Hosea 2:1
“ਤਦ ਤੁਸੀਂ ਆਪਣੇ ਭਰਾਵਾਂ ਨੂੰ ਆਖੋਂਗੇ, ‘ਤੁਸੀਂ ਮੇਰੇ ਲੋਕ ਹੋ’ ਅਤੇ ਤੁਸੀਂ ਆਪਣੀਆਂ ਭੈਣਾਂ ਨੂੰ ਆਖੋਂਗੇ, ‘ਉਹ ਤੁਹਾਡੇ ਤੇ ਮਿਹਰਬਾਨ ਰਿਹਾ ਹੈ।’”
Hosea 2:1 in Other Translations
King James Version (KJV)
Say ye unto your brethren, Ammi; and to your sisters, Ruhamah.
American Standard Version (ASV)
Say ye unto your brethren, Ammi; and to your sisters, Ruhamah.
Bible in Basic English (BBE)
Say to your brothers, Ammi; and to your sisters, Ruhamah.
Darby English Bible (DBY)
Say unto your brethren Ammi; and to your sisters, Ruhamah.
World English Bible (WEB)
"Say to your brothers, 'My people!'{'Ammi' in Hebrew} And to your sisters, 'My loved one!'{'Ruhamah' in Hebrew}
Young's Literal Translation (YLT)
`Say ye to your brethren -- Ammi, And to your sisters -- Ruhamah.
| Say | אִמְר֥וּ | ʾimrû | eem-ROO |
| ye unto your brethren, | לַאֲחֵיכֶ֖ם | laʾăḥêkem | la-uh-hay-HEM |
| Ammi; | עַמִּ֑י | ʿammî | ah-MEE |
| and to your sisters, | וְלַאֲחֽוֹתֵיכֶ֖ם | wĕlaʾăḥôtêkem | veh-la-uh-hoh-tay-HEM |
| Ruhamah. | רֻחָֽמָה׃ | ruḥāmâ | roo-HA-ma |
Cross Reference
ਹੋ ਸੀਅ 2:23
ਮੈਂ ਉਸਦੀ ਧਰਤੀ ’ਚ ਅਨੇਕਾਂ ਬੀਜ਼ ਬੋਵਾਂਗਾ। ਮੈਂ ਲੋ-ਰੂਹਾਮਾਹ ਤੇ ਮਿਹਰਬਾਨ ਹੋਵਾਂਗਾ ਅਤੇ ਲੋ-ਅੰਮੀ ਨੂੰ ਆਖਾਂਗਾ, ਤੁਸੀਂ ਮੇਰੇ ਲੋਕ ਹੋ। ਅਤੇ ਉਹ ਮੈਨੂੰ ਆਖਣਗੇ, ‘ਤੂੰ ਸਾਡਾ ਪਰਮੇਸ਼ੁਰ ਹੈਂ।’”
੧ ਪਤਰਸ 2:10
ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।
੧ ਤਿਮੋਥਿਉਸ 1:13
ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।
੨ ਕੁਰਿੰਥੀਆਂ 4:1
ਮਿੱਟੀ ਦੇ ਗਮਲਿਆਂ ਵਿੱਚ ਆਤਮਕ ਖਜ਼ਾਨਾ ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।
ਰੋਮੀਆਂ 11:30
ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।
ਜ਼ਿਕਰ ਯਾਹ 13:9
ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”
ਹੋ ਸੀਅ 1:9
ਫ਼ਿਰ ਯਹੋਵਾਹ ਨੇ ਆਖਿਆ, “ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।”
ਹਿਜ਼ ਕੀ ਐਲ 37:27
ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
ਹਿਜ਼ ਕੀ ਐਲ 36:28
ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਁਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਬੰਦੇ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”
ਹਿਜ਼ ਕੀ ਐਲ 11:20
ਮੈਂ ਅਜਿਹਾ ਕਰਾਂਗਾ ਤਾਂ ਕਿ ਉਹ ਮੇਰੇ ਕਨੂੰਨਾਂ ਦੀ ਪਾਲਣਾ ਕਰਨਗੇ। ਉਹ ਮੇਰੇ ਆਦੇਸ਼ਾਂ ਨੂੰ ਮੰਨਣਗੇ। ਉਹ ਉਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ। ਉਹ ਸੱਚਮੁੱਚ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’”
ਯਰਮਿਆਹ 32:38
ਇਸਰਾਏਲ ਅਤੇ ਯਹੂਦਾਹ ਦੇ ਲੋਕ ਮੇਰੇ ਬੰਦੇ ਹੋਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
ਯਰਮਿਆਹ 31:33
“ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
ਖ਼ਰੋਜ 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।