ਇਬਰਾਨੀਆਂ 3:16
ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸ ਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ।
For | τίνες | tines | TEE-nase |
some, | γὰρ | gar | gahr |
when they had heard, | ἀκούσαντες | akousantes | ah-KOO-sahn-tase |
did provoke: | παρεπίκραναν | parepikranan | pa-ray-PEE-kra-nahn |
howbeit | ἀλλ' | all | al |
not | οὐ | ou | oo |
all | πάντες | pantes | PAHN-tase |
οἱ | hoi | oo | |
that came | ἐξελθόντες | exelthontes | ayks-ale-THONE-tase |
out of | ἐξ | ex | ayks |
Egypt | Αἰγύπτου | aigyptou | ay-GYOO-ptoo |
by | διὰ | dia | thee-AH |
Moses. | Μωσέως | mōseōs | moh-SAY-ose |
Cross Reference
ਗਿਣਤੀ 14:2
ਇਸਰਾਏਲ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੋਲਣ ਲੱਗੇ। ਸਾਰੇ ਲੋਕ ਇਕੱਠੇ ਹੋਕੇ ਆਏ ਅਤੇ ਮੂਸਾ ਅਤੇ ਹਾਰੂਨ ਨੂੰ ਕਹਿਣ ਲੱਗੇ, “ਸਾਨੂੰ ਮਿਸਰ ਵਿੱਚ ਜਾਂ ਮਾਰੂਥਲ ਅੰਦਰ ਮਰ ਜਾਣਾ ਚਾਹੀਦਾ ਸੀ। ਇਹ ਗੱਲ ਇਸ ਨਵੀਂ ਧਰਤੀ ਵਿੱਚ ਮਾਰੇ ਜਾਣ ਨਾਲੋਂ ਬਿਹਤਰ ਹੋਣੀ ਸੀ।
ਅਸਤਸਨਾ 1:38
ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ।
ਗਿਣਤੀ 14:30
ਇਸ ਲਈ ਤੁਸੀਂ ਕਦੇ ਵੀ ਉਸ ਧਰਤੀ ਵਿੱਚ ਦਾਖਲ ਨਹੀਂ ਹੋਵੋਂਗੇ ਜਿਸਦਾ ਮੈਂ ਤੁਹਾਡੇ ਨਾਲ ਇਕਰਾਰ ਕੀਤਾ ਸੀ। ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਅਤੇ ਨੂਨ ਦਾ ਪੁੱਤਰ ਯਹੋਸ਼ੁਆ ਉਸ ਧਰਤੀ ਵਿੱਚ ਦਾਖਲ ਹੋਣਗੇ।
ਗਿਣਤੀ 14:24
ਪਰ ਮੇਰਾ ਸੇਵਕ ਕਾਲੇਬ ਵੱਖਰਾ ਸੀ। ਉਹ ਪੂਰੀ ਤਰ੍ਹਾਂ ਮੇਰਾ ਅਨੁਯਾਈ ਹੈ। ਇਸ ਲਈ ਮੈਂ ਉਸ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ, ਜਿਹੜੀ ਉਸ ਨੇ ਪਹਿਲਾਂ ਹੀ ਦੇਖ ਲਈ ਹੈ। ਅਤੇ ਉਸ ਦੇ ਲੋਕ ਉਹ ਧਰਤੀ ਹਾਸਿਲ ਕਰ ਲੈਣਗੇ।
ਇਬਰਾਨੀਆਂ 3:9
ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
ਰੋਮੀਆਂ 11:4
ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”
ਜ਼ਬੂਰ 78:17
ਪਰ ਲੋਕਾਂ ਨੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰਨਾ ਜਾਰੀ ਰੱਖਿਆ।
ਯਸ਼ਵਾ 14:7
ਯਹੋਵਾਹ ਦੇ ਸੇਵਕ ਮੂਸਾ ਨੇ ਮੈਨੂੰ ਉਹ ਧਰਤੀ ਦੇਖਣ ਲਈ ਭੇਜਿਆ ਜਿੱਥੇ ਅਸੀਂ ਜਾ ਰਹੇ ਸਾਂ। ਮੈਂ ਉਸ ਵੇਲੇ 40 ਸਾਲਾਂ ਦਾ ਸਾਂ। ਜਦੋਂ ਮੈਂ ਵਾਪਸ ਆਇਆ ਮੈਂ ਮੂਸਾ ਨੂੰ ਧਰਤੀ ਬਾਰੇ ਉਹੀ ਦੱਸਿਆ ਜੋ ਮੈਂ ਸੋਚਦਾ ਸਾਂ।
ਅਸਤਸਨਾ 1:35
‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
ਗਿਣਤੀ 26:65
ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਉਨ੍ਹਾਂ ਲੋਕਾਂ ਨੂੰ ਦੱਸਿਆ ਸੀ ਕਿ ਉਹ ਸਾਰੇ ਹੀ ਮਾਰੂਥਲ ਅੰਦਰ ਮਾਰੇ ਜਾਣਗੇ। ਸਿਰਫ਼ ਦੋ ਬੰਦੇ ਜਿਹੜੇ ਜਿਉਂਦੇ ਬਚ ਗਏ ਸਨ ਉਹ ਸਨ ਯਫ਼ੁੰਨਹ ਦਾ ਪੁੱਤਰ ਕਾਲੇਬ ਅਤੇ ਨੂਨ ਦਾ ਪੁੱਤਰ ਯਹੋਸ਼ੁਆ।
ਗਿਣਤੀ 14:38
ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਲੋਕਾਂ ਵਿੱਚੋਂ ਸਨ ਜਿਨ੍ਹਾਂ ਨੂੰ ਉਸ ਧਰਤੀ ਦੀ ਖੋਜ ਲਈ ਭੇਜਿਆ ਗਿਆ ਸੀ। ਅਤੇ ਯਹੋਵਾਹ ਨੇ ਉਨ੍ਹਾਂ ਦੋਹਾਂ ਆਦਮੀਆਂ ਨੂੰ ਬਚਾ ਲਿਆ। ਉਨ੍ਹਾਂ ਨੂੰ ਉਹ ਬਿਮਾਰੀ ਨਹੀਂ ਲਗੀ ਜਿਸਨੇ ਹੋਰਨਾ ਦਸਾਂ ਆਦਮੀਆਂ ਨੂੰ ਮਾਰ ਦਿੱਤਾ ਸੀ।
ਗਿਣਤੀ 14:4
ਫ਼ੇਰ ਲੋਕਾਂ ਨੇ ਇੱਕ ਦੂਜੇ ਨੂੰ ਆਖਿਆ, “ਆਉ ਆਪਾਂ ਕੋਈ ਹੋਰ ਆਗੂ ਚੁਣੀਏ ਅਤੇ ਮਿਸਰ ਨੂੰ ਵਾਪਸ ਚੱਲੇ ਜਾਈਏ।”