ਇਬਰਾਨੀਆਂ 2:16
ਇਹ ਗੱਲ ਸਾਫ਼ ਹੈ ਕਿ ਇਹ ਦੂਤ ਨਹੀਂ ਹਨ ਜਿਨ੍ਹਾਂ, ਦੀ ਸਹਾਇਤਾ ਯਿਸੂ ਕਰਦਾ ਹੈ। ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਦਾ ਹੈ ਜਿਹੜੇ ਅਬਰਾਹਾਮ ਦੀ ਔਲਾਦ ਹਨ।
For | οὐ | ou | oo |
verily | γὰρ | gar | gahr |
he took on | δήπου | dēpou | THAY-poo |
not | ἀγγέλων | angelōn | ang-GAY-lone |
angels; of nature the him | ἐπιλαμβάνεται | epilambanetai | ay-pee-lahm-VA-nay-tay |
but | ἀλλὰ | alla | al-LA |
on took he | σπέρματος | spermatos | SPARE-ma-tose |
him the seed of | Ἀβραὰμ | abraam | ah-vra-AM |
Abraham. | ἐπιλαμβάνεται | epilambanetai | ay-pee-lahm-VA-nay-tay |
Cross Reference
ਪੈਦਾਇਸ਼ 22:18
ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।”
ਮੱਤੀ 1:1
ਯਿਸੂ ਦਾ ਪਰਿਵਾਰਕ ਇਤਿਹਾਸ ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।
ਰੋਮੀਆਂ 2:25
ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।
ਰੋਮੀਆਂ 4:16
ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
ਗਲਾਤੀਆਂ 3:16
ਪਰਮੇਸ਼ੁਰ ਨੇ ਅਬਰਾਹਾਮ ਨੂੰ ਅਤੇ ਉਸਦੀ ਔਲਾਦ ਨਾਲ ਵਾਇਦੇ ਕੀਤੇ। ਪਰਮੇਸ਼ੁਰ ਨੇ ਇਹ ਨਹੀਂ ਆਖਿਆ, “ਅਤੇ ਤੁਹਾਡੀਆਂ ਔਲਾਦਾਂ ਨੂੰ।” ਉਸਦਾ ਅਰਥ ਬਹੁਤ ਸਾਰੇ ਲੋਕ ਹੋ ਸੱਕਦਾ ਹੈ। ਇਸਦੀ ਜਗ਼੍ਹਾ ਪਰਮੇਸ਼ੁਰ ਨੇ ਆਖਿਆ, “ਅਤੇ ਤੁਹਾਡੀ ਔਲਾਦ ਨੂੰ।” ਇਸਦਾ ਅਰਥ ਹੈ ਕੇਵਲ ਇੱਕ ਵਿਅਕਤੀ; ਅਤੇ ਉਹ ਮਸੀਹ ਹੈ।
ਗਲਾਤੀਆਂ 3:29
ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।
ਇਬਰਾਨੀਆਂ 6:16
ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।
ਇਬਰਾਨੀਆਂ 12:10
ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ।
੧ ਪਤਰਸ 1:20
ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।