Isaiah 43:26
ਪਰ ਤੈਨੂੰ ਚਾਹੀਦਾ ਹੈ ਕਿ ਮੈਨੂੰ ਯਾਦ ਕਰੇਁ । ਮੈਂ ਇਕੱਠੇ ਹੋਣਾ ਚਾਹੀਦਾ ਹੈ ਅਤੇ ਇਹ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੀ ਗੱਲ ਸਹੀ ਹੈ। ਤੁਹਾਨੂੰ ਉਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ ਜੋ ਤੁਸੀਂ ਕੀਤੀਆਂ ਹਨ। ਅਤੇ ਇਹ ਦਰਸਾਉਣਾ ਚਾਹੀਦਾ ਹੈ ਕਿ ਤੁਸੀਂ ਸਹੀ ਹੋ।
Isaiah 43:26 in Other Translations
King James Version (KJV)
Put me in remembrance: let us plead together: declare thou, that thou mayest be justified.
American Standard Version (ASV)
Put me in remembrance; let us plead together: set thou forth `thy cause', that thou mayest be justified.
Bible in Basic English (BBE)
Put me in mind of this; let us take up the cause between us: put forward your cause, so that you may be seen to be in the right.
Darby English Bible (DBY)
Put me in remembrance, let us plead together; rehearse thine own [cause], that thou mayest be justified.
World English Bible (WEB)
Put me in remembrance; let us plead together: set you forth [your cause], that you may be justified.
Young's Literal Translation (YLT)
Cause me to remember -- we are judged together, Declare thou that thou mayest be justified.
| Put me in remembrance: | הַזְכִּירֵ֕נִי | hazkîrēnî | hahz-kee-RAY-nee |
| let us plead | נִשָּׁפְטָ֖ה | niššopṭâ | nee-shofe-TA |
| together: | יָ֑חַד | yāḥad | YA-hahd |
| declare | סַפֵּ֥ר | sappēr | sa-PARE |
| thou, | אַתָּ֖ה | ʾattâ | ah-TA |
| that | לְמַ֥עַן | lĕmaʿan | leh-MA-an |
| thou mayest be justified. | תִּצְדָּֽק׃ | tiṣdāq | teets-DAHK |
Cross Reference
ਯਸਈਆਹ 1:18
ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।
ਰੋਮੀਆਂ 8:33
ਜਿਸ ਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸੱਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
ਯਸਈਆਹ 43:9
ਸਮੂਹ ਲੋਕਾਂ ਨੂੰ ਅਤੇ ਸਮੂਹ ਕੌਮਾਂ ਨੂੰ ਵੀ ਇਕੱਠਿਆਂ ਕਰਨਾ ਚਾਹੀਦਾ ਹੈ। ਸ਼ਾਇਦ ਉਨ੍ਹਾਂ ਦੇ ਝੂਠੇ ਦੇਵਤਿਆਂ ਵਿੱਚੋਂ ਕੋਈ ਆਦਿ ਵਿੱਚ ਵਾਪਰੀਆਂ ਗੱਲਾਂ ਬਾਰੇ ਦੱਸਣਾ ਚਾਹੇ। ਉਨ੍ਹਾਂ ਨੂੰ ਆਪਣੇ ਗਵਾਹ ਵੀ ਲਿਆਉਣੇ ਚਾਹੀਦੇ ਹਨ। ਗਵਾਹਾਂ ਨੂੰ ਸੱਚ ਬੋਲਣਾ ਚਾਹੀਦਾ ਹੈ। ਇਸਤੋਂ ਪਤਾ ਚੱਲੇਗਾ ਕਿ ਉਹ ਸਹੀ ਹਨ।”
ਅੱਯੂਬ 40:7
“ਅੱਯੂਬ, ਆਪਣੇ-ਆਪ ਨੂੰ ਕਸ ਲੈ ਤੇ ਉਨ੍ਹਾਂ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹੋ ਜੋ ਮੈਂ ਪੁੱਛਾਂਗਾ।
ਅੱਯੂਬ 40:4
“ਮੈਂ ਇੰਨਾ ਨਿਮਾਣਾ ਹਾਂ ਕਿ ਮੈਂ ਕਿਵੇਂ ਬੋਲਾਂ। ਮੈਂ ਤੈਨੂੰ ਕੀ ਆਖ ਸੱਕਦਾ ਹਾਂ? ਮੈਂ ਤੈਨੂੰ ਜਵਾਬ ਨਹੀਂ ਦੇ ਸੱਕਦਾ, ਮੈਂ ਆਪਣੇ ਮੂੰਹ ਉੱਤੇ ਹੱਥ ਰੱਖ ਲਵਾਂਗਾ।
