Genesis 6:8
ਪਰ ਧਰਤੀ ਦਾ ਇੱਕ ਅਜਿਹਾ ਆਦਮੀ ਸੀ ਜਿਸ ਉੱਤੇ ਯਹੋਵਾਹ ਪ੍ਰਸੰਨ ਸੀ-ਉਹ ਸੀ ਨੂਹ।
Genesis 6:8 in Other Translations
King James Version (KJV)
But Noah found grace in the eyes of the LORD.
American Standard Version (ASV)
But Noah found favor in the eyes of Jehovah.
Bible in Basic English (BBE)
But Noah had grace in the eyes of God.
Darby English Bible (DBY)
But Noah found favour in the eyes of Jehovah.
Webster's Bible (WBT)
But Noah found grace in the eyes of the LORD.
World English Bible (WEB)
But Noah found favor in Yahweh's eyes.
Young's Literal Translation (YLT)
And Noah found grace in the eyes of Jehovah.
| But Noah | וְנֹ֕חַ | wĕnōaḥ | veh-NOH-ak |
| found | מָ֥צָא | māṣāʾ | MA-tsa |
| grace | חֵ֖ן | ḥēn | hane |
| eyes the in | בְּעֵינֵ֥י | bĕʿênê | beh-ay-NAY |
| of the Lord. | יְהוָֽה׃ | yĕhwâ | yeh-VA |
Cross Reference
ਲੋਕਾ 1:30
ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ।
ਪੈਦਾਇਸ਼ 19:19
ਤੁਸੀਂ ਮੇਰੇ ਉੱਤੇ, ਆਪਣੇ ਖਾਦਮ ਉੱਤੇ, ਮਿਹਰਬਾਨ ਰਹੇ ਹੋਂ। ਤੁਸੀਂ ਮਿਹਰ ਕਰਕੇ ਮੈਨੂੰ ਬਚਾਇਆ ਹੈ। ਪਰ ਮੈਂ ਪਹਾੜਾਂ ਤੱਕ ਸਾਰੇ ਰਾਹ ਭੱਜ ਕੇ ਨਹੀਂ ਜਾ ਸੱਕਦਾ। ਕੀ ਹੋਵੇਗਾ ਜੇ ਮੈਂ ਬਹੁਤ ਧੀਮੀ ਰਫ਼ਤਾਰ ਨਾਲ ਜਾਵਾਂ ਅਤੇ ਕੁਝ ਵਾਪਰ ਜਾਵੇ? ਮੈਂ ਤਾਂ ਮਾਰਿਆ ਜਾਵਾਂਗਾ!
ਇਬਰਾਨੀਆਂ 4:16
ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ।
੨ ਤਿਮੋਥਿਉਸ 1:18
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਿਸਫ਼ੁਰੁਸ ਤੇ ਨਿਆਂ ਦੇ ਦਿਹਾੜੇ ਮਿਹਰ ਦਰਸ਼ਾਵੇਗਾ। ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਉਨਿਸਫ਼ੁਰੁਸ ਨੇ ਅਫ਼ਸੁਸ ਵਿੱਚ ਕਿੰਨੇ ਢੰਗਾਂ ਰਾਹੀਂ ਮੇਰੀ ਤਰ੍ਹਾਂ ਸਹਾਇਤਾ ਕੀਤੀ ਸੀ।
ਰਸੂਲਾਂ ਦੇ ਕਰਤੱਬ 7:46
ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ।
ਅਮਸਾਲ 3:4
ਫ਼ੇਰ ਤੂੰ ਮਿਹਰ ਅਤੇ ਚੰਗੀ ਪਰਤਿਸ਼ਠਾ, ਪਰਮੇਸ਼ੁਰ ਅਤੇ ਲੋਕਾਂ ਦੋਵਾਂ ਦੇ ਸਾ੍ਹਮਣੇ ਕਮਾਵੇਂਗਾ।
ਜ਼ਬੂਰ 84:11
ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
ਖ਼ਰੋਜ 33:12
ਮੂਸਾ ਯਹੋਆਹ ਦਾ ਪਰਤਾਪ ਦੇਖਦਾ ਹੈ ਮੂਸਾ ਨੇ ਯਹੋਵਾਹ ਨੂੰ ਆਖਿਆ, “ਤੁਸੀਂ ਮੈਨੂੰ ਆਖਿਆ ਸੀ ਕਿ ਮੈਂ ਇਨ੍ਹਾਂ ਲੋਕਾਂ ਦੀ ਅਗਵਾਈ ਕਰਾਂ। ਪਰ ਤੁਸੀਂ ਇਹ ਨਹੀਂ ਸੀ ਦੱਸਿਆ ਕਿ ਤੁਸੀਂ ਮੇਰੇ ਨਾਲ ਕਿਸਨੂੰ ਭੇਜੋਂਗੇ। ਤੁਸੀਂ ਮੈਨੂੰ ਆਖਿਆ ਸੀ, ‘ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ ਤੇ ਮੈਂ ਤੇਰੇ ਉੱਤੇ ਪ੍ਰਸੰਨ ਹਾਂ।’
੨ ਪਤਰਸ 2:5
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।
ਤੀਤੁਸ 3:7
ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ।
ਤੀਤੁਸ 2:11
ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
ਗਲਾਤੀਆਂ 1:15
ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।
੧ ਕੁਰਿੰਥੀਆਂ 15:10
ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ।
ਰੋਮੀਆਂ 11:6
ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।
ਰੋਮੀਆਂ 4:4
ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸ ਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ।
ਯਰਮਿਆਹ 31:2
ਯਹੋਵਾਹ ਆਖਦਾ ਹੈ: “ਜੋ ਲੋਕ ਦੁਸ਼ਮਣ ਦੀ ਤਲਵਾਰ ਕੋਲੋਂ ਬਚੇ ਸਨ, ਉਹ ਮਾਰੂਬਲ ਅੰਦਰ ਅਰਾਮ ਲੱਭਣਗੇ। ਇਸਰਾਏਲ ਓੱਥੇ ਅਰਾਮ ਦੀ ਤਲਾਸ਼ ਵਿੱਚ ਜਾਵੇਗਾ।”
ਅਮਸਾਲ 12:2
ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸੱਕੀਮੀ ਬੰਦੇ ਨੂੰ ਨਿੰਦਦਾ ਹੈ।
ਅਮਸਾਲ 8:35
ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ, ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!
ਜ਼ਬੂਰ 145:20
ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।