੀ-ਉੱਚੀ ਚਿਲਾਉਣ ਲੱਗ ਪਏ,
ਰਸੂਲਾਂ ਦੇ ਕਰਤੱਬ 3:7
ਤਦ ਪਤਰਸ ਨੇ ਉਸ ਲੰਗੜ੍ਹੇ ਦਾ ਸੱਜਾ ਹੱਥ ਫ਼ੜਿਆ ਅਤੇ ਉਸ ਨੂੰ ਉੱਠਾਇਆ, ਤੁਰੰਤ ਹੀ, ਉਸ ਲੰਗੜ੍ਹੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਈ।
ਲੋਕਾ 19:42
ਉਸ ਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹੜੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸ ਨੂੰ ਨਹੀਂ ਜਾਣ ਸੱਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।
ਦਾਨੀ ਐਲ 4:2
ਮੈਂ ਉਨ੍ਹਾਂ ਕਰਿਸ਼ਮਿਆਂ ਅਤੇ ਅਦਭੁਤ ਗੱਲਾਂ ਬਾਰੇ ਤੁਹਾਨੂੰ ਦਸੱਦਿਆਂ ਬਹੁਤ ਖੁਸ਼ ਹਾਂ ਜਿਹੜੀਆਂ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਲਈ ਕੀਤੀਆਂ ਹਨ।
ਦਾਨੀ ਐਲ 2:28
ਪਰ ਇੱਥੇ ਅਕਾਸ਼ ਦਾ ਪਰਮੇਸ਼ੁਰ ਹੈ ਜਿਹੜਾ ਗੁਝ੍ਝੇ ਭੇਤਾਂ ਬਾਰੇ ਦੱਸਦਾ ਹੈ। ਪਰਮੇਸ਼ੁਰ ਨੇ ਰਾਜੇ ਨਬੂਕਦਨੱਸਰ ਨੂੰ ਸੁਪਨੇ ਦਿੱਤੇ ਉਸ ਨੂੰ ਇਹ ਦਰਸਾਉਣ ਲਈ ਕਿ ਆਉਣ ਵਾਲੇ ਸਮੇਂ ਵਿੱਚ ਕੀ ਵਾਪਰੇਗਾ। ਤੁਹਾਡਾ ਸੁਪਨਾ ਇਹ ਸੀ, ਅਤੇ ਤੁਸੀਂ ਆਪਣੇ ਬਿਸਤਰ ਵਿੱਚ ਲੇਟਿਆਂ ਇਹ ਚੀਜ਼ਾਂ ਦੇਖੀਆਂ:
ਦਾਨੀ ਐਲ 2:18
ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ।
੨ ਸਲਾਤੀਨ 6:27
ਇਸਰਾਏਲ ਦੇ ਪਾਤਸ਼ਾਹ ਨੇ ਕਿਹਾ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਣਾ ਚਾਹੇ ਤਾਂ ਮੈਂ ਤੈਨੂੰ ਕਿਵੇਂ ਬਚਾ ਸੱਕਦਾ ਹਾਂ? ਮੇਰੇ ਕੋਲ ਤੈਨੂੰ ਦੇਣ ਲਈ ਕੁਝ ਨਹੀਂ ਹੈ, ਨਾ ਹੀ ਖਲਵਾੜੇ ਵਿੱਚ ਅਨਾਜ ਹੈ ਤੇ ਨਾ ਹੀ ਚੁਬੱਚੇ ਵਿੱਚ ਦਾਖ ਹੈ।”
ਪੈਦਾਇਸ਼ 37:14
ਯੂਸੁਫ਼ ਦੇ ਪਿਤਾ ਨੇ ਆਖਿਆ, “ਜਾਹ ਜਾਕੇ ਦੇਖ ਤੇਰੇ ਭਰਾ ਸੁਰੱਖਿਅਤ ਤਾਂ ਹਨ। ਆਕੇ ਮੈਨੂੰ ਇਹ ਦੱਸੀਂ ਕਿ ਮੇਰੀਆਂ ਭੇਡਾਂ ਠੀਕ-ਠਾਕ ਹਨ ਜਾਂ ਨਹੀਂ।” ਇਸ ਲਈ ਯੂਸੁਫ਼ ਦੇ ਪਿਤਾ ਨੇ ਉਸ ਨੂੰ ਹਬਰੋਨ ਦੀ ਵਾਦੀ ਤੋਂ ਸ਼ਕਮ ਭੇਜ ਦਿੱਤਾ।