ਰੋਮੀਆਂ 11:35
“ਕਿਸਨੇ ਪਰਮੇਸ਼ੁਰ ਨੂੰ ਕੁਝ ਦਿੱਤਾ? ਜਿਹ ਦਾ ਉਸ ਨੂੰ ਮੁੜ ਵਾਪਸ ਦਿੱਤਾ ਜਾਵੇ।”
ਰੋਮੀਆਂ 10:3
ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।
ਲੋਕਾ 18:9
ਪਰਮੇਸ਼ੁਰ ਨੂੰ ਨਿਮ੍ਰਤਾ ਨਾਲ ਬੇਨਤੀ ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।
ਲੋਕਾ 16:15
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਹਮਣੇ ਆਪਣੇ-ਆਪ ਨੂੰ ਬੜਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪਰਮੇਸ਼ੁਰ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
ਲੋਕਾ 10:29
ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁੱਛਣ ਵਿੱਚ ਸਹੀ ਸੀ, ਇਸ ਲਈ ਉਸ ਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”
ਹਿਜ਼ ਕੀ ਐਲ 36:37
ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਮੈਂ ਇਸਰਾਏਲ ਦੇ ਪਰਿਵਾਰ ਨੂੰ ਵੀ ਆਪਣੇ ਕੋਲ ਆਉਣ ਦੇਵਾਂਗਾ ਅਤੇ ਉਨ੍ਹਾਂ ਖਾਤਰ ਇਹ ਗੱਲਾਂ ਕਰਨ ਲਈ ਮੈਥੋਂ ਮੰਗ ਕਰਨ ਦੇਵਾਂਗਾ। ਮੈਂ ਉਨ੍ਹਾਂ ਨੂੰ ਵੱਧਣ ਦੇਵਾਂਗਾ ਅਤੇ ਬਹੁਤ-ਬਹੁਤ ਸਾਰੇ ਲੋਕ ਬਨਣ ਦਿਆਂਗਾ। ਉਹ ਭੇਡਾਂ ਦੇ ਇੱਜੜ ਵਾਂਗ ਹੋਣਗੇ।
ਯਰਮਿਆਹ 2:21
ਯਹੂਦਾਹ, ਮੈਂ ਤੈਨੂੰ ਖਾਸ ਅੰਗੂਰੀ ਵੇਲ ਵਾਂਗ ਬੀਜਿਆ ਸੀ। ਤੁਸੀਂ ਸਾਰੇ ਹੀ ਚੰਗੇ ਬੀਜ ਵਰਗੇ ਸੀ। ਤੁਸੀਂ ਵੱਖਰੀ ਵੇਲ ਕਿਵੇਂ ਬਣ ਗਏ ਜਿਹੜੀ ਮੰਦੇ ਫ਼ਲ ਉਗਾਉਂਦੀ ਹੈ?
ਯਸਈਆਹ 50:8
ਯਹੋਵਾਹ ਮੇਰੇ ਨਾਲ ਹੈ। ਉਹ ਦਰਸਾਉਂਦਾ ਹੈ ਕਿ ਮੈਂ ਨਿਰਦੋਸ਼ ਹਾਂ। ਇਸ ਲਈ ਕੋਈ ਵੀ ਬੰਦਾ ਮੈਨੂੰ ਦੋਸ਼ੀ ਨਹੀਂ ਦਰਸਾ ਸੱਕੇਗਾ। ਜੇ ਕੋਈ ਮੈਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਮੇਰੇ ਕੋਲ ਆਵੇ, ਅਤੇ ਅਸੀਂ ਮੁਕੱਦਮਾ ਲੜਾਂਗੇ।
ਯਸਈਆਹ 41:1
ਯਹੋਵਾਹ ਸਦੀਵੀ ਸਿਰਜਣਹਾਰ ਹੈ ਆਖਦਾ ਹੈ ਯਹੋਵਾਹ, “ਦੂਰ ਦੁਰਾਡੇ ਦੇ ਦੇਸ਼ੋ, ਹੋ ਜਾਵੋ ਸ਼ਾਂਤ ਅਤੇ ਆ ਜਾਵੋ ਮੇਰੇ ਵੱਲ! ਕੌਮੋ ਬਹਾਦੁਰ ਬਣੋ। ਮੇਰੇ ਵੱਲ ਆਵੋ ਤੇ ਗੱਲ ਕਰੋ। ਮਿਲਾਂਗੇ ਅਸੀਂ ਇੱਕ ਦੂਜੇ ਨਾਲ ਤੇ ਨਿਆਂ ਕਰਾਂਗੇ ਅਸੀਂ ਕਿ ਕੌਣ ਸਹੀ ਹੈ।
ਜ਼ਬੂਰ 141:2
ਯਹੋਵਾਹ, ਮੇਰੀ ਪ੍ਰਾਰਥਨਾ ਮੰਨ ਲਵੋ। ਇਹ ਬਲਦੀ ਹੋਈ ਧੂਫ਼ ਦੀ ਸੁਗਾਤ ਵਾਂਗ ਹੋਵੇ। ਇਹ ਸ਼ਾਮ ਵੇਲੇ ਦੀ ਬਲੀ ਵਾਂਗ ਹੋਵੇ।
ਅੱਯੂਬ 23:3
ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਨੂੰ ਕਿਬੇ ਲੱਭਣਾ ਹੈ। ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਵੱਲ ਕਿਵੇਂ ਜਾਣਾ ਹੈ।
ਅੱਯੂਬ 16:21
ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ, ਜਿਵੇਂ ਕੋਈ ਵਿਅਕਤੀ ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।
ਪੈਦਾਇਸ਼ 32:12
ਯਹੋਵਾਹ, ਤੂੰ ਮੈਨੂੰ ਆਖਿਆ ਸੀ, ‘ਮੈਂ ਤੇਰੇ ਉੱਤੇ ਨੇਕੀ ਕਰਾਂਗਾ। ਮੈਂ ਤੇਰੇ ਪਰਿਵਾਰ ਵਿੱਚ ਵਾਧਾ ਕਰਾਂਗਾ ਅਤੇ ਤੇਰੀ ਸੰਤਾਨ ਨੂੰ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨਾ ਕਰ ਦਿਆਂਗਾ। ਉਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸੱਕੇਗੀ।’